Fact Check: ਸੋਸ਼ਲ ਮੀਡੀਆ ‘ਤੇ ਉਦਯੋਗਪਤੀ ਰਤਨ ਟਾਟਾ ਦੇ ਨਾਂ ਤੋਂ ਵਾਇਰਲ ਹੋਇਆ ਫਰਜ਼ੀ ਮੈਸਜ

ਟਾਟਾ ਗਰੁੱਪ ਦੇ ਚੇਅਰਮੈਨ ਅਤੇ ਉਦਯੋਗਪਤੀ ਰਤਨ ਟਾਟਾ ਦੇ ਨਾਂ ਤੋਂ ਵਾਇਰਲ ਹੋ ਰਿਹਾ ਮੈਸਜ ਫਰਜ਼ੀ ਹੈ।

Fact Check: ਸੋਸ਼ਲ ਮੀਡੀਆ ‘ਤੇ ਉਦਯੋਗਪਤੀ ਰਤਨ ਟਾਟਾ ਦੇ ਨਾਂ ਤੋਂ ਵਾਇਰਲ ਹੋਇਆ ਫਰਜ਼ੀ ਮੈਸਜ

ਨਵੀਂ ਦਿੱਲੀ (ਵਿਸ਼ਵਾਸ ਟੀਮ)। ਸੋਸ਼ਲ ਮੀਡੀਆ ‘ਤੇ ਟਾਟਾ ਗਰੁੱਪ ਦੇ ਚੇਅਰਮੈਨ ਰਤਨ ਟਾਟਾ ਦੇ ਹਵਾਲਿਓਂ ਇੱਕ ਮੈਸਜ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਹੇ ਕਥਿਤ ਮੈਸਜ ਵਿਚ ਕੁਝ ਲੋਕਾਂ ‘ਤੇ ਤੰਜ ਕਸਦੇ ਹੋਏ ਲਿਖਿਆ ਗਿਆ ਹੈ ਕਿ ਜਾਣਕਾਰ ਦੱਸ ਰਹੇ ਹਨ ਕਿ ਕੋਰੋਨਾ ਵਾਇਰਸ ਕਰਕੇ ਆਰਥਿਕ ਸਤਿਥੀ ਵਿਚ ਵੱਡੀ ਗਿਰਾਵਟ ਆਵੇਗੀ, ਪਰ ਸਚਾਈ ਇਹ ਹੈ ਕਿ ਜੇਕਰ ਐਕਸਪਰਟਸ ‘ਤੇ ਭਰੋਸਾ ਕੀਤਾ ਜਾਵੇ ਤਾਂ ਦੂਜੇ ਵਿਸ਼ਵ ਯੁੱਧ ਦੇ ਬਾਅਦ ਜਪਾਨ ਦਾ ਕੋਈ ਭਵਿੱਖ ਨਹੀਂ ਸੀ। ਹੁਣ ਤਕ ਅਰਬ, ਇਜਰਾਇਲ ਦਾ ਸਫਾਇਆ ਕਰ ਚੁੱਕਿਆ ਹੁੰਦਾ, ਪਰ ਸਚਾਈ ਇਸਤੋਂ ਵੱਖ ਹੈ।

ਵਿਸ਼ਵਾਸ ਟੀਮ ਦੀ ਪੜਤਾਲ ਵਿਚ ਇਹ ਮੈਸਜ ਫਰਜ਼ੀ ਨਿਕਲਿਆ। ਟਾਟਾ ਗਰੁੱਪ ਦੇ ਚੇਅਰਮੈਨ ਦੀ ਤਰਫ਼ੋਂ ਅਜਿਹਾ ਕੋਈ ਮੈਸਜ ਨਹੀਂ ਦਿੱਤਾ ਗਿਆ ਹੈ।

ਕੀ ਹੋ ਰਿਹਾ ਹੈ ਵਾਇਰਲ?

ਰਤਨ ਟਾਟਾ ਦੇ ਨਾਂ ਤੋਂ ਵਾਇਰਲ ਹੋ ਰਹੇ ਮੈਸਜ ਨੂੰ ਕਈ ਲੋਕਾਂ ਨੇ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੈਟਫਾਰਮ ‘ਤੇ ਸ਼ੇਅਰ ਕਰਨਾ ਸ਼ੁਰੂ ਕਰ ਦਿੱਤਾ। ਬੋਲੀਵੁਡ ਅਭਿਨੇਤਾ ਅਰਸ਼ਦ ਵਾਰਸੀ ਵੀ ਇਸ ਫਰਜ਼ੀ ਮੈਸਜ ਦੇ ਝਾਂਸੇ ਵਿਚ ਆ ਗਏ ਅਤੇ ਉਨ੍ਹਾਂ ਨੇ ਇਸਨੂੰ ਸੱਚ ਮੰਨਦੇ ਹੋਈ ਆਪਣੇ ਅਧਿਕਾਰਿਕ ਟਵਿੱਟਰ ਹੈਂਡਲ ਤੋਂ ਵੀ ਸ਼ੇਅਰ ਕੀਤਾ ਹੈ।

ਮੈਸਜ ਦੇ ਵਾਇਰਲ ਹੋਣ ਬਾਅਦ ਰਤਨ ਟਾਟਾ ਦੀ ਤਰਫ਼ੋਂ ਆਪ ਇਸਦਾ ਖੰਡਨ ਕੀਤਾ ਗਿਆ। ਰਤਨ ਟਾਟਾ ਨੇ ਆਪਣੇ ਅਧਿਕਾਰਿਕ ਟਵਿੱਟਰ ਹੈਂਡਲ ਤੋਂ ਵਾਇਰਲ ਹੋ ਰਹੇ ਮੈਸਜ ਦਾ ਖੰਡਨ ਕਰਦੇ ਹੋਏ ਕਿਹਾ, ‘ਇਨ੍ਹਾਂ ਗੱਲਾਂ ਨੂੰ ਨਾ ਤਾਂ ਮੈਂ ਕਿਹਾ ਹੈ ਅਤੇ ਨਾ ਹੀ ਮੈਂ ਕੀਤੇ ਲਿਖਿਆ ਹੈ। ਮੈਂ ਤੁਹਾਡੇ ਤੋਂ ਅਪੀਲ ਕਰਦਾ ਹਾਂ ਕਿ ਵੱਟਸਐਪ ਅਤੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਮੈਸਜ ਨੂੰ ਜਰੂਰ ਜਾਂਚਿਆ ਕਰੋ।’

ਉਨ੍ਹਾਂ ਨੇ ਕਿਹਾ, ‘ਜੇਕਰ ਮੈਂਨੂੰ ਕੁਝ ਕਹਿਣਾ ਹੋਵੇਗਾ ਤਾਂ ਮੈਂ ਆਪਣੇ ਅਧਿਕਾਰਿਕ ਚੈੱਨਲ ਦੇ ਜਰੀਏ ਕਹਾਂਗਾ। ਉੱਮੀਦ ਕਰਦਾ ਹਾਂ ਕਿ ਤੁਸੀਂ ਸਲਾਮਤ ਹੋਵੋਗੇ। ਆਪਣਾ ਖਿਆਲ ਰੱਖੋ।’

ਨਤੀਜਾ: ਟਾਟਾ ਗਰੁੱਪ ਦੇ ਚੇਅਰਮੈਨ ਅਤੇ ਉਦਯੋਗਪਤੀ ਰਤਨ ਟਾਟਾ ਦੇ ਨਾਂ ਤੋਂ ਵਾਇਰਲ ਹੋ ਰਿਹਾ ਮੈਸਜ ਫਰਜ਼ੀ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts