Fact Check : ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਦੇ ਨਾਮ ਤੇ ਵਾਇਰਲ ਹੋਇਆ ਫਰਜ਼ੀ ਪੋਸਟ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਪੋਸਟ ਫਰਜ਼ੀ ਸਾਬਿਤ ਹੋਈ । ਚੰਡੀਗੜ੍ਹ ਦਾ ਸਰਕਾਰੀ ਹਸਪਤਾਲ, ਸੈਕਟਰ 16 ਪੂਰੀ ਤਰ੍ਹਾਂ ਦੇ ਨਾਲ ਲੋਕਾਂ ਲਈ ਖੁੱਲਿਆ ਹੋਇਆ ਹੈ।
- By: Jyoti Kumari
- Published: Apr 26, 2021 at 04:19 PM
ਵਿਸ਼ਵਾਸ ਨਿਊਜ਼ (ਨਵੀਂ ਦਿੱਲੀ )। ਸ਼ੋਸ਼ਲ ਮੀਡੀਆ ਤੇ ਇੱਕ ਪੋਸਟ ਵਾਇਰਲ ਹੋ ਰਿਹਾ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਸੈਕਟਰ 16 ਦੇ ਡਾਕਟਰ ਅਤੇ ਸਟਾਫ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਪੋਸਟ ਨਾਲ ਕੀਤਾ ਜਾ ਰਿਹਾ ਦਾਅਵਾ ਗ਼ਲਤ ਸਾਬਿਤ ਹੋਇਆ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਰਣਜੀਤ ਸਿੰਘ ਲੁਬਾਣਾ ਨਾਮ ਦੇ ਫੇਸਬੁੱਕ ਯੂਜ਼ਰ ਨੇ 23 ਅਪ੍ਰੈਲ 2021 ਨੂੰ ਇਸ ਪੋਸਟ ਨੂੰ ਸ਼ੇਅਰ ਕੀਤਾ ਸੀ ।ਪੋਸਟ ਵਿੱਚ ਨਿਊਜ਼ ਨੇਸ਼ਨ ਨਾਮ ਦੇ ਚੈਨਲ ਦੇ ਨਿਊਜ਼ ਗ੍ਰਾਫਿਕ ਦਾ ਇਸਤੇਮਾਲ ਕੀਤਾ ਗਿਆ ਸੀ।
ਪੋਸਟ ਦਾ ਅਰਕਾਈਵਡ ਲਿੰਕ ਇੱਥੇ ਵੇਖਿਆ ਜਾ ਸਕਦਾ ਹੈ।
ਪੜਤਾਲ
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਖ਼ਬਰ ਦੀ ਪੜਤਾਲ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਵਾਇਰਲ ਹੋ ਰਹੀ ਖ਼ਬਰ ਨੂੰ ਕੁਝ ਕੀ ਵਰਡ ਦੀ ਮਦਦ ਨਾਲ ਲੱਭਣਾ ਸ਼ੁਰੂ ਕੀਤਾ। ਸਾਨੂੰ ਇਹ ਖ਼ਬਰ ਨਿਊਜ਼ ਨੇਸ਼ਨ ਦੇ ਯੂਟਿਊਬ ਚੈਨਲ ਤੇ ਮਿਲੀ। ਜਿਥੇ ਇਸ ਵੀਡੀਓ ਨੂੰ 22 ਅਪ੍ਰੈਲ 2021 ਨੂੰ ਅੱਪਲੋਡ ਕੀਤਾ ਗਿਆ ਸੀ ਅਤੇ ਡਿਸਕ੍ਰਿਪਸ਼ਨ ਵਿੱਚ ਲਿਖਿਆ ਸੀ ਚੰਡੀਗੜ੍ਹ ਦੇ ਸੈਕਟਰ 16 ਹਸਪਤਾਲ ਵਿੱਚ ਕੋਰੋਨਾ ਦਾ ਬਲਾਸਟ।
ਹੋਰ ਸਰਚ ਕਰਨ ਤੇ ਸਾਨੂੰ ਇਸ ਨਾਲ ਸੰਬੰਧਿਤ ਖ਼ਬਰ ‘ਇੰਡੀਅਨ ਐਕਸਪ੍ਰੈਸ’ ਵਿੱਚ 23 ਅਪ੍ਰੈਲ 2021 ਨੂੰ ਪ੍ਰਕਾਸ਼ਿਤ ਮਿਲੀ। ਆਰਟੀਕਲ ਦੇ ਵਿੱਚ ਸਾਨੂੰ ਸਿਹਤ ਵਿਭਾਗ ਦੇ ਡਾਇਰੈਕਟਰ ਡਾ ਅਮਨਦੀਪ ਕੰਗ ਦਾ ਬਿਆਨ ਮਿਲਿਆ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਵਾਇਰਲ ਹੋ ਰਹੀ ਖ਼ਬਰ ਫ਼ਰਜ਼ੀ ਹੈ ਅਤੇ ਹਸਪਤਾਲ ਪੂਰੀ ਤਰ੍ਹਾਂ ਦੇ ਨਾਲ ਕੰਮ ਕਰ ਰਿਹਾ ਹੈ ਅਤੇ ਓਪੀਡੀ ਖੁਲੀ ਹੈ। ਪੂਰੇ ਆਰਟੀਕਲ ਨੂੰ ਇੱਥੇ ਪੜ੍ਹੋ।
ਅਸੀਂ ਆਪਣੀ ਜਾਂਚ ਨੂੰ ਅੱਗੇ ਵਧਾਇਆ ਅਤੇ ਇਸੀ ਤਰ੍ਹਾਂ ਦੀ ਇਕ ਖ਼ਬਰ ਸਾਨੂੰ “ਦੈਨਿਕ ਸਵੇਰਾ ਟਾਈਮਜ਼” ਵਿੱਚ ਵੀ ਮਿਲੀ। ਖ਼ਬਰ ਨੂੰ 22 ਅਪ੍ਰੈਲ 2021 ਨੂੰ ਪ੍ਰਕਾਸ਼ਿਤ ਕਰਦੇ ਹੋਏ ਲਿਖਿਆ ਗਿਆ ਸੀ” ਸੈਕਟਰ 16 ਦੇ ਹਸਪਤਾਲ ਵਿੱਚ 150 ਡਾਕਟਰ ਦੇ ਕੋਰੋਨਾ ਹੋਣ ਦੀ ਖ਼ਬਰ ਫਰਜੀ, ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਐਡਵਾਈਜ਼ਰ ਮਨੋਜ ਪਰਿਦਾ ਨੇ ਕੀਤੀ ਪੁਸ਼ਟੀ। ਪੂਰੀ ਖ਼ਬਰ ਦਾ ਲਿੰਕ ਇੱਥੇ ਹੈ ।
ਅਸੀਂ ਵਾਇਰਲ ਹੋ ਰਹੀ ਖਬਰ ਨੂੰ ਲੈ ਕੇ ਆਪਣੀ ਪੜਤਾਲ ਜਾਰੀ ਰੱਖੀ। ਸਰਚ ਦੇ ਦੌਰਾਨ ਹੀ ਸਾਨੂੰ babushahi.com ਤੇ ਪ੍ਰਕਾਸ਼ਿਤ ਇਕ ਖ਼ਬਰ ਮਿਲੀ ਜਿਸਨੂੰ 22 ਅਪ੍ਰੈਲ 2021 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ ਅਤੇ ਖ਼ਬਰ ਦੇ ਵਿੱਚ ਹੀ ਸਾਨੂੰ ਚੰਡੀਗਡ਼੍ਹ ਦੇ ਪ੍ਰਸ਼ਾਸਕ ਦੇ ਐਡਵਾਈਜ਼ਰ ਮਨੋਜ ਪਰਿਦਾ ਦਾ ਇੱਕ ਸੰਦੇਸ਼ ਮਿਲਿਆ ਜਿਸ ਵਿੱਚ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਵਾਇਰਲ ਹੋ ਰਹੀ ਖ਼ਬਰ ਫ਼ਰਜ਼ੀ ਹੈ। ਖ਼ਬਰ ਦਾ ਲਿੰਕ ਇੱਥੇ ਦੇਖੋ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਆਪਣੇ ਚੰਡੀਗੜ੍ਹ ਦੈਨਿਕ ਜਾਗਰਣ ਦੇ ਸਹਿਯੋਗੀ ਵਿਸ਼ਾਲ ਪਾਠਕ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕੀ ਇਹ ਖ਼ਬਰ ਫਰਜ਼ੀ ਹੈ ਅਤੇ ਹਸਪਤਾਲ ਪੂਰੀ ਤਰ੍ਹਾਂ ਲੋਕਾਂ ਲਈ ਖੁਲਿਆ ਹੋਇਆ ਹੈ।
ਵੱਧ ਜਾਣਕਾਰੀ ਲਈ ਅਸੀਂ Dr Amandeep Kang,(Director Health Services) ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਵਾਇਰਲ ਹੋਏ ਇਸ ਪੋਸਟ ਨੂੰ ਫਰਜ਼ੀ ਦੱਸਿਆ ਅਤੇ ਕਿਹਾ ਕੀ ਕੁਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਕੇ ਇਸ ਤਰ੍ਹਾਂ ਦੀ ਖ਼ਬਰ ਫੈਲਾਉਂਦੇ ਹਨ। ਉਨ੍ਹਾਂ ਨੇ ਅੱਗੇ ਦੱਸਿਆ ਕੀ ਨਾ ਤਾਂ ਹਸਪਤਾਲ ਨੂੰ ਬੰਦ ਕੀਤਾ ਗਿਆ ਹੈ ਅਤੇ ਇਹ ਪੂਰੀ ਤਰ੍ਹਾਂ ਲੋਕਾਂ ਲਈ ਸੁਰਕ੍ਸ਼ਿਤ ਹੈ ।
ਇਸ ਖ਼ਬਰ ਦੀ ਹੋਰ ਪੁਸ਼ਟੀ ਲਈ ਅਸੀਂ ਹਸਪਤਾਲ ਦੇ ਡਿਪਟੀ ਮੈਡੀਕਲ ਸੁਪੇਰਿੰਟੈਂਡੈਂਟ ਡਾਕਟਰ ਪਰਮਜੀਤ ਸਿੰਘ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਖ਼ਬਰ ਪੂਰੀ ਤਰ੍ਹਾਂ ਗ਼ਲਤ ਹੈ ਅਤੇ ਇਸਨੂੰ ਫੈਲਾਉਣ ਵਾਲਿਆਂ ਖਿਲਾਫ ਠੋਸ ਕਦਮ ਚੁੱਕਿਆ ਜਾਵੇਗਾ ।
ਇਸ ਖ਼ਬਰ ਕਿ ਪੁਸ਼ਟੀ ਲਈ ਅਸੀਂ ਨਿਊਜ਼ ਨੇਸ਼ਨ ਨੂੰ ਮੇਲ ਵੀ ਕੀਤਾ ਹੈ। ਉੱਤਰ ਆਉਂਦੇ ਹੀ ਤੁਹਾਨੂੰ ਅਪਡੇਟ ਕਰ ਦਿੱਤਾ ਜਾਵੇਗਾ।
ਅੰਤ ਵਿੱਚ ਵਿਸ਼ਵਾਸ ਨਿਊਜ਼ ਨੇ” ਰਣਜੀਤ ਸਿੰਘ ਲੁਬਾਣਾ” ਨਾਮ ਦੇ ਫੇਸਬੁੱਕ ਯੂਜ਼ਰ ਦੀ ਪ੍ਰੋਫਾਈਲ ਦੀ ਸ਼ੋਸ਼ਲ ਸਕੈਨਿੰਗ ਕੀਤੀ। ਫੇਸਬੁੱਕ ਅਕਾਊਂਟ ਨੂੰ ਸਕੈਨ ਕਰਨ ਤੇ ਅਸੀਂ ਪਾਇਆ ਕਿ ਯੂਜ਼ਰ ਚੰਡੀਗੜ੍ਹ ਦਾ ਰਹਿਣ ਵਾਲਾ ਹੈ ਅਤੇ ਇਹਨਾਂ ਦੇ 548 ਮਿੱਤਰ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਪੋਸਟ ਫਰਜ਼ੀ ਸਾਬਿਤ ਹੋਈ । ਚੰਡੀਗੜ੍ਹ ਦਾ ਸਰਕਾਰੀ ਹਸਪਤਾਲ, ਸੈਕਟਰ 16 ਪੂਰੀ ਤਰ੍ਹਾਂ ਦੇ ਨਾਲ ਲੋਕਾਂ ਲਈ ਖੁੱਲਿਆ ਹੋਇਆ ਹੈ।
- Claim Review : ਹਸਪਤਾਲ ਦੇ 150 ਡਾਕਟਰ ਅਤੇ ਪੈਰਾਮੈਡੀਕਲ ਸਟਾਫ ਕੋਰੋਨਾ ਸੰਕ੍ਰਮੀਤ।
- Claimed By : ਰਣਜੀਤ ਸਿੰਘ ਲੁਬਾਣਾ
- Fact Check : ਫਰਜ਼ੀ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...