X
X

Fact Check : ਅਧਿਆਪਕਾਂ ਦੇ ਧਰਨੇ ਵਿੱਚ ਸ਼ਰਾਬ ਪੀ ਕੇ ਨਹੀਂ ਗਏ ਸੀ ਆਪ ਸੰਸਦ ਮੈਂਬਰ ਭਗਵੰਤ ਮਾਨ, ਵਾਇਰਲ ਦਾਅਵਾ ਹੈ ਫਰਜ਼ੀ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਭਗਵੰਤ ਮਾਨ ਦੇ ਨਾਮ ਨਾਲ ਕੀਤਾ ਜਾ ਰਿਹਾ ਦਾਅਵਾ ਗ਼ਲਤ ਨਿਕਲਿਆ। ਭਗਵੰਤ ਮਾਨ ਦੇ ਸ਼ਰਾਬ ਪੀ ਕੇ ਧਰਨੇ ਚ ਪਹੁੰਚਣ ਦੀ ਗੱਲ ਵੀ ਗ਼ਲਤ ਹੈ। ਸਾਂਝਾ ਅਧਿਆਪਕ ਮੋਰਚਾ ਧਰਨੇ ਨੂੰ ਸਿਆਸੀ ਰੰਗਤ ਨਹੀਂ ਦੇਣਾ ਚਾਹੁੰਦੇ ਸਨ ਜਿਸ ਕਰਕੇ ਉਨ੍ਹਾਂ ਨੇ ਆਪਣੇ ਸਾਥੀਆਂ ਸਮੇਤ ਪਹੁੰਚੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਧਰਨੇ ਵਿੱਚ ਸ਼ਾਮਲ ਨਹੀਂ ਹੋਣ ਦਿੱਤਾ ਸੀ। ਨਿਊਜ਼ 18 ਨੇ ਵੀ ਅਜਿਹੀ ਕੋਈ ਖ਼ਬਰ ਨਹੀਂ ਚਲਾਈ, ਵਾਇਰਲ ਹੋਇਆ ਇਹ ਪੋਸਟ 2018 ਦੀ ਖ਼ਬਰ ਦਾ ਸਕ੍ਰੀਨ ਸ਼ਾਟ ਹੈ।

ਵਿਸ਼ਵਾਸ ਨਿਊਜ਼ (ਨਵੀਂ ਦਿੱਲੀ )। ਸ਼ੋਸ਼ਲ ਮੀਡੀਆ ਤੇ ਇੱਕ ਪੋਸਟ ਵਾਇਰਲ ਹੋ ਰਿਹਾ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੇ ਸ਼ਰਾਬ ਪੀ ਕੇ ਧਰਨੇ ਤੇ ਪਹੁੰਚਣ ਕਾਰਨ ਅਧਿਆਪਕਾਂ ਨੇ ਧਰਨੇ ਚ ਉਨ੍ਹਾਂ ਨੂੰ ਸ਼ਾਮਲ ਨਹੀਂ ਹੋਣ ਦਿੱਤਾ ਅਤੇ ਭਗਵੰਤ ਮਾਨ ਨੂੰ ਉੱਥੋਂ ਭਜਾ ਦਿੱਤਾ। ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਪੋਸਟ ਨਾਲ ਕੀਤਾ ਜਾ ਰਿਹਾ ਦਾਅਵਾ ਗ਼ਲਤ ਸਾਬਿਤ ਹੋਇਆ ਹੈ। ਨਿਊਜ਼ 18 ਦੀ ਪੁਰਾਣੀ ਖ਼ਬਰ ਨੂੰ ਐਡਿਟ ਕਰ ਇਹ ਫਰਜ਼ੀ ਖ਼ਬਰ ਵਾਇਰਲ ਕੀਤੀ ਜਾ ਰਹੀ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ Davinder Singh ਨੇ 12 ਜੂਨ 2021 ਨੂੰ ਇਹ ਪੋਸਟ ਸ਼ੇਅਰ ਕੀਤੀ ਅਤੇ ਇਸਨੂੰ ਸਾਂਝਾ ਕਰਦੇ ਹੋਏ ਲਿਖਿਆ : ਜੇ ਦਾਰੂ ਪੀ ਕੇ ਜਾਉਗਾ ਤੇ ਲੋਕ ਏਦਾਂ ਈ ਹਾਰ ਪੈਣਗੇ 😂😂😂, ਪੋਸਟ ਵਿੱਚ ਨਿਊਜ਼ 18 ਪੰਜਾਬ ਹਰਿਆਣਾ ਹਿਮਾਚਲ ਦੇ ਇੱਕ ਸਕ੍ਰੀਨ ਸ਼ਾਟ ਦਾ ਇਸਤੇਮਾਲ ਕੀਤਾ ਗਿਆ ਹੈ।

ਫੇਸਬੁੱਕ ਪੋਸਟ ਦਾ ਅਰਕਾਈਵਡ ਲਿੰਕ ਇੱਥੇ ਵੇਖਿਆ ਜਾ ਸਕਦਾ ਹੈ।

ਪੜਤਾਲ
ਵਿਸ਼ਵਾਸ ਨਿਊਜ਼ ਨੇ ਪੜਤਾਲ ਦੀ ਸ਼ੁਰੂਆਤ ਨਿਊਜ਼ ਸਰਚ ਤੋਂ ਕੀਤੀ ਕਿ ਸੱਚ ਵਿੱਚ ਅਜਿਹਾ ਕੁਝ ਹੋਇਆ ਹੈ ਜਾਂ ਨਹੀਂ , ਸਾਨੂੰ ਐਦਾਂ ਦੀ ਕੋਈ ਮੀਡਿਆ ਰਿਪੋਰਟ ਨਹੀਂ ਮਿਲੀ ਜਿਸ ਵਿੱਚ ਭਗਵੰਤ ਮਾਨ ਦੇ ਦਾਰੂ ਪੀ ਕੇ ਧਰਨੇ ਵਿੱਚ ਪਹੁੰਚਣ ਦੀ ਗੱਲ ਕੀਤੀ ਹੋਵੇ ।

ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਦਾਅਵੇ ਦੀ ਸੱਚਾਈ ਜਾਣਨ ਦੇ ਲਈ ਗੂਗਲ ਤੇ ਕੁਝ ਕੀ ਵਰਡ ਦੇ ਰਾਹੀ ਸਰਚ ਕੀਤਾ। ਸਾਨੂੰ ਵਾਇਰਲ ਹੋ ਰਹੀ ਖ਼ਬਰ ਨਿਊਜ਼ 18 ਪੰਜਾਬ ਹਰਿਆਣਾ ਹਿਮਾਚਲ ਦੇ ਅਧਿਕਾਰਿਕ ਫੇਸਬੁੱਕ ਪੇਜ ਤੇ 8 ਅਕਤੂਬਰ 2018 ਨੂੰ ਪ੍ਰਕਾਸ਼ਿਤ ਮਿਲੀ। ਪ੍ਰਕਾਸ਼ਿਤ ਰਿਪੋਰਟ ਦੇ ਮੁਤਾਬਿਕ ਸਰਕਾਰ ਵੱਲੋਂ ਅਧਿਆਪਕਾਂ ਤਨਖ਼ਾਹਾਂ ਘਟਾਉਣ ਦੇ ਰੋਸ ਵਿਚ ਦਿੱਤੇ ਜਾ ਰਹੇ ਧਰਨਿਆਂ ਵਿਚੋਂ ਅੱਜ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਤੇ ਹੋਰ ਆਗੂਆਂ ਨੂੰ ਬੇਰੰਗ ਮੋੜ ਦਿੱਤਾ ਗਿਆ, ਕਿਉਂਕਿ ਅਧਿਆਪਕ ਧਰਨੇ ਨੂੰ ਸਿਆਸੀ ਰੰਗ ਨਹੀਂ ਦੇਣਾ ਚਾਹੁੰਦੇ ਸਨ। ਖ਼ਬਰ ਨੂੰ ਇੱਥੇ ਪੜ੍ਹੋ।

ਪ੍ਰਕਾਸ਼ਿਤ ਰਿਪੋਰਟ ਦੇ ਵੀਡੀਓ ਬੁਲੇਟਿਨ ਵਿੱਚ ਸਾਂਝਾ ਅਧਿਆਪਕ ਮੋਰਚਾ ਦੇ ਲੀਡਰ ਦਾ ਬਿਆਨ ਵੀ ਮਿਲਿਆ। ਸਾਂਝਾ ਅਧਿਆਪਕ ਮੋਰਚਾ ਦੇ ਲੀਡਰ ਨੇ ਬਿਆਨ ਦਿੰਦਿਆਂ ਕਿਹਾ ਕਿ ਉਹ ਕਿਸੇ ਵੀ ਸਿਆਸੀ ਪਾਰਟੀ ਨੂੰ ਅਧਿਆਪਕਾਂ ਦੀ ਮੰਗਾਂ ਦਾ ਸਿਆਸੀਕਰਨ ਕਰਨ ਨਹੀਂ ਦੇਣਗੇ ਅਤੇ ਜੇਕਰ ਕਿਸੇ ਸਿਆਸੀ ਪਾਰਟੀ ਦੀ ਹਮਾਇਤ ਕਰਨੀ ਹੈ ਤਾਂ ਉਹ ਰਾਸ਼ਟਰਪਤੀ ਕੋਲ ਪਹੁੰਚ ਕੇ ਉਨ੍ਹਾਂ ਦੇ ਮਸਲੇ ਨੂੰ ਚੁੱਕ ਸਕਦੇ ਹਨ।

ਅਸੀਂ ਆਪਣੀ ਪੜਤਾਲ ਜਾਰੀ ਰੱਖੀ ਅਤੇ ਸਾਨੂੰ ਜਗਬਾਣੀ ਦੁਆਰਾ 8 ਅਕਤੂਬਰ 2018 ਨੂੰ ਪ੍ਰਕਾਸ਼ਿਤ ਇੱਕ ਆਰਟੀਕਲ ਮਿਲਿਆ। ਜਿਸ ਦੇ ਮੁਤਾਬਿਕ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ, ਹਰਪਾਲ ਚੀਮਾ ਅਤੇ ਸਰਬਜੀਤ ਕੌਰ ਮਾਣੂੰਕੇ ਅਧਿਆਪਕਾਂ ਦੇ ਮੋਰਚੇ ਵਿੱਚ ਸਮਰਥਨ ਦੇਣ ਪਹੁੰਚੇ ਸਨ ਪਰ ਅਧਿਆਪਕਾਂ ਦੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਧਰਨੇ ਵਿਚੋਂ ਜਾਣਾ ਬਿਹਤਰ ਸਮਝਿਆ। ਖ਼ਬਰ ਵਿੱਚ ਤੁਸੀਂ ਵਾਇਰਲ ਹੋਈ ਫੋਟੋ ਵੀ ਵੇਖ ਸਕਦੇ ਹੋ। ਪੂਰੀ ਖ਼ਬਰ ਨੂੰ ਇੱਥੇ ਪੜ੍ਹੀਆਂ ਜਾ ਸਕਦਾ।

ਨਿਊਜ਼ 18 ਦੇ ਨਾਮ ਤੋਂ ਵਾਇਰਲ ਹੋਈ ਖ਼ਬਰ ਦੀ ਸੱਚਾਈ ਜਾਣਨ ਦੇ ਲਈ ਅਸੀਂ ਨਿਊਜ਼ 18 ਨਾਲ ਸੰਪਰਕ ਕੀਤਾ, ਉੱਥੇ ਸਾਡੀ ਗੱਲ ਐਡਮਿਨਿਸਟ੍ਰੇਸ਼ਨ ਡਿਪਾਰਟਮੈਂਟ ਵਿੱਚ ਸੁਮੰਤ ਈਸਰ ਨਾਲ ਹੋਈ , ਉਨ੍ਹਾਂ ਨੇ ਸਾਨੂੰ ਦੱਸਿਆ ਕਿ ਐਦਾਂ ਦੀ ਕੋਈ ਖ਼ਬਰ ਸਾਡੇ ਵੱਲੋਂ ਪਬਲਿਸ਼ ਨਹੀਂ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਚੈਨਲ ਦੇ ਸਕ੍ਰੀਨ ਸ਼ਾਟ ਦਾ ਇਸਤੇਮਾਲ ਕਰਦੇ ਹੋਏ ਗ਼ਲਤ ਖ਼ਬਰ ਨੂੰ ਫੈਲਾਇਆ ਜਾ ਰਿਹਾ ਹੈ। ਇਹ ਖ਼ਬਰ ਪੂਰੀ ਤਰ੍ਹਾਂ ਫਰਜ਼ੀ ਹੈ।

ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਆਪਣੇ ਸਹਿਯੋਗੀ ਦੈਨਿਕ ਜਾਗਰਣ ਦੇ ਮੋਹਾਲੀ ਰਿਪੋਰਟਰ ਰੋਹਿਤ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕੀ ਅਧਿਆਪਕਾਂ ਦਾ ਧਰਨਾ ਚੱਲ ਤਾਂ ਰਿਹਾ ਹੈ ਪਰ ਇੱਥੇ ਭਗਵੰਤ ਨਹੀਂ ਆਏ ਅਤੇ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਵਾਇਰਲ ਹੋ ਰਹੀ ਹੈ ਇਹ ਪੋਸਟ ਗ਼ਲਤ ਹੈ।

ਅਸੀਂ ਇਸ ਮਾਮਲੇ ਵਿੱਚ ਵੱਧ ਜਾਣਕਾਰੀ ਦੇ ਲਈ ਦੈਨਿਕ ਜਾਗਰਣ ਦੇ ਪਟਿਆਲਾ ਰਿਪੋਰਟਰ ਗੌਰਵ ਸੂਦ ਨਾਲ ਵੀ ਗੱਲਬਾਤ ਕੀਤੀ , ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਖ਼ਬਰ 2018 ਦੀ ਹੈ ਜਦੋਂ ਸਾਂਝਾ ਅਧਿਆਪਕ ਮੋਰਚਾ ਵਲੋਂ ਆਪਣੇ ਸਾਥੀਆਂ ਨਾਲ ਆਏ ਭਗਵੰਤ ਮਾਨ ਨੂੰ ਕੁਝ ਬੋਲਣ ਨਹੀਂ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਉਸ ਜਗ੍ਹਾ ਤੋ ਵਾਪਿਸ ਜਾਣਾ ਪਿਆ ਸੀ। ਗੌਰਵ ਸੂਦ ਨੇ ਇਸ ਖ਼ਬਰ ਨੂੰ ਫ਼ਰਜ਼ੀ ਦੱਸਿਆ ਹੈ ।

ਪੜਤਾਲ ਦੇ ਅੰਤ ਵਿੱਚ ਵਿਸ਼ਵਾਸ ਨਿਊਜ਼ ਨੇ”Davinder Singh ” ਨਾਮ ਦੇ ਫੇਸਬੁੱਕ ਯੂਜ਼ਰ ਦੇ ਪ੍ਰੋਫਾਈਲ ਦੀ ਸ਼ੋਸ਼ਲ ਸਕੈਨਿੰਗ ਕੀਤੀ। ਫੇਸਬੁੱਕ ਅਕਾਊਂਟ ਨੂੰ ਸਕੈਨ ਕਰਨ ਤੇ ਅਸੀਂ ਪਾਇਆ ਕਿ ਯੂਜ਼ਰ ਲੁਧਿਆਣਾ ਦਾ ਰਹਿਣ ਵਾਲਾ ਹੈ ਅਤੇ ਉਸਨੂੰ 161 ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਭਗਵੰਤ ਮਾਨ ਦੇ ਨਾਮ ਨਾਲ ਕੀਤਾ ਜਾ ਰਿਹਾ ਦਾਅਵਾ ਗ਼ਲਤ ਨਿਕਲਿਆ। ਭਗਵੰਤ ਮਾਨ ਦੇ ਸ਼ਰਾਬ ਪੀ ਕੇ ਧਰਨੇ ਚ ਪਹੁੰਚਣ ਦੀ ਗੱਲ ਵੀ ਗ਼ਲਤ ਹੈ। ਸਾਂਝਾ ਅਧਿਆਪਕ ਮੋਰਚਾ ਧਰਨੇ ਨੂੰ ਸਿਆਸੀ ਰੰਗਤ ਨਹੀਂ ਦੇਣਾ ਚਾਹੁੰਦੇ ਸਨ ਜਿਸ ਕਰਕੇ ਉਨ੍ਹਾਂ ਨੇ ਆਪਣੇ ਸਾਥੀਆਂ ਸਮੇਤ ਪਹੁੰਚੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਧਰਨੇ ਵਿੱਚ ਸ਼ਾਮਲ ਨਹੀਂ ਹੋਣ ਦਿੱਤਾ ਸੀ। ਨਿਊਜ਼ 18 ਨੇ ਵੀ ਅਜਿਹੀ ਕੋਈ ਖ਼ਬਰ ਨਹੀਂ ਚਲਾਈ, ਵਾਇਰਲ ਹੋਇਆ ਇਹ ਪੋਸਟ 2018 ਦੀ ਖ਼ਬਰ ਦਾ ਸਕ੍ਰੀਨ ਸ਼ਾਟ ਹੈ।

  • Claim Review : ਸ਼ਰਾਬ ਪੀ ਕੇ ਧਰਨੇ ਤੇ ਪਹੁੰਚੇ ਆਪ ਆਗੂ ਭਗਵੰਤ ਮਾਨ ਨੂੰ ਅਧਿਆਪਕਾਂ ਨੇ ਭਜਾਇਆ ।
  • Claimed By : ਫੇਸਬੁੱਕ ਯੂਜ਼ਰ Davinder Singh
  • Fact Check : ਫਰਜ਼ੀ
ਫਰਜ਼ੀ
ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later