Fact Check: ਸ਼ਹੀਦ ਭਗਤ ਸਿੰਘ ਦੀ ਭੈਣ ਬੀਬੀ ਪ੍ਰਕਾਸ਼ ਕੌਰ ਨੂੰ ਲੈ ਕੇ ਵਾਇਰਲ ਪੋਸਟ ਗੁੰਮਰਾਹਕਰਨ, ਉਹ 2014 ਵਿਚ ਹੀ ਦੇ ਗਏ ਸੀ ਸਦੀਵੀਂ ਵਿਛੋੜਾ

ਵਿਸ਼ਵਾਸ ਟੀਮ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕਰਨ ਪਾਇਆ। ਸ਼ਹੀਦ ਭਗਤ ਸਿੰਘ ਦੀ ਭੈਣ ਬੀਬੀ ਪ੍ਰਕਾਸ਼ ਕੌਰ 2014 ਵਿਚ ਹੀ ਸਦੀਵੀਂ ਵਿਛੋੜਾ ਦੇ ਗਏ ਸੀ।

Fact Check: ਸ਼ਹੀਦ ਭਗਤ ਸਿੰਘ ਦੀ ਭੈਣ ਬੀਬੀ ਪ੍ਰਕਾਸ਼ ਕੌਰ ਨੂੰ ਲੈ ਕੇ ਵਾਇਰਲ ਪੋਸਟ ਗੁੰਮਰਾਹਕਰਨ, ਉਹ 2014 ਵਿਚ ਹੀ ਦੇ ਗਏ ਸੀ ਸਦੀਵੀਂ ਵਿਛੋੜਾ

ਨਵੀਂ ਦਿੱਲੀ (ਵਿਸ਼ਵਾਸ ਟੀਮ)। ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਭਗਤ ਸਿੰਘ ਦੀ ਭੈਣ ਬੀਬੀ ਪ੍ਰਕਾਸ਼ ਕੌਰ ਦੀ ਤਸਵੀਰ ਦਾ ਇਸਤੇਮਾਲ ਕੀਤਾ ਗਿਆ ਹੈ। ਇਸ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬੀਬੀ ਪ੍ਰਕਾਸ਼ ਕੌਰ ਹੁਣ ਸਾਡੇ ਵਿਚਕਾਰ ਨਹੀਂ ਰਹੇ।

ਵਿਸ਼ਵਾਸ ਟੀਮ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕਰਨ ਪਾਇਆ। ਸ਼ਹੀਦ ਭਗਤ ਸਿੰਘ ਦੀ ਭੈਣ ਬੀਬੀ ਪ੍ਰਕਾਸ਼ ਕੌਰ 2014 ਵਿਚ ਹੀ ਸਦੀਵੀਂ ਵਿਛੋੜਾ ਦੇ ਗਏ ਸੀ।

ਕੀ ਹੋ ਰਿਹਾ ਹੈ ਵਾਇਰਲ?

ਫੇਸਬੁੱਕ ‘ਤੇ 31 ਮਈ 2020 ਨੂੰ ਨੀਂਵੇ ਲੋਕ ਉੱਚੀ ਸੋਚ ਨਾਂ ਦੇ ਪੇਜ ਨੇ ਭਗਤ ਸਿੰਘ ਦੀ ਭੈਣ ਬੀਬੀ ਪ੍ਰਕਾਸ਼ ਕੌਰ ਦੀ ਤਸਵੀਰ ਨੂੰ ਅਪਲੋਡ ਕਰਦੇ ਹੋਏ ਲਿਖਿਆ: “ਸਾਡੀ ਕੋਮ ਦਾ ਯੋਧਾ ਛੇਰ ਸਾਡਾ ਸਾਰਿਆਂ ਦਾ ਨਾਇਕ ਸਹੀਦ ਭਗਤ ਸਿੰਘ ਉਨ੍ਹਾਂ ਦੀ ਭੈਣ ਪਰਕਾਸ਼ ਕੋਰ ਜੀ ਸਾਡੇ ਵਿੱਚ ਨਹੀਂ ਰਹੇ 😥😥😥😥😥“

ਇਸ ਪੋਸਟ ਦਾ ਆਰਕਾਇਵਡ ਲਿੰਕ।

ਪੜਤਾਲ

ਵਾਇਰਲ ਪੋਸਟ ਦੀ ਪੜਤਾਲ ਸ਼ੁਰੂ ਕਰਦੇ ਹੋਏ ਅਸੀਂ ਸਬਤੋਂ ਪਹਿਲਾਂ ਕੀਵਰਡ ਸਰਚ ਦੇ ਜਰੀਏ ਇਸ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਇਸ ਮਾਮਲੇ ਨੂੰ ਲੈ ਕੇ 30 ਸਤੰਬਰ 2014 ਨੂੰ ਪ੍ਰਕਾਸ਼ਿਤ ਜਾਗਰਣ ਜੋਸ਼ ਦੀ ਇੱਕ ਖਬਰ ਮਿਲੀ। ਇਸ ਖਬਰ ਦੀ ਹੇਡਲਾਈਨ ਸੀ: Bhagat Singh’s last surviving sister Bibi Prakash Kaur died (ਪੰਜਾਬੀ ਅਨੁਵਾਦ: ਭਗਤ ਸਿੰਘ ਦੀ ਭੈਣ ਬੀਬੀ ਪ੍ਰਕਾਸ਼ ਕੌਰ ਨਹੀਂ ਰਹੇ)

ਇਸ ਖਬਰ ਅਨੁਸਾਰ: ਬੀਬੀ ਪ੍ਰਕਾਸ਼ ਕੌਰ ਦਾ ਦੇਹਾਂਤ ਕਨਾਡਾ ਵਿਖੇ 94 ਸਾਲ ਦੀ ਉਮਰ ਵਿਚ ਹੋ ਗਿਆ ਹੈ। ਬੀਬੀ ਪ੍ਰਕਾਸ਼ ਕੌਰ ਦਾ ਦੇਹਾਂਤ ਸ਼ਹੀਦ ਭਗਤ ਸਿੰਘ ਦੇ 107 ਵੇਂ ਜਨਮ ਦਿਹਾੜੇ ਮੌਕੇ ਹੋਇਆ। ਇਸ ਖਬਰ ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

ਹੁਣ ਅਸੀਂ ਇਸ ਦਾਅਵੇ ਨੂੰ ਲੈ ਕੇ ਸ਼ਹੀਦ ਭਗਤ ਸਿੰਘ ਦੀ ਭੈਣ ਅਮਰ ਕੌਰ ਦੇ ਸੁਪੁੱਤਰ ਪ੍ਰੋਫੈਸਰ ਜਗਮੋਹਨ ਸਿੰਘ ਨਾਲ ਸੰਪਰਕ ਕੀਤਾ। ਜਗਮੋਹਨ ਸਿੰਘ ਨੇ ਸਾਡੇ ਨਾਲ ਗੱਲ ਕਰਦੇ ਹੋਏ ਦੱਸਿਆ, “ਵਾਇਰਲ ਪੋਸਟ ਸਿਰਫ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਬੀਬੀ ਪ੍ਰਕਾਸ਼ ਕੌਰ ਦਾ ਦੇਹਾਂਤ 2014 ਵਿਚ ਹੋਇਆ ਸੀ। ਇਹ ਕੁਝ ਰਾਜਨੀਤਿਕ ਧਿਰਾਂ ਦੇ IT ਸੇਲ ਦੇ ਲੋਕਾਂ ਦੁਆਰਾ ਫੈਲਾਇਆ ਗਿਆ ਪੋਸਟ ਹੈ। ਕਈ ਲੋਕਾਂ ਦਾ ਕਹਿਣਾ ਹੈ ਕਿ ਇਹ ਪੋਸਟ ਸ਼ਰਧਾਂਜਲੀ ਅਰਪਿਤ ਕਰ ਰਿਹਾ ਹੈ। ਮੈਂ ਉਨ੍ਹਾਂ ਲੋਕਾਂ ਨੂੰ ਸਿਰਫ ਇਹ ਹੀ ਕਹਿਣਾ ਚਾਹੁੰਦਾ ਹਾਂ ਕਿ ਸ਼ਰਧਾਂਜਲੀ ਦੇਣ ਦਾ ਵੀ ਕੋਈ ਸਮੇਂ ਹੁੰਦਾ ਹੈ। ਤੁਸੀਂ ਗਲਤ ਸਮੇਂ ਅਜਿਹੇ ਪੋਸਟ ਵਾਇਰਲ ਕਰ ਰਹੇ ਹੋ ਜਿਹੜਾ ਸ਼ਰਧਾਂਜਲੀ ਨਹੀਂ ਹੁੰਦਾ। ਕੋਰੋਨਾ ਮਹਾਮਾਰੀ ਵਿਚ ਅਜਿਹੇ ਪੋਸਟ ਸਿਰਫ ਲੋਕਾਂ ਨੂੰ ਗੁੰਮਰਾਹ ਕਰਦੇ ਹਨ। ਜੇਕਰ ਅਸਲ ਰੂਪ ਵਿਚ ਤੁਸੀਂ ਸ਼ਰਧਾਂਜਲੀ ਦੇਣੀ ਹੈ ਤਾਂ ਬੀਬੀ ਜੀ ਅਤੇ ਭਗਤ ਸਿੰਘ ਦੀਆਂ ਗੱਲਾਂ ਨੂੰ ਅਪਣਾਓ ਅਤੇ ਇਸ ਮਹਾਮਾਰੀ ਦੇ ਦੌਰ ਵਿਚ ਲੋਕਾਂ ਦੀ ਮਦਦ ਕਰੋ।

ਇਸ ਦਾਅਵੇ ਨੂੰ ਸੋਸ਼ਲ ਮੀਡੀਆ ‘ਤੇ ਕਈ ਲੋਕਾਂ ਨੇ ਸ਼ੇਅਰ ਕੀਤਾ ਹੈ ਅਤੇ ਇਨ੍ਹਾਂ ਵਿਚੋਂ ਦੀ ਇੱਕ ਹੈ ਨੀਂਵੇ ਲੋਕ ਉੱਚੀ ਸੋਚ ਨਾਂ ਦਾ ਫੇਸਬੁੱਕ ਪੇਜ। ਇਸ ਪੇਜ ਨੂੰ 13 ਹਜ਼ਾਰ ਤੋਂ ਵੱਧ ਲੋਕ ਫਾਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਟੀਮ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕਰਨ ਪਾਇਆ। ਸ਼ਹੀਦ ਭਗਤ ਸਿੰਘ ਦੀ ਭੈਣ ਬੀਬੀ ਪ੍ਰਕਾਸ਼ ਕੌਰ 2014 ਵਿਚ ਹੀ ਸਦੀਵੀਂ ਵਿਛੋੜਾ ਦੇ ਗਏ ਸੀ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts