X
X

Fact Check : ਰਾਹੁਲ ਗਾਂਧੀ ਨਾਲ ਚਰਨਜੀਤ ਸਿੰਘ ਚੰਨੀ ਅਤੇ ਕੈਪਟਨ ਦੀ ਤਸਵੀਰ ਕਈ ਸਾਲ ਪੁਰਾਣੀ ਹੈ

ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਰਾਹੁਲ ਗਾਂਧੀ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਲਗਭਗ ਸਾਢੇ ਪੰਜ ਸਾਲ ਪੁਰਾਣੀ ਹੈ। ਇਸਦਾ ਤਾਜ਼ਾ ਘਟਨਾਕ੍ਰਮ ਨਾਲ ਕੋਈ ਸੰਬੰਧ ਨਹੀਂ ਹੈ। ਇਸ ਲਈ ਸਾਡੀ ਜਾਂਚ ਵਿੱਚ ਵਾਇਰਲ ਪੋਸਟ ਗੁੰਮਰਾਹਕੁੰਨ ਸਾਬਤ ਹੋਈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਤਾਜਪੋਸ਼ੀ ਤੋਂ ਬਾਅਦ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਨਾਲ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੇਖਿਆ ਜਾ ਸਕਦਾ ਹੈ। ਕੁਝ ਯੂਜ਼ਰਸ ਇਸ ਤਸਵੀਰ ਨੂੰ ਹਾਲੀਆ ਸਮਝ ਕਰ ਵਾਇਰਲ ਰਹੇ ਹਨ, ਜਿਸ ਕਾਰਨ ਸੋਸ਼ਲ ਮੀਡੀਆ ਵਿੱਚ ਭ੍ਰਮ ਦੀ ਸਥਿਤੀ ਪੈਦਾ ਹੋ ਰਹੀ ਹੈ। ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ ਅਤੇ ਸਾਨੂੰ ਪਤਾ ਲੱਗਾ ਕਿ ਇਹ ਤਸਵੀਰ ਅਪ੍ਰੈਲ 2016 ਦੀ ਹੈ। ਇਸਨੂੰ ਆਪ ਚਰਨਜੀਤ ਸਿੰਘ ਚੰਨੀ ਨੇ ਉਸ ਸਮੇਂ ਅਪਣੇ ਅਕਾਊਂਟ ਤੇ ਅਪਲੋਡ ਕੀਤਾ ਸੀ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਹੁਣ ਵਾਇਰਲ ਹੋ ਰਹੀ ਪੋਸਟ ਭ੍ਰਮਕ ਸਾਬਿਤ ਹੁੰਦੀ ਹੈ।

ਕੀ ਹੋ ਰਿਹਾ ਹੈ ਵਾਇਰਲ ?

ਫੇਸਬੁੱਕ ਤੋਂ ਟਵਿੱਟਰ ਤੱਕ ਇਹ ਤਸਵੀਰ ਵਾਇਰਲ ਹੋ ਰਹੀ ਹੈ। ਟਵਿੱਟਰ ਹੈਂਡਲ ਸ਼ਹਬਾਜ਼ ਖਾਨ ਨੇ 21 ਸਤੰਬਰ ਨੂੰ ਇਸ ਫੋਟੋ ਨੂੰ ਅਪਲੋਡ ਕਰਦੇ ਹੋਏ ਲਿਖਿਆ : “Some burnol moments for #GodiMedia”

ਇਸ ਤੋਂ ਇਲਾਵਾ ਇਹ ਤਸਵੀਰ ਕਈ ਟਵਿੱਟਰ ਹੈਂਡਲਸ ‘ਤੇ ਵੀ ਵਾਇਰਲ ਹੈ। ਇਸਨੂੰ ਇੱਥੇ, ਇੱਥੇ ਅਤੇ ਇੱਥੇ ਵੇਖਿਆ ਜਾ ਸਕਦਾ ਹੈ। ਪੋਸਟ ਦੇ ਕੰਟੇੰਟ ਨੂੰ ਜਯੋਂ ਦਾ ਤਯੋਂ ਲਿਖਿਆ ਗਿਆ ਹੈ। ਪੋਸਟ ਦਾ ਆਰਕਾਈਵ ਵਰਜਨ ਇੱਥੇ ਵੇਖਿਆ ਜਾ ਸਕਦਾ ਹੈ।

ਪੜਤਾਲ

ਵਿਸ਼ਵਾਸ ਨਿਊਜ਼ ਨੇ ਵਾਇਰਲ ਤਸਵੀਰ ਦੀ ਸੱਚਾਈ ਜਾਣਨ ਲਈ ਸਭ ਤੋਂ ਪਹਿਲਾਂ ਗੂਗਲ ਸਰਚ ਦੀ ਮਦਦ ਲਈ। ਅਸੀਂ ਸੰਬੰਧਿਤ ਕੀਵਰਡਸ ਟਾਈਪ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਕਿ ਕੀ ਇਹਨਾ ਦਿਨਾਂ ਰਾਹੁਲ ਗਾਂਧੀ ਦੇ ਨਾਲ ਚੰਨੀ ਅਤੇ ਕੈਪਟਨ ਦੀ ਕੋਈ ਮੁਲਾਕਾਤ ਹੋਈ ਹੈ? ਸਾਨੂੰ ਅਜਿਹੀ ਇੱਕ ਵੀ ਖ਼ਬਰ ਨਹੀਂ ਮਿਲੀ, ਜੋ ਇਸ ਗੱਲ ਦੀ ਪੁਸ਼ਟੀ ਕਰਦੀ ਹੋਵੇ।

ਜਾਂਚ ਨੂੰ ਅੱਗੇ ਵਧਾਉਂਦੇ ਹੋਏ ਵਿਸ਼ਵਾਸ ਨਿਊਜ਼ ਨੇ ਦੂੱਜੇ ਆਨਲਾਈਨ ਟੂਲ ਦੀ ਵਰਤੋਂ ਕੀਤੀ। ਵੱਖ – ਵੱਖ ਰਿਵਰਸ ਇਮੇਜ ਟੂਲ ਰਾਹੀਂ ਵਾਇਰਲ ਤਸਵੀਰ ਸਾਨੂੰ ਚਰਨਜੀਤ ਸਿੰਘ ਚੰਨੀ ਦੇ ਫੇਸਬੁੱਕ ਅਕਾਊਂਟ ਤੇ ਮਿਲੀ। ਇਸ ਤਸਵੀਰ ਨੂੰ 10 ਅਪ੍ਰੈਲ 2016 ਨੂੰ ਪੋਸਟ ਕਰਦੇ ਹੋਏ ਚੰਨੀ ਨੇ ਲਿਖਿਆ ਸੀ ਕਿ ਰਾਹੁਲ ਗਾਂਧੀ ਦੇ ਨਾਲ ਪੰਜਾਬ ਕਾਂਗਰਸ ਦੀ ਟੀਮ। ਪੁਰਾਣੀ ਤਸਵੀਰ ਵਿੱਚ ਚੰਨੀ, ਰਾਹੁਲ ਗਾਂਧੀ, ਕੈਪਟਨ ਅਤੇ ਅੰਬਿਕਾ ਸੋਨੀ ਨੂੰ ਦੇਖਿਆ ਜਾ ਸਕਦਾ ਹੈ। ਇੱਥੇ ਕਲਿਕ ਕਰਕੇ ਇਸ ਤਸਵੀਰ ਨੂੰ ਵੇਖੋ।

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਵਿਸ਼ਵਾਸ ਨਿਊਜ਼ ਨੇ ਪੰਜਾਬ ਵਿੱਚ ਮੌਜੂਦ ਦੈਨਿਕ ਜਾਗਰਣ ਦੇ ਬਿਉਰੋ ਚੀਫ ਇੰਦਰਪ੍ਰੀਤ ਸਿੰਘ ਨਾਲ ਸੰਪਰਕ ਕੀਤਾ । ਉਨ੍ਹਾਂ ਨਾਲ ਵਾਇਰਲ ਤਸਵੀਰ ਨੂੰ ਵਟਸਐਪ ‘ਤੇ ਸ਼ੇਅਰ ਕੀਤਾ। ਉਨ੍ਹਾਂ ਨੇ ਵਿਸ਼ਵਾਸ ਨਿਊਜ਼ ਨੂੰ ਦੱਸਿਆ ਕਿ ਇਹ ਤਸਵੀਰ ਕਈ ਦਿਨਾਂ ਤੋਂ ਵਾਇਰਲ ਹੈ। ਦਰਅਸਲ ਇਹ ਬਹੁਤ ਪੁਰਾਣੀ ਤਸਵੀਰ ਹੈ। ਇਸਦਾ ਪੰਜਾਬ ਦੇ ਹਾਲੀਆ ਘਟਨਾਕ੍ਰਮ ਨਾਲ ਕੋਈ ਸੰਬੰਧ ਨਹੀਂ ਹੈ।

ਜਾਂਚ ਦੇ ਅੰਤ ਵਿੱਚ ਅਸੀਂ ਟਵਿੱਟਰ ਹੈਂਡਲ ਸ਼ਹਬਾਜ ਖਾਨ ਦੀ ਸੋਸ਼ਲ ਸਕੈਨਿੰਗ ਕੀਤੀ। ਸਾਨੂੰ ਪਤਾ ਲੱਗਾ ਕਿ ਯੂਜ਼ਰ ਨੇ ਇਹ ਅਕਾਊਂਟ ਜੁਲਾਈ 2020 ਨੂੰ ਬਣਾਇਆ ਸੀ। ਇਹ ਯੂਜ਼ਰ ਇੱਕ ਰਾਜਨੀਤਿਕ ਦਲ ਨਾਲ ਜੁੜਿਆ ਹੋਇਆ ਹੈ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਰਾਹੁਲ ਗਾਂਧੀ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਲਗਭਗ ਸਾਢੇ ਪੰਜ ਸਾਲ ਪੁਰਾਣੀ ਹੈ। ਇਸਦਾ ਤਾਜ਼ਾ ਘਟਨਾਕ੍ਰਮ ਨਾਲ ਕੋਈ ਸੰਬੰਧ ਨਹੀਂ ਹੈ। ਇਸ ਲਈ ਸਾਡੀ ਜਾਂਚ ਵਿੱਚ ਵਾਇਰਲ ਪੋਸਟ ਗੁੰਮਰਾਹਕੁੰਨ ਸਾਬਤ ਹੋਈ।

  • Claim Review : ਕੈਪਟਨ,ਚੰਨੀ ਰਾਹੁਲ ਗਾਂਧੀ ਦੇ ਨਾਲ
  • Claimed By : ਟਵਿੱਟਰ ਹੈਂਡਲ ਸ਼ਹਬਾਜ ਖਾਨ
  • Fact Check : ਭ੍ਰਮਕ
ਭ੍ਰਮਕ
ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later