ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਇਹ ਦਾਅਵਾ ਗ਼ਲਤ ਹੈ। ਮੱਧ ਪ੍ਰਦੇਸ਼ ਵਿੱਚ ਔਰਤਾਂ ਲਈ ਸ਼ਰਾਬ ਦੀਆਂ ਵੱਖਰੀਆਂ ਦੁਕਾਨਾਂ ਖੋਲ੍ਹਣ ਦਾ ਪ੍ਰਸਤਾਵ 2020 ਵਿੱਚ ਕਾਂਗਰਸ ਦੀ ਸਰਕਾਰ ਵੇਲੇ ਰੱਖਿਆ ਗਿਆ ਸੀ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ਤੇ ਇੱਕ ਅਖਬਾਰ ਦੀ ਕਟਿੰਗ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਿਕਾਸ ਵੱਲ ਵੱਧਦੇ ਹੋਏ ਮੱਧ ਪ੍ਰਦੇਸ਼ ਸਰਕਾਰ ਨੇ ਔਰਤਾਂ ਲਈ ਅਲੱਗ ਤੋਂ ਦੁਕਾਨ ਖੋਲ੍ਹਣ ਦਾ ਫੈਸਲਾ ਕੀਤਾ ਹੈ। ਅਖਬਾਰ ਦੀ ਕਟਿੰਗ ਵਿੱਚ ਲਿਖਿਆ ਹੈ, ”ਔਰਤਾਂ ਦੇ ਲਈ ਵੱਖ ਤੋਂ ਦੁਕਾਨ ਖੋਲ੍ਹੇਗੀ ਸਰਕਾਰ ਭੋਪਾਲ, ਇੰਦੌਰ, ਜਬਲਪੁਰ ਤੋਂ ਹੋਵੇਗੀ ਸ਼ੁਰੂਆਤ।” ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਹੋਇਆ ਦਾਅਵਾ ਗ਼ਲਤ ਨਿਕਲਿਆ। ਮੱਧ ਪ੍ਰਦੇਸ਼ ਵਿੱਚ ਔਰਤਾਂ ਦੇ ਲਈ ਸ਼ਰਾਬ ਦੀਆਂ ਵੱਖ ਦੁਕਾਨਾਂ ਖੋਲ੍ਹਣ ਦਾ ਪ੍ਰਸਤਾਵ 2020 ਵਿੱਚ ਕਾਂਗਰਸ ਸਰਕਾਰ ਦੇ ਦੌਰਾਨ ਰੱਖਿਆ ਗਿਆ ਸੀ।
ਕੀ ਹੈ ਵਾਇਰਲ ਪੋਸਟ ‘ਚ ?
ਫੇਸਬੁੱਕ ਯੂਜ਼ਰ Rajendra Kumar Gupta ਨੇ ਵਾਇਰਲ ਸਕ੍ਰੀਨਸ਼ੌਟ ਨੂੰ ਸਾਂਝਾ ਕਰਦੇ ਹੋਏ ਲਿਖਿਆ ਹੈ, “ਵਿਕਾਸ ਦੇ ਨਵੇਂ ਸੌਪਾਨ ਤੈਅ ਕਰਦੇ ਹੋਏ ਮੱਧ ਪ੍ਰਦੇਸ਼ ਦੇ ਸਰਕਾਰ।”
ਫੇਸਬੁੱਕ ਪੋਸਟ ਦੇ ਕੰਟੇੰਟ ਨੂੰ ਇੱਥੇ ਜਿਉਂ ਦਾ ਤਿਉਂ ਲਿਖਿਆ ਗਿਆ ਹੈ। ਇਸ ਦਾ ਆਰਕਾਈਵ ਵਰਜਨ ਇੱਥੇ ਕਲਿੱਕ ਕਰਕੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਅਸੀਂ ਅਖਬਾਰ ਦੀ ਕਟਿੰਗ ਨੂੰ ਧਿਆਨ ਨਾਲ ਦੇਖਿਆ। ਗੌਰ ਕਰਨ ਤੇ ਅਸੀਂ ਪਾਇਆ ਕਿ ਵਾਇਰਲ ਸਕ੍ਰੀਨਸ਼ਾਟ ‘ਚ ਪੀਪਲਜ਼ ਬਿਊਰੋ ਲਿਖਿਆ ਹੈ। ਕੀਵਰਡਸ ਨੂੰ ਸਰਚ ਦੇ ਨਾਲ ਲੱਭਣ ਤੇ ਸਾਨੂੰ ਪਤਾ ਚੱਲਿਆ ਕਿ ਇਹ ਖਬਰ 28 ਫਰਵਰੀ 2020 ਨੂੰ ਪੀਪਲਜ਼ ਸਮਾਚਾਰ ਨਾਮ ਦੇ ਇੱਕ ਅਖਬਾਰ ਵਿੱਚ ਛਪੀ ਸੀ। ਉਸ ਸਮੇਂ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਸੀ।
ਸਾਨੂੰ ਇਸ ਮਾਮਲੇ ਵਿੱਚ ਖਬਰਾਂ outlookindia.com, indiatimes.com, india.com, oneindia.com ਤੇ ਵੀ ਮਿਲੀ। ਸਾਰੀਆਂ ਖ਼ਬਰਾਂ ਫਰਵਰੀ, ਮਾਰਚ 2020 ਦੀਆਂ ਸਨ। ਉਸ ਸਮੇਂ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਸੀ ਅਤੇ ਕਮਲਨਾਥ ਮੁੱਖ ਮੰਤਰੀ ਸਨ।
ਖੋਜ ਕਰਨ ਤੇ ਸਾਨੂੰ ਮੱਧ ਪ੍ਰਦੇਸ਼ ਦੇ ਮੌਜੂਦਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ 28 ਫਰਵਰੀ 2020 ਦਾ ਇੱਕ ਟਵੀਟ ਮਿਲਿਆ, ਜਿਸ ਵਿੱਚ ਉਨ੍ਹਾਂ ਨੇ ਇਸ ਖਬਰ ਨੂੰ ਟਵੀਟ ਕਰਦੇ ਹੋਏ ਆਪਣੀ ਨਿਰਾਸ਼ਾ ਜ਼ਾਹਿਰ ਕੀਤੀ ਸੀ।
ਵਧੇਰੇ ਜਾਣਕਾਰੀ ਲਈ ਅਸੀਂ ਭੋਪਾਲ ਵਿੱਚ ਨਈ ਦੁਨੀਆ ਦੇ ਸਟੇਟ ਬਿਊਰੋ ਚੀਫ਼ ਧਨੰਜੈ ਪ੍ਰਤਾਪ ਸਿੰਘ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ, “ਵਾਇਰਲ ਦਾਅਵਾ ਗ਼ਲਤ ਹੈ। ਕਾਂਗਰਸ ਸਰਕਾਰ ਵਿੱਚ ਇਸ ਪ੍ਰਸਤਾਵ ਨੂੰ ਲਿਆਉਣ ਦੀ ਚਰਚਾ ਹੋਈ ਸੀ। ਪਰ ਸ਼ਿਵਰਾਜ ਸਰਕਾਰ ਵੱਲੋਂ ਅਜਿਹਾ ਕੋਈ ਪ੍ਰਸਤਾਵ ਨਹੀਂ ਲਿਆਂਦਾ ਗਿਆ ਹੈ ਅਤੇ ਨਾ ਹੀ ਅਜਿਹਾ ਕੋਈ ਪ੍ਰਸਤਾਵ ਲਾਉਣ ਦੀ ਤਿਆਰੀ ਹੋ ਰਹੀ ਹੈ। ਮੱਧ ਪ੍ਰਦੇਸ਼ ਵਿੱਚ ਔਰਤਾਂ ਦੇ ਲਈ ਵੱਖ ਤੋਂ ਸ਼ਰਾਬ ਦੀ ਦੁਕਾਨਾਂ ਨਹੀਂ ਖੋਲ੍ਹੀਆ ਗਈਆ ਹਨ।”
ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਇਹ ਸਕਰੀਨਸ਼ਾਟ ਗ਼ਲਤ ਦਾਅਵੇ ਨਾਲ ਵਾਇਰਲ ਹੋਇਆ ਹੈ। ਕੁਝ ਮਹੀਨੇ ਪਹਿਲਾਂ ਵੀ ਇਹ ਸਕਰੀਨਸ਼ਾਟ ਗਲਤ ਦਾਅਵੇ ਨਾਲ ਵਾਇਰਲ ਹੋਇਆ ਸੀ। ਉਸ ਦੌਰਾਨ ਅਸੀਂ ਇਸ ਦਾਅਵੇ ਦੀ ਜਾਂਚ ਕਰਕੇ ਸੱਚਾਈ ਸਾਹਮਣੇ ਰੱਖੀ ਸੀ।
ਪੜਤਾਲ ਦੇ ਅੰਤ ‘ਚ ਪੋਸਟ ਨੂੰ ਵਾਇਰਲ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ ਗਈ। ਯੂਜ਼ਰ ਦੀ ਸੋਸ਼ਲ ਸਕੈਨਿੰਗ ‘ਚ ਪਤਾ ਲੱਗਾ ਕਿ ਯੂਜ਼ਰ ਮੱਧ ਪ੍ਰਦੇਸ਼ ਦੇ ਜਬਲਪੁਰ ਸ਼ਹਿਰ ਦਾ ਰਹਿਣ ਵਾਲਾ ਹੈ। Rajendra Kumar Gupta ਦੇ ਫੇਸਬੁੱਕ ਤੇ 4007 ਦੋਸਤ ਮੌਜੂਦ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਇਹ ਦਾਅਵਾ ਗ਼ਲਤ ਹੈ। ਮੱਧ ਪ੍ਰਦੇਸ਼ ਵਿੱਚ ਔਰਤਾਂ ਲਈ ਸ਼ਰਾਬ ਦੀਆਂ ਵੱਖਰੀਆਂ ਦੁਕਾਨਾਂ ਖੋਲ੍ਹਣ ਦਾ ਪ੍ਰਸਤਾਵ 2020 ਵਿੱਚ ਕਾਂਗਰਸ ਦੀ ਸਰਕਾਰ ਵੇਲੇ ਰੱਖਿਆ ਗਿਆ ਸੀ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।