ਯੋਗੀ ਆਦਿਤਿਆਨਾਥ ਦੇ ਸਮਰਥਨ ਦੇ ਦਾਅਵੇ ਨਾਲ ਵਾਇਰਲ ਹੋ ਰਹੀ ਅਖਿਲੇਸ਼ ਯਾਦਵ ਦੀ ਤਸਵੀਰ ਫਰਜ਼ੀ ਹੈ। ਅਸਲ ਤਸਵੀਰ ਵਿੱਚ ਅਖਿਲੇਸ਼ ਯਾਦਵ ਸਮਾਜਵਾਦੀ ਪਾਰਟੀ ਦੇ ਸੰਕਲਪ ਪੱਤਰ ਨੂੰ ਜਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਇਸ ਹੀ ਤਸਵੀਰ ਨੂੰ ਐਡਿਟ ਕਰਕੇ ਗਲਤ ਦਾਅਵੇ ਦੇ ਨਾਲ ਦੁਸ਼ਪ੍ਰਚਾਰ ਦੇ ਇਰਾਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼)। ਸੋਸ਼ਲ ਮੀਡੀਆ ਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੀ ਵਾਇਰਲ ਹੋ ਰਹੀ ਤਸਵੀਰ ‘ਚ ਉਨ੍ਹਾਂ ਦੇ ਹੱਥਾਂ ਵਿੱਚ ਇੱਕ ਪਰਚਾ ਨਜ਼ਰ ਆ ਰਿਹਾ ਹੈ, ਜਿਸ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਆਦਿਤਿਆਨਾਥ ਦੀ ਤਸਵੀਰ ਨਜ਼ਰ ਆ ਰਹੀ ਹੈ ਅਤੇ ਇਸ ਵਿੱਚ ਲਿਖਿਆ ਹੋਇਆ ਹੈ, ””जो राम को लाए हैं, हम उनको लाएंगे! यूपी फिर मांगे भाजपा सरकार।”
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਹੋ ਰਹੀ ਇਹ ਤਸਵੀਰ ਫਰਜ਼ੀ ਹੈ, ਜਿਸ ਨੂੰ ਐਡਿਟ ਕਰਕੇ ਦੁਸ਼ਪ੍ਰਚਾਰ ਦੇ ਇਰਾਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ ‘Ankit Pandey’ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕੀਤਾ ਹੈ, ਜਿਸ ‘ਚ ਅਖਿਲੇਸ਼ ਯਾਦਵ ਦੇ ਹੱਥ ਵਿੱਚ ਪਰਚਾ ਨਜ਼ਰ ਆ ਰਿਹਾ ਹੈ। ਇਸ ਪਰਚੇ ਤੇ ਲਿਖਿਆ ਹੋਇਆ ਹੈ, ”जो राम को लाए हैं, हम उनको लाएंगे!”
ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਤੇ ਕਈ ਹੋਰ ਯੂਜ਼ਰਸ ਨੇ ਇਸ ਤਸਵੀਰ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵਿਆਂ ਨਾਲ ਸਾਂਝਾ ਕੀਤਾ ਹੈ। ਟਵਿੱਟਰ ਤੇ ਵੀ ਕਈ ਯੂਜ਼ਰਸ ਨੇ ਇਸ ਤਸਵੀਰ ਨੂੰ ਸਮਾਨ ਦਾਅਵੇ ਨਾਲ ਸ਼ੇਅਰ ਕੀਤਾ ਹੈ।
ਪੜਤਾਲ
ਵਾਇਰਲ ਹੋ ਰਹੀ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਕਰਨ ਤੇ ਸਾਨੂੰ ਇਹ ਤਸਵੀਰ prokerala.com ਦੀ ਵੈੱਬਸਾਈਟ ਉੱਪਰ ਰਿਪੋਰਟ ਵਿੱਚ ਲੱਗੀ ਮਿਲੀ। 22 ਜਨਵਰੀ 2022 ਨੂੰ ਪ੍ਰਕਾਸ਼ਿਤ ਰਿਪੋਰਟ ਵਿੱਚ ਲਖਨਊ ਵਿੱਚ ਅਖਿਲੇਸ਼ ਯਾਦਵ ਦੀ ਪ੍ਰੈਸ ਕਾਨਫਰੰਸ ਦੀਆਂ ਕਈ ਤਸਵੀਰਾਂ ਦੀ ਵਰਤੋਂ ਕੀਤੀ ਗਈ ਹੈ। ਇਨ੍ਹਾਂ ‘ਚੋਂ ਇੱਕ ਤਸਵੀਰ ਉਹ ਹੈ , ਜੋ ਵਾਇਰਲ ਤਸਵੀਰ ਨਾਲ ਮੇਲ ਖਾਂਦੀ ਹੈ।
ਅਸਲ ਤਸਵੀਰ ਵਿੱਚ ਅਖਿਲੇਸ਼ ਯਾਦਵ ਦੇ ਹੱਥ ‘ਚ ਸਮਾਜਵਾਦੀ ਪਾਰਟੀ ਦੇ ਸੰਕਲਪ ਪੱਤਰ ਦੀ ਤਸਵੀਰ ਨੂੰ ਦੇਖਿਆ ਜਾ ਸਕਦਾ ਹੈ, ਜਿਸ ‘ਚ ਲਿਖਿਆ ਹੋਇਆ ਹੈ, ‘नौकरी-रोजगार संकल्प श्रृंखला। प्रथम संकल्प : IT सेक्टर।’ ਇਸ ਤਸਵੀਰ ਨੂੰ ਐਡਿਟ ਕਰ ਦੂਸ਼ਪ੍ਰਚਾਰ ਦੇ ਇਰਾਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਹੇਠਾਂ ਦਿਖਾਏ ਗਏ ਕੋਲਾਜ ਵਿੱਚ ਅਸਲ ਤਸਵੀਰ ਅਤੇ ਵਾਇਰਲ ਤਸਵੀਰ ਵਿੱਚਕਾਰ ਐਡੀਟਿੰਗ ਦੇ ਅੰਤਰ ਨੂੰ ਸਾਫ -ਸਾਫ ਦੇਖਿਆ ਜਾ ਸਕਦਾ ਹੈ।
ਕਈ ਹੋਰ ਨਿਊਜ਼ ਰਿਪੋਰਟਾਂ ਤੋਂ ਇਸਦੀ ਪੁਸ਼ਟੀ ਹੁੰਦੀ ਹੈ। ਰਿਪੋਰਟਾਂ ਦੇ ਮੁਤਾਬਿਕ, ਸਮਾਜਵਾਦੀ ਪਾਰਟੀ ਨੇ ਦਸ ਸੂਤਰੀ ਸੰਕਲਪ ਨੂੰ ਜਾਰੀ ਕਰਦੇ ਹੋਏ ਕਿਸਾਨਾਂ ਨੂੰ ਵਿਆਜ ਮੁਕਤ ਕਰਜ਼ੇ ਅਤੇ ਨੌਜਵਾਨਾਂ ਨੂੰ ਲੈਪਟਾਪ ਦੇਣ ਦੀ ਘੋਸ਼ਣਾ ਕੀਤੀ ਸੀ ਅਤੇ ਵਾਇਰਲ ਤਸਵੀਰ ਇਸ ਹੀ ਸਮਾਗਮ ਦੌਰਾਨ ਪੇਸ਼ ਕੀਤੇ ਗਏ ਸੰਕਲਪ ਪੱਤਰ ਦੀ ਸੀ।
ਸਮਾਜਵਾਦੀ ਪਾਰਟੀ ਦੇ ਅਧਿਕਾਰਿਤ ਟਵਿੱਟਰ ਹੈਂਡਲ ਤੋਂ ਵੀ ਇਸ ਪ੍ਰੈੱਸ ਕਾਨਫਰੰਸ ਦੀ ਉਸ ਤਸਵੀਰ ਨੂੰ ਸਾਂਝਾ ਕੀਤਾ ਗਿਆ ਹੈ, ਜਿਸ ਨੂੰ ਐਡਿਟ ਕਰਕੇ ਗਲਤ ਦਾਅਵੇ ਨਾਲ ਵਾਇਰਲ ਕੀਤਾ ਗਿਆ।
ਅਸੀਂ ਵਾਇਰਲ ਤਸਵੀਰ ਨੂੰ ਲੈ ਕੇ ਸਮਾਜਵਾਦੀ ਪਾਰਟੀ ਦੇ ਬੁਲਾਰੇ ਰਾਜਕੁਮਾਰ ਭਾਟੀ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਕਿਹਾ, ‘ਇਹ ਕੁਝ ਨਹੀਂ ਬਲਕਿ ਦੁਸ਼ਪ੍ਰਚਾਰ ਹੈ।’ ਵਾਇਰਲ ਤਸਵੀਰ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਨੂੰ ਫੇਸਬੁੱਕ ਤੇ ਕਰੀਬ ਦੋ ਲੱਖ ਲੋਕ ਫੋਲੋ ਕਰਦੇ ਹਨ।
ਇਸ ਤੋਂ ਪਹਿਲਾਂ ਵੀ ਸਮਾਨ ਦਾਅਵੇ ਨਾਲ ਕਈ ਵੀਡੀਓਜ਼ ਅਤੇ ਤਸਵੀਰਾਂ ਵਾਇਰਲ ਹੋਈਆਂ ਸਨ, ਜਿਨ੍ਹਾਂ ਦੇ ਆਧਾਰ ਤੇ ਦਾਅਵਾ ਕੀਤਾ ਗਿਆ ਸੀ ਕਿ ਅਖਿਲੇਸ਼ ਯਾਦਵ ਨੇ ਯੋਗੀ ਆਦਿੱਤਿਆਨਾਥ ਨੂੰ ਮੁੱਖ ਮੰਤਰੀ ਬਣਨ ਦਾ ਸਮਰਥਨ ਕੀਤਾ ਹੈ। ਅਸੀਂ ਆਪਣੀ ਪੜਤਾਲ ਵਿੱਚ ਇਨ੍ਹਾਂ ਦਾਅਵਿਆਂ ਨੂੰ ਭ੍ਰਮਿਤ ਕਰਨ ਵਾਲਾ ਪਾਇਆ ਸੀ। ਸੰਬੰਧਿਤ ਦਾਅਵਿਆਂ ਦੀ ਤੱਥ ਜਾਂਚ ਰਿਪੋਰਟ ਨੂੰ ਇੱਥੇ ਕਲਿੱਕ ਕਰਕੇ ਪੜ੍ਹਿਆ ਜਾ ਸਕਦਾ ਹੈ।
ਨਤੀਜਾ: ਯੋਗੀ ਆਦਿਤਿਆਨਾਥ ਦੇ ਸਮਰਥਨ ਦੇ ਦਾਅਵੇ ਨਾਲ ਵਾਇਰਲ ਹੋ ਰਹੀ ਅਖਿਲੇਸ਼ ਯਾਦਵ ਦੀ ਤਸਵੀਰ ਫਰਜ਼ੀ ਹੈ। ਅਸਲ ਤਸਵੀਰ ਵਿੱਚ ਅਖਿਲੇਸ਼ ਯਾਦਵ ਸਮਾਜਵਾਦੀ ਪਾਰਟੀ ਦੇ ਸੰਕਲਪ ਪੱਤਰ ਨੂੰ ਜਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਇਸ ਹੀ ਤਸਵੀਰ ਨੂੰ ਐਡਿਟ ਕਰਕੇ ਗਲਤ ਦਾਅਵੇ ਦੇ ਨਾਲ ਦੁਸ਼ਪ੍ਰਚਾਰ ਦੇ ਇਰਾਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।