ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਲਖਨਊ-ਆਗਰਾ ਐਕਸਪ੍ਰੈਸਵੇਅ ਦੇ ਨਾਂ ਤੇ ਵਾਇਰਲ ਤਸਵੀਰ ਫਰਜ਼ੀ ਨਿਕਲੀ। ਗ੍ਰੀਸ ਦੇ ਵੇਰਿਆ ਸ਼ਹਿਰ ਦੀ ਤਸਵੀਰ ਨੂੰ ਕੁਝ ਲੋਕ ਯੂਪੀ ਦੇ ਐਕਸਪ੍ਰੈਸ ਵੇਅ ਦੀ ਸਮਝ ਕੇ ਵਾਇਰਲ ਕਰ ਰਹੇ ਹਨ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਯੂਪੀ ਵਿਧਾਨ ਸਭਾ ਚੋਣਾਂ ਦੀ ਸਰਗਰਮੀਆਂ ਵਿਚਕਾਰ ਸੋਸ਼ਲ ਮੀਡੀਆ ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਯੂਜ਼ਰਸ ਇਸ ਨੂੰ ਆਪਣੇ ਅਕਾਊਂਟ ਉੱਪਰ ਪੋਸਟ ਕਰਦੇ ਹੋਏ ਲਖਨਊ-ਆਗਰਾ ਐਕਸਪ੍ਰੈੱਸਵੇਅ ਦੀ ਦੱਸਦੇ ਹੋਏ ਅਖਿਲੇਸ਼ ਯਾਦਵ ਜ਼ਿੰਦਾਬਾਦ ਲਿਖ ਰਹੇ ਹਨ। ਵਿਸ਼ਵਾਸ ਨਿਊਜ਼ ਨੇ ਇਸ ਤਸਵੀਰ ਦੀ ਜਾਂਚ ਕੀਤੀ। ਪਤਾ ਲੱਗਾ ਹੈ ਕਿ ਜਿਸ ਤਸਵੀਰ ਨੂੰ ਲਖਨਊ-ਆਗਰਾ ਐਕਸਪ੍ਰੈਸਵੇਅ ਦੀ ਦੱਸ ਕੇ ਵਾਇਰਲ ਕੀਤਾ ਜਾ ਰਿਹਾ ਹੈ, ਉਹ ਗ੍ਰੀਸ ਦੇ ਵੇਰਿਆ ਸ਼ਹਿਰ ਦੀ ਇੱਕ ਪੁਰਾਣੀ ਤਸਵੀਰ ਹੈ। ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਪੋਸਟ ਦਾ ਦਾਅਵਾ ਫਰਜ਼ੀ ਸਾਬਿਤ ਹੋਇਆ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ ਨੀਲਮ ਯਾਦਵ ਉਰਫ ਨੀਲੂ ਨੇ 5 ਫਰਵਰੀ ਨੂੰ ਇੱਕ ਤਸਵੀਰ ਨੂੰ ਅਪਲੋਡ ਕਰਦਿਆਂ ਦਾਅਵਾ ਕੀਤਾ:‘आओ तुम्हें चांद पे ले जाएँ ……..लखनऊ – आगरा एक्सप्रेस वे की एक खूबसूरत तस्वीर…#अखिलेश_यादव जिंदाबाद जिंदाबाद’
ਫੇਸਬੁੱਕ ਪੋਸਟ ਦੇ ਕੰਟੇੰਟ ਨੂੰ ਇੱਥੇ ਜਿਉਂ ਦਾ ਤਿਉਂ ਲਿਖਿਆ ਗਿਆ ਹੈ। ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ। ਇੱਕ ਹੋਰ ਯੂਜ਼ਰ ਨੇ ਵੀ ਇਸ ਤਸਵੀਰ ਨੂੰ ਯੂਪੀ ਦਾ ਸਮਝਦੇ ਹੋਏ ਇਸ ਹੀ ਦਾਅਵੇ ਨਾਲ ਸ਼ੇਅਰ ਕੀਤਾ ਹੈ। ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਦੇ ਕਈ ਹੋਰ ਯੂਜ਼ਰਸ ਨੇ ਵੀ ਇਸ ਨੂੰ ਸਮਾਨ ਦਾਅਵੇ ਨਾਲ ਸਾਂਝਾ ਕੀਤਾ ਹੈ।
ਪੜਤਾਲ
ਵਿਸ਼ਵਾਸ ਨਿਊਜ਼ ਨੇ ਲਖਨਊ-ਆਗਰਾ ਐਕਸਪ੍ਰੈਸਵੇਅ ਦੇ ਨਾਮ ਤੋਂ ਵਾਇਰਲ ਤਸਵੀਰ ਦੀ ਸੱਚਾਈ ਜਾਨਣ ਦੇ ਲਈ ਸਭ ਤੋਂ ਪਹਿਲਾਂ ਔਨਲਾਈਨ ਟੂਲ ਦੀ ਵਰਤੋਂ ਕੀਤੀ। ਗੂਗਲ ਰਿਵਰਸ ਸਰਚ ਇਮੇਜ ਟੂਲ ‘ਚ ਵਾਇਰਲ ਤਸਵੀਰ ਨੂੰ ਅਪਲੋਡ ਕਰਕੇ ਸਰਚ ਕਰਨ ਤੇ ਇਹ ਤਸਵੀਰ ਸਾਨੂੰ ਕਈ ਵੈੱਬਸਾਈਟਾਂ ਤੇ ਮਿਲੀ। photographyreel.com ਤੇ ਵੀ ਇਸਨੂੰ ਪਬਲਿਸ਼ ਕੀਤਾ ਗਿਆ ਸੀ। ਇਸ ‘ਚ ਫੋਟੋਗ੍ਰਾਫਰ ਦਾ ਨਾਂ argiris karamouzas ਦੱਸਿਆ ਗਿਆ।
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਵਿਸ਼ਵਾਸ ਨਿਊਜ਼ ਨੇ Argiris Karamouzas ਦੇ ਸੋਸ਼ਲ ਮੀਡੀਆ ਹੈਂਡਲ ਨੂੰ ਖੰਗਾਲਣਾ ਸ਼ੁਰੂ ਕੀਤਾ। ਸਾਨੂੰ 21 ਫਰਵਰੀ 2019 ਨੂੰ ਉਨ੍ਹਾਂ ਦੇ ਫੇਸਬੁੱਕ ਪੇਜ ਤੇ ਅਸਲ ਤਸਵੀਰ ਮਿਲੀ। ਇਸ ਵਿੱਚ ਦੱਸਿਆ ਗਿਆ ਕਿ ਤਸਵੀਰ ਗ੍ਰੀਸ ਦੇ ਵੇਰਿਆ ਦੀ ਹੈ। ਇਸਨੂੰ ਇੱਥੇ ਦੇਖਿਆ ਜਾ ਸਕਦਾ ਹੈ।
ਇਸ ਤਸਵੀਰ ਨੂੰ ਸ਼ੂਟਸ ਡਿਲਾਈਟ ਨਾਮ ਦੇ ਇੰਸਟਾਗ੍ਰਾਮ ਤੇ ਵੀ 15 ਅਕਤੂਬਰ 2021 ਨੂੰ ਅਪਲੋਡ ਕੀਤਾ ਗਿਆ ਸੀ। ਇਸ ਵਿੱਚ ਵੀ ਇਸਨੂੰ ਗ੍ਰੀਸ ਦੀ ਦੱਸਦੇ ਹੋਏ argiris-karamouzas ਨੂੰ ਫੋਟੋਗ੍ਰਾਫਰ ਦੱਸਿਆ ਗਿਆ। ਇਸਨੂੰ ਇੱਥੇ ਦੇਖਿਆ ਜਾ ਸਕਦਾ ਹੈ।
ਵਿਸ਼ਵਾਸ ਨਿਊਜ਼ ਨੇ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਦੈਨਿਕ ਜਾਗਰਣ, ਆਗਰਾ ਦੇ ਡਿਜੀਟਲ ਹੈੱਡ ਪ੍ਰਤੀਕ ਗੁਪਤਾ ਨਾਲ ਸੰਪਰਕ ਕੀਤਾ। ਉਨ੍ਹਾਂ ਦੇ ਨਾਲ ਵਾਇਰਲ ਤਸਵੀਰ ਨੂੰ ਸ਼ੇਅਰ ਕੀਤਾ। ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਇਰਲ ਤਸਵੀਰ ਆਗਰਾ-ਲਖਨਊ ਐਕਸਪ੍ਰੈਸ ਵੇਅ ਦੀ ਨਹੀਂ ਹੈ। ਇਹ ਗ੍ਰੀਸ ਦੀ ਤਸਵੀਰ ਹੈ।
ਪੜਤਾਲ ਦੇ ਅੰਤ ਵਿੱਚ ਵਿਸ਼ਵਾਸ ਨਿਊਜ਼ ਨੇ ਫਰਜ਼ੀ ਪੋਸਟ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਪਤਾ ਲੱਗਾ ਹੈ ਕਿ ਫੇਸਬੁੱਕ ਯੂਜ਼ਰ ਨੀਲਮ ਯਾਦਵ ਉਰਫ ਨੀਲੂ ਇਕ ਰਾਜਨੀਤਿਕ ਪਾਰਟੀ ਨਾਲ ਜੁੜੀ ਹੋਈ ਹੈ। ਇਨ੍ਹਾਂ ਦੇ ਪੇਜ ਨੂੰ 23 ਹਜ਼ਾਰ ਲੋਕ ਫੋਲੋ ਕਰਦੇ ਹਨ। ਯੂਜ਼ਰ ਯੂਪੀ ਦੀ ਰਹਿਣ ਵਾਲੀ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਲਖਨਊ-ਆਗਰਾ ਐਕਸਪ੍ਰੈਸਵੇਅ ਦੇ ਨਾਂ ਤੇ ਵਾਇਰਲ ਤਸਵੀਰ ਫਰਜ਼ੀ ਨਿਕਲੀ। ਗ੍ਰੀਸ ਦੇ ਵੇਰਿਆ ਸ਼ਹਿਰ ਦੀ ਤਸਵੀਰ ਨੂੰ ਕੁਝ ਲੋਕ ਯੂਪੀ ਦੇ ਐਕਸਪ੍ਰੈਸ ਵੇਅ ਦੀ ਸਮਝ ਕੇ ਵਾਇਰਲ ਕਰ ਰਹੇ ਹਨ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।