Fact Check : ਸੂਰਤ ਦੇ ਵੀਡੀਓ ਨੂੰ ਦਿੱਲੀ ਦਾ ਦਸਕੇ ਕੀਤਾ ਜਾ ਰਿਹਾ ਹੈ ਵਾਇਰਲ

ਵਿਸ਼ਵਾਸ ਟੀਮ ਦੀ ਪੜਤਾਲ ਵਿਚ ਇਹ ਪੋਸਟ ਭ੍ਰਮਕ ਸਾਬਿਤ ਹੋਈ। ਅਸਲ ਵਿਚ ਸੂਰਤ ਦੇ ਇਸ ਵੀਡੀਓ ਨੂੰ ਲੋਕ ਚਾਂਦਨੀ ਚੋਂਕ ਦੇ ਨਾਂ ਤੋਂ ਵਾਇਰਲ ਕਰ ਰਹੇ ਹਨ।

ਨਵੀਂ ਦਿੱਲੀ (ਵਿਸ਼ਵਾਸ ਟੀਮ)। ਸੋਸ਼ਲ ਮੀਡੀਆ ‘ਤੇ 16 ਸੈਕੰਡ ਦਾ ਇੱਕ ਵੀਡੀਓ ਕਲਿਪ ਵਾਇਰਲ ਹੋ ਰਿਹਾ ਹੈ ਅਤੇ ਯੂਜ਼ਰ ਦਾਅਵਾ ਕਰ ਰਹੇ ਹਨ ਕਿ ਇਹ ਵੀਡੀਓ ਦਿੱਲੀ ਦੇ ਚਾਂਦਨੀ ਚੋਂਕ ਦਾ ਹੈ। ਵੀਡੀਓ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੂੰ ਸੜਕ ‘ਤੇ ਵੇਖਿਆ ਜਾ ਸਕਦਾ ਹੈ। ਵਾਇਰਲ ਵੀਡੀਓ ਨੂੰ ਵੇਖ ਕੇ ਲੋਕ ਸੱਮਝ ਰਹੇ ਹਨ ਕਿ ਚਾਂਦਨੀ ਚੋਂਕ ਵਿਚ ਲੋਕ ਲੋਕਡਾਊਨ ਨੂੰ ਤੋੜਦੇ ਹੋਏ ਸੜਕ ‘ਤੇ ਕੱਠੇ ਹੋਏ ਹਨ।

ਵਿਸ਼ਵਾਸ ਟੀਮ ਦੀ ਪੜਤਾਲ ਵਿਚ ਇਹ ਪੋਸਟ ਭ੍ਰਮਕ ਸਾਬਿਤ ਹੋਈ। ਅਸਲ ਵਿਚ ਸੂਰਤ ਦੇ ਇਸ ਵੀਡੀਓ ਨੂੰ ਲੋਕ ਚਾਂਦਨੀ ਚੋਂਕ ਦੇ ਨਾਂ ਤੋਂ ਵਾਇਰਲ ਕਰ ਰਹੇ ਹਨ।

ਕੀ ਹੋ ਰਿਹਾ ਹੈ ਵਾਇਰਲ?

ਫੇਸਬੁੱਕ ਯੂਜ਼ਰ “Aditya Malhotra” ਨੇ ਇਸ ਵੀਡੀਓ ਨੂੰ ਅਪਲੋਡ ਕਰਦੇ ਹੋਏ ਲਿਖਿਆ ਹੈ: “चांदनी चौक लाइव अपडेट दिल्ली तैयार रहे भयंकर त्रासदी के लिए. इन्ही जाहिलो ने आप पार्टी को जिताया?”

ਇਸ ਪੋਸਟ ਦਾ ਆਰਕਾਇਵਡ ਲਿੰਕ

ਪੜਤਾਲ

ਵਿਸ਼ਵਾਸ ਨਿਊਜ਼ ਨੇ ਸਬਤੋਂ ਪਹਿਲਾਂ ਵਾਇਰਲ ਵੀਡੀਓ ਨੂੰ InVID ਟੂਲ ਵਿਚ ਅਪਲੋਡ ਕੀਤਾ। ਇਸਦੇ ਬਾਅਦ ਕਈ ਵੀਡੀਓ ਗਰੇਬ ਕੱਢੇ। ਗੂਗਲ ਰਿਵਰਸ ਇਮੇਜ ਟੂਲ ਦੀ ਮਦਦ ਤੋਂ ਅਸੀਂ ਅਸਲੀ ਵੀਡੀਓ ਨੂੰ ਸਰਚ ਕਰਨਾ ਸ਼ੁਰੂ ਕੀਤਾ। ਕਾਫੀ ਦੇਰ ਦੇ ਸਰਚ ਦੇ ਬਾਅਦ ਸਾਨੂੰ ਅਸਲੀ ਵੀਡੀਓ ਇੱਕ ਟਵਿੱਟਰ ਹੈਂਡਲ ‘ਤੇ ਮਿਲਿਆ। ਦੁਰਯੋਧਨ @AayoBado ਨਾਂ ਦੇ ਹੈਂਡਲ ਨੇ ਇਸ ਵੀਡੀਓ ਨੂੰ ਅਪਲੋਡ ਕਰਦੇ ਹੋਏ 26 ਅਪ੍ਰੈਲ ਨੂੰ ਦੱਸਿਆ ਕਿ ਇਹ ਵੀਡੀਓ ਸੂਰਤ ਦੀ ਮਦੀਨਾ ਮਸਜਿਦ ਖੇਤਰ ਦਾ ਹੈ। ਇਸਦੇ ਅਲਾਵਾ ਟਵੀਟ ਵਿਚ ਸੂਰਤ ਦੇ ਮਾਜੂਰਾ ਵਿਧਾਨਸਭਾ ਦੇ ਵਿਧਾਇਕ ਹਰਸ਼ ਸੰਘਵੀ ਨੂੰ ਵੀ ਟੈਗ ਕੀਤਾ ਗਿਆ ਸੀ।

ਪੜਤਾਲ ਦੌਰਾਨ ਸਾਨੂੰ ਪਤਾ ਚਲਿਆ ਕਿ ਮਾਜੂਰਾ ਵਿਧਾਇਕ ਹਰਸ਼ ਸੰਘਵੀ ਨੇ ਇਸੇ ਵੀਡੀਓ ਨੂੰ ਰਿਟਵਿਤ ਕਰਦੇ ਹੋਏ ਦੱਸਿਆ ਕਿ ਲਿਮਬਾਯਤ ਪੁਲਿਸ ਨੇ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ।

ਇਸੇ ਦੌਰਾਨ ਸਾਨੂੰ patrika.com ‘ਤੇ ਵੀ ਇੱਕ ਖਬਰ ਮਿਲੀ। ਇਸਦੇ ਵਿਚ ਦੱਸਿਆ ਗਿਆ ਕਿ ਸੂਰਤ ਦੇ ਲਿਮਬਾਯਤ ਅੰਦਰ ਮਦੀਨਾ ਮਸਜਿਦ ਨੇੜੇ ਬਜਾਰ ਵਿਚ ਲੋਕਡਾਊਨ ਦੇ ਬਾਵਜੂਦ ਭੀੜ ਉਮੜੀ ਤਾਂ ਪੁਲਿਸ ਨੇ ਕੇਸ ਦਰਜ ਕਰਕੇ 25 ਲੋਕਾਂ ਨੂੰ ਗਿਰਫ਼ਤਾਰ ਕੀਤਾ। ਇਸਦਾ ਇੱਕ ਵੀਡੀਓ ਵਾਇਰਲ ਹੋਇਆ ਹੈ। ਖਬਰ ਨੂੰ 26 ਅਪ੍ਰੈਲ ਨੂੰ ਪ੍ਰਕਾਸ਼ਿਤ ਵੀ ਕੀਤਾ ਗਿਆ ਸੀ। ਪੂਰੀ ਖਬਰ ਤੁਸੀਂ ਇਥੇ ਪੜ੍ਹ ਸਕਦੇ ਹੋ।

ਪੜਤਾਲ ਦੌਰਾਨ ਸਾਨੂੰ ANI ਦਾ ਇੱਕ ਟਵੀਟ ਮਿਲਿਆ। ਇਸਦੇ ਵਿਚ ਸੂਰਤ ਦੇ ਕਮਿਸ਼ਨਰ ਆਰਬੀ ਬ੍ਰਹਮਭੱਟ ਦੀ ਤਰਫ਼ੋਂ ਦੱਸਿਆ ਗਿਆ ਕਿ ਲਿਮਬਾਯਤ ਵਿਚ ਮਦੀਨਾ ਮਸਜਿਦ ਕੋਲ ਭੀੜ ਖਰੀਦਦਾਰੀ ਲਈ ਜੁਟੀ ਸੀ। ਕੇਸ ਦਰਜ ਕੀਤਾ ਗਿਆ ਹੈ। ਇਹ ਟਵੀਟ 26 ਅਪ੍ਰੈਲ ਨੂੰ ਕੀਤਾ ਗਿਆ ਸੀ। ਪੂਰਾ ਟਵੀਟ ਇਹ ਹੈ।

ਪੜਤਾਲ ਦੇ ਅਗਲੇ ਚਰਣ ਵਿਚ ਅਸੀਂ ਦਿੱਲੀ ਪੁਲਿਸ ਨਾਲ ਸੰਪਰਕ ਕੀਤਾ। ਡੀਸੀਪੀ ਸੈਂਟ੍ਰਲ ਸੰਜੀਵ ਭਾਟੀਆ ਨੇ ਵਿਸ਼ਵਾਸ ਟੀਮ ਨੂੰ ਦੱਸਿਆ ਕਿ ਇਹ ਵਾਇਰਲ ਪੋਸਟ ਫਰਜ਼ੀ ਹੈ। ਇਹ ਵੀਡੀਓ ਦਿੱਲੀ ਦਾ ਨਹੀਂ ਹੈ।

ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਈ ਲੋਕ ਸ਼ੇਅਰ ਕਰ ਰਹੇ ਹਨ ਅਤੇ ਇਨ੍ਹਾਂ ਵਿਚੋਂ ਦੀ ਇੱਕ ਹੈ Aditya Malhotra ਨਾਂ ਦਾ ਫੇਸਬੁੱਕ ਯੂਜ਼ਰ। ਇਹ ਯੂਜ਼ਰ ਇੱਕ ਖਾਸ ਵਿਚਾਰਧਾਰਾ ਦਾ ਸਮਰਥਕ ਲਗਦਾ ਹੈ।

ਡਿਸਕਲੇਮਰ: ਵਿਸ਼ਵਾਸ ਨਿਊਜ਼ ਦੇ ਕੋਰੋਨਾ ਵਾਇਰਸ (COVID-19) ਨਾਲ ਜੁੜੀ ਤੱਥ ਜਾਂਚ ਦੀ ਰਿਪੋਰਟ ਨੂੰ ਪੜ੍ਹਨ ਜਾਂ ਸਾਂਝਾ ਕਰਨ ਵੇਲੇ, ਤੁਹਾਨੂੰ ਇਹ ਯਾਦ ਰੱਖਣ ਦੀ ਜ਼ਰੂਰਤ ਹੈ ਕਿ ਵਰਤਿਆ ਗਿਆ ਡੇਟਾ ਜਾਂ ਖੋਜ ਸੰਬੰਧੀ ਡੇਟਾ ਪਰਿਵਰਤਨਸ਼ੀਲ ਹੈ ਕਿਉਂਕਿ ਇਸ ਮਹਾਂਮਾਰੀ ਨਾਲ ਜੁੜੇ ਅੰਕੜੇ (ਸੰਕਰਮਿਤ ਅਤੇ ਠੀਕ ਹੋਏ ਮਰੀਜ਼ਾਂ ਦੀ ਗਿਣਤੀ, ਇਸ ਤੋਂ ਹੋਣ ਵਾਲੀਆਂ ਮੌਤਾਂ ਦੀ ਗਿਣਤੀ) ਲਗਾਤਾਰ ਬਦਲਦੇ ਰਹਿੰਦੇ ਹਨ। ਉਸੇ ਸਮੇਂ, ਇਸ ਬਿਮਾਰੀ ਦੇ ਟੀਕੇ ਲੱਭਣ ਦੀ ਦਿਸ਼ਾ ਵਿਚ ਚੱਲ ਰਹੀ ਖੋਜ ਦੇ ਅਜੇ ਵੀ ਠੋਸ ਨਤੀਜੇ ਸਾਹਮਣੇ ਨਹੀਂ ਆਏ ਹਨ, ਅਤੇ ਇਸ ਦੇ ਕਾਰਨ, ਇਲਾਜ ਅਤੇ ਰੋਕਥਾਮ ਲਈ ਉਪਲਬਧ ਅੰਕੜੇ ਵੀ ਬਦਲ ਸਕਦੇ ਹਨ। ਇਸ ਲਈ ਇਹ ਮਹੱਤਵਪੂਰਨ ਹੈ ਕਿ ਰਿਪੋਰਟ ਵਿਚ ਵਰਤੇ ਗਏ ਡੇਟਾ ਨੂੰ ਇਸ ਦੀ ਤਾਰੀਖ ਦੇ ਪ੍ਰਸੰਗ ਵਿਚ ਦੇਖਿਆ ਜਾਵੇ।

ਨਤੀਜਾ: ਵਿਸ਼ਵਾਸ ਟੀਮ ਦੀ ਪੜਤਾਲ ਵਿਚ ਇਹ ਪੋਸਟ ਭ੍ਰਮਕ ਸਾਬਿਤ ਹੋਈ। ਅਸਲ ਵਿਚ ਸੂਰਤ ਦੇ ਇਸ ਵੀਡੀਓ ਨੂੰ ਲੋਕ ਚਾਂਦਨੀ ਚੋਂਕ ਦੇ ਨਾਂ ਤੋਂ ਵਾਇਰਲ ਕਰ ਰਹੇ ਹਨ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts