Fact Check : ਪੀਐਮ ਮੋਦੀ ਦੀ ਫਰਾਂਸ ਯਾਤਰਾ ਦੇ ਐਡੀਟੇਡ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਕੀਤਾ ਜਾ ਰਿਹਾ ਵਾਇਰਲ

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਪੀਐਮ ਮੋਦੀ ਦਾ ਵਾਇਰਲ ਵੀਡੀਓ ਐਡੀਟੇਡ ਹੈ। ਪੀਐਮ ਮੋਦੀ ਦਾ ਫਰਾਂਸ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਗੈਸਟ ਆਫ ਆਨਰ ਵੀ ਦਿੱਤਾ ਗਿਆ ਸੀ। ਦੁਰਪ੍ਰਚਾਰ ਦੇ ਇਰਾਦੇ ਤੋਂ ਵੀਡੀਓ ਨੂੰ ਐਡਿਟ ਕਰਕੇ ਸਿਰਫ ਉਹੀ ਹਿੱਸਾ ਸਾਂਝਾ ਕੀਤਾ ਜਾ ਰਿਹਾ ਹੈ, ਜਿੱਥੇ ਉਹ ਜਹਾਜ਼ ਤੋਂ ਉਤਰਨ ਤੋਂ ਬਾਅਦ ਫਰਾਂਸ ਦੀ ਪ੍ਰਧਾਨ ਮੰਤਰੀ ਐਲਿਜ਼ਾਬੈਥ ਬੋਰਨ ਨਾਲ ਹੱਥ ਮਿਲਾਉਂਦੇ ਹਨ। ਅਗਲਾ ਹਿੱਸਾ ਜਿੱਥੇ ਉਨ੍ਹਾਂ ਦਾ ਸੁਆਗਤ ਕੀਤਾ ਜਾਂਦਾ ਹੈ, ਐਡਿਟ ਕਰ ਹਟਾ ਦਿੱਤਾ ਗਿਆ ਹੈ।

ਵਿਸ਼ਵਾਸ ਨਿਊਜ਼ (ਨਵੀਂ ਦਿੱਲੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫਰਾਂਸ ਦੌਰੇ ਨਾਲ ਜੁੜੀ 23 ਸੈਕਿੰਡ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਉਹ ਜਹਾਜ਼ ਤੋਂ ਉਤਰਦੇ ਹਨ ਅਤੇ ਉੱਥੇ ਸਿਰਫ ਇਕ ਔਰਤ ਉਨ੍ਹਾਂ ਦੇ ਸਵਾਗਤ ਦੇ ਲਈ ਖੜ੍ਹੀ ਹੁੰਦੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਫਰਾਂਸ ਯਾਤਰਾ ਦੌਰਾਨ ਉਨ੍ਹਾਂ ਦਾ ਸਵਾਗਤ ਨਹੀਂ ਕੀਤਾ ਗਿਆ।

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਐਡੀਟੇਡ ਹੈ। ਪੀਐਮ ਮੋਦੀ ਦਾ ਫਰਾਂਸ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਗੈਸਟ ਆਫ ਆਨਰ ਵੀ ਦਿੱਤਾ ਗਿਆ ਸੀ। ਦੁਰਪ੍ਰਚਾਰ ਦੇ ਇਰਾਦੇ ਤੋਂ ਵੀਡੀਓ ਨੂੰ ਐਡਿਟ ਕਰ ਸਿਰਫ ਉਹੀ ਹਿੱਸਾ ਸਾਂਝਾ ਕੀਤਾ ਜਾ ਰਿਹਾ ਹੈ, ਜਿੱਥੇ ਉਹ ਜਹਾਜ਼ ਤੋਂ ਉਤਰਨ ਤੋਂ ਬਾਅਦ ਫਰਾਂਸ ਦੀ ਪੀਐਮ ਐਲਿਜ਼ਾਬੈਥ ਬੋਰਨ ਨਾਲ ਹੱਥ ਮਿਲਾਉਂਦੇ ਹਨ। ਅੱਗੇ ਦੇ ਹਿੱਸੇ ਨੂੰ, ਜਿੱਥੇ ਉਨ੍ਹਾਂ ਦਾ ਸੁਆਗਤ ਕੀਤਾ ਜਾਂਦਾ ਹੈ, ਐਡਿਟ ਕਰ ਹਟਾ ਦਿੱਤਾ ਗਿਆ ਹੈ।

ਕੀ ਹੈ ਵਾਇਰਲ ਪੋਸਟ ਵਿੱਚ?

ਫੇਸਬੁੱਕ ਯੂਜ਼ਰ ‘ਸੰਜੇ ਸਿੰਘ’ ਰਾਠੌਰ ਨੇ 13 ਜੁਲਾਈ 2023 ਨੂੰ ਵਾਇਰਲ ਵੀਡੀਓ ਨੂੰ ਸਾਂਝਾ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਹੈ, “ਵਿਸ਼ਵਗੁਰੂ ਦਾ ਫਰਾਂਸ ਵਿੱਚ ਸ਼ਾਨਦਾਰ ਸਵਾਗਤ।”

ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖੋ।

ਪੜਤਾਲ

ਵੀਡੀਓ ਦੀ ਸੱਚਾਈ ਜਾਣਨ ਦੇ ਲਈ ਅਸੀਂ ਪੀਐਮ ਮੋਦੀ ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਖੰਗਾਲਣਾ ਸ਼ੁਰੂ ਕੀਤਾ। ਸਾਨੂੰ ਪੂਰਾ ਵੀਡੀਓ 13 ਜੁਲਾਈ 2023 ਨੂੰ ਅੱਪਲੋਡ ਮਿਲਾ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਪੀਐੱਮ ਮੋਦੀ ਜਹਾਜ਼ ਤੋਂ ਉਤਰਦੇ ਹਨ, ਉਸ ਤੋਂ ਬਾਅਦ ਫਰਾਂਸ ਦੀ ਪੀਐੱਮ ਐਲੀਜ਼ਾਬੇਥ ਬੋਰਨ ਹੱਥ ਮਿਲਾ ਕੇ ਉਨ੍ਹਾਂ ਦਾ ਸਵਾਗਤ ਕਰਦੀ ਹੈ। ਇਸ ਤੋਂ ਬਾਅਦ ਪੀਐਮ ਮੋਦੀ ਦਾ ਸ਼ਾਨਦਾਰ ਢੰਗ ਨਾਲ ਸਵਾਗਤ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਗੈਸਟ ਆਫ ਆਨਰ ਵੀ ਦਿੱਤਾ ਜਾਂਦਾ ਹੈ।

ਜਾਂਚ ਦੌਰਾਨ ਸਾਨੂੰ ਦਾਅਵੇ ਨਾਲ ਸਬੰਧਤ ਕਈ ਮੀਡੀਆ ਰਿਪੋਰਟਸ ਮਿਲੀਆਂ। Aaj Tak ਦੀ ਵੈੱਬਸਾਈਟ ‘ਤੇ 13 ਜੁਲਾਈ 2023 ਨੂੰ ਪ੍ਰਕਾਸ਼ਿਤ ਇੱਕ ਰਿਪੋਰਟ ਮੁਤਾਬਕ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੈਰਿਸ ਪਹੁੰਚ ਚੁੱਕੇ ਹਨ। ਉਨ੍ਹਾਂ ਦਾ ਏਅਰਪੋਰਟ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਫਰਾਂਸ ਦੀ ਪੀਐਮ ਐਲਿਜ਼ਾਬੇਥ ਬੋਰਨ ਨੇ ਏਅਰਪੋਰਟ ‘ਤੇ ਪੀਐਮ ਮੋਦੀ ਦਾ ਸਵਾਗਤ ਕੀਤਾ।ਫਰਾਂਸ ਦੇ ਦੌਰੇ ਤੋਂ ਬਾਅਦ ਪੀਐਮ ਮੋਦੀ ਦੁਬਈ ਵੀ ਜਾਣਗੇ। ਪ੍ਰਧਾਨ ਮੰਤਰੀ ਦੀ ਫਰਾਂਸ ਦੀ ਇਹ ਛੇਵੀਂ ਯਾਤਰਾ ਹੈ। ਉਨ੍ਹਾਂ ਦੀ ਸਭ ਤੋਂ ਹਾਲੀਆ ਯਾਤਰਾ ਹੀਰੋਸ਼ੀਮਾ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ ਹੋਈ ਸੀ।

ਹੋਰ ਮੀਡੀਆ ਰਿਪੋਰਟਾਂ ਇੱਥੇ ਪੜ੍ਹੀਆਂ ਜਾ ਸਕਦੀਆਂ ਹਨ।

ਅਸੀਂ ਵਧੇਰੇ ਜਾਣਕਾਰੀ ਲਈ ਉੱਤਰ ਪ੍ਰਦੇਸ਼ ਭਾਜਪਾ ਦੇ ਪ੍ਰਵਕਤਾ ਅਵਨੀਸ਼ ਤਿਆਗੀ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ, ਵਾਇਰਲ ਵੀਡੀਓ ਐਡੀਟੇਡ ਹੈ ਅਤੇ ਪੀਐਮ ਮੋਦੀ ਦੇ ਅਕਸ ਨੂੰ ਖਰਾਬ ਕਰਨ ਲਈ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

ਅੰਤ ਵਿੱਚ ਅਸੀਂ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਅਸੀਂ ਪਾਇਆ ਕਿ ਯੂਜ਼ਰ ਦੇ ਕੁੱਲ 1,000 ਦੋਸਤ ਹਨ ਅਤੇ ਯੂਜ਼ਰ ਨੂੰ 1,975 ਲੋਕ ਫੋਲੋ ਕਰਦੇ ਹਨ। ਯੂਜ਼ਰ ਮਾਰਚ 2010 ਤੋਂ ਫੇਸਬੁੱਕ ‘ਤੇ ਸਰਗਰਮ ਹੈ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਪੀਐਮ ਮੋਦੀ ਦਾ ਵਾਇਰਲ ਵੀਡੀਓ ਐਡੀਟੇਡ ਹੈ। ਪੀਐਮ ਮੋਦੀ ਦਾ ਫਰਾਂਸ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਗੈਸਟ ਆਫ ਆਨਰ ਵੀ ਦਿੱਤਾ ਗਿਆ ਸੀ। ਦੁਰਪ੍ਰਚਾਰ ਦੇ ਇਰਾਦੇ ਤੋਂ ਵੀਡੀਓ ਨੂੰ ਐਡਿਟ ਕਰਕੇ ਸਿਰਫ ਉਹੀ ਹਿੱਸਾ ਸਾਂਝਾ ਕੀਤਾ ਜਾ ਰਿਹਾ ਹੈ, ਜਿੱਥੇ ਉਹ ਜਹਾਜ਼ ਤੋਂ ਉਤਰਨ ਤੋਂ ਬਾਅਦ ਫਰਾਂਸ ਦੀ ਪ੍ਰਧਾਨ ਮੰਤਰੀ ਐਲਿਜ਼ਾਬੈਥ ਬੋਰਨ ਨਾਲ ਹੱਥ ਮਿਲਾਉਂਦੇ ਹਨ। ਅਗਲਾ ਹਿੱਸਾ ਜਿੱਥੇ ਉਨ੍ਹਾਂ ਦਾ ਸੁਆਗਤ ਕੀਤਾ ਜਾਂਦਾ ਹੈ, ਐਡਿਟ ਕਰ ਹਟਾ ਦਿੱਤਾ ਗਿਆ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts