ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਪੋਸਟ ਫਰਜ਼ੀ ਨਿਕਲੀ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਗੈਸਟਰਾਈਟਸ ਅਤੇ ਬ੍ਰੌਨਕਾਇਲ ਅਸਥਮਾ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹੱਲੇ ਉਨ੍ਹਾਂ ਦੀ ਹਾਲਤ ਸਥਿਰ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼)। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਨਾਲ ਜੁੜੀ ਇੱਕ ਪੋਸਟ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਯੂਜ਼ਰਸ ਦਾਅਵਾ ਕਰ ਰਹੇ ਹਨ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ ਹੋ ਗਿਆ ਹੈ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਪੋਸਟ ਫਰਜ਼ੀ ਨਿਕਲੀ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਗੈਸਟਰਾਈਟਸ ਅਤੇ ਬ੍ਰੌਨਕਾਇਲ ਅਸਥਮਾ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਫਿਲਹਾਲ ਉਹ ਘਰ ਆ ਚੁੱਕੇ ਹਨ। 18 ਜੂਨ ਨੂੰ ਖ਼ਬਰ ਲਿਖੇ ਜਾਣ ਤੱਕ ਉਨ੍ਹਾਂ ਦੀ ਹਾਲਤ ਸਥਿਰ ਹੈ।
ਕੀ ਹੋ ਰਿਹਾ ਹੈ ਵਾਇਰਲ ?
ਫੇਸਬੁੱਕ ਯੂਜ਼ਰ “Kulwinder Singh ” ਨੇ 15 ਜੂਨ ਨੂੰ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਦੀ ਤਸਵੀਰ ਨਾਲ ਲਿਖਿਆ ਹੋਇਆ ਹੈ ,”ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹੋਇਆ ਦਿਹਾਂਤ “
ਸੋਸ਼ਲ ਮੀਡਿਆ ਤੇ ਕਈ ਯੂਜ਼ਰਸ ਇਸ ਪੋਸਟ ਨੂੰ ਸਮਾਨ ਦਾਅਵੇ ਨਾਲ ਖੂਬ ਵਾਇਰਲ ਕਰ ਰਹੇ ਹਨ। ਪੋਸਟ ਦਾ ਆਰਕਾਈਵ ਲਿੰਕ ਇੱਥੇ ਦੇਖਿਆ ਜਾ ਸਕਦਾ ਹੈ।
ਪੜਤਾਲ
ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਨਾਲ ਜੁੜੀ ਪੋਸਟ ਦੀ ਸੱਚਾਈ ਦਾ ਪਤਾ ਲਗਾਉਣ ਲਈ ਵਿਸ਼ਵਾਸ ਨਿਊਜ਼ ਨੇ ਸਭ ਤੋਂ ਪਹਿਲਾਂ ਗੂਗਲ ਸਰਚ ਦਾ ਇਸਤੇਮਾਲ ਕੀਤਾ। ਅਸੀਂ ਸੰਬੰਧਿਤ ਕੀਵਰਡ ਨਾਲ ਗੂਗਲ ਤੇ ਸਰਚ ਕੀਤਾ। ਸਾਨੂੰ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਨਾਲ ਜੁੜੀ ਤਾਂ ਕੋਈ ਖਬਰ ਨਹੀਂ ਮਿਲੀ , ਪਰ ਕਈ ਨਿਊਜ਼ ਰਿਪੋਰਟਾਂ ਵਿੱਚ ਉਨ੍ਹਾਂ ਦੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਭਰਤੀ ਹੋਣ ਦੀ ਖਬਰ ਮਿਲੀ। 13 ਜੂਨ 2022 ਨੂੰ ਪੰਜਾਬੀ ਜਾਗਰਣ ਵਿੱਚ ਪ੍ਰਕਾਸ਼ਿਤ ਖਬਰ ਅਨੁਸਾਰ ,”ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਪੇਟ ਦੀ ਸਮੱਸਿਆ ਤੋਂ ਬਾਅਦ ਸ਼ਨਿਚਰਵਾਰ ਦੇਰ ਸ਼ਾਮ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਦੇ ਸੂਤਰਾਂ ਅਨੁਸਾਰ 95 ਸਾਲਾ ਪ੍ਰਕਾਸ਼ ਸਿੰਘ ਬਾਦਲ ਨੂੰ ਪੇਟ ਸਬੰਧੀ ਕੁਝ ਸਮੱਸਿਆਵਾਂ ਸਨ ਪਰ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ।”
punjabilokchannel.com ਦੀ ਵੈੱਬਸਾਈਟ ਤੇ 13 ਜੂਨ 2022 ਨੂੰ ਪ੍ਰਕਾਸ਼ਿਤ ਰਿਪੋਰਟ ਵਿੱਚ ਦਿੱਤੀ ਗਈ ਜਾਣਕਾਰੀ ਮੁਤਾਬਿਕ ,”ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਫੋਰਟਿਸ ਹਸਪਤਾਲ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਅਕਾਲੀ ਦਲ ਦੇ ਇੱਕ ਬਿਆਨ ਮੁਤਾਬਕ, ਬਾਦਲ ਨੂੰ ਸ਼ਨੀਵਾਰ ਨੂੰ ਗੈਸਟਰਾਈਸ ਅਤੇ ਬ੍ਰੌਨਕਾਇਲ ਅਸਥਮਾ ਦੀ ਸ਼ਿਕਾਇਤ ਨਾਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।”
ਇੱਥੋਂ ਅਸੀਂ ਆਪਣੀ ਜਾਂਚ ਨੂੰ ਅੱਗੇ ਵਧਾਇਆ, ਸਾਨੂੰ 12 ਜੂਨ 2022 ਨੂੰ ਸੁਖਬੀਰ ਸਿੰਘ ਬਾਦਲ ਦਾ ਇੱਕ ਟਵੀਟ ਮਿਲਿਆ। ਟਵੀਟ ਵਿੱਚ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਿਆਂ ਟਵੀਟ ਕੀਤਾ ਕਿ, ਤੁਹਾਡੀਆਂ ਦੁਆਵਾਂ ਲਈ ਸ਼ੁਕਰੀਆ, ਬਾਦਲ ਸਾਹਿਬ ਨੂੰ ਕੱਲ੍ਹ ਰੁਟੀਨ ਮੈਡੀਕਲ ਟੈਸਟ ਲਈ ਹਸਪਤਾਲ ਲਿਜਾਇਆ ਗਿਆ ਸੀ…ਪ੍ਰਮਾਤਮਾ ਦੀ ਮਿਹਰ ਸਦਕਾ ਉਹਨਾਂ ਦੀ ਹਾਲਤ ਸਥਿਰ ਹੈ। “
ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਅਤੇ ਸਿਹਤ ਨੂੰ ਲੈ ਕੇ ਉੱਡ ਰਹੀ ਅਫਵਾਹਾਂ ਬਾਰੇ ਜਾਣਕਾਰੀ ਦਿੰਦੇ ਹੋਏ ਫੋਰਟਿਸ ਹਸਪਤਾਲ ਦੇ ਟਵਿੱਟਰ ਹੈਂਡਲ ਤੇ 12 ਜੂਨ 2022 ਨੂੰ ਇੱਕ ਟਵੀਟ ਕੀਤਾ ਗਿਆ ਸੀ। ਟਵੀਟ ਵਿੱਚ ਦਿੱਤੀ ਗਈ ਜਾਣਕਾਰੀ ਮੁਤਾਬਿਕ ਸੋਸ਼ਲ ਮੀਡੀਆ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਟਵੀਟ ਮੁਤਾਬਿਕ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਸਥਿਰ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਡਿਸਚਾਰਜ ਕੀਤਾ ਜਾਵੇਗਾ।”
ਵਾਇਰਲ ਪੋਸਟ ਬਾਰੇ ਵੱਧ ਜਾਣਕਾਰੀ ਲਈ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਪੋਲੀਟੀਕਲ ਸੇਕ੍ਰੇਟਰੀ ਅਤੇ ਬੁਲਾਰੇ ਚਰਨਜੀਤ ਸਿੰਘ ਬਰਾੜ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਹ ਪੋਸਟ ਫਰਜ਼ੀ ਹੈ। ਪ੍ਰਕਾਸ਼ ਸਿੰਘ ਬਾਦਲ ਪੂਰੀ ਤਰ੍ਹਾਂ ਤੰਦਰੁਸਤ ਹਨ। ਉਨ੍ਹਾਂ ਦੀ ਸਿਹਤ ਨੂੰ ਲੈ ਕੇ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।
ਪੜਤਾਲ ਦੇ ਅੰਤ ਵਿੱਚ ਫਰਜੀ ਪੋਸਟ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਸਾਨੂੰ ਪਤਾ ਲੱਗਿਆ ਕੀ ਯੂਜ਼ਰ ਦੇ ਫੇਸਬੁੱਕ ਤੇ 1.3K ਮਿੱਤਰ ਹਨ ਅਤੇ ਯੂਜ਼ਰ ਕਲਸੀਆਂ ਪਿੰਡ ਦਾ ਰਹਿਣ ਵਾਲਾ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਪੋਸਟ ਫਰਜ਼ੀ ਨਿਕਲੀ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਗੈਸਟਰਾਈਟਸ ਅਤੇ ਬ੍ਰੌਨਕਾਇਲ ਅਸਥਮਾ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹੱਲੇ ਉਨ੍ਹਾਂ ਦੀ ਹਾਲਤ ਸਥਿਰ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।