ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਪੋਸਟ ਗੁੰਮਰਾਹਕੁੰਨ ਸਾਬਤ ਹੋਈ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ 2014 ਦੇ ਵਿਰੋਧ ਪ੍ਰਦਰਸ਼ਨ ਦੀ ਪੁਰਾਣੀ ਤਸਵੀਰ ਨੂੰ ਹੁਣ ਵਾਇਰਲ ਕਰਕੇ ਭ੍ਰਮ ਫੈਲਾਇਆ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿੱਚ ਪੀਐਮ ਮੋਦੀ ਦੇ ਚਿਹਰੇ ਵਾਲੀ ਟੀ-ਸ਼ਰਟ ਪਹਿਨੇ ਇੱਕ ਵਿਅਕਤੀ ਅਤੇ ਪੁਲਿਸ ਵਿਚਾਲੇ ਝੜਪ ਦੇਖੀ ਜਾ ਸਕਦੀ ਹੈ।
ਸੋਸ਼ਲ ਮੀਡੀਆ ‘ਤੇ ਕਈ ਯੂਜ਼ਰਸ ਇਸ ਤਸਵੀਰ ਨੂੰ ਹਾਲੀਆ ਮੰਨਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧ ਰਹੇ ਹਨ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਇਹ ਤਸਵੀਰ 10 ਸਾਲ ਤੋਂ ਵੱਧ ਪੁਰਾਣੀ ਸਾਬਤ ਹੋਈ ਹੈ। ਇਹ ਤਸਵੀਰ ਲਖਨਊ ਵਿੱਚ ਹੋਏ ਪ੍ਰਦਰਸ਼ਨ ਦੀ ਹੈ।
ਫੇਸਬੁੱਕ ਯੂਜ਼ਰ ਹੇਮੰਤ ਕੁਮਾਰ ਨੇ 4 ਨਵੰਬਰ ਨੂੰ ਇਕ ਤਸਵੀਰ ਅਪਲੋਡ ਕਰਦੇ ਹੋਏ ਲਿਖਿਆ ਹੈ, ”ਪ੍ਰਧਾਨ ਮੰਤਰੀ ਨੇ ਸਹੀ ਕਿਹਾ ਸੀ ਕਿ ਦੰਗਾਈ ਕੱਪੜਿਆਂ ਤੋਂ ਹੀ ਪਹਿਚਾਣ ਵਿੱਚ ਆ ਜਾਂਦੇ ਹਨ।”
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਵਿਚ ਵਰਤੀ ਗਈ ਤਸਵੀਰ ਨੂੰ ਸਭ ਤੋਂ ਪਹਿਲਾਂ ਗੂਗਲ ਲੈਂਸ ਟੂਲ ਰਾਹੀਂ ਖੋਜਿਆ। ਅਸਲੀ ਤਸਵੀਰ ਸਾਨੂੰ 1 ਜੁਲਾਈ 2014 ਨੂੰ ‘ਦ ਟੈਲੀਗ੍ਰਾਫ’ ਦੀ ਵੈੱਬਸਾਈਟ ‘ਤੇ ਮੌਜੂਦ ਇੱਕ ਖਬਰ ਵਿੱਚ ਮਿਲੀ। ਖਬਰ ‘ਚ ਇਹ ਤਸਵੀਰ ਲਖਨਊ ‘ਚ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਦੀ ਦੱਸੀ ਗਈ ਹੈ। ਇਸ ਵਿੱਚ ਦੱਸਿਆ ਗਿਆ ਕਿ ਭਾਜਪਾ ਵਰਕਰਾਂ ਅਤੇ ਪੁਲਿਸ ਵਿਚਾਲੇ ਝੜਪ ਹੋਈ। ਖ਼ਬਰ ਵਿੱਚ ਦੱਸਿਆ ਗਿਆ ਹੈ ਕਿ ਇਹ ਵਿਰੋਧ ਪ੍ਰਦਰਸ਼ਨ ਯੂਪੀ ਦੀ ਤਤਕਾਲੀ ਸਪਾ ਸਰਕਾਰ ਦੇ ਵਿਰੋਧ ਵਿੱਚ ਭਾਜਪਾ ਨੇ ਆਯੋਜਿਤ ਕੀਤਾ ਸੀ।
ਸਰਚ ਦੌਰਾਨ ਸਾਨੂੰ OneIndia.com ‘ਤੇ ਪ੍ਰਕਾਸ਼ਿਤ ਇੱਕ ਖਬਰ ਵਿੱਚ ਵਾਇਰਲ ਤਸਵੀਰ ਮਿਲੀ। 30 ਜੂਨ 2014 ਨੂੰ ਛਪੀ ਖ਼ਬਰ ਵਿੱਚ ਦੱਸਿਆ ਗਿਆ ਸੀ ਕਿ, ਲਖਨਊ ਵਿੱਚ ਸਪਾ ਦੇ ਸ਼ਾਸਨ ਦੇ ਖਿਲਾਫ ਭਾਜਪਾ ਦੇ ਨੌਜਵਾਨ ਵਰਕਰਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ।
ਵਿਸ਼ਵਾਸ ਨਿਊਜ਼ ਨੇ ਸਾਲ 2020 ਵਿੱਚ ਵੀ ਵਾਇਰਲ ਤਸਵੀਰ ਦੀ ਜਾਂਚ ਕੀਤੀ ਸੀ। ਉਸ ਸਮੇਂ, ਲਖਨਊ ਵਿੱਚ ਬਿਜ਼ਨਸ ਸਟੈਂਡਰਡ ਦੇ ਪ੍ਰਧਾਨ ਸੰਵਾਦਦਾਤਾ ਸਿਧਾਰਥ ਕਲਹੰਸ ਨਾਲ ਸੰਪਰਕ ਕੀਤਾ ਗਿਆ ਸੀ। ਉਨ੍ਹਾਂ ਨੇ ਪੁਸ਼ਟੀ ਕਰਦੇ ਹੋਏ ਕਿਹਾ ਸੀ ਕਿ ਵਾਇਰਲ ਤਸਵੀਰ ਲਖਨਊ ਵਿਧਾਨ ਸਭਾ ਦੇ ਬਾਹਰ ਹੋਏ ਪ੍ਰਦਰਸ਼ਨ ਦੀ ਹੈ।
ਜਾਂਚ ਦੇ ਅੰਤਿਮ ਪੜਾਅ ‘ਚ 10 ਸਾਲ ਪੁਰਾਣੀ ਤਸਵੀਰ ਨੂੰ ਗਲਤ ਸੰਦਰਭ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ ਗਈ। ਯੂਜ਼ਰ ਨੇ ਆਪਣੀ ਪ੍ਰੋਫਾਈਲ ‘ਚ ਖੁਦ ਨੂੰ ਰਾਜਸਥਾਨ ਦੇ ਬਿਆਨਾ ਦਾ ਰਹਿਣ ਵਾਲਾ ਦੱਸਿਆ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਪੋਸਟ ਗੁੰਮਰਾਹਕੁੰਨ ਸਾਬਤ ਹੋਈ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ 2014 ਦੇ ਵਿਰੋਧ ਪ੍ਰਦਰਸ਼ਨ ਦੀ ਪੁਰਾਣੀ ਤਸਵੀਰ ਨੂੰ ਹੁਣ ਵਾਇਰਲ ਕਰਕੇ ਭ੍ਰਮ ਫੈਲਾਇਆ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।