Fact Check : ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਤਿਆਰੀਆਂ ਦਾ ਇਹ ਵੀਡੀਓ ਪੁਰਾਣਾ ਹੈ

ਵਿਸ਼ਵਾਸ ਨਿਊਜ਼ ਨੇ ਪੜਤਾਲ ਵਿੱਚ ਪਾਇਆ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 13 ਫਰਵਰੀ 2022 ਦਾ ਹੈ। ਇਸ ਵੀਡੀਓ ਦਾ Exit Poll ਦੇ ਨਤੀਜਿਆਂ ਨਾਲ ਵੀ ਕੋਈ ਸੰਬੰਧ ਨਹੀਂ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। 10 ਮਾਰਚ 2022 ਨੂੰ ਪੰਜਾਬ ਸਮੇਤ ਉੱਤਰ ਪ੍ਰਦੇਸ਼ ਤੇ ਹੋਰਨਾਂ ਵਿਧਾਨਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ 7 ਮਾਰਚ ਨੂੰ ਚੋਣਾਂ ਨੂੰ ਲੈ ਕੇ ਐਗਜ਼ਿਟ ਪੋਲ ਦੇ ਨਤੀਜੇ ਸਾਹਮਣੇ ਆਏ। ਐਗਜ਼ਿਟ ਪੋਲ ਦੇ ਨਤੀਜੇ ਆਉਣ ਤੋਂ ਬਾਅਦ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਕੁਝ ਲੋਕਾਂ ਨੂੰ ਭਗਵੰਤ ਮਾਨ ਦੀ ਤਸਵੀਰ ਫੜ੍ਹੇ ਹੋਏ ਅਤੇ ਫੁੱਲਾਂ ਨੂੰ ਇਕੱਠੇ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਆਲਿਆ ਨੇ ਤਾ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ। ਵਿਸ਼ਵਾਸ ਨਿਊਜ਼ ਨੇ ਵੀਡੀਓ ਦੀ ਜਾਂਚ ਕੀਤੀ ਅਤੇ ਪਾਇਆ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਇਹ ਵੀਡੀਓ ਹੁਣ ਦਾ ਨਹੀਂ ਬਲਕਿ 13 ਫਰਵਰੀ 2022 ਦਾ ਹੈ। ਵੀਡੀਓ ਦਾ ਐਗਜ਼ਿਟ ਪੋਲ ਦੇ ਨਤੀਜਿਆਂ ਨਾਲ ਕੋਈ ਸਬੰਧ ਨਹੀਂ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ “Sardar Rajinder Singh ” ਨੇ 8 ਮਾਰਚ ਨੂੰ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ ” ਆਮ ਆਦਮੀ ਪਾਰਟੀ ਵਾਲਿਆਂ ਨੇ ਤਾਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਕੀ ਲੱਗਦਾ😀😀😀😀”

ਅਜਿਹੇ ਹੀ ਇੱਕ ਹੋਰ ਫੇਸਬੁੱਕ ਪੇਜ ਮੰਜੀ ਠੋਕ ਮਹਿਕਮਾਂ ਨੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ “ਝਾੜੂ ਵਾਲੇ ਨਹੀਂ ਹੱਟਦੇ”🤔🤔🤔🤔

ਵੀਡੀਓ ਉੱਪਰ ਲਿਖਿਆ ਹੋਇਆ ਹੈ ਆਪ ਵਰਕਰਾਂ ਨੇ ਆਪਣੇ ‘ ਮੁੱਖ ਮੰਤਰੀ ਲਈ , ਪਹਿਲਾਂ ਹੀ ਕਰ ਦਿੱਤੀਆਂ ਤਿਆਰੀਆਂ ਸ਼ੁਰੂ

ਫੇਸਬੁੱਕ ਪੋਸਟ ਦੇ ਕੰਟੇੰਟ ਨੂੰ ਇੱਥੇ ਜਿਉਂ ਦਾ ਤਿਉਂ ਲਿਖਿਆ ਗਿਆ ਹੈ। ਸੋਸ਼ਲ ਮੀਡੀਆ ਤੇ ਕਈ ਹੋਰ ਯੂਜ਼ਰਸ ਨੇ ਇਸ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵਿਆਂ ਨਾਲ ਸਾਂਝਾ ਕੀਤਾ ਹੈ।

ਪੜਤਾਲ

ਵਿਸ਼ਵਾਸ ਨਿਊਜ਼ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕਰਦੇ ਹੋਏ ਸਭ ਤੋਂ ਪਹਿਲਾਂ ਕੀਵਰਡ ਸਰਚ ਰਾਹੀਂ ਜਾਣਕਾਰੀ ਲੱਭਣੀ ਸ਼ੁਰੂ ਕੀਤੀ। ਸਾਨੂੰ ਇਹ ਵੀਡੀਓ ਕਈ ਫੇਸਬੁੱਕ ਪੋਸਟਾਂ ‘ਤੇ ਅਪਲੋਡ ਮਿਲਿਆ। ਸਭ ਤੋਂ ਪੁਰਾਣਾ ਪੋਸਟ ਸਾਨੂੰ 13 ਫਰਵਰੀ 2022 ਦਾ ਅਪਲੋਡ ਮਿਲਿਆ। ਜਿਸਨੂੰ ਆਪ ਵਰਕਰ “Navjot Mehta” ਨੇ 13 ਫਰਵਰੀ 2022 ਨੂੰ ਸ਼ੇਅਰ ਕੀਤਾ ਅਤੇ ਲਿਖਿਆ ਹੈ, “ਤਿਆਰੀਆਂ ਚੱਲ ਰਹੀਆਂ ਕੱਲ ਸਾਡੀ ਜਿੰਦਜਾਨ ਆ ਰਹੀ”

“Adv Jasdeep Singh Abohar ” ਨਾਮ ਦੇ ਫੇਸਬੁੱਕ ਯੂਜ਼ਰ ਨੇ ਵੀ ਇਸ ਵੀਡੀਓ ਨੂੰ 14 ਫਰਵਰੀ 2022 ਨੂੰ ਸ਼ੇਅਰ ਕਰਦੇ ਹੋਏ ਲਿਖਿਆ ” ਤਿਆਰੀਆਂ ਚੱਲ ਰਹੀਆਂ ਕੱਲ ਸਾਡੀ ਜਿੰਦਜਾਨ ਆ ਰਹੀ 😍😍😍😍😍”

ਕਈ ਯੂਜ਼ਰਸ ਨੇ ਵਾਇਰਲ ਵੀਡੀਓ ਦੇ ਕੰਮੈਂਟ ਸੈਕਸ਼ਨ ਵਿੱਚ ਵੀ ਇਸਨੂੰ ਪੁਰਾਣੀ ਦੱਸਦੇ ਹੋਏ ਵਾਇਰਲ ਦਾਅਵੇ ਨੂੰ ਗ਼ਲਤ ਕਿਹਾ ਹੈ।

ਵਾਇਰਲ ਵੀਡੀਓ ਬਾਰੇ ਵੱਧ ਜਾਣਕਾਰੀ ਲਈ ਅਸੀਂ ਇਸ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ” Navjot Mehta ” ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਵੀਡੀਓ ਉਨ੍ਹਾਂ ਨੇ ਹੀ ਬਣਾਇਆ ਹੈ ਅਤੇ ਇਹ ਵੀਡੀਓ ਪੁਰਾਣਾ ਹੈ । ਇਸ ਵੀਡੀਓ ਦਾ ਐਗਜ਼ਿਟ ਪੋਲ ਨਾਲ ਕੋਈ ਸੰਬੰਧ ਨਹੀਂ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ 13 ਫਰਵਰੀ ਦੀ ਰਾਤ ਦਾ ਵੀਡੀਓ ਹੈ ਉਸਦੇ ਅਗਲੇ ਦਿਨ 14 ਫਰਵਰੀ ਨੂੰ ਭਗਵੰਤ ਮਾਨ ਨੇ ਰੋਡ ਸ਼ੋ ਲਈ ਆਉਣਾ ਸੀ। ਨਵਜੋਤ ਮਹਿਤਾ ਨੇ ਸਾਨੂੰ ਇਹ ਵੀ ਦੱਸਿਆ ਕਿ ਇਹ ਵੀਡੀਓ ਉਨ੍ਹਾਂ ਦੇ ਹਲਕਾ ਚੱਬੇਵਾਲ ਦਾ ਵੀਡੀਓ ਹੈ।

ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ । ਸਾਨੂੰ ਪਤਾ ਲੱਗਿਆ ਕਿ ਯੂਜ਼ਰ ਜੰਮੂ ਦਾ ਰਹਿਣ ਵਾਲਾ ਹੈ ਅਤੇ ਫੇਸਬੁੱਕ ਤੇ ਯੂਜ਼ਰ ਨੂੰ 15,343 ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਪੜਤਾਲ ਵਿੱਚ ਪਾਇਆ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 13 ਫਰਵਰੀ 2022 ਦਾ ਹੈ। ਇਸ ਵੀਡੀਓ ਦਾ Exit Poll ਦੇ ਨਤੀਜਿਆਂ ਨਾਲ ਵੀ ਕੋਈ ਸੰਬੰਧ ਨਹੀਂ ਹੈ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts