X
X

Fact Check: ਕਿਸਾਨਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਨਹੀਂ ਆਖੀ ਇਹ ਗੱਲ , ਵਾਇਰਲ ਦਾਅਵਾ ਹੈ ਫਰਜ਼ੀ

ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਦਾਅਵਾ ਫਰਜ਼ੀ ਪਾਇਆ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਦਿਆਂ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਗੱਲ ਕੀਤੀ ਸੀ। ਉਨ੍ਹਾਂ ਨੇ ਕਿਸਾਨਾਂ ਬਾਰੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰ ਨਾਲ ਕਿਸਾਨਾਂ ਦੀਆਂ ਨਾਰਾਜਗੀ ਦਾ ਫਾਇਦਾ ਉਠਾਉਂਦੇ ਹੋਏ ਪਾਕ ਆਦਿ ਤਾਕਤਾਂ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਤੇ ਖਤਰਾ ਬਣ ਸਕਦੀਆਂ ਹਨ।

  • By: Jyoti Kumari
  • Published: Aug 17, 2021 at 03:04 PM
  • Updated: Aug 17, 2021 at 03:10 PM

ਵਿਸ਼ਵਾਸ ਨਿਊਜ਼( ਨਵੀਂ ਦਿੱਲੀ )। ਸੋਸ਼ਲ ਮੀਡਿਆ ਤੇ ਪੰਜਾਬ ਦੇ ਸੀ.ਐਮ ਕੈਪਟਨ ਅਮਰਿੰਦਰ ਸਿੰਘ ਇੱਕ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵਾਇਰਲ ਪੋਸਟ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੀ.ਐਮ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੀਟਿੰਗ ਦੌਰਾਨ ਪ੍ਰੋਟੈਸਟ ਕਰ ਰਹੇ ਕਿਸਾਨਾਂ ਬਾਰੇ ਕਿਹਾ ਹੈ ਕਿ ਕਿਸਾਨੀ ਸੰਘਰਸ਼ ਵਿੱਚ ਹੁਣ ਖਾਲਿਸਤਾਨੀ-ਪਾਕਿਸਤਾਨੀ ਤਾਕਤਾਂ ਆ ਗਈਆਂ ਹਨ। ਪੋਸਟ ਤੇ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਬਾਰੇ ਕਿਹਾ ਕਿ ਪ੍ਰੋਟੈਸਟਰ ਸਿਰਫ ਕੋਰੋਨਾ ਫੈਲਾਉਣ ਦਾ ਕੰਮ ਕਰ ਰਹੇ ਹਨ।

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜ਼ੀ ਨਿਕਲਿਆ। ਸੀ.ਐਮ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਦਿਆਂ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਗੱਲ ਕੀਤੀ ਸੀ। ਉਨ੍ਹਾਂ ਨੇ ਕਿਸਾਨਾਂ ਪ੍ਰਤੀ ਆਪਣੀ ਚਿੰਤਾ ਜਤਾਉਂਦੇ ਹੋਏ ਕਿਹਾ ਸੀ ਕਿ ਪਾਕਿਸਤਾਨ ਆਦਿ ਤਾਕਤਾਂ ਕਿਸਾਨ ਅੰਦੋਲਨ ਤੇ ਖਤਰਾ ਬਣ ਸਕਦੀਆਂ ਹਨ। ਪੰਜਾਬ ਸਰਕਾਰ ਦੁਆਰਾ ਜਾਰੀ ਸਟੇਟਮੈਂਟ ਵਿੱਚ ਕੀਤੇ ਵੀ ਕਿਸਾਨਾਂ ਨੂੰ ਕੋਰੋਨਾ ਫੈਲਾਉਣ ਦੀ ਵਜ੍ਹਾ ਵਾਲੀ ਗੱਲ ਨਹੀਂ ਕਹੀ ਗਈ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਪੇਜ Right Revolution ਨੇ 14 ਅਗਸਤ ਨੂੰ ਇਹ ਪੋਸਟ ਕਰਦਿਆਂ ਲਿਖਿਆ : “Farmers Protest have been hijacked by Pro Pakistani and Pro Khalistani elements” says Punjab CM Capt. Amarinder Singh : ਜਿਸਦਾ ਪੰਜਾਬੀ ਅਨੁਵਾਦ ਹੈ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪਾਕਿਸਤਾਨੀ ਅਤੇ ਪ੍ਰੋ-ਖਾਲਿਸਤਾਨੀ ਤਾਕਤਾਂ ਨੇ ਕਿਸਾਨੀ ਸੰਘਰਸ਼ ਨੂੰ ਹਾਈ- ਜੈਕ ਕਰ ਲਿਆ।

ਪੋਸਟ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਨਾਲ ਲਿਖਿਆ ਹੋਇਆ ਹੈ ” ਪ੍ਰੋ-ਪਾਕਿਸਤਾਨੀ ਅਤੇ ਪ੍ਰੋ- ਖਾਲਿਸਤਾਨੀ ਤਾਕਤਾਂ ਨੇ ਕਿਸਾਨੀ ਸੰਘਰਸ਼ ਨੂੰ ਹਾਈ-ਜੈਕ ਕਰ ਲਿਆ । ਪ੍ਰਦਰਸ਼ਨਕਾਰੀ ਹੁਣ ਸਿਰਫ ਕੋਵਿਡ-19 ਫੈਲਾਉਣ ਦਾ ਕੰਮ ਕਰ ਰਹੇ ਹਨ ਅਤੇ ਪੰਜਾਬ ਦੇ ਵਿਕਾਸ ਵਿੱਚ ਕੋਈ ਯੋਗਦਾਨ ਨਹੀਂ ਦੇ ਰਹੇ ਹਨ।

ਇਸ ਪੋਸਟ ਦਾ ਆਰਕਾਇਵਡ ਲਿੰਕ ਇੱਥੇ ਵੇਖੋ।

ਪੜਤਾਲ

ਵਿਸ਼ਵਾਸ ਨਿਊਜ਼ ਨੇ ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਇਸ ਬਾਰੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਦੈਨਿਕ ਜਾਗਰਣ ਦੀ ਵੈਬਸਾਈਟ ਤੇ 11 ਅਗਸਤ 2021 ਨੂੰ ਇਸ ਮੁਲਾਕਾਤ ਸੰਬੰਧਿਤ ਖਬਰ ਮਿਲੀ। ਜਿਸ ਨੂੰ ਪ੍ਰਕਾਸ਼ਿਤ ਕਰ ਲਿਖਿਆ ਗਿਆ ਸੀ”पीएम मोदी से मिले पंजाब सीएम कैप्‍टन अमरिंदर, कहा- तुरंत हस्‍तक्षेप कर किसानों का आंदोलन खत्‍म कराएं” ਖਬਰ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੈਪਟਨ ਨੇ ਪੀ.ਐਮ ਦੇ ਸਾਹਮਣੇ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦੇ ਕਰੀਬ ਅੱਠ ਮਹੀਨਿਆਂ ਤੋਂ ਚੱਲ ਰਹੇ ਅੰਦੋਲਨ ਦਾ ਮੁੱਦਾ ਉਠਾਇਆ। ਉਨ੍ਹਾਂ ਨੇ ਪੀ.ਐਮ ਤੋਂ ਅਪੀਲ ਕੀਤੀ ਕਿ ਉਹ ਤੁਰੰਤ ਦਖਲ ਦੇਣ ਅਤੇ ਅੰਦੋਲਨ ਖਤਮ ਕਰਨ। ਪੂਰੀ ਖਬਰ ਇੱਥੇ ਪੜ੍ਹੋ।

ਪੜਤਾਲ ਦੌਰਾਨ ਸਾਨੂੰ TV9 Bharatvarsh ਤੇ 12 ਅਗਸਤ 2021 ਨੂੰ ਅੱਪਲੋਡ ਇੱਕ ਵੀਡੀਓ ਮਿਲਿਆ। ਵੀਡੀਓ ਨੂੰ ਅੱਪਲੋਡ ਕਰਕੇ ਲਿਖਿਆ ਹੋਇਆ ਸੀ “PM Modi से मिले Punjab के CM Captain Amarinder Singh, जानिए दोनों के बीच क्या हुई बात ?” ਵੀਡੀਓ ਵਿੱਚ ਦੱਸਿਆ ਗਿਆ ਕੀ ” ਕੈਪਟਨ ਅਮਰਿੰਦਰ ਸਿੰਘ ਨੇ ਅੰਦੋਲਨ ਵਿੱਚ 400 ਤੋਂ ਵੱਧ ਕਿਸਾਨਾਂ ਦੀ ਮੌਤ ਤੇ ਪ੍ਰਧਾਨ ਮੰਤਰੀ ਨੂੰ ਚਿੰਤਾ ਵੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਇਹ ਅੰਦੋਲਨ ਇਸ ਤਰ੍ਹਾਂ ਜਾਰੀ ਰਿਹਾ ਤਾਂ ਇਸ ਨਾਲ ਦੇਸ਼ ਅਤੇ ਸੂਬੇ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋ ਸਕਦਾ ਹੈ, ਕਿਉਂਕਿ ਅੰਦੋਲਨ ਦੀ ਆੜ ਵਿੱਚ ਪਾਕਿਸਤਾਨ ਦੀ ਹਮਾਇਤ ਪ੍ਰਾਪਤ ਅੱਤਵਾਦੀ ਤਾਕਤਾਂ ਇਸਦਾ ਲਾਭ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਪੂਰੀ ਵੀਡੀਓ ਇੱਥੇ ਵੇਖੋ।

ਸਾਨੂੰ ਇਸ ਮਾਮਲੇ ਉਪਰ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਵੀਨ ਠੁਕਰਾਲ ਦਾ ਇੱਕ ਟਵੀਟ ਮਿਲਿਆ। ਰਵੀਨ ਨੇ ਇਸ ਦਾ ਜਵਾਬ ਦਿੰਦੇ ਹੋਏ ਇਸ ਵਾਇਰਲ ਦਾਅਵੇ ਨੂੰ ਫਰਜ਼ੀ ਦੱਸਿਆ। ਟਵੀਟ ਨੂੰ ਹੇਂਠਾ ਵੇਖੋ।

ਇਸ ਮਾਮਲੇ ਤੇ ਕੈਪਟਨ ਅਮਰਿੰਦਰ ਸਿੰਘ ਦਾ ਵੀ ਇੱਕ ਵੀਡੀਓ ਉਨ੍ਹਾਂ ਦੇ ਟਵੀਟਰ ਹੈਂਡਲ ਤੇ ਮਿਲਿਆ , ਜਿਸ ਵਿੱਚ ਉਨ੍ਹਾਂ ਨੇ ਇਸ ਫ਼ਰਜ਼ੀ ਖਬਰ ਦਾ ਖੰਡਨ ਕੀਤਾ ਹੈ ਅਤੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਨਾਲ ਹੈ। 14 ਅਗਸਤ ਨੂੰ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ Any attempt to dilute or defame the farmers pious struggle with motivated propaganda will be strongly dealt with. I have always stood with our farmers and will do that until we get these laws repealed. ਟਵੀਟ ਨੂੰ ਇੱਥੇ ਵੇਖੋ।

ਸਾਨੂੰ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਹੋਈ ਮੁਲਾਕਾਤ ਨੂੰ ਲੈ ਕੇ ਅਧਿਕਾਰਿਕ ਪ੍ਰੈਸ ਰਿਲੀਜ਼ ਮਿਲੀ। ਇਸ ਪ੍ਰੈਸ ਰਿਲੀਜ਼ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹਨਾਂ ਕ੍ਰਿਸ਼ੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਅਤੇ ਨਾਲ ਹੀ ਉਨ੍ਹਾਂ ਨੇ ਚਿੰਤਾ ਜ਼ਾਹਿਰ ਕਰਦਿਆਂ ਇਹ ਗੱਲ ਬਾਰੇ ਕਿਹਾ ਕਿ ਇਸ ਅੰਦੋਲਨ ਦਾ ਹੱਲ ਛੇਤੀ ਕੱਢਣਾ ਚਾਹੀਦਾ ਹੈ ਕਿਉਂਕਿ ਪਾਕ ਵਰਗੀਆਂ ਤਾਕਤਾਂ ਇਸ ਅੰਦੋਲਨ ਨੂੰ ਖਰਾਬ ਕਰ ਸਕਦੀਆਂ ਹਨ ਅਤੇ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਨੂੰ ਨੁਕਸਾਨ ਵੀ ਪਹੁੰਚਾ ਸਕਦੀਆਂ ਹਨ। ਪ੍ਰੈਸ ਰਿਲੀਜ਼ ਵਿੱਚ ਸਾਨੂੰ ਕੀਤੇ ਵੀ ਵਾਇਰਲ ਪੋਸਟ ਵਾਲੀ ਗੱਲ ਨਹੀਂ ਮਿਲੀ।

ਵੱਧ ਪੁਸ਼ਟੀ ਲਈ ਅਸੀਂ ਦੈਨਿਕ ਜਾਗਰਣ ਦੇ ਪੰਜਾਬ ਰਿਪੋਰਟਰ ਸੁਨੀਲ ਝਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕੀ ਅਜਿਹਾ ਕੋਈ ਬਿਆਨ ਸੀ.ਐਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਨੇ ਇਸ ਖਬਰ ਨੂੰ ਪੂਰੀ ਤਰ੍ਹਾਂ ਫਰਜੀ ਕਿਹਾ ਅਤੇ ਸਾਨੂੰ ਦੱਸਿਆ ਕੇ ਮੁਲਕਾਤ ਦੌਰਾਨ ਉਨ੍ਹਾਂ ਨੇ ਕਿਸਾਨਾਂ ਬਿੱਲਾਂ ਨੂੰ ਰੱਦ ਕਰਨ ਨੂੰ ਕਿਹਾ ਸੀ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਕਿਸਾਨੀ ਸੰਘਰਸ਼ ਕਾਰਣ ਪੰਜਾਬ ਦੀ ਆਰਥਿਕ ਵਿਕਾਸ ਨੂੰ ਨੁਕਸਾਨ ਹੋ ਰਿਹਾ ਹੈ ਇਸ ਲਈ ਇਹ ਕਾਨੂੰਨ ਜਲਦ ਤੋਂ ਜਲਦ ਰੱਦ ਹੋਣੇ ਚਾਹੀਦੇ ਹਨ।

ਪੜਤਾਲ ਦੇ ਅੰਤਿਮ ਪੜਾਵ ਵਿੱਚ ਅਸੀਂ ਵਾਇਰਲ ਪੋਸਟ ਨੂੰ ਸ਼ੇਅਰ ਕਰਨ ਵਾਲੇ ਫੇਸਬੁੱਕ ਪੇਜ Right Revolution ਦੀ ਜਾਂਚ ਕੀਤੀ। ਜਾਂਚ ਵਿੱਚ ਸਾਨੂੰ ਪਤਾ ਲੱਗਿਆ ਕਿ ਇਸ ਪੇਜ ਨੂੰ 15,098 ਲੋਕ ਫੋਲੋ ਕਰਦੇ ਹਨ ਅਤੇ ਇਸ ਪੇਜ ਨੂੰ 17 ਦਸੰਬਰ 2018 ਨੂੰ ਬਣਾਇਆ ਗਿਆ ਸੀ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਦਾਅਵਾ ਫਰਜ਼ੀ ਪਾਇਆ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਦਿਆਂ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਗੱਲ ਕੀਤੀ ਸੀ। ਉਨ੍ਹਾਂ ਨੇ ਕਿਸਾਨਾਂ ਬਾਰੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰ ਨਾਲ ਕਿਸਾਨਾਂ ਦੀਆਂ ਨਾਰਾਜਗੀ ਦਾ ਫਾਇਦਾ ਉਠਾਉਂਦੇ ਹੋਏ ਪਾਕ ਆਦਿ ਤਾਕਤਾਂ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਤੇ ਖਤਰਾ ਬਣ ਸਕਦੀਆਂ ਹਨ।

  • Claim Review : "Farmers Protest have been hijacked by Pro Pakistani and Pro Khalistani elements" says Punjab CM Capt. Amarinder Singh
  • Claimed By : ਫੇਸਬੁੱਕ ਪੇਜ Right Revolution
  • Fact Check : ਫਰਜ਼ੀ
ਫਰਜ਼ੀ
ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later