ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਪੋਸਟ ਫਰਜ਼ੀ ਨਿਕਲੀ। ਆਮ ਆਦਮੀ ਪਾਰਟੀ ਦੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਨਹੀਂ ਹੋਏ। ਫਰਜ਼ੀ ਪੋਸਟ ਨੂੰ ਗਲਤ ਦਾਅਵੇ ਨਾਲ ਸੋਸ਼ਲ ਮੀਡਿਆ ਤੇ ਵਾਇਰਲ ਕੀਤਾ ਜਾ ਰਿਹਾ ਹੈ।
ਵਿਸ਼ਵਾਸ ਨਿਊਜ਼ ( ਨਵੀਂ ਦਿੱਲੀ ) : ਜਿਵੇਂ-ਜਿਵੇਂ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ,ਉਸ ਤਰ੍ਹਾਂ ਹੀ ਸੋਸ਼ਲ ਮੀਡੀਆ ਤੇ ਸਿਆਸੀ ਆਗੂਆਂ ਅਤੇ ਸਿਆਸੀ ਪਾਰਟੀਆਂ ਨੂੰ ਲੈ ਕੇ ਫਰਜ਼ੀ ਖਬਰਾਂ ਦਾ ਹੜ੍ਹ ਵੀ ਵੱਧ ਰਿਹਾ ਹੈ। ਆਏ ਦਿਨ ਕੋਈ ਨਾ ਕੋਈ ਫਰਜ਼ੀ ਖ਼ਬਰ ਸੋਸ਼ਲ ਮੀਡਿਆ ਤੇ ਵਾਇਰਲ ਹੁੰਦੀ ਰਹਿੰਦੀ ਹੈ , ਇਸ ਨੂੰ ਲੈ ਕੇ ਹੀ ਸੋਸ਼ਲ ਮੀਡੀਆ ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਿਹਾਲ ਸਿੰਘ ਵਾਲਾ ਤੋਂ ਆਪ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਕਾਂਗਰਸ ਚ ਸ਼ਾਮਲ ਹੋ ਗਏ ਹਨ। ਯੂਜ਼ਰਸ ਇਸ ਨੂੰ ਸੱਚ ਮੰਨਦਿਆਂ ਅੱਗੇ ਤੋਂ ਅੱਗੇ ਸ਼ੇਅਰ ਕਰ ਰਹੇ ਹਨ। ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ ਅਤੇ ਇਸ ਨੂੰ ਫਰਜ਼ੀ ਪਾਇਆ । ਆਮ ਆਦਮੀ ਪਾਰਟੀ ਦੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਨਹੀਂ ਹੋਏ ਹਨ, ਫਰਜ਼ੀ ਪੋਸਟ ਨੂੰ ਸੋਸ਼ਲ ਮੀਡਿਆ ਤੇ ਵਾਇਰਲ ਕੀਤਾ ਜਾ ਰਿਹਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ” Bhupinder Chahar ” ਨੇ 13 ਨਵੰਬਰ ਨੂੰ ਇਸ ਪੋਸਟ ਨੂੰ ਆਪਣੀ ਪ੍ਰੋਫਾਈਲ ਤੇ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ : ਆਪ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਚੱਲਦੇ ਸੈਸ਼ਨ ਵਿੱਚ ਕਾਂਗਰਸ ਦੇ ਪਾਲੇ ਵਿੱਚ ਜਾ ਬੈਠੇ।
ਫੇਸਬੁੱਕ ਤੇ ਕਈ ਯੂਜ਼ਰਸ ਇਸ ਪੋਸਟ ਨੂੰ ਸਮਾਨ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ ।
ਪੜਤਾਲ
ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਦੀ ਸ਼ੁਰੂਆਤ ਨਿਊਜ਼ ਸਰਚ ਨਾਲ ਕੀਤੀ । ਅਸੀਂ ਸੰਬੰਧਿਤ ਕੀਵਰਡ ਨਾਲ ਗੂਗਲ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਬਾਰੇ ਸਰਚ ਕੀਤਾ ਕਿ ਕੀ ਸੱਚ ਵਿੱਚ ਉਹ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ, ਸਾਨੂੰ ਅਜਿਹੀ ਕੋਈ ਖਬਰ ਨਹੀਂ ਮਿਲੀ । ਪਰ ਸਾਨੂੰ ਵਿਧਾਇਕ ਮਨਜੀਤ ਸਿੰਘ ਨਾਲ ਜੁੜੀਆਂ ਹੋਰ ਖਬਰਾਂ ਮਿਲੀਆਂ , ਜਿਸ ਵਿੱਚ ਉਨ੍ਹਾਂ ਨੂੰ ਨਿਹਾਲ ਸਿੰਘ ਵਾਲਾ ਤੋਂ ਮੁੜ ਪਾਰਟੀ ਉਮਦੀਵਾਰ ਘੋਸ਼ਿਤ ਕਰਨ ਦੀ ਖਬਰ ਸੀ।
punjabijagran.com ਦੀ ਵੈੱਬਸਾਈਟ ਤੇ 12 ਨਵੰਬਰ 2021 ਨੂੰ ਪ੍ਰਕਾਸ਼ਿਤ ਇੱਕ ਖਬਰ ਵਿੱਚ ਦੱਸਿਆ ਗਿਆ ਕਿ,’ ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੋਗਾ ਦੇ ਰਿਜ਼ਰਵ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਪ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਮੁੜ ਤੋਂ ਪਾਰਟੀ ਉਮਦੀਵਾਰ ਘੋਸ਼ਿਤ ਕਰ ਦਿੱਤਾ ਗਿਆ ਹੈ। ‘ ਪੂਰੀ ਖਬਰ ਇੱਥੇ ਪੜ੍ਹੋ ।
news18.com ਤੇ ਵੀ ਇਸ ਨਾਲ ਜੁੜੀ ਖਬਰ ਮਿਲੀ । 12 ਨਵੰਬਰ 2021 ਨੂੰ ਪ੍ਰਕਾਸ਼ਿਤ ਖਬਰ ਅਨੁਸਾਰ ,’ਆਮ ਆਦਮੀ ਪਾਰਟੀ (Aam Aadmi Party) ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ(Punjab Assembly Polls 2022) ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਪਹਿਲੀ ਸੂਚੀ ਵਿੱਚ ਸਾਰੀਆਂ ਥਾਵਾਂ ਤੋਂ ਉਨ੍ਹਾਂ ਦੇ ਮੌਜੂਦਾ ਵਿਧਾਇਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ। ਖਬਰ ਵਿੱਚ ਸਾਰੇ ਉਮੀਦਵਾਰਾਂ ਦੇ ਨਾਂਵਾ ਬਾਰੇ ਵੀ ਲਿਖਿਆ ਹੋਇਆ ਹੈ। ਪੂਰੀ ਖਬਰ ਇੱਥੇ ਪੜ੍ਹੋ ।
punjabkesari.in ਤੇ12 ਨਵੰਬਰ 2021 ਨੂੰ ਪ੍ਰਕਾਸ਼ਿਤ ਖਬਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਜਾਰੀ ਉਮੀਦਵਾਰਾਂ ਦੀ ਲਿਸਟ ਨੂੰ ਦੇਖਿਆ ਜਾ ਸਕਦਾ ਹੈ।
ਇਸ ਮਾਮਲੇ ਉੱਤੇ ਸਾਨੂੰ ਮਨਜੀਤ ਸਿੰਘ ਬਿਲਾਸਪੁਰ ਦੇ ਫੇਸਬੁੱਕ ਅਕਾਊਂਟ ਤੇ ਵਾਇਰਲ ਹੋ ਰਹੇ ਦਾਅਵੇ ਬਾਰੇ ਇੱਕ ਸਪਸ਼ਟੀਕਰਨ ਵੀ ਮਿਲਿਆ। 12 ਨਵੰਬਰ 2021 ਨੂੰ ਕੀਤੇ ਗਏ ਇਸ ਪੋਸਟ ਵਿੱਚ ਉਨ੍ਹਾਂ ਨੇ ਲਿਖਿਆ ,’ ਮੇਰੇ ਬਾਬਤ ਸੋਸ਼ਲ ਮੀਡੀਆ ਤੇ ਇਹ ਜੋ ਖਬਰ ਚੱਲ ਰਹੀ ਹੈ ਇਹ ਬਿਲਕੁਲ ਗਲਤ ਤੇ ਝੂਠ ਹੈ।’ ਪੋਸਟ ਨੂੰ ਤੁਸੀਂ ਇੱਥੇ ਵੇਖ ਸਕਦੇ ਹੋ।
ਵੱਧ ਜਾਣਕਾਰੀ ਲਈ ਅਸੀਂ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਪ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨਾਲ ਗੱਲ ਕੀਤੀ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਖਬਰ ਪੂਰੀ ਤਰ੍ਹਾਂ ਝੂਠੀ ਹੈ । ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਨਹੀਂ ਛੱਡਿਆ ਹੈ ਅਤੇ ਉਹ ਆਉਣ ਵਾਲੇ ਚੌਣਾਂ ਵਿੱਚ ਆਪ ਪਾਰਟੀ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਉਮੀਦਵਾਰ ਚੁਣੇ ਗਏ ਹਨ। ਫਰਜ਼ੀ ਖਬਰ ਨੂੰ ਸੋਸ਼ਲ ਮੀਡਿਆ ਤੇ ਵਾਇਰਲ ਕੀਤਾ ਜਾ ਰਿਹਾ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਇਸ ਫਰਜ਼ੀ ਪੋਸਟ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਸੋਸ਼ਲ ਸਕੈਨਿੰਗ ਕੀਤੀ। ਸਾਨੂੰ ਪਤਾ ਲੱਗਿਆ ਕਿ ਯੂਜ਼ਰ ਨੇ ਮਾਰਚ 2013 ਨੂੰ ਆਪਣਾ ਅਕਾਊਂਟ ਬਣਾਇਆ ਹੈ ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਪੋਸਟ ਫਰਜ਼ੀ ਨਿਕਲੀ। ਆਮ ਆਦਮੀ ਪਾਰਟੀ ਦੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਨਹੀਂ ਹੋਏ। ਫਰਜ਼ੀ ਪੋਸਟ ਨੂੰ ਗਲਤ ਦਾਅਵੇ ਨਾਲ ਸੋਸ਼ਲ ਮੀਡਿਆ ਤੇ ਵਾਇਰਲ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।