ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਨਿਕਲਿਆ। ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਵਲੋਂ ਅਜਿਹੀ ਕਿਸੀ ਵੀ ਘੋਸ਼ਣਾ ਤੋਂ ਇਨਕਾਰ ਕੀਤਾ ਗਿਆ ਹੈ।
ਵਿਸ਼ਵਾਸ ਨਿਊਜ਼ (ਨਵੀਂ ਦਿੱਲੀ )। ਸ਼ੋਸ਼ਲ ਮੀਡੀਆ ਤੇ ਇੱਕ ਪੋਸਟ ਵਾਇਰਲ ਹੋ ਰਿਹਾ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ , ਅੰਮ੍ਰਿਤਸਰ ਵੱਲੋਂ ਪੂਰੇ ਪੰਜਾਬ ਵਿੱਚ ਵੈਨਟੀਲੇਟਰਾਂ ਅਤੇ ਪੀ.ਪੀ.ਈ ਕਿੱਟਾਂ (PPE Kits) ਦਾ ਸਾਰਾ ਖ਼ਰਚਾ ਕੀਤਾ ਜਾਵੇਗਾ।
ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਪੋਸਟ ਫਰਜ਼ੀ ਸਾਬਿਤ ਹੋਇਆ ਹੈ। ਅਸਲ ਵਿੱਚ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਐਦਾਂ ਦੀ ਕੋਈ ਘੋਸ਼ਣਾ ਨਹੀਂ ਕੀਤੀ ਗਈ ਹੈ। ਇਸ ਫਰਜ਼ੀ ਪੋਸਟ ਨੂੰ ਸੋਸ਼ਲ ਮੀਡਿਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
Taylor shai ਨਾਮ ਦੇ ਇੱਕ ਫੇਸਬੁੱਕ ਯੂਜ਼ਰ ਨੇ 20 ਅਪ੍ਰੈਲ ਨੂੰ ਇਸ ਪੋਸਟ ਨੂੰ ਸ਼ੇਅਰ ਕੀਤਾ ਅਤੇ ਪੋਸਟ ਨਾਲ ਲਿਖੇ ਗਏ ਅੰਗਰੇਜ਼ੀ ਟੈਕਸਟ ਦਾ ਪੰਜਾਬੀ ਅਨੁਵਾਦ ਹੈ: ” ਇਹ ਹਰਿਮੰਦਰ ਸਾਹਿਬ ਹੈ ਸਿੱਖਾਂ ਦਾ ਗੋਲਡਨ ਟੈਂਪਲ, ਇਹ ਦੁਨੀਆਂ ਦਾ ਸਭ ਤੋਂ ਵੱਡਾ ਰਸੋਈ ਘਰ ਹੈ ਜੋ ਹਰ ਦਿਨ ਹਜ਼ਾਰਾਂ ਲੋਕਾਂ ਨੂੰ ਫ੍ਰੀ ਖਾਣਾ ਖਿਲਾਉਂਦਾ ਹੈ ਫਿਰ ਭਾਵੇਂ ਤੁਸੀਂ ਕੋਈ ਵੀ ਹੋਵੋ।
ਪੋਸਟ ਦਾ ਅਰਕਾਈਵਡ ਵਰਜਨ ਇੱਥੇ ਵੇਖਿਆ ਜਾ ਸਕਦਾ ਹੈ।
ਪੜਤਾਲ
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਕਰਨੀ ਸ਼ੁਰੂ ਕੀਤੀ। ਅਸੀਂ ਪਾਇਆ ਕਿ ਪਿਛਲੇ ਸਾਲ ਵੀ ਇਸ ਦਾਅਵੇ ਨੂੰ ਸ਼ੇਅਰ ਕੀਤਾ ਗਿਆ ਸੀ। ਫਿਰ ਅਸੀਂ ਗੂਗਲ ਤੇ ਕੁਝ ਕੀ ਵਰਡਸ ਦੀ ਮਦਦ ਦੇ ਨਾਲ ਵਾਇਰਲ ਦਾਅਵੇ ਨੂੰ ਖੰਗਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਪੰਜਾਬੀ ਮੀਡਿਆ ਵੈੱਬਸਾਈਟ ‘Sikh24’ ਵਿੱਚ ਛਪਿਆ ਲੇਖ ਮਿਲਿਆ ਜਿਸ ਨੂੰ ਅਪ੍ਰੈਲ 14, 2020 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ। ਲੇਖ ਦੇ ਵਿੱਚ ਸਾਨੂੰ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੇ ਮੁੱਖ ਬੁਲਾਰੇ ਕੁਲਵਿੰਦਰ ਸਿੰਘ ਰਾਮਦਾਸ ਦਾ ਬਿਆਨ ਮਿਲਿਆ ਜਿਸ ਵਿੱਚ ਉਨ੍ਹਾਂ ਨੇ ਅਜਿਹੀ ਕੋਈ ਵੀ ਘੋਸ਼ਣਾ ਤੋਂ ਇਨਕਾਰ ਕੀਤਾ ਸੀ ਅਤੇ ਕਿਹਾ ਸੀ ਕਿ ਸ਼੍ਰੋਮਣੀ ਕਮੇਟੀ ਦੇ ਵੱਲੋਂ ਅਜਿਹਾ ਕੋਈ ਅਧਿਕਾਰਕ ਬਿਆਨ ਨਹੀਂ ਦਿੱਤਾ ਹੈ। ਕੁਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਕੇ ਸਿੱਖ ਸੰਸਥਾ ਬਾਰੇ ਅਫਵਾਹਾਂ ਫੈਲਾ ਰਹੇ ਹਨ। ਪੂਰੀ ਖ਼ਬਰ ਇੱਥੇ ਪੜ੍ਹੋ ।
ਵਾਇਰਲ ਹੋ ਰਹੀ ਖਬਰ ਦੇ ਨਾਲ ਕੀਤੇ ਜਾ ਰਹੇ ਦਾਅਵੇ ਨੂੰ ਲੈ ਕੇ ਸਾਨੂੰ ਇੱਕ ਰਿਪੋਰਟ ਪੰਜਾਬੀ ਮੀਡਿਆ ਏਜੇਂਸੀ ‘ਖਬਰਵਾਲੇ’ ਉੱਤੇ ਪ੍ਰਕਾਸ਼ਿਤ ਆਰਟੀਕਲ ਵੀ ਮਿਲਿਆ । ਇਸ ਆਰਟੀਕਲ ਵਿੱਚ ਵੀ ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਖਬਰ ਦਾ ਖੰਡਨ ਕੀਤਾ ਸੀ। ਪੂਰਾ ਆਰਟੀਕਲ ਇੱਥੇ ਪੜਿਆ ਜਾ ਸਕਦਾ ਹੈ।
ਵੱਧ ਜਾਣਕਾਰੀ ਲਈ ਅਸੀਂ ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਇਸ ਵਾਇਰਲ ਹੋ ਰਹੇ ਦਾਅਵੇ ਨੂੰ ਫਰਜ਼ੀ ਦੱਸਿਆ ਅਤੇ ਕਿਹਾ ਕਿ ਸਾਡੇ ਵਲੋਂ ਅਜਿਹੀ ਕੋਈ ਘੋਸ਼ਣਾ ਨਹੀਂ ਕੀਤੀ ਗਈ ਹੈ।
ਹੁਣ ਵਾਰੀ ਸੀ ਫੇਸਬੁੱਕ ਤੇ ਇਸ ਪੋਸਟ ਨੂੰ ਸਾਂਝਾ ਕਰਨ ਵਾਲੇ ਯੂਜ਼ਰ Taylor Shai ਦੀ ਪ੍ਰੋਫਾਈਲ ਨੂੰ ਸਕੈਨ ਕਰਨ ਦੀ। ਸਕੈਨ ਕਰਨ ਤੇ ਅਸੀਂ ਪਾਇਆ ਕਿ ਯੂਜ਼ਰ ਦੇ 313 ਮਿੱਤਰ ਹੈ ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਨਿਕਲਿਆ। ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਵਲੋਂ ਅਜਿਹੀ ਕਿਸੀ ਵੀ ਘੋਸ਼ਣਾ ਤੋਂ ਇਨਕਾਰ ਕੀਤਾ ਗਿਆ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।