ਲੋਕ ਸਭਾ ਚੋਣਾਂ 2024 ਦੌਰਾਨ ਵਾਰਾਣਸੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੋਡ ਸ਼ੋਅ ਦੀ ਤਸਵੀਰ (ਜਿਸ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਉਨ੍ਹਾਂ ਦੇ ਨਾਲ ਸਨ) ਨੂੰ ਐਡਿਟ ਕਰਕੇ ਅਮਰੀਕੀ ਚੋਣਾਂ ਦੌਰਾਨ ਭਗਵੇਂ ਕੱਪੜਿਆਂ ਵਿੱਚ ਪ੍ਰਚਾਰ ਕਰਦੇ ਹੋਏ ਡੋਨਾਲਡ ਟਰੰਪ ਅਤੇ ਐਲੋਨ ਮਸਕ ਦੀ ਤਸਵੀਰ ਦੱਸਦੇ ਹੋਏ ਸ਼ੇਅਰ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ )। ਅਮਰੀਕੀ ਰਾਸ਼ਟਰਪਤੀ ਚੋਣਾਂ ਦੇ ਸੰਦਰਭ ‘ਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਅਤੇ ਸਪੇਸਐਕਸ ਦੇ ਸੰਸਥਾਪਕ ਐਲੋਨ ਮਸਕ ਦੀ ਇਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ‘ਚ ਦੋਵਾਂ ਨੂੰ ਭਗਵੇਂ ਕੱਪੜਿਆਂ ‘ਚ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਰੀਕੀ ਚੋਣਾਂ ‘ਚ ਟਰੰਪ ਅਤੇ ਮਸਕ ਭਗਵਾ ਕੱਪੜਿਆਂ ਵਿਚ ਮੋਦੀ ਅਤੇ ਯੋਗੀ ਦੀ ‘ਜੋੜੀ’ ਵਾਂਗ ਪ੍ਰਚਾਰ ਕਰ ਰਹੀ ਹੈ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਇਹ ਦਾਅਵਾ ਗ਼ਲਤ ਪਾਇਆ। ਭਗਵੇਂ ਕੱਪੜਿਆਂ ‘ਚ ਨਜ਼ਰ ਆ ਰਹੀ ਟਰੰਪ ਅਤੇ ਮਸਕ ਦੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੋਗੀ ਆਦਿਤਿਆਨਾਥ ਦੀ ਹੈ, ਜਦੋਂ ਉਹ ਲੋਕ ਸਭਾ ਚੋਣਾਂ 2024 ਦੌਰਾਨ ਵਾਰਾਣਸੀ ਵਿੱਚ ਰੋਡ ਸ਼ੋਅ ਕਰ ਰਹੇ ਸਨ।
ਕਈ ਯੂਜ਼ਰਸ ਨੇ ਇਸ ਤਸਵੀਰ ਨੂੰ ਵਿਸ਼ਵਾਸ ਨਿਊਜ਼ ਦੇ ਟਿਪਲਾਈਨ ਨੰਬਰ 91 9599299372 ‘ਤੇ ਸ਼ੇਅਰ ਕੀਤਾ ਹੈ।
ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕਈ ਹੋਰ ਯੂਜ਼ਰਸ (ਆਰਕਾਈਵ ਲਿੰਕ) ਨੇ ਇਸ ਫੋਟੋ ਨੂੰ ਸ਼ੇਅਰ ਕੀਤਾ ਹੈ।
ਵਾਇਰਲ ਤਸਵੀਰ ਵਿੱਚ ਡੋਨਾਲਡ ਟਰੰਪ ਅਤੇ ਐਲੋਨ ਮਸਕ ਭਗਵੇਂ ਕੱਪੜਿਆਂ ਵਿੱਚ ਚੋਣ ਪ੍ਰਚਾਰ ਕਰਦੇ ਨਜ਼ਰ ਆ ਰਹੇ ਹਨ। ਤਸਵੀਰ ਦੀ ਪ੍ਰਮਾਣਿਕਤਾ ਦੀ ਜਾਂਚ ਕਰਨ ਲਈ, ਅਸੀਂ ਗੂਗਲ ਰਿਵਰਸ ਇਮੇਜ ਕੀਤਾ ਅਤੇ ਸਰਚ ਵਿੱਚ ਸਾਨੂੰ ਅਸਲੀ ਤਸਵੀਰ TribuneIndia.com ਦੀ ਵੈੱਬਸਾਈਟ ‘ਤੇ ਮਿਲੀ, ਜੋ 14 ਮਈ 2024 ਨੂੰ ਸਾਂਝੀ ਕੀਤੀ ਗਈ ਸੀ। ਇਸ ਤਸਵੀਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੋਗੀ ਆਦਿਤਿਆਨਾਥ ਇਕੱਠੇ ਚੋਣ ਪ੍ਰਚਾਰ ਕਰਦੇ ਨਜ਼ਰ ਆ ਰਹੇ ਹਨ।
ਇਸ ਰਿਪੋਰਟ ਵਿਚ ਤਸਵੀਰ ਨੂੰ ਫਾਈਲ ਫੋਟੋ ਦੇ ਤੌਰ ‘ਤੇ ਵਰਤਿਆ ਗਿਆ ਹੈ, ਜਿਸ ਕਾਰਨ ਸਾਨੂੰ ਇਸ ਦੇ ਸੰਦਰਭ ਬਾਰੇ ਜਾਣਕਾਰੀ ਨਹੀਂ ਮਿਲੀ। ਸੰਦਰਭ ਦਾ ਪਤਾ ਲਗਾਉਣ ਲਈ, ਅਸੀਂ ਕੀਵਰਡ ਦੇ ਨਾਲ ਸਰਚ ਕੀਤਾ ਅਤੇ 13 ਮਈ 2024 ਨੂੰ ANI ਨਿਊਜ਼ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਵੀਡੀਓ ਅੱਪਲੋਡ ਮਿਲਿਆ।
ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਲੋਕ ਸਭਾ ਚੋਣਾਂ 2024 ਦੌਰਾਨ ਵਾਰਾਣਸੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੋਡ ਸ਼ੋਅ ਦਾ ਵੀਡੀਓ ਹੈ, ਜਿਸ ‘ਚ ਉਨ੍ਹਾਂ ਨਾਲ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀ ਮੌਜੂਦ ਸਨ। ਇਸ ਤਸਵੀਰ ਨੂੰ ਕੁੱਲ ਚਾਰ ਮਿੰਟ ਦੇ ਵੀਡੀਓ ਵਿੱਚ 1.07 ਸੈਕਿੰਡ ਦੇ ਫਰੇਮ ਵਿੱਚ ਦੇਖਿਆ ਜਾ ਸਕਦਾ ਹੈ, ਜਿਸ ਨੂੰ ਐਡਿਟ ਕੀਤਾ ਗਿਆ ਹੈ ਅਤੇ ਇਸ ਵਿੱਚ ਟਰੰਪ ਅਤੇ ਮਸਕ ਦੇ ਚਿਹਰਿਆਂ ਨੂੰ ਜੋੜਿਆ ਗਿਆ ਹੈ।
ਕਈ ਹੋਰ ਰਿਪੋਰਟਾਂ ਵਿੱਚ ਉਨ੍ਹਾਂ ਦੀ ਇਸ ਤਸਵੀਰ ਨੂੰ ਦੇਖਿਆ ਜਾ ਸਕਦਾ ਹੈ। ਐਡੀਟਿੰਗ ਦੀ ਪੁਸ਼ਟੀ ਕਰਨ ਲਈ, ਅਸੀਂ ਇਨ-ਵਿਡ ਟੂਲ ਦੀ ਮਦਦ ਲਈ, ਜਿਸ ਦੇ ਵਿਸ਼ਲੇਸ਼ਣ ਵਿੱਚ ਐਡੀਟਿੰਗ ਦੀ ਪੁਸ਼ਟੀ ਹੋਈ।
ਅਸਲੀ ਤਸਵੀਰ ਅਤੇ ਨਕਲੀ ਤਸਵੀਰ ਵਿਚਲਾ ਫਰਕ ਹੇਠਾਂ ਦਿੱਤੇ ਕੋਲਾਜ ਵਿਚ ਸਾਫ਼ ਦੇਖਿਆ ਜਾ ਸਕਦਾ ਹੈ।
ਵਾਇਰਲ ਤਸਵੀਰ ਦੇ ਸਬੰਧ ਵਿੱਚ, ਅਸੀਂ ਸੀਨੀਅਰ ਵੀਡੀਓ ਐਡੀਟਰ ਆਸ਼ੀਸ਼ ਜੈਨ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੋਗੀ ਆਦਿਤਿਆਨਾਥ ਦੀ ਤਸਵੀਰ ਨੂੰ ਐਡਿਟ ਕੀਤਾ ਗਿਆ ਹੈ ਅਤੇ ਇਸ ਵਿੱਚ ਡੋਨਾਲਡ ਟਰੰਪ ਅਤੇ ਐਲੋਨ ਮਸਕ ਦੇ ਚਿਹਰੇ ਜਪੜ ਦਿੱਤੇ ਗਏ ਹਨ।
ਨਤੀਜਾ: ਲੋਕ ਸਭਾ ਚੋਣਾਂ 2024 ਦੌਰਾਨ ਵਾਰਾਣਸੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੋਡ ਸ਼ੋਅ ਦੀ ਤਸਵੀਰ (ਜਿਸ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਉਨ੍ਹਾਂ ਦੇ ਨਾਲ ਸਨ) ਨੂੰ ਐਡਿਟ ਕਰਕੇ ਅਮਰੀਕੀ ਚੋਣਾਂ ਦੌਰਾਨ ਭਗਵੇਂ ਕੱਪੜਿਆਂ ਵਿੱਚ ਪ੍ਰਚਾਰ ਕਰਦੇ ਹੋਏ ਡੋਨਾਲਡ ਟਰੰਪ ਅਤੇ ਐਲੋਨ ਮਸਕ ਦੀ ਤਸਵੀਰ ਦੱਸਦੇ ਹੋਏ ਸ਼ੇਅਰ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।