X
X

Fact Check: ਜਸ਼ਨ ਮਨਾਉਂਦੇ ਲੋਕਾਂ ਦਾ ਇਹ ਵੀਡੀਓ ਹਾਲੀਆ ਨਹੀਂ , ਪੁਰਾਣਾ ਹੈ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫ਼ਰਜ਼ੀ ਨਿਕਲਿਆ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪਿਛਲੇ ਸਾਲ ਦਸੰਬਰ ਦਾ ਹੈ।

ਨਵੀਂ ਦਿੱਲੀ ( ਵਿਸ਼ਵਾਸ ਨਿਊਜ਼ ) 19 ਨਵੰਬਰ 2021 ਨੂੰ ਸਵੇਰੇ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕਰਦੇ ਹੋਏ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਤਾਂ ਕਾਨੂੰਨ ਵਾਪਸ ਹੋਣ ਦਾ ਜਸ਼ਨ ਦਿੱਲੀ ਬਾਰਡਰਾਂ ‘ਤੇ ਸ਼ੁਰੂ ਹੋ ਗਿਆ ਸੀ। ਹੁਣ ਇਸ ਜਸ਼ਨ ਨੂੰ ਲੈ ਕੇ ਹੀ ਇੱਕ ਵੀਡੀਓ ਸੋਸ਼ਲ ਮੀਡਿਆ ਤੇ ਵਾਇਰਲ ਕੀਤਾ ਜਾ ਰਿਹਾ ਹੈ ਜਿਸ ਵਿੱਚ ਟਰੈਕਟਰਾਂ ‘ਤੇ ਚੜ੍ਹ ਕੇ ਕੁਝ ਲੋਕਾਂ ਨੂੰ ਨੱਚਦੇ ਹੋਏ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲੀਆ ਹੈ ਅਤੇ ਖੇਤੀ ਕਾਨੂੰਨ ਰੱਦ ਹੋਣ ਦੇ ਬਾਅਦ ਇਹ ਜਸ਼ਨ ਮਨਾਇਆ ਗਿਆ ਹੈ।

ਵਿਸ਼ਵਾਸ ਨਿਊਜ਼ ਨੇ ਵਿਸਤਾਰ ਨਾਲ ਇਸ ਵੀਡੀਓ ਦੀ ਜਾਂਚ ਕੀਤੀ ਅਤੇ ਪਾਇਆ ਕਿ ਇਹ ਵੀਡੀਓ ਹਾਲੀਆ ਨਹੀਂ ਬਲਕਿ ਪਿਛਲੇ ਸਾਲ ਦਸੰਬਰ ਦਾ ਹੈ। ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਸੋਸ਼ਲ ਮੀਡਿਆ ਤੇ ਵਾਇਰਲ ਕੀਤਾ ਜਾ ਰਿਹਾ ਹੈ।

ਕੀ ਹੋ ਰਿਹਾ ਹੈ ਵਾਇਰਲ ?

ਫੇਸਬੁੱਕ ਪੇਜ “ਝੂਠਾ ਸੇਠ” ਨੇ 19 ਨਵੰਬਰ ਨੂੰ ਇਹ ਵੀਡੀਓ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ ,’ ਦਿੱਲੀ ਅੰਦਲੋਨ ਤੋਂ ਖੁਸ਼ੀ ਦਾ ਮਾਹੌਲ💪😎An atmosphere of joy from Delhi Andalon 👏”

ਸੋਸ਼ਲ ਮੀਡਿਆ ਤੇ ਕਈ ਯੂਜ਼ਰਸ ਇਸ ਵੀਡੀਓ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।

ਪੜਤਾਲ

ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਦੀ ਪੜਤਾਲ ਸ਼ੁਰੂ ਕਰਦੇ ਹੋਏ ਸਭ ਤੋਂ ਪਹਿਲਾਂ ਵੀਡੀਓ ਨੂੰ ਇਨਵੀਡ ਟੂਲ ਤੇ ਪਾਇਆ ਅਤੇ ਇਸਦੇ ਕੀਫਰੇਮਸ ਕੱਢੇ। ਅਤੇ ਇਹਨਾਂ ਕੀਫਰੇਮਾ ਨੂੰ ਗੂਗਲ ਇਮੇਜ ਸਰਚ ਕੀਤਾ , ਸਾਨੂੰ ਵਾਇਰਲ ਵੀਡੀਓ ਕਈ ਥਾਵਾਂ ਤੇ ਅਪਲੋਡ ਮਿਲਿਆ ।

ਫੇਸਬੁੱਕ ਯੂਜ਼ਰ “Abhishek Satpal Singh ” ਨੇ 6 ਦਸੰਬਰ 2020 ਨੂੰ ਆਪਣੀ ਪ੍ਰੋਫਾਈਲ ਤੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਸੀ। ਇੱਕ ਹੋਰ ਫੇਸਬੁੱਕ ਪੇਜ ਤੇ 11 ਦਸੰਬਰ 2020 ਨੂੰ ਇਹ ਵੀਡੀਓ ਸ਼ੇਅਰ ਕੀਤਾ ਮਿਲਿਆ, ਵੀਡੀਓ ਨੂੰ ਸ਼ੇਅਰ ਕਰ ਲਿਖਿਆ ਸੀ ,’Wajda kabza Delhi Cha sarkar di hiq te nachna Kisaan majdoor ekta zindabad..’

ਹੋਰ ਸਰਚ ਕਰਨ ਤੇ ਸਾਨੂੰ Viralpur ਨਾਮ ਦੇ ਇੱਕ ਯੂਟਿਊਬ ਚੈਨਲ ਤੇ ਵੀ ਇਹ ਵੀਡੀਓ ਅਪਲੋਡ ਮਿਲਿਆ। 6 ਦਸੰਬਰ 2020 ਨੂੰ ਵੀਡੀਓ ਨੂੰ ਅਪਲੋਡ ਕਰਕੇ ਲਿਖਿਆ ਹੋਇਆ ਸੀ ,’delhi border dance || babbu maan || live || kabza song ||’ਪੂਰੀ ਵੀਡੀਓ ਨੂੰ ਇੱਥੇ ਵੇਖੋ।

ਇੱਥੇ ਤੱਕ ਦੀ ਜਾਂਚ ਤੋਂ ਇਹ ਤਾਂ ਸਾਫ ਸੀ ਕੀ ਵਾਇਰਲ ਵੀਡੀਓ ਹਾਲੀਆ ਨਹੀਂ ਸਗੋ ਪੁਰਾਣਾ ਹੈ।

ਹੁਣ ਅਸੀਂ ਇਸ ਮਾਮਲੇ ਵਿੱਚ ਵੱਧ ਜਾਣਕਾਰੀ ਲਈ ਕਿਸਾਨ ਅੰਦੋਲਨ ਨੂੰ ਕਵਰ ਕਰਨ ਵਾਲੇ ਦੈਨਿਕ ਜਾਗਰਣ ਦੇ ਸੰਵਾਦਦਾਤਾ ਸੋਨੂ ਰਾਣਾ ਨਾਲ ਸੰਪਰਕ ਕੀਤਾ। ਉਨ੍ਹਾਂ ਨਾਲ ਅਸੀਂ ਵਾਇਰਲ ਪੋਸਟ ਵੀ ਸ਼ੇਅਰ ਕੀਤੀ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਵੀਡੀਓ ਹਾਲੀਆ ਨਹੀਂ ਹੈ ਪੁਰਾਣਾ ਹੈ।

ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਫੇਸਬੁੱਕ ਪੇਜ ਦੀ ਸੋਸ਼ਲ ਸਕੈਨਿੰਗ ਕੀਤੀ। ਸਕੈਨਿੰਗ ਤੋਂ ਪਤਾ ਲੱਗਿਆ ਕਿ ਇਸ ਪੇਜ ਨੂੰ 3,246 ਲੋਗ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫ਼ਰਜ਼ੀ ਨਿਕਲਿਆ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪਿਛਲੇ ਸਾਲ ਦਸੰਬਰ ਦਾ ਹੈ।

  • Claim Review : ਦਿੱਲੀ ਅੰਦਲੋਨ ਤੋਂ ਖੁਸ਼ੀ ਦਾ ਮਾਹੌਲ
  • Claimed By : fb page: ਝੂਠਾ ਸੇਠ
  • Fact Check : ਫਰਜ਼ੀ
ਫਰਜ਼ੀ
ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later