Fact Check : ਪੀਐਮ ਮੋਦੀ ਅਤੇ ਉਨ੍ਹਾਂ ਦੀ ਮਾਂ ਦੇ ਨਾਂ ਤੇ ਵਾਇਰਲ ਤਸਵੀਰ ਦਾ ਨਹੀਂ ਹੈ ਉਨ੍ਹਾਂ ਨਾਲ ਕਿਸੇ ਪ੍ਰਕਾਰ ਦਾ ਕੋਈ ਸਬੰਧ

ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਪੀਐਮ ਮੋਦੀ ਅਤੇ ਉਨ੍ਹਾਂ ਦੀ ਮਾਂ ਦੇ ਨਾਂ ਤੇ ਵਾਇਰਲ ਪੋਸਟ ਫਰਜ਼ੀ ਸਾਬਿਤ ਹੋਈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਇਸ ‘ਚ ਇੱਕ ਬੱਚਾ ਆਪਣੀ ਮਾਂ ਨਾਲ ਬੈਠਾ ਦੇਖਿਆ ਜਾ ਸਕਦਾ ਹੈ। ਯੂਜ਼ਰਸ ਦਾਅਵਾ ਕਰ ਰਹੇ ਹਨ ਕਿ ਤਸਵੀਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਮਾਂ ਹੀਰਾਬੇਨ ਹਨ। ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ। ਪਤਾ ਲੱਗਾ ਹੈ ਕਿ ਇਹ ਤਸਵੀਰ ਇੰਟਰਨੈੱਟ ਤੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਡਾਕਟਰ ਏਪੀਜੇ ਅਬਦੁਲ ਕਲਾਮ ਦੇ ਨਾਂ ਤੇ ਵੀ ਵਾਇਰਲ ਹੈ। ਜਦੋਂ ਵਿਸ਼ਵਾਸ ਨਿਊਜ਼ ਨੇ ਫੋਟੋ ਨੂੰ ਲੈ ਕੇ ਪੀਐਮ ਮੋਦੀ ਦੇ ਭਰਾ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਵਾਇਰਲ ਫੋਟੋ ਨੂੰ ਗਲਤ ਦੱਸਿਆ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ ਅਰਜੁਨ ਲਾਲ ਨੇ 11 ਜਨਵਰੀ ਨੂੰ ਆਪਣੇ ਅਕਾਊਂਟ ਤੇ ਇੱਕ ਤਸਵੀਰ ਨੂੰ ਅਪਲੋਡ ਕੀਤਾ । ਤਸਵੀਰ ‘ਚ ਲਿਖਿਆ ਗਿਆ ਕਿ ਆਹੀ ਹੈ ਉਹ ਬੱਚਾ ਜਿਸ ਨੇ 132 ਕਰੋੜ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ। ਨਰਿੰਦਰ ਮੋਦੀ ਆਪਣੀ ਮਾਂ ਹੀਰਾਬੇਨ ਦੇ ਨਾਲ।

ਫੇਸਬੁੱਕ ਪੋਸਟ ਦੇ ਕੰਟੇੰਟ ਨੂੰ ਜਿਉਂ ਦਾ ਤਿਉਂ ਲਿਖਿਆ ਗਿਆ ਹੈ। ਇਸਦਾ ਅਰਕਾਇਵ ਵਰਜਨ ਇੱਥੇ ਦੇਖੋ।

ਪੜਤਾਲ

ਵਿਸ਼ਵਾਸ ਨਿਊਜ਼ ਨੇ ਸਭ ਤੋਂ ਪਹਿਲਾਂ ਪੀਐਮ ਮੋਦੀ ਅਤੇ ਉਨ੍ਹਾਂ ਦੀ ਮਾਂ ਦੇ ਨਾਂ ਤੋਂ ਵਾਇਰਲ ਤਸਵੀਰ ਦੀ ਸੱਚਾਈ ਜਾਣਨ ਲਈ ਗੂਗਲ ਰਿਵਰਸ ਇਮੇਜ ਟੂਲ ਦੀ ਮਦਦ ਲਈ। ਇਸ ਟੂਲ ਵਿੱਚ ਵਾਇਰਲ ਹੋਈ ਤਸਵੀਰ ਨੂੰ ਅਪਲੋਡ ਕਰਕੇ ਸਰਚ ਕਰਨ ਤੇ ਸਾਨੂੰ ਇੰਟਰਨੈੱਟ ਉੱਪਰ ਇਹ ਤਸਵੀਰ ਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਕਲਾਮ ਆਜ਼ਾਦ ਦੇ ਦਾਅਵੇ ਨਾਲ ਕਈ ਥਾਵਾਂ ਤੇ ਮਿਲੀ।

ਜਾਂਚ ਦੌਰਾਨ ਸਾਨੂੰ ਅਸਲੀ ਤਸਵੀਰ ਮਰਿਆਲਾ ਸ਼੍ਰੀਨਿਵਾਸ ਨਾਂ ਦੇ ਇੱਕ ਫੇਸਬੁੱਕ ਯੂਜ਼ਰ ਦੇ ਅਕਾਊਂਟ ਤੇ ਵੀ ਮਿਲੀ। ਇਸ ਨੂੰ ਅਪਲੋਡ ਕਰਦੇ ਹੋਏ ਯੂਜ਼ਰ ਨੇ ਦੱਸਿਆ ਕਿ ਇਹ ਤਸਵੀਰ ਉਨ੍ਹਾਂ ਦੇ ਪਰਿਵਾਰ ਦੀ ਹੈ। ਇਹ ਕਦੇ ਨਰਿੰਦਰ ਮੋਦੀ ਤੇ ਕਦੇ ਅਬਦੁਲ ਕਲਾਮ ਦੇ ਨਾਂ ਤੇ ਵਾਇਰਲ ਹੋ ਚੁੱਕੀ ਹੈ। ਇੱਥੇ ਪੋਸਟ ਨੂੰ ਵੇਖਿਆ ਜਾ ਸਕਦਾ ਹੈ।

ਇਸ ਹੀ ਪੋਸਟ ਵਿੱਚ ਦੱਸਿਆ ਗਿਆ ਕਿ ਉਨ੍ਹਾਂ ਦੇ ਪਰਿਵਾਰ ਦੀ ਇਸ ਤਸਵੀਰ ਨੂੰ ਯੂਜ਼ਰ ਨੇ 2011 ਵਿੱਚ ਫੇਸਬੁੱਕ ਤੇ ਪੋਸਟ ਕੀਤਾ ਸੀ। ਇਸ ਨੂੰ ਪੋਸਟ ਕਰਦੇ ਹੋਏ ਸਾਫ਼- ਸਾਫ ਲਿਖਿਆ ਗਿਆ ਸੀ ਕਿ ਤਸਵੀਰ ਵਿੱਚ ਸਾਡਾ ਪਰਿਵਾਰ – ਪਿਤਾ, ਭੈਣ, ਮੈਂ, ਭਰਾ ਅਤੇ ਮਾਂ। ਇਸ ਪੋਸਟ ਨੂੰ ਹੇਠਾਂ ਅਤੇ ਇੱਥੇ ਕਲਿੱਕ ਕਰਕੇ ਦੇਖਿਆ ਜਾ ਸਕਦਾ ਹੈ।

ਵਿਸ਼ਵਾਸ ਨਿਊਜ਼ ਨੇ ਪੜਤਾਲ ਦੇ ਅਗਲੇ ਪੜਾਅ ਵਿੱਚ ਪੀਐਮ ਮੋਦੀ ਦੇ ਭਰਾ ਪ੍ਰਹਿਲਾਦ ਮੋਦੀ ਨਾਲ ਸੰਪਰਕ ਕੀਤਾ। ਉਨ੍ਹਾਂ ਦੇ ਨਾਲ ਵਾਇਰਲ ਤਸਵੀਰ ਨੂੰ ਸ਼ੇਅਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਵਾਇਰਲ ਪੋਸਟ ਫਰਜ਼ੀ ਹੈ। ਤਸਵੀਰ ਵਿੱਚ ਉਨ੍ਹਾਂ ਦੀ ਮਾਂ ਮੌਜੂਦ ਨਹੀਂ ਹੈ।

ਵਿਸ਼ਵਾਸ ਨਿਊਜ਼ ਵਾਇਰਲ ਤਸਵੀਰ ਦੀ ਸੁਤੰਤਰ ਤੌਰ ਤੇ ਪੁਸ਼ਟੀ ਨਹੀਂ ਕਰਦਾ ਹੈ , ਪਰ ਇੱਕ ਗੱਲ ਪੱਕੀ ਹੈ ਕਿ ਇਹ ਤਸਵੀਰ ਪੀਐਮ ਮੋਦੀ ਅਤੇ ਉਨ੍ਹਾਂ ਦੀ ਮਾਂ ਦੀ ਨਹੀਂ ਹੈ।

ਜਾਂਚ ਦੇ ਅੰਤ ਵਿੱਚ ਵਿਸ਼ਵਾਸ ਨਿਊਜ਼ ਨੇ ਫਰਜ਼ੀ ਪੋਸਟ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਫੇਸਬੁੱਕ ਯੂਜ਼ਰ ਅਰਜੁਨ ਲਾਲ ਦੀ ਸੋਸ਼ਲ ਸਕੈਨਿੰਗ ਤੋਂ ਪਤਾ ਲੱਗਾ ਕਿ ਉਹ ਰਾਜਸਥਾਨ ਦੇ ਨਵਲਗੜ੍ਹ ਦਾ ਰਹਿਣ ਵਾਲਾ ਹੈ। ਫਿਲਹਾਲ ਬਹਿਰੀਨ ਵਿੱਚ ਰਹਿੰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਪੀਐਮ ਮੋਦੀ ਅਤੇ ਉਨ੍ਹਾਂ ਦੀ ਮਾਂ ਦੇ ਨਾਂ ਤੇ ਵਾਇਰਲ ਪੋਸਟ ਫਰਜ਼ੀ ਸਾਬਿਤ ਹੋਈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts