ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਸੋਸ਼ਲ ਮੀਡਿਆ ‘ਤੇ ਵਾਇਰਲ ਅਖਬਾਰਾਂ ਦੇ ਸਕ੍ਰੀਨਸ਼ੋਟ ਐਡੀਟਡ ਹਨ। ਸੀਐਮ ਭਗਵੰਤ ਮਾਨ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ। ਲੋਕ ਗਲਤ ਪੋਸਟ ਸ਼ੇਅਰ ਕਰ ਰਹੇ ਹਨ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਇੱਕ ਅਖਬਾਰ ਦੀ ਖਬਰ ਦਾ ਸਕ੍ਰੀਨਸ਼ੋਟ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਕਿਹਾ ਹੈ ਕਿ ਡੇਰਾ ਸਿਰਸਾ ਸਭ ਦੇ ਲਈ ਸਤਿਕਾਰਯੋਗ ਹੈ। ਵਾਇਰਲ ਸਕ੍ਰੀਨਸ਼ੋਟ ‘ਚ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਬਿਆਨ ਵੀ ਸ਼ਾਮਿਲ ਹੈ। ਕਈ ਯੂਜ਼ਰਸ ਨੇ ਸੀਐਮ ਅਰਵਿੰਦ ਕੇਜਰੀਵਾਲ ਦੇ ਨਾਮ ਤੋਂ ਵੀ ਇੱਕ ਅਖਬਾਰ ਦੇ ਸਕ੍ਰੀਨਸ਼ੋਟ ਨੂੰ ਸ਼ੇਅਰ ਕੀਤਾ ਹੈ, ਜਿਸ ਨਾਲ ਦਾਅਵਾ ਕੀਤਾ ਗਿਆ ਹੈ ਕਿ,ਕੇਜਰੀਵਾਲ ਨੇ ਰਾਮ ਰਹੀਮ ਨੂੰ ਮਿਲੀ ਪੈਰੋਲ ਦਾ ਸਵਾਗਤ ਕੀਤਾ ਹੈ।
ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ ਅਤੇ ਪਾਇਆ ਕਿ ਸੀਐਮ ਭਗਵੰਤ ਮਾਨ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਮ ਤੋਂ ਵਾਇਰਲ ਅਖਬਾਰ ਦਾ ਸਕ੍ਰੀਨਸ਼ੋਟ ਫਰਜੀ ਹੈ। ਕੁਝ ਲੋਕ ਗਲਤਪੋਸਟ ਨੂੰ ਸ਼ੇਅਰ ਕਰ ਰਹੇ ਹਨ।
ਵਿਸ਼ਵਾਸ ਨਿਊਜ ਦੇ ਟਿਪਲਾਈਨ ਨੰਬਰ +91 9599299372 ‘ਤੇ ਯੂਜ਼ਰ ਨੇ ਇਸ ਪੋਸਟ ਨੂੰ ਭੇਜ ਕੇ ਇਸਦੀ ਸੱਚਾਈ ਦੱਸਣ ਦਾ ਅਨੁਰੋਧ ਕੀਤਾ ਹੈ।
ਫੇਸਬੁੱਕ ਯੂਜ਼ਰ ‘Khushwinder Brar Koani’ ਨੇ 29 ਅਪ੍ਰੈਲ ਨੂੰ ਵਾਇਰਲ ਪੋਸਟ ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ, “ਡੇਰੇ ਸਿਰਸਾ ਦੇ ਭਗਤ,,,”
ਅਜਿਹੇ ਹੀ ਇੱਕ ਯੂਜ਼ਰ ਨੇ ਟਿੰਕਾ ਜਰਗੜੀ ਨੇ ਵੀ ਇੱਕ ਅਖਬਾਰ ਦੇ ਸਕ੍ਰੀਨਸ਼ੋਟ ਨੂੰ ਸ਼ੇਅਰ ਕੀਤਾ ਹੈ। ਇਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ,”ਕੇਜਰੀਵਾਲ ਨੇ ਰਾਮ ਰਹੀਮ ਨੂੰ ਮਿਲੀ ਪੈਰੋਲ ਦਾ ਸਵਾਗਤ ਕੀਤਾ ਹੈ।”
ਪਹਿਲੀ ਪੋਸਟ
ਡੇਰਾ ਸੱਚਾ ਸੌਧਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਨੂੰ ਲੈ ਕੇ ਦੋ ਪੋਸਟ ਵਾਇਰਲ ਕੀਤੇ ਜਾ ਰਹੇ ਹਨ। ਜਿਸ ਵਿੱਚ ਸੀਐਮ ਭਗਵੰਤ ਮਾਨ ਦਾ ਪਹਿਲਾਂ ਵੀ ਵਾਇਰਲ ਹੋਇਆ ਸੀ। ਉਸ ਵੇਲੇ ਵਿਸ਼ਵਾਸ ਨਿਊਜ ਨੇ ਵਾਇਰਲ ਦਾਅਵੇ ਦੀ ਪੜਤਾਲ ਕੀਤੀ ਸੀ। ਤੁਸੀਂ ਫੈਕਟ ਚੈੱਕ ਰਿਪੋਰਟ ਨੂੰ ਇੱਥੇ ਪੜ੍ਹ ਸਕਦੇ ਹੋ।
ਦੁੱਜੀ ਪੋਸਟ
ਸੀਐਮ ਅਰਵਿੰਦ ਕੇਜਰੀਵਾਲ ਦੇ ਨਾਮ ਤੋਂ ਵਾਇਰਲ ਪੋਸਟ ਦੀ ਜਾਂਚ ਕਰਨ ਲਈ ਅਸੀਂ ਸੰਬੰਧਿਤ ਕੀਵਰਡ ਨਾਲ ਸਰਚ ਕੀਤਾ। ਸਾਨੂੰ ਸਰਚ ਵਿੱਚ ਵਾਇਰਲ ਪੋਸਟ ਨੂੰ ਲੈ ਕੇ ਕੋਈ ਵੀ ਭਰੋਸੇਯੋਗ ਮੀਡਿਆ ਰਿਪੋਰਟ ਨਹੀਂ ਮਿਲੀ, ਜਿਸ ਤੋਂ ਵਾਇਰਲ ਦਾਅਵੇ ਦੀ ਪੁਸ਼ਟੀ ਹੋ ਸਕੇ।
ਸਰਚ ਵਿੱਚ ਸਾਨੂੰ ਇਹ ਪੋਸਟ ਸਾਲ 2022 ਵਿੱਚ ਕਈ ਫੇਸਬੁੱਕ ਯੂਜ਼ਰਸ ਵਲੋਂ ਸ਼ੇਅਰ ਮਿਲੀ। ਜਿਸ ਤੋਂ ਸਾਫ ਹੁੰਦਾ ਹੈ ਕਿ ਵਾਇਰਲ ਪੋਸਟ ਕਈ ਸਮੇਂ ਤੋਂ ਸੋਸ਼ਲ ਮੀਡਿਆ ‘ਤੇ ਵਾਇਰਲ ਹੈ।
ਵੱਧ ਜਾਣਕਾਰੀ ਲਈ ਅਸੀਂ ਆਮ ਆਦਮੀ ਪਾਰਟੀ ਦੇ ਪ੍ਰਵਕਤਾ ਨੀਲ ਗਰਗ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਦਾਅਵੇ ਨੂੰ ਫਰਜੀ ਦੱਸਿਆ ਹੈ।
ਅੰਤ ਵਿੱਚ ਅਸੀਂ ਪੋਸਟ ਨੂੰ ਸ਼ੇਅਰ ਕਰਨ ਵਾਲੇ ਫੇਸਬੁੱਕ ਯੂਜ਼ਰ ਦੀ ਸੋਸ਼ਲ ਸਕੈਨਿੰਗ ਕੀਤੀ। ਸਾਨੂੰ ਪਤਾ ਲੱਗਿਆ ਕਿ ਯੂਜ਼ਰ ਇੱਕ ਖਾਸ ਵਿਚਾਰਧਾਰਾ ਤੋਂ ਪ੍ਰਭਾਵਿਤ ਹੈ। ਯੂਜ਼ਰ ਰਾਜਨੀਤੀ ਨਾਲ ਜੁੜੀ ਪੋਸਟ ਸ਼ੇਅਰ ਕਰਦਾ ਹੈ।
ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਸੋਸ਼ਲ ਮੀਡਿਆ ‘ਤੇ ਵਾਇਰਲ ਅਖਬਾਰਾਂ ਦੇ ਸਕ੍ਰੀਨਸ਼ੋਟ ਐਡੀਟਡ ਹਨ। ਸੀਐਮ ਭਗਵੰਤ ਮਾਨ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ। ਲੋਕ ਗਲਤ ਪੋਸਟ ਸ਼ੇਅਰ ਕਰ ਰਹੇ ਹਨ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।