X
X

Fact Check : ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਪੁਰਾਣੀ ਤਸਵੀਰ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਵਾਇਰਲ ਤਸਵੀਰ ਪੁਰਾਣੀ ਹੈ। ਅਸਲ ਵਿੱਚ ਸਾਲ 2016 ਦੀ ਲੰਡਨ ਘੁੰਮਦੇ ਦੀ ਫੋਟੋ ਨੂੰ ਹਾਲੀਆ ਦੱਸ ਕੇ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸੰਗਰੂਰ ਤੋਂ ਲੋਕ ਸਭਾ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਘੁੰਮਦੇ ਹੋਏ ਦੀ ਇੱਕ ਫੋਟੋ ਵਾਇਰਲ ਹੋ ਰਹੀ ਹੈ। ਯੂਜ਼ਰਸ ਇਸ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕਰ ਰਹੇ ਹਨ ਕਿ ਲੋਕਸਭਾ ਚੌਣਾਂ 2024 ਤੋਂ ਬਾਅਦ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਦੁਬਈ ਘੁੰਮਣ ਗਏ ਹਨ।

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਵਾਇਰਲ ਤਸਵੀਰ ਸਾਲ 2016 ਦੀ ਹੈ,ਜਦੋਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਲੰਡਨ ਘੁੰਮਣ ਗਏ ਸਨ। ਕੁਝ ਲੋਕ ਪੁਰਾਣੀ ਤਸਵੀਰ ਨੂੰ ਗ਼ਲਤ ਦਾਅਵੇ ਨਾਲ ਵਾਇਰਲ ਕਰ ਰਹੇ ਹਨ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਪੇਜ Rangla Punjab – ਰੰਗਲਾ ਪੰਜਾਬ ਨੇ 9 ਜੂਨ 2024 ਨੂੰ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ,”ਪੰਜਾਬ ਬਚਾਉਣ ਤੋਂ ਬਾਅਦ ਸੁੱਖਾ ਤੇ ਸਿਮਰੋ ਹੁਣ ਦੁਬਈ ਬਚਾਓ ਯਾਤਰਾ ਲਈ ਤਿਆਰ”

ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।

ਪੜਤਾਲ

ਵਾਇਰਲ ਤਸਵੀਰ ਦੀ ਪੜਤਾਲ ਲਈ ਅਸੀਂ ਗੂਗਲ ਰਿਵਰਸ ਇਮੇਜ ਦਾ ਇਸਤੇਮਾਲ ਕੀਤਾ। ਸਾਨੂੰ ਪੰਜਾਬ ਨਿਊਜ 18 ਦੀ ਫੋਟੋ ਗੈਲਰੀ ‘ਤੇ ਵਾਇਰਲ ਤਸਵੀਰ ਮਿਲੀ। 13 ਅਕਤੂਬਰ 2018 ਨੂੰ ਪ੍ਰਕਾਸ਼ਿਤ ਆਰਟੀਕਲ ਵਿੱਚ ਹਰਸਿਮਰਤ ਕੌਰ ਬਾਦਲ ਦੀਆਂ ਕਈ ਤਸਵੀਰਾਂ ਮਿਲਿਆ, ਜਿਸ ਵਿੱਚ ਵਾਇਰਲ ਤਸਵੀਰ ਵੀ ਹੈ। ਫੋਟੋ ਨਾਲ ਦਿੱਤੀ ਗਈ ਜਾਣਕਾਰੀ ਮੁਤਾਬਕ,ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਇਹ ਫੋਟੋ ਲੰਡਨ ਦੀ ਪਿਕਾਡਲੀ ਸਟਰੀਟ ਦੀ ਹੈ।

ਸਰਚ ਦੌਰਾਨ ਅਸਲ ਫੋਟੋ ਪੰਜਾਬ ਐਕਸਪ੍ਰੈਸ ਦੀ ਵੈਬਸਾਈਟ ‘ਤੇ ਵੀ ਮਿਲੀ। 31 ਅਗਸਤ 2016 ਨੂੰ ਪ੍ਰਕਾਸ਼ਿਤ ਆਰਟੀਕਲ ਵਿੱਚ ਦੱਸਿਆ ਗਿਆ, ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਦੀ ਲੰਡਨ ਦੀ ਪਿਕਾਡਲੀ ਸਟਰੀਟ ‘ਤੇ ਸੈਰ ਕਰਦੇ ਹੋਏ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ। ਹਰਸਿਮਰਤ ਕੌਰ ਬਾਦਲ ਵੈਸਟਰਨ ਕੱਪੜਿਆਂ ਵਿੱਚ ਘੁੰਮਦੀ ਨਜ਼ਰ ਆ ਰਹੀ ਹੈ।”

ਸਰਚ ਦੌਰਾਨ ਕਈ ਫੇਸਬੁੱਕ ਪੇਜ ‘ਤੇ ਵੀ ਵਾਇਰਲ ਤਸਵੀਰ ਸਾਲ 2016 ਵਿੱਚ ਸ਼ੇਅਰ ਕੀਤੀ ਮਿਲੀ।

ਵੱਧ ਜਾਣਕਾਰੀ ਲਈ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਵਾਇਰਲ ਤਸਵੀਰ ਨੂੰ ਪੁਰਾਣੀ ਦੱਸਿਆ ਹੈ।

ਅੰਤ ਵਿੱਚ ਅਸੀਂ ਪੁਰਾਣੀ ਤਸਵੀਰ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਪੇਜ ਦੀ ਜਾਂਚ ਕੀਤੀ।ਪਤਾ ਲਗਿਆ ਕਿ ਇਸ ਪੇਜ ਨੂੰ 308K ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਵਾਇਰਲ ਤਸਵੀਰ ਪੁਰਾਣੀ ਹੈ। ਅਸਲ ਵਿੱਚ ਸਾਲ 2016 ਦੀ ਲੰਡਨ ਘੁੰਮਦੇ ਦੀ ਫੋਟੋ ਨੂੰ ਹਾਲੀਆ ਦੱਸ ਕੇ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

  • Claim Review : ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਦੁਬਈ ਘੁੰਮਣ ਗਏ ਹਨ।
  • Claimed By : ਫੇਸਬੁੱਕ ਪੇਜ- Rangla Punjab – ਰੰਗਲਾ ਪੰਜਾਬ
  • Fact Check : ਭ੍ਰਮਕ
ਭ੍ਰਮਕ
ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later