Fact Check : ਸੌਦਾ ਸਾਧ ਬਾਰੇ ਸੁਖਬੀਰ ਬਾਦਲ ਨੇ ਨਹੀਂ ਦਿੱਤਾ ਅਜਿਹਾ ਕੋਈ ਬਿਆਨ, ਅਖਬਾਰ ਦੀ ਫ਼ਰਜ਼ੀ ਕਲਿਪਿੰਗ ਵਾਇਰਲ

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਵਾਇਰਲ ਕਲਿਪਿੰਗ ਨੂੰ ਫਰਜੀ ਪਾਇਆ। ਸੁਖਬੀਰ ਸਿੰਘ ਬਾਦਲ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ। ਸਰਚ ਵਿੱਚ ਵੀ ਸਾਨੂੰ ਅਜਿਹਾ ਕੋਈ ਬਿਆਨ ਕਿਸੇ ਵੀ ਖਬਰ ਵਿੱਚ ਨਹੀਂ ਮਿਲਿਆ।

Fact Check : ਸੌਦਾ ਸਾਧ ਬਾਰੇ ਸੁਖਬੀਰ ਬਾਦਲ ਨੇ ਨਹੀਂ ਦਿੱਤਾ ਅਜਿਹਾ ਕੋਈ ਬਿਆਨ, ਅਖਬਾਰ ਦੀ ਫ਼ਰਜ਼ੀ ਕਲਿਪਿੰਗ ਵਾਇਰਲ

ਨਵੀਂ ਦਿੱਲੀ ( ਵਿਸ਼ਵਾਸ ਨਿਊਜ਼ )। ਸੋਸ਼ਲ ਮੀਡਿਆ ਤੇ ਇੱਕ ਅਖਬਾਰ ਦੀ ਕਲਿਪਿੰਗ ਨੂੰ ਤੇਜ਼ੀ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਵਾਇਰਲ ਅਖਬਾਰ ਦੀ ਕਲਿਪਿੰਗ ਦਾ ਸਿਰਲੇਖ ਹੈ : “ਰਾਮ ਰਹੀਮ ਸਾਡੇ ਪਿਤਾ ਦੇ ਬਰਾਬਰ ਸਾਨੂੰ ਦੇਣ ਅਪਣਾ ਸਮਰਥਨ : ਬਾਦਲ ” ਅਖਬਾਰ ਦੀ ਕਲਿਪਿੰਗ ਵਿੱਚ ਸੁਖਬੀਰ ਬਾਦਲ ਦੇ ਕਿਸੇ ਪ੍ਰੈਸ ਕਾਨਫਰੰਸ ਦੀ ਫੋਟੋ ਲੱਗੀ ਹੋਈ ਹੈ। ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਵਾਇਰਲ ਕਲਿਪਿੰਗ ਨੂੰ ਫਰਜੀ ਪਾਇਆ। ਸੁਖਬੀਰ ਸਿੰਘ ਬਾਦਲ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ। ਸਰਚ ਵਿੱਚ ਵੀ ਸਾਨੂੰ ਅਜਿਹਾ ਕੋਈ ਬਿਆਨ ਕਿਸੇ ਵੀ ਖਬਰ ਵਿੱਚ ਨਹੀਂ ਮਿਲਿਆ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਪੇਜ “Penda wale ” ਨੇ 11 ਜੂਨ ਨੂੰ ਇਸ ਅਖਬਾਰ ਦੀ ਕਲਿਪਿੰਗ ਨੂੰ ਸ਼ੇਅਰ ਕੀਤਾ ਹੈ। ਵਾਇਰਲ ਕਟਿੰਗ ਮੁਤਾਬਿਕ “ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਆਨ ਦਿੱਤਾ ਹੈ ਕਿ ਡੇਰਾ ਸੌਦਾ ਸਾਧ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਉਨ੍ਹਾਂ ਦੇ ਪਿਤਾ ਬਰਾਬਰ ਹਨ ਅਤੇ ਉਹ ਅਕਾਲੀ ਦਲ ਨੂੰ ਆਪਣਾ ਸਮਰਥਨ ਦੇਣ।”

ਸੋਸ਼ਲ ਮੀਡਿਆ ਤੇ ਕਈ ਯੂਜ਼ਰਸ ਇਸਨੂੰ ਸੱਚ ਮੰਨਦੇ ਹੋਏ ਮਿਲਦੇ – ਜੁਲਦੇ ਦਾਅਵਿਆਂ ਨਾਲ ਸ਼ੇਅਰ ਕਰ ਰਹੇ ਹਨ। ਪੋਸਟ ਦਾ ਆਰਕਾਇਵਡ ਵਰਜਨ ਨੂੰ ਇੱਥੇ ਵੇਖੋ।

ਪੜਤਾਲ

ਵਿਸ਼ਵਾਸ ਨਿਊਜ਼ ਨੇ ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਸਭ ਤੋਂ ਪਹਿਲਾਂ ਵਾਇਰਲ ਹੋ ਰਹੀ ਅਖਬਾਰ ਦੀ ਕਟਿੰਗ ਨੂੰ ਧਿਆਨ ਨਾਲ ਵੇਖਿਆ। ਸਾਨੂੰ ਇਸ ਵਿੱਚ ਬਹੁਤ ਸਾਰੀਆਂ ਗ਼ਲਤੀਆਂ ਨਜ਼ਰ ਆਈਆ, ਜੋ ਕਿਸੇ ਵੀ ਮੀਡਿਆ ਸੰਸਥਾਨ ਦੁਆਰਾ ਨਹੀਂ ਕੀਤੀਆ ਜਾਂਦੀਆ ਹਨ । ਵਾਇਰਲ ਕਟਿੰਗ ਵਿੱਚ ਮਿਤੀ 11 ਫਰਵਰੀ 2022 ਅਤੇ ( ਰਸ਼ਪਾਲ ਸਿੰਘ ) ਲਿਖਿਆ ਹੋਇਆ ਹੈ। ਇਸ ਵਿੱਚ ਕਿਸੇ ਨਿਊਜ਼ ਏਜੇਂਸੀ ਦਾ ਨਾਮ ਨਹੀਂ ਹੈ ਅਤੇ ਇਸਨੂੰ ਚੰਡੀਗੜ੍ਹ ਦਾ ਦੱਸਿਆ ਜਾ ਰਿਹਾ ਹੈ। ਹੇਂਠਾ ਤੁਸੀਂ ਇਹਨਾਂ ਗ਼ਲਤੀਆਂ ਨੂੰ ਵੇਖ ਸਕਦੇ ਹੋ।

ਇੱਥੋਂ ਆਪਣੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਸੰਬੰਧਿਤ ਕੀਵਰਡ ਨਾਲ ਗੂਗਲ ਤੇ ਖਬਰਾ ਲੱਭਣੀਆ ਸ਼ੁਰੂ ਕੀਤੀਆ । ਜੇਕਰ ਸੁਖਬੀਰ ਬਾਦਲ ਵੱਲੋ ਅਜਿਹਾ ਕੋਈ ਬਿਆਨ ਦਿੱਤਾ ਗਿਆ ਹੁੰਦਾ ਤਾਂ ਉਹ ਖਬਰਾਂ ਵਿੱਚ ਜ਼ਰੂਰ ਹੋਣਾ ਸੀ , ਪਰ ਸਾਨੂੰ ਇਸ ਨਾਲ ਜੁੜੀ ਕੋਈ ਮੀਡਿਆ ਰਿਪੋਰਟ ਨਹੀਂ ਮਿਲੀ । ਪਰ ਸਾਨੂੰ ਕਈ ਨਿਊਜ਼ ਰਿਪੋਰਟਾਂ ਮਿਲੀਆਂ ਜਿਸ ਵਿੱਚ ਸੁਖਬੀਰ ਬਾਦਲ ਵੱਲੋਂ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪੈਰੋਲ ਦਾ ਵਿਰੋਧ ਕੀਤਾ ਗਿਆ ਸੀ।

ਸਾਡੀ ਇੱਥੇ ਤੱਕ ਦੀ ਜਾਂਚ ਤੋਂ ਇਹ ਸਾਫ ਹੁੰਦਾ ਹੈ ਕਿ ਇਹ ਵਾਇਰਲ ਕਟਿੰਗ ਫਰਜ਼ੀ ਹੈ । ਆਪਣੀ ਜਾਂਚ ਦੀ ਵੱਧ ਪੁਸ਼ਟੀ ਲਈ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਸਪੋਕਸਪਰਸਨ ਅਰਸ਼ਦੀਪ ਸਿੰਘ ਕਲੇਰ ਨੂੰ ਸੰਪਰਕ ਕੀਤਾ। ਅਰਸ਼ਦੀਪ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਵਾਇਰਲ ਹੋ ਰਹੀ ਕਲਿਪਿੰਗ ਫ਼ਰਜ਼ੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਅਜਿਹੀਆ ਖਬਰਾਂ ਦਾ ਪ੍ਰਸਾਰ ਕੀਤਾ ਜਾ ਰਿਹਾ ਹੈ।

ਇਸ ਬਾਰੇ ਅਸੀਂ ਦੈਨਿਕ ਜਾਗਰਣ ਚੰਡੀਗੜ੍ਹ ਦੇ ਉਪ ਸਮਾਚਾਰ ਸੰਪਾਦਕ ਕਮਲੇਸ਼ ਭੱਟ ਨਾਲ ਸੰਪਰਕ ਕੀਤਾ। ਅਸੀਂ ਉਨ੍ਹਾਂ ਨਾਲ ਵਾਇਰਲ ਪੋਸਟ ਨੂੰ ਸ਼ੇਅਰ ਕੀਤਾ , ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਫਰਜੀ ਖਬਰ ਹੈ।ਸਗੋਂ ਚੋਣਾਂ ਦੌਰਾਨ ਰਾਮ ਰਹੀਮ ਨੂੰ ਦਿੱਤੀ ਪੈਰੋਲ ਦਾ ਅਕਾਲੀ ਦਲ ਵਿਰੋਧ ਕਰ ਰਿਹਾ ਸੀ।

ਪੜਤਾਲ ਦੇ ਅੰਤ ਵਿੱਚ ਅਸੀਂ ਇਸ ਫਰਜੀ ਪੋਸਟ ਨੂੰ ਕਰਨ ਵਾਲੇ ਪੇਜ ਦੀ ਸੋਸ਼ਲ ਸਕੈਨਿੰਗ ਕੀਤੀ। ਸਾਨੂੰ ਪਤਾ ਚੱਲਿਆ ਕਿ ਇਸ ਪੇਜ ਨੂੰ ਫੇਸਬੁੱਕ ਤੇ 31 ਲੋਕ ਫੋਲੋ ਕਰਦੇ ਹੈ ਅਤੇ ਇਸ ਪੇਜ ਨੂੰ 6 ਮਈ 2022 ਨੂੰ ਬਣਾਇਆ ਗਿਆ ਸੀ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਵਾਇਰਲ ਕਲਿਪਿੰਗ ਨੂੰ ਫਰਜੀ ਪਾਇਆ। ਸੁਖਬੀਰ ਸਿੰਘ ਬਾਦਲ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ। ਸਰਚ ਵਿੱਚ ਵੀ ਸਾਨੂੰ ਅਜਿਹਾ ਕੋਈ ਬਿਆਨ ਕਿਸੇ ਵੀ ਖਬਰ ਵਿੱਚ ਨਹੀਂ ਮਿਲਿਆ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts