Fact Check: 8 ਸਾਲ ਪਹਿਲਾਂ ਓਪਰੇਸ਼ਨ ਬਲੂ ਸਟਾਰ ਦੀ ਬਰਸੀ ਤੇ ਸਵਰਨ ਮੰਦਰ ‘ਚ ਹੋਏ ਹੰਗਾਮੇ ਦੇ ਵੀਡੀਓ ਨੂੰ ਗਲਤ ਸੰਦਰਭ ‘ਚ ਕੀਤਾ ਜਾ ਰਿਹਾ ਹੈ ਵਾਇਰਲ

ਵਿਸ਼ਵਾਸ ਨਿਊਜ਼ ਨੇ ਸਿੱਖ ਸਮੁਦਾਇ ਦੇ ਟਕਰਾਅ ਨੂੰ ਲੈ ਕੇ ਵਾਇਰਲ ਵੀਡੀਓ ਦੀ ਜਾਂਚ ਕੀਤੀ ਅਤੇ ਪਾਇਆ ਕਿ ਇਹ ਦਾਅਵਾ ਗ਼ਲਤ ਹੈ। ਵਾਇਰਲ ਵੀਡੀਓ ਹਾਲ- ਫਿਲਹਾਲ ਦਾ ਨਹੀਂ, ਸਗੋਂ ਸਾਲ 2014 ਦਾ ਹੈ। ਵੀਡੀਓ ਆਪਰੇਸ਼ਨ ਬਲੂ ਸਟਾਰ ਦੀ ਬਰਸੀ ਤੇ ਸਵਰਨ ਮੰਦਰ ਵਿਖੇ ਦੋ ਗੁੱਟਾਂ ਵਿਚਾਲੇ ਹੋਈ ਝੜਪ ਦਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ਤੇ ਸਿੱਖਾਂ ਦੀ ਝੜਪ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਕੁਝ ਸਿੱਖ ਨੌਜਵਾਨਾਂ ਨੂੰ ਹੱਥਾਂ ਵਿੱਚ ਤਲਵਾਰਾਂ ਅਤੇ ਡੰਡੇ ਲੈ ਕੇ ਲੜਦੇ ਹੋਏ ਦੇਖਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸੱਤਾ ‘ਚ ਆਉਂਦੇ ਹੀ ਪੰਜਾਬ ਦਾ ਮਾਹੌਲ ਬਿਗੜਣ ਲੱਗਿਆ ਹੈ।ਖਾਲਿਸਤਾਨੀ ਸਰੇਆਮ ਲੋਕਾਂ ਨੂੰ ਮਾਰ ਰਹੇ ਹਨ। ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਦੀ ਜਾਂਚ ਕੀਤੀ ਅਤੇ ਦਾਅਵਾ ਗ਼ਲਤ ਪਾਇਆ। ਵਾਇਰਲ ਵੀਡੀਓ ਹਾਲ – ਫਿਲਹਾਲ ਦਾ ਨਹੀਂ, ਸਗੋਂ ਸਾਲ 2014 ਦਾ ਹੈ। ਇਹ ਵੀਡੀਓ ਓਪਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਹਰਿਮੰਦਰ ਸਾਹਿਬ ਵਿਖੇ ਦੋ ਗੁੱਟਾਂ ਵਿਚਾਲੇ ਹੋਈ ਝੜਪ ਦਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ ਆਸ਼ੂਤੋਸ਼ ਦੀਕਸ਼ਿਤ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ, “आज का हाल देख लो पंजाब का, ख़ालिस्तान का षड्यंत्र शुरू हो गया, देशद्रोही केजरीवाल की पार्टी के सत्ता में आते ही। कश्मीर की तरह पंजाब भी मोदी जी ही शांत कर पाएँगे।”

ਪੋਸਟ ਦੇ ਕੰਟੇੰਟ ਨੂੰ ਹੂਬਹੂ ਲਿਖਿਆ ਗਿਆ ਹੈ। ਇਸਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ। ਇੱਕ ਹੋਰ ਸੋਸ਼ਲ ਮੀਡੀਆ ਯੂਜ਼ਰ Avni Garg ਨੇ ਵੀ ਅਜਿਹਾ ਹੀ ਦਾਅਵਾ ਕਰਦੇ ਹੋਏ ਵਾਇਰਲ ਵੀਡੀਓ ਨੂੰ ਸਾਂਝਾ ਕੀਤਾ ਹੈ।

ਪੜਤਾਲ

ਵਾਇਰਲ ਵੀਡੀਓ ਦੀ ਸੱਚਾਈ ਦਾ ਪਤਾ ਲਗਾਉਣ ਲਈ ਵਿਸ਼ਵਾਸ ਨਿਊਜ਼ ਨੇ ਇਨਵਿਡ ਟੂਲ ਦੀ ਵਰਤੋਂ ਕੀਤੀ। ਇਸ ਟੂਲ ਦੀ ਮਦਦ ਨਾਲ ਅਸੀਂ ਵੀਡੀਓ ਦੇ ਕਈ ਗਰੇਬਸ ਕੱਢੇ ਅਤੇ ਉਹਨਾਂ ਨੂੰ ਗੂਗਲ ਰਿਵਰਸ ਇਮੇਜ ਰਾਹੀਂ ਖੋਜਿਆ। ਇਸ ਦੌਰਾਨ ਸਾਨੂੰ 7 ਜੂਨ 2014 ਨੂੰ ਦੈਨਿਕ ਜਾਗਰਣ ਦੀ ਵੈੱਬਸਾਈਟ ਤੇ ਵਾਇਰਲ ਵੀਡੀਓ ਨਾਲ ਜੁੜੀ ਰਿਪੋਰਟ ਮਿਲੀ। ਰਿਪੋਰਟ ਵਿੱਚ ਦਿੱਤੀ ਗਈ ਜਾਣਕਾਰੀ ਅਨੁਸਾਰ, ਆਪਰੇਸ਼ਨ ਬਲੂ ਸਟਾਰ ਦੀ 30ਵੀਂ ਬਰਸੀ ਮੌਕੇ ਦੋ ਗੁੱਟਾ ਵਿੱਚ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਲੋਕਾਂ ਨੇ ਤਲਵਾਰ, ਕਿਰਪਾਨ ਅਤੇ ਡੰਡਿਆਂ ਨਾਲ ਇੱਕ ਦੂਜੇ ‘ਤੇ ਜਬਰਦਸਤ ਹਮਲਾ ਕੀਤਾ ਸੀ। ਇਸ ਘਟਨਾ ‘ਚ 12 ਲੋਕ ਜ਼ਖਮੀ ਹੋ ਗਏ ਸੀ। ਦਰਅਸਲ ਅਕਾਲ ਤਖ਼ਤ ਚ ਆਯੋਜਿਤ ਪ੍ਰੋਗਰਾਮ ਦੇ ਦੌਰਾਨ ਪਹਿਲਾਂ ਬੋਲਣ ਦੀ ਕੋਸ਼ਿਸ਼ ਵਿੱਚ ਸਾਬਕਾ ਆਈਪੀਐਸ ਅਧਿਕਾਰੀ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸਮਰਥਕ ਉੱਠ ਖੜ੍ਹੇ ਹੋਏ। ਜਦੋਂ ਵਿਵਸਥਾ ਬਣਾਈ ਰੱਖਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਟਕਰਾਅ ਹੋ ਗਿਆ। ਇਸ ਤੋਂ ਬਾਅਦ ਖਾਲਿਸਤਾਨ ਸਮਰਥਕ ਨਾਅਰੇਬਾਜੀ ਕਰਦੇ ਹੋਏ ਮਾਨ ਸਮਰਥਕ ਸੇਵਾਦਾਰਾਂ ਨਾਲ ਟਕਰਾ ਗਏ। ਇਸ ਘਟਨਾ ਤੇ ਪੁਲੀਸ ਨੇ 28 ਅਲਗਾਵਵਾਦੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਅਤੇ 21 ਲੋਕਾਂ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਸੀ।

ਪ੍ਰਾਪਤ ਜਾਣਕਾਰੀ ਦੇ ਆਧਾਰ ਤੇ ਅਸੀਂ ਗੂਗਲ ਉੱਪਰ ਕੁਝ ਕੀਵਰਡਸ ਰਾਹੀਂ ਸਰਚ ਕੀਤਾ। ਇਸ ਦੌਰਾਨ ਸਾਨੂੰ ਅਸਲ ਵੀਡੀਓ 6 ਜੂਨ 2014 ਨੂੰ ਬੀਬੀਸੀ ਦੇ ਅਧਿਕਾਰਿਤ ਯੂਟਿਊਬ ਚੈਨਲ ਤੇ ਅੱਪਲੋਡ ਮਿਲਿਆ। ਇੱਥੇ ਵੀ ਵੀਡੀਓ ਨੂੰ ਲੈ ਕੇ ਇਹੀ ਜਾਣਕਾਰੀ ਦਿੱਤੀ ਗਈ ਹੈ ਕਿ ਆਪਰੇਸ਼ਨ ਬਲੂ ਸਟਾਰ ਦੀ ਬਰਸੀ ਤੇ ਸਵਰਨ ਮੰਦਰ ਵਿੱਚ ਦੋ ਧੜਿਆਂ ਵਿੱਚ ਝੜਪ ਹੋ ਗਈ ਸੀ।

ਵਧੇਰੇ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਅੰਮ੍ਰਿਤਸਰ ਦੇ ਬਿਊਰੋ ਚੀਫ ਵਿਪਿਨ ਰਾਣਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਵਾਇਰਲ ਦਾਅਵਾ ਗ਼ਲਤ ਹੈ। ਵੀਡੀਓ 6 ਜੂਨ 2014 ਦਾ ਹੈ। ਆਪਰੇਸ਼ਨ ਬਲੂ ਸਟਾਰ ਦੀ 30ਵੀਂ ਬਰਸੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਸਮਰਥਕਾਂ ਅਤੇ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰ ਆਪਸ ਚ ਭਿੜ ਗਏ ਸਨ। ਇਹ ਵੀਡੀਓ ਉਸ ਹੀ ਘਟਨਾ ਦੇ ਦੌਰਾਨ ਦਾ ਹੈ। ਹਾਲ – ਫਿਲਹਾਲ ਵਿੱਚ ਪੰਜਾਬ ਵਿੱਚ ਅਜਿਹੀ ਕੋਈ ਘਟਨਾ ਦੇਖਣ ਨੂੰ ਨਹੀਂ ਮਿਲੀ।

ਵਿਸ਼ਵਾਸ ਨਿਊਜ਼ ਜਾਂਚ ਦੇ ਆਖਰੀ ਪੜਾਅ ਵਿੱਚ ਵਾਇਰਲ ਪੋਸਟ ਨੂੰ ਸਾਂਝਾ ਕਰਨ ਵਾਲੇ ਪ੍ਰੋਫਾਈਲ ਦੀ ਪਿਛੋਕੜ ਦੀ ਜਾਂਚ ਕੀਤੀ। ਅਸੀਂ ਪਾਇਆ ਕਿ ਯੂਜ਼ਰ ਨੂੰ 11 ਹਜ਼ਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ। ਆਸ਼ੂਤੋਸ਼ ਦੀਕਸ਼ਿਤ ਉੱਤਰ ਪ੍ਰਦੇਸ਼ ਦੇ ਉਂਨਾਵ ਸ਼ਹਿਰ ਦਾ ਰਹਿਣ ਵਾਲਾ ਹੈ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਸਿੱਖ ਸਮੁਦਾਇ ਦੇ ਟਕਰਾਅ ਨੂੰ ਲੈ ਕੇ ਵਾਇਰਲ ਵੀਡੀਓ ਦੀ ਜਾਂਚ ਕੀਤੀ ਅਤੇ ਪਾਇਆ ਕਿ ਇਹ ਦਾਅਵਾ ਗ਼ਲਤ ਹੈ। ਵਾਇਰਲ ਵੀਡੀਓ ਹਾਲ- ਫਿਲਹਾਲ ਦਾ ਨਹੀਂ, ਸਗੋਂ ਸਾਲ 2014 ਦਾ ਹੈ। ਵੀਡੀਓ ਆਪਰੇਸ਼ਨ ਬਲੂ ਸਟਾਰ ਦੀ ਬਰਸੀ ਤੇ ਸਵਰਨ ਮੰਦਰ ਵਿਖੇ ਦੋ ਗੁੱਟਾਂ ਵਿਚਾਲੇ ਹੋਈ ਝੜਪ ਦਾ ਹੈ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts