ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਪੋਸਟ ਫਰਜ਼ੀ ਸਾਬਿਤ ਹੋਇਆ। ਆਮ ਆਦਮੀ ਪਾਰਟੀ ਪੰਜਾਬ ਦੇ ਲੀਡਰ ਅਤੇ ਸਾਬਕਾ ਆਈ.ਜ਼ੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।
ਵਿਸ਼ਵਾਸ ਨਿਊਜ਼( ਨਵੀਂ ਦਿੱਲੀ )। 2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਏ ਦਿਨ ਕੋਈ ਨਾ ਕੋਈ ਗੁੰਮਰਾਹਕੁੰਨ ਅਤੇ ਫਰਜ਼ੀ ਪੋਸਟਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਸ ਕ੍ਰਮ ਵਿੱਚ ਸੋਸ਼ਲ ਮੀਡਿਆ ਤੇ ਆਮ ਆਦਮੀ ਪਾਰਟੀ ਦੇ ਲੀਡਰ ਅਤੇ ਸਾਬਕਾ ਆਈ.ਜ਼ੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਲੈ ਕੇ ਇੱਕ ਕਥਿਤ ਬਿਆਨ ਵਾਇਰਲ ਹੋ ਰਿਹਾ ਹੈ। ਇਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੁੰਵਰ ਵਿਜੈ ਪ੍ਰਤਾਪ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਸਾਂਸਦ ਭਗਵੰਤ ਮਾਨ ਦੇ ਖਿਲਾਫ ਬਿਆਨ ਦਿੰਦਿਆਂ ਕਿਹਾ ਕਿ ਜੇਕਰ ਉਹਨਾਂ ਨੂੰ ਪਤਾ ਹੁੰਦਾ ਹੈ ਕਿ ਮੁੱਖ ਮੰਤਰੀ ਦੇ ਚੇਹਰੇ ਨੂੰ ਲੈ ਕੇ ਭਗਵੰਤ ਮਾਨ ਦਾ ਪਾਰਟੀ ਵਿੱਚ ਕਾਟੋ ਕਲੇਸ਼ ਹੈ ਤਾਂ ਉਹ ਆਮ ਆਦਮੀ ਪਾਰਟੀ ਕਦੇ ਵੀ ਜੁਆਇਨ ਨਾ ਕਰਦੇ। ਯੂਜ਼ਰਸ ਇਸ ਨੂੰ ਸੱਚ ਮੰਨਦੇ ਹੋਏ ਵੱਧ ਤੋਂ ਵੱਧ ਸ਼ੇਅਰ ਕਰ ਰਹੇ ਹਨ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜ਼ੀ ਪਾਇਆ ਗਿਆ। ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।
ਕੀ ਹੋ ਰਿਹਾ ਹੈ ਵਾਇਰਲ ?
ਫੇਸਬੁੱਕ ਪੇਜ “Paa Tii Topi ਪਾ ਤੀ ਟੋਪੀ” ਨੇ 23 ਅਗਸਤ ਨੂੰ ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ,’ਨਾਂ ਲੜਿਆ ਕਰੋ 🤣🤣🤣’ ਵਾਇਰਲ ਪੋਸਟ ਵਿਚ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਫੋਟੋ ਲੱਗੀ ਹੋਈ ਹੈ ਅਤੇ ਨਾਲ ਲਿਖਿਆ ਹੋਇਆ ਹੈ ਕੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵਿਧਾਨ ਸਭਾ ਚੌਣਾਂ ਵਿੱਚ ਉਨ੍ਹਾਂ ਦੀ ਪਾਰਟੀ ਬਹੁਤ ਅੰਤਰ ਨਾਲ ਜਿੱਤੇਗੀ ਅਤੇ ਸਾਫ ਅਕਸ ਵਾਲਾ , ਇਮਾਨਦਾਰ ਆਦਮੀ ਹੀ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਸੰਭਾਲੇਗਾ। ਫਰਜ਼ੀ ਪੋਸਟ ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਕੋਲ ਪੰਜਾਬ ਸੂਬੇ ਨੂੰ ਸੰਭਾਲਣ ਦਾ ਤਜਰਬਾ ਨਹੀਂ ਹੈ।
ਵਾਇਰਲ ਪੋਸਟ ਦੇ ਆਰਕਾਇਵਡ ਲਿੰਕ ਨੂੰ ਇੱਥੇ ਵੇਖੋ।
ਪੜਤਾਲ
ਕੌਣ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ?
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ 21 ਜੂਨ 2021 ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸੀ। ਕੁੰਵਰ ਵਿਜੇ ਪ੍ਰਤਾਪ ਸਿੰਘ 1998 ਬੈਚ ਦੇ ਆਈਪੀਐਸ ਅਧਿਕਾਰੀ ਹੈਂ। ਉਨ੍ਹਾਂ ਦੀ ਪੋਸਟਿੰਗ ਅੰਮ੍ਰਿਤਸਰ ‘ਚ ਬਤੌਰ ਏ.ਐਸ.ਪੀ ਹੋਈ ਸੀ, ਜਿਸ ਤੋਂ ਬਾਅਦ ਉਹ ਫਿਰੋਜ਼ਪੁਰ, ਪਟਿਆਲਾ ਤੇ ਲੁਧਿਆਣਾ ‘ਚ ਏ.ਐਸ.ਪੀ ਰਹੇ। ਆਪਣੇ 22 ਸਾਲ ਦੇ ਪੁਲਿਸ ਕਰੀਅਰ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਈ ਹਾਈ ਪ੍ਰੋਫਾਇਲ ਕੇਸਾਂ ਲਈ ਕੰਮ ਕੀਤਾ ਸੀ।
ਇਸ ਤੋਂ ਬਾਅਦ ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਬਿਆਨ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀਵਰਡ ਦੀ ਮਦਦ ਨਾਲ ਇਸ ਖਬਰ ਨੂੰ ਖੰਗਾਲੀਆਂ , ਸਾਨੂੰ ਵਾਇਰਲ ਖ਼ਬਰ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ। ਦੱਸ ਦਈਏ ਕਿ ਜੇਕਰ ਅਜਿਹਾ ਕੋਈ ਬਿਆਨ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਦਿੱਤਾ ਗਿਆ ਹੁੰਦਾ ਤਾਂ ਉਹ ਸੁਰਖੀਆਂ ਵਿੱਚ ਜ਼ਰੂਰ ਹੋਣਾ ਸੀ। ਪਰ ਸਾਨੂੰ ਕੋਈ ਅਜਿਹੀ ਖਬਰ ਨਹੀਂ ਮਿਲੀ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਆਮ ਆਦਮੀ ਪਾਰਟੀ ਪੰਜਾਬ ਦੇ ਲੀਡਰ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਸੋਸ਼ਲ ਮੀਡਿਆ ਅਕਾਊਂਟਸ ਵੱਲ ਰੁੱਖ ਕੀਤਾ। ਉਨ੍ਹਾਂ ਦੇ ਫੇਸਬੁੱਕ ਤੇ ਟਵਿੱਟਰ ਅਕਾਉਂਟ ਨੂੰ ਖੰਗਾਲਣ ਦੇ ਬਾਅਦ ਵੀ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਬਿਆਨ ਨਹੀਂ ਮਿਲਿਆ।
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਇਸ ਬਿਆਨ ਵਿੱਚ ਕਾਫੀ ਗ਼ਲਤੀਆਂ ਹਨ ਅਤੇ ਅੱਖਰਾਂ ਦੇ ਵਿੱਚ ਵੀ ਕਾਫੀ ਅੰਤਰ ਦੇਖਣ ਨੂੰ ਮਿਲਿਆ ।
ਪੜਤਾਲ ਦੇ ਅੰਤ ਵਿੱਚ ਅਸੀਂ ਮਾਮਲੇ ਦੀ ਪੁਸ਼ਟੀ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਦਿਗਵਿਜੈ ਧੰਜੂ ਨਾਲ ਸੰਪਰਕ ਕੀਤਾ। ਦਿਗਵਿਜੈ ਧੰਜੂ ਨੇ ਇਸ ਬਿਆਨ ਨੂੰ ਫਰਜ਼ੀ ਦੱਸਦਿਆਂ ਕਿਹਾ ਕਿ ਇਹ ਖ਼ਬਰ ਗ਼ਲਤ ਹੈ, ਇਸ ਨੂੰ ਐਡੀਟੇਡ ਕਰ ਬਣਾਇਆ ਗਿਆ ਹੈ। ਸਾਡੀ ਨਜ਼ਰ ਵਿੱਚ ਵੀ ਇਹ ਪੋਸਟ ਆਈ ਸੀ। ਚੌਣਾਂ ਦੌਰਾਨ ਅਜਿਹੀ ਪੋਸਟ ਵਾਇਰਲ ਹੁੰਦੀ ਰਹਿੰਦੀ ਹੈ।
ਹੁਣ ਵਾਰੀ ਸੀ ਵਾਇਰਲ ਦਾਅਵੇ ਨੂੰ ਸੋਸ਼ਲ ਮੀਡਿਆ ਤੇ ਸ਼ੇਅਰ ਕਰਨ ਵਾਲੇ ਫੇਸਬੁੱਕ ਪੇਜ “”Paa Tii Topi ਪਾ ਤੀ ਟੋਪੀ” ਦੀ ਸੋਸ਼ਲ ਸਕੈਨਿੰਗ ਕਰਨ ਦੀ। ਸਕੈਨਿੰਗ ਤੋਂ ਪਤਾ ਲੱਗਿਆ ਕਿ ਇਸ ਪੇਜ ਨੂੰ 27,484 ਫੋਲੋ ਕਰਦੇ ਹਨ । ਇਸ ਪੇਜ ਨੂੰ ਇੱਕ ਜੂਨ 2016 ਨੂੰ ਬਣਾਇਆ ਗਿਆ ਸੀ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਪੋਸਟ ਫਰਜ਼ੀ ਸਾਬਿਤ ਹੋਇਆ। ਆਮ ਆਦਮੀ ਪਾਰਟੀ ਪੰਜਾਬ ਦੇ ਲੀਡਰ ਅਤੇ ਸਾਬਕਾ ਆਈ.ਜ਼ੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।