ਵਿਸ਼ਵਾਸ ਟੀਮ ਦੀ ਪੜਤਾਲ ਵਿਚ ਪਤਾ ਚਲਿਆ ਕਿ ITBP ਦੇ ਨਾਂ ‘ਤੇ ਵਾਇਰਲ ਪੋਸਟਰ ਫਰਜੀ ਹੈ। ਸਵਦੇਸ਼ੀ ਜਾਗਰਣ ਮੰਚ, ਚਿਤਤੋੜਗੜ੍ਹ ਦੇ ਪੋਸਟਰ ਦੀ ਤਸਵੀਰ ਨਾਲ ਛੇੜਛਾੜ ਕਰਕੇ ਇਸਨੂੰ ਹੁਣ ITBP ਦੇ ਨਾਂ ਤੋਂ ਵਾਇਰਲ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (Vishvas News)। ਦੇਸ਼ ਵਿਚ ਦੀਵਾਲੀ ਦੇ ਮਾਹੌਲ ਵਿਚਕਾਰ ਸੋਸ਼ਲ ਮੀਡੀਆ ‘ਤੇ ਇੱਕ ਪੋਸਟਰ ਵਾਇਰਲ ਹੋ ਰਿਹਾ ਹੈ। ਇਸ ਪੋਸਟਰ ਨੂੰ ਲੈ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤ ਤਿੱਬਤ ਸੀਮਾ ਪੁਲਿਸ ਬਲ (ITBP) ਨੇ ਚੀਨ ਤੋਂ ਸਮਾਨ ਨਾ ਖਰੀਦਣ ਦੀ ਅਪੀਲ ਕੀਤੀ ਹੈ। ਇਹ ਪੋਸਟਰ ਫੇਸਬੁੱਕ, ਟਵਿੱਟਰ, ਵਹਟਸਐੱਪ ਹਰ ਥਾਂ ਵਾਇਰਲ ਹੈ।
ਵਿਸ਼ਵਾਸ ਟੀਮ ਨੇ ਵਾਇਰਲ ਪੋਸਟ ਦੀ ਪੜਤਾਲ ਕੀਤੀ। ਸਾਨੂੰ ਪਤਾ ਚਲਿਆ ਕਿ ਰਾਜਸਥਾਨ ਦੇ ਚਿਤਤੋੜਗੜ੍ਹ ਦੀ ਇੱਕ ਸੰਸਥਾ ਦੇ ਪੋਸਟਰ ਨੂੰ ਐਡਿਟ ਕਰਕੇ ITBP ਦੇ ਨਾਂ ਤੋਂ ਵਾਇਰਲ ਕੀਤਾ ਜਾ ਰਿਹਾ ਹੈ। ਸਾਡੀ ਪੜਤਾਲ ਵਿਚ ਵਾਇਰਲ ਪੋਸਟ ਫਰਜੀ ਸਾਬਿਤ ਹੋਈ।
ਫੇਸਬੁੱਕ ਯੂਜ਼ਰ Amit Mishra ਨੇ 8 ਨਵੰਬਰ ਨੂੰ ਇੱਕ ਪੋਸਟਰ ਅਪਲੋਡ ਕੀਤਾ ਜਿਸਦੇ ਉੱਤੇ ਲਿਖਿਆ ਹੋਇਆ ਸੀ: ‘मैं चीन को सीमा में घुसने नहीं दुंगा, तुम दीपावली पर चीन का सामान मत खरीदना।। भारत तिब्बत सीमा पुलिस बल’
ਇਸ ਪੋਸਟ ਦਾ ਆਰਕਾਇਵਡ ਲਿੰਕ।
ਵਿਸ਼ਵਾਸ ਟੀਮ ਨੇ ਵਾਇਰਲ ਤਸਵੀਰ ਨੂੰ ਧਿਆਨ ਨਾਲ ਵੇਖਿਆ। ਤਸਵੀਰ ਨੂੰ ਵੇਖ ਕੇ ਸਾਫ ਪਤਾ ਚਲ ਰਿਹਾ ਸੀ ਕਿ ਭਾਰਤ ਤਿੱਬਤ ਸੀਮਾ ਪੁਲਿਸ ਬਲ ਨੂੰ ਅਲਗ ਤੋਂ ਪੋਸਟਰ ‘ਤੇ ਲਿਖਿਆ ਗਿਆ ਹੈ। ਇਸਦੇ ਬਾਅਦ ਅਸੀਂ ਗੂਗਲ ਰਿਵਰਸ ਇਮੇਜ ਟੂਲ ਦੀ ਮਦਦ ਲਈ। ਇਸਦੇ ਨਾਲ ਸਾਨੂੰ ਅਸਲੀ ਤਸਵੀਰ ਮਿਲੀ। ਇਹ RK ਏਜੰਸੀ ਨਾਂ ਦੇ ਇੱਕ ਫੇਸਬੁੱਕ ਪੇਜ ਨੇ ਆਪਣੀ ਕਵਰ ਤਸਵੀਰ ਲਾਈ ਹੋਈ ਹੈ। ਇਸਨੂੰ ਅਕਤੂਬਰ 2017 ਨੂੰ ਪੋਸਟ ਕੀਤਾ ਗਿਆ ਸੀ। ਤਸਵੀਰ ਵਿਚ ਸਾਨੂੰ ਭਾਰਤ ਤਿੱਬਤ ਸੀਮਾ ਪੁਲਿਸ ਬਲ ਦੀ ਥਾਂ ਸਵਦੇਸ਼ੀ ਜਾਗਰਣ ਮੰਚ, ਚਿਤਤੋੜਗੜ੍ਹ ਲਿਖਿਆ ਨਜ਼ਰ ਆਇਆ। ਮਤਲਬ ਸਾਫ ਸੀ ਕਿ ਅਸਲੀ ਤਸਵੀਰ ਨਾਲ ਛੇੜਛਾੜ ਕਰਕੇ ਭਾਰਤ ਤਿੱਬਤ ਸੀਮਾ ਪੁਲਿਸ ਬਲ ਲਿਖਿਆ ਗਿਆ ਹੈ।
ਪੜਤਾਲ ਦੇ ਅਗਲੇ ਚਰਣ ਵਿਚ ਅਸੀਂ ITBP ਦੇ ਬੁਲਾਰੇ ਵਿਵੇਕ ਕੁਮਾਰ ਪਾਂਡੇਯ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਭਾਰਤ ਤਿੱਬਤ ਸੀਮਾ ਪੁਲਿਸ ਦੇ ਨਾਂ ਤੋਂ ਜਿਹੜਾ ਪੋਸਟਰ ਵਾਇਰਲ ਹੋ ਰਿਹਾ ਹੈ, ਉਹ ਫਰਜੀ ਹੈ। ITBP ਨੇ ਅਜੇਹੀ ਕੋਈ ਅਪੀਲ ਨਹੀਂ ਕੀਤੀ ਹੈ।
ਇਸ ਪੋਸਟਰ ਨੂੰ ਸੋਸ਼ਲ ਮੀਡੀਆ ‘ਤੇ ਕਈ ਲੋਕਾਂ ਨੇ ਸ਼ੇਅਰ ਕੀਤਾ ਹੈ ਅਤੇ ਇਨ੍ਹਾਂ ਵਿਚੋਂ ਦੀ ਹੀ ਇੱਕ ਹੈ Amit Mishra ਨਾਂ ਦਾ ਫੇਸਬੁੱਕ ਯੂਜ਼ਰ।
ਨਤੀਜਾ: ਵਿਸ਼ਵਾਸ ਟੀਮ ਦੀ ਪੜਤਾਲ ਵਿਚ ਪਤਾ ਚਲਿਆ ਕਿ ITBP ਦੇ ਨਾਂ ‘ਤੇ ਵਾਇਰਲ ਪੋਸਟਰ ਫਰਜੀ ਹੈ। ਸਵਦੇਸ਼ੀ ਜਾਗਰਣ ਮੰਚ, ਚਿਤਤੋੜਗੜ੍ਹ ਦੇ ਪੋਸਟਰ ਦੀ ਤਸਵੀਰ ਨਾਲ ਛੇੜਛਾੜ ਕਰਕੇ ਇਸਨੂੰ ਹੁਣ ITBP ਦੇ ਨਾਂ ਤੋਂ ਵਾਇਰਲ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।