Fact Check: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੇ ਨਾਮ ਤੋਂ ਵਾਇਰਲ ਹੋਇਆ ਫਰਜੀ ਪੋਸਟ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜ਼ੀ ਪਾਇਆ ਗਿਆ। ਅਸਲ ਤਸਵੀਰ ਨੂੰ ਐਡੀਟੇਡ ਕਰ ਸ਼ੇਅਰ ਕੀਤਾ ਜਾ ਰਿਹਾ ਹੈ।
- By: Jyoti Kumari
- Published: Jun 16, 2021 at 05:24 PM
- Updated: Feb 18, 2022 at 12:07 PM
ਵਿਸ਼ਵਾਸ ਨਿਊਜ਼ (ਨਵੀਂ ਦਿੱਲੀ )। ਸੋਸ਼ਲ ਮੀਡੀਆ ਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ । ਵਾਇਰਲ ਤਸਵੀਰ ਵਿੱਚ ਭਗਵੰਤ ਮਾਨ ਦੀ ਜੇਬ ‘ਚ ਨਸ਼ੇ ਦਾ ਸਮਾਨ ਵੇਖਿਆ ਜਾ ਸਕਦਾ ਹੈ। ਇਸ ਤਸਵੀਰ ਜਰੀਏ ਭਗਵੰਤ ਮਾਨ ‘ਤੇ ਤੰਜ਼ ਕੱਸਿਆ ਜਾ ਰਿਹਾ ਹੈ। ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਪਾਇਆ ਕਿ ਵਾਇਰਲ ਹੋ ਰਹੀ ਇਹ ਤਸਵੀਰ ਐਡੀਟਡ ਹੈ।
ਕੀ ਹੈ ਵਾਇਰਲ ਪੋਸਟ ਵਿਚ ?
ਫੇਸਬੁੱਕ ਯੂਜ਼ਰ Karan Pannu Noida ਨੇ ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ : ਮਾਨ ਸਾਬ ਅਸਲਾ ਲੁਕਾ ਕੇ ਰੱਖੀ ਦਾ ਹੁੰਦਾ ਵਾ 😂😂😂
ਪੋਸਟ ਦਾ ਆਰਕਾਇਵਡ ਲਿੰਕ ਇੱਥੇ ਵੇਖਿਆ ਜਾ ਸਕਦਾ ਹੈ।
ਪੜਤਾਲ
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਦੀ ਸੱਚਾਈ ਜਾਣਨ ਦੇ ਲਈ ਅਸੀਂ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਦੇਖਿਆ ਕਿ ਕਮੈਂਟ ਸੈਕਸ਼ਨ ਦੇ ਵਿੱਚ ਕਈ ਯੂਜ਼ਰਸ ਨੇ ਇਸ ਤਸਵੀਰ ਨੂੰ ਫਰਜ਼ੀ ਦੱਸਦੇ ਹੋਏ ਐਡੀਟਿਡ ਦੱਸਿਆ ਹੈ।
ਫਿਰ ਅਸੀਂ ਤਸਵੀਰ ਨੂੰ ਬਹੁਤ ਧਿਆਨ ਨਾਲ ਦੇਖਿਆ। ਅਸੀਂ ਪਾਇਆ ਕਿ ਤਸਵੀਰ ਵਿੱਚ ਭਗਵੰਤ ਮਾਨ ਦੇ ਨਾਲ ਸਾਬਕਾ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਢੋਸ ਖਡ਼੍ਹੇ ਹਨ। ਜਿਸ ਤੋਂ ਬਾਅਦ ਅਸੀਂ ਦਵਿੰਦਰ ਸਿੰਘ ਢੋਸ ਦੀ ਫੇਸਬੁੱਕ ਆਈਡੀ ਨੂੰ ਖੰਗਾਲਿਆ।ਸਾਨੂੰ ਪਤਾ ਲੱਗਿਆ ਕਿ ਇਹ ਤਸਵੀਰ ਕਾਂਗਰਸ ਦੇ ਲੀਡਰ ਦਵਿੰਦਰ ਸਿੰਘ ਢੋਸ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦੌਰਾਨ ਰੱਖੇ ਇੱਕ ਸਮਾਰੋਹ ਦੀ ਹੈ। ਸਾਨੂੰ ਜੁਆਇਨਿੰਗ ਸਮਾਰੋਹ ਦੀ ਪੂਰੀ ਵੀਡੀਓ ਮਿਲੀ ਜਿਸ ਵਿੱਚ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦਾ ਸਿਰੋਪਾ ਦਿੰਦਿਆਂ ਦਵਿੰਦਰ ਸਿੰਘ ਢੋਸ ਨੂੰ ਸ਼ਾਮਿਲ ਕਰਦੇ ਹੋਏ ਦੇਖਿਆ ਜਾ ਸਕਦਾ ਹੈ।ਵੀਡੀਓ ਨੂੰ ਅਪਲੋਡ ਕਰਦੇ ਹੋਏ ਲਿਖਿਆ ਗਿਆ ਸੀ “ਆਮ ਆਦਮੀ ਪਾਰਟੀ ਦੇ ਪੰਜਾਬ ਪ੍ਧਾਨ ਸ੍ ਭਗਵੰਤ ਮਾਨ ਜੀ ਮੋਗਾ ਵਿਖੇ ਵਿਸ਼ੇਸ਼ ਤੌਰ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਆਮ ਆਦਮੀ ਪਾਰਟੀ ਜੁਆਇਨ ਕਰਵਾਉਦੇ ਹੋਏ”। ਵੀਡੀਓ ਨੂੰ ਇਥੇ ਕਲਿਕ ਕਰ ਵੇਖੋ।
Devinder Dhos ਨਾਮ ਨੂੰ ਆਧਾਰ ਬਣਾਉਂਦੇ ਹੋਏ ਅਸੀਂ ਹੋਰ ਸਰਚ ਕੀਤਾ ਤਾਂ ਸਾਨੂੰ ਸਾਡੇ ਸਹਿਯੋਗੀ ਅਖਬਾਰ ਦੈਨਿਕ ਜਾਗਰਣ ਵਿੱਚ 11 ਜੂਨ 2021 ਨੂੰ ਖ਼ਬਰ ਪ੍ਰਕਾਸ਼ਿਤ ਮਿਲੀ , ਖ਼ਬਰ ਨੂੰ ਪ੍ਰਕਾਸ਼ਿਤ ਕਰਦੇ ਹੋਏ ਲਿਖਿਆ ਗਿਆ ਸੀ : ढोंस परिवार की बदली निष्ठा, मनप्रीत का ‘हाथ’ छोड़, झाड़ू थामा।
ਇਸਦੇ ਨਾਲ ਜੁੜਿਆ ਇੱਕ ਵੀਡੀਓ ਸਾਨੂੰ Bolly Fry ਨਾਮ ਦੇ ਯੂਟਿਯੂਬ ਚੈਨਲ ਤੇ 11 ਜੂਨ 2021 ਨੂੰ ਅਪਲੋਡ ਮਿਲਿਆ। ਵੀਡੀਓ ਦੇ ਕੈਪਸ਼ਨ ਵਿੱਚ ਲਿਖਿਆ ਗਿਆ ਸੀ :”Bhagwant Mann Live Press Conference From Moga,Openly Says “Ali Baba 40 Chor” To Captain & Ministers ” ਪੂਰੀ ਵੀਡੀਓ ਇਥੇ ਵੇਖੋ।
ਵੱਧ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਦੇ ਮੋਗਾ ਰਿਪੋਰਟਰ ਸੱਤਯੇਨ ਓਝਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਹ ਫੋਟੋ ਐਡੀਟੇਡ ਹੈ ਅਤੇ ਉੱਥੇ ਅਜਿਹਾ ਕੁਝ ਨਹੀਂ ਵੇਖਿਆ, ਜੇਕਰ ਐਦਾਂ ਹੁੰਦਾ ਤਾਂ ਇਸਦੀ ਖ਼ਬਰ ਜ਼ਰੂਰ ਬਣਨੀ ਸੀ। ਉਨ੍ਹਾਂ ਨੇ ਸਾਡੇ ਨਾਲ ਪ੍ਰੈਸ ਕਾਨਫਰੰਸ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀ ।
ਮਾਮਲੇ ਵਿੱਚ ਹੋਰ ਪੁਸ਼ਟੀ ਲਈ ਅਸੀਂ ਤਸਵੀਰਾਂ ਵਿੱਚ ਸੰਸਦ ਮੈਂਬਰ ਭਗਵੰਤ ਨਾਲ ਦਿਸ ਰਹੇ ਦਵਿੰਦਰ ਸਿੰਘ ਢੋਸ ਜੋ ਹੁਣੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਉਨ੍ਹਾਂ ਨੇ ਵੀ ਵਾਇਰਲ ਪੋਸਟ ਵੇਖੀ ਹੈ ਅਤੇ ਇਹ ਬਿਲਕੁਲ ਗ਼ਲਤ ਹੈ। ਸਿਰਫ ਉਨ੍ਹਾਂ ਨੂੰ ਬਦਨਾਮ ਕਰਨ ਲਈ ਅਜਿਹਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਾਡੇ ਨਾਲ ਅਸਲ ਤਸਵੀਰਾਂ ਵੀ ਸ਼ੇਅਰ ਕੀਤੀਆਂ।
ਵੱਧ ਜਾਣਕਾਰੀ ਲਈ ਅਸੀਂ ਸੰਸਦ ਮੈਂਬਰ ਭਗਵੰਤ ਨਾਲ ਵੀ ਸੰਪਰਕ ਕੀਤਾ ਅਤੇ ਉਨ੍ਹਾਂ ਦੇ ਪੀ.ਏ ਸੁਖਬੀਰ ਸਿੰਘ ਨੇ ਸਾਨੂੰ ਦੱਸਿਆ ਕਿ ਉਹਨਾਂ ਨੇ ਵੀ ਇਹ ਵਾਇਰਲ ਪੋਸਟ ਵੇਖੀ ਸੀ ਅਤੇ ਇਹ ਪੋਸਟ ਪੂਰੀ ਤਰ੍ਹਾਂ ਫਰਜ਼ੀ ਹੈ, ਅਸਲ ਤਸਵੀਰਾਂ ਆਮ ਆਦਮੀ ਪਾਰਟੀ ਦੇ ਓਫਿਸ਼ਿਅਲ ਸ਼ੋਸ਼ਲ ਮੀਡਿਆ ਹੈਂਡਲ ਤੇ ਵੇਖ ਸਕਦੇ।
ਵਾਇਰਲ ਤਸਵੀਰ ਅਤੇ ਅਸਲ ਤਸਵੀਰ ਦੇ ਕੋਲਾਜ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ। ਕੋਲਾਜ ਵਿਚ ਅਸਲ ਤਸਵੀਰ ਅੰਦਰ ਸਾਫ ਵੇਖਿਆ ਜਾ ਸਕਦਾ ਹੈ ਕਿ ਭਗਵੰਤ ਮਾਨ ਦੀ ਜੇਬ ‘ਚ ਕੋਈ ਨਸ਼ੇ ਦਾ ਸਮਾਨ ਨਹੀਂ ਸੀ।
ਪੜਤਾਲ ਦੇ ਅੰਤ ਵਿੱਚ ਅਸੀਂ ਵਾਇਰਲ ਦਾਅਵੇ ਨੂੰ ਸ਼ੇਅਰ ਕਰਨ ਵਾਲੇ ਫੇਸਬੁੱਕ ਯੂਜ਼ਰ Karan Pannu Noida ਦੀ ਪ੍ਰੋਫਾਈਲ ਨੂੰ ਸਕੈਨ ਕੀਤਾ। ਸਕੈਨ ਕਰਨ ਤੇ ਸਾਨੂੰ ਪਤਾ ਲੱਗਿਆ ਕਿ ਯੂਜ਼ਰ ਨੋਇਡਾ ਦਾ ਵਸਨੀਕ ਹੈ ਅਤੇ ਉਨ੍ਹਾਂ ਨੂੰ 1,259 ਤੋਂ ਵੱਧ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜ਼ੀ ਪਾਇਆ ਗਿਆ। ਅਸਲ ਤਸਵੀਰ ਨੂੰ ਐਡੀਟੇਡ ਕਰ ਸ਼ੇਅਰ ਕੀਤਾ ਜਾ ਰਿਹਾ ਹੈ।
- Claim Review : ਮਾਨ ਸਾਬ ਅਸਲਾ ਲੁਕਾ ਕੇ ਰੱਖੀ ਦਾ ਹੁੰਦਾ ਵਾ
- Claimed By : Karan Pannu Noida
- Fact Check : ਫਰਜ਼ੀ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...