ਵਾਇਰਲ ਪੋਸਟ ਵਿੱਚ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਮੋਦੀ ਸਰਕਾਰ ਨੇ ਸੋਨੂੰ ਸੂਦ ਤੇ ਕੋਈ ਮੁਕੱਦਮਾ ਨਹੀਂ ਚਲਾਇਆ ਹੈ। ਹਾਲਾਂਕਿ ਹਾਲ ਹੀ ਵਿੱਚ ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ ਸਰਕਾਰ ਨੂੰ ਰੇਮਡੇਸਿਵਿਰ ਡਰੱਗ ਦੇ ਕਥਿਤ ਅਵੈਧ ਵੰਡ ਦੇ ਸੰਬੰਧ ਵਿੱਚ ਵਿਧਾਇਕ ਜੀਸ਼ਾਨ ਸਿਦੀਕੀ ਅਤੇ ਅਭਿਨੇਤਾ ਸੋਨੂੰ ਸੂਦ ਦੀ ਭੂਮਿਕਾ ਦੀ ਗੰਭੀਰਤਾ ਨਾਲ ਜਾਂਚ ਕਰਨ ਦਾ ਆਦੇਸ਼ ਦਿੱਤਾ ਹੈ।
ਵਿਸ਼ਵਾਸ ਨਿਊਜ਼ (ਨਵੀਂ ਦਿੱਲੀ)। ਸੋਸ਼ਲ ਮੀਡੀਆ ਤੇ ਅਭਿਨੇਤਾ ਸੋਨੂੰ ਸੂਦ ਦੀ ਮਾਸਕ ਪਾਏ ਰੇਲ ਦੇ ਬਾਹਰ ਇੱਕ ਤਸਵੀਰ ਦੇ ਨਾਲ ਇੱਕ ਪੋਸਟ ਵਾਇਰਲ ਹੋ ਰਹੀ ਹੈ, ਜਿਸ ਰਾਹੀਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਭਿਨੇਤਾ ਸੋਨੂੰ ਸੂਦ ਤੇ ਮੋਦੀ ਸਰਕਾਰ ਨੇ ਮੁਕੱਦਮਾ ਕੀਤਾ ਹੈ। ਦਾਅਵਾ ਹੈ ਕਿ ਮੋਦੀ ਸਰਕਾਰ ਨੇ ਸੋਨੂੰ ਤੋਂ ਪੁੱਛਗਿੱਛ ਕੀਤੀ ਹੈ ਕਿ ਅਖੀਰ ਉਨ੍ਹਾਂ ਦੇ ਕੋਲੋਂ ਇੰਨੀ ਸਾਰੀ ਵੈਕਸੀਨ ਕਿੱਥੋਂ ਆਈ? ਵਿਸ਼ਵਾਸ਼ ਨਿਊਜ਼ ਨੇ ਪਾਇਆ ਕਿ ਵਾਇਰਲ ਪੋਸਟ ਨਾਲ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ।
ਅਸਲ ਵਿੱਚ ਮੋਦੀ ਸਰਕਾਰ ਨੇ ਸੋਨੂੰ ਸੂਦ ਤੇ ਕੋਈ ਮੁਕੱਦਮਾ ਨਹੀਂ ਕੀਤਾ ਹੈ। ਹਾਲਾਂਕਿ ਮੁੰਬਈ ਹਾਈ ਕੋਰਟ ਦੇ ਆਦੇਸ਼ਾਂ ਤੇ ਰੇਮਡੇਸਿਵਿਰ ਟੀਕਿਆਂ ਦੀ ਖਰੀਦ ਅਤੇ ਵੰਡ ਨਾਲ ਜੁੜੇ ਇੱਕ ਕੇਸ ਵਿੱਚ ਸੋਨੂੰ ਦੀ ਭੂਮਿਕਾ ਦੀ ਜਾਂਚ ਚੱਲ ਰਹੀ ਹੈ।
ਕੀ ਹੈ ਵਾਇਰਲ ਪੋਸਟ ਵਿਚ ?
ਫੇਸਬੁੱਕ ਪੇਜ ਆਓ ਮਿਲਕਰ ਦੇਸ਼ ਬਚਾਏ ਨੇ ਇਸ ਪੋਸਟ ਨੂੰ ਸਾਂਝਾ ਕੀਤਾ ਜਿਸ ਵਿੱਚ ਲਿਖਿਆ ਹੋਇਆ ਹੈ: ਮੋਦੀ ਸਰਕਾਰ ਨੇ ਕੀਤਾ ਸੋਨੂੰ ਸੂਦ ਤੇ ਮੁਕੱਦਮਾ ,ਕਿਹਾ ਤੁਹਾਡੇ ਕੋਲ ਇੰਨੇ ਵੈਕਸੀਨ ਕਿੱਥੋਂ ਆਏ। ਹੁਣ ਦੇਸ਼ ਲਈ ਚੰਗੇ ਕੰਮ ਕਰਨ ਵਾਲਿਆਂ ਨੂੰ ਕੀਮਤ ਚੁਕਾਉਣੀ ਪੈਂਦੀ ਹੈ।
ਪੋਸਟ ਦਾ ਆਰਕਾਇਵਡ ਵਰਜਨ ਨੂੰ ਇੱਥੇ ਵੇਖੋ।
ਪੜਤਾਲ
ਵਿਸ਼ਵਾਸ਼ ਨਿਊਜ਼ ਵਾਇਰਲ ਪੋਸਟ ਦੀ ਜਾਂਚ ਕਰਨ ਲਈ ਸਭ ਤੋਂ ਪਹਿਲਾਂ ਇੰਟਰਨੈੱਟ ਤੇ ਕੀਵਰਡਸ ਦੀ ਮਦਦ ਨਾਲ ਸਰਚ ਕੀਤਾ। ਸਾਨੂੰ ਅਜਿਹੀ ਕੋਈ ਮੀਡੀਆ ਰਿਪੋਰਟ ਨਹੀਂ ਮਿਲੀ, ਜਿਸ ਵਿੱਚ ਮੋਦੀ ਸਰਕਾਰ ਵੱਲੋ ਸੋਨੂੰ ਸੂਦ ਤੇ ਮੁਕੱਦਮਾ ਚਲਾਉਣ ਦੀ ਗੱਲ ਕੀਤੀ ਹੋਵੇ।
ਹਾਲਾਂਕਿ ਸਾਨੂੰ 17 ਜੂਨ ਨੂੰ ਪ੍ਰਕਾਸ਼ਿਤ ਹੋਈਆਂ ਕੁਝ ਮੀਡੀਆ ਰਿਪੋਰਟਾਂ ਮਿਲੀਆਂ, ਜਿਸ ਦੇ ਅਨੁਸਾਰ ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ ਸਰਕਾਰ ਨੂੰ ਸੋਸ਼ਲ ਮੀਡਿਆ ਰਾਹੀਂ ਮਹੱਤਵਪੂਰਨ ਐਂਟੀ-ਵਾਇਰਲ ਡਰੱਗ ਰੇਮਡੇਸਿਵਿਰ ਦੇ ਕਥਿਤ ਅਵੈਧ ਵੰਡ ਦੇ ਸੰਬੰਧ ਵਿੱਚ ਵਿਧਾਇਕ ਜੀਸ਼ਾਨ ਸਿਦੀਕੀ ਅਤੇ ਅਭਿਨੇਤਾ ਸੋਨੂੰ ਸੂਦ ਦੀ ਭੂਮਿਕਾ ਦੀ ਗੰਭੀਰਤਾ ਨਾਲ ਜਾਂਚ ਕਰਨ ਦਾ ਆਦੇਸ਼ ਦਿੱਤਾ ਹੈ।
ਵਧੇਰੇ ਜਾਣਕਾਰੀ ਲਈ ਅਸੀਂ ਸੋਨੂੰ ਦੀ ਪੀ.ਆਰ ਟੀਮ ਨਾਲ ਸੰਪਰਕ ਕੀਤਾ। ਪੀ.ਆਰ ਟੀਮ ਦੇ ਇੱਕ ਮੈਂਬਰ ਨੇ ਸਪੱਸ਼ਟ ਕੀਤਾ ਕਿ ਮੋਦੀ ਸਰਕਾਰ ਨੇ ਸੋਨੂੰ ਤੇ ਮੁਕੱਦਮਾ ਨਹੀਂ ਚਲਾਇਆ ਹੈ, ਵਾਇਰਲ ਪੋਸਟ ਵਿੱਚ ਕੀਤਾ ਗਿਆ ਦਾਅਵਾ ਸਹੀ ਨਹੀਂ ਹੈ।
ਵਾਇਰਲ ਪੋਸਟ ਨਾਲ ਦਿਸ ਰਹੀ ਤਸਵੀਰ ਨੂੰ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਸਹਾਇਤਾ ਨਾਲ ਖੋਜੀਆਂ। ਸਾਨੂੰ ਇਹ ਤਸਵੀਰ ਕਈ ਨਿਊਜ਼ ਆਰਟੀਕਲ ਵਿੱਚ ਮਿਲੀ। ਇਹ ਤਸਵੀਰ ਪਿਛਲੇ ਸਾਲ ਜੂਨ ਮਹੀਨੇ ਦੀ ਹੈ,ਜਦੋਂ ਸੋਨੂੰ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ 1000 ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਨੂੰ ਘਰ ਪਰਤਣ ਵਿੱਚ ਸਹਾਇਤਾ ਕੀਤੀ ਸੀ। ਉਸ ਸਮੇਂ ਦੀਆਂ ਹੋਰ ਤਸਵੀਰਾਂ ਇਸ ਆਰਟੀਕਲ ਵਿੱਚ ਵੇਖੀ ਜਾ ਸਕਦੀ ਹੈ।
ਹੁਣ ਵਾਰੀ ਸੀ ਫੇਸਬੁੱਕ ਤੇ ਪੋਸਟ ਨੂੰ ਸਾਂਝਾ ਕਰਨ ਵਾਲੇ ਪੇਜ ਆਓ ਮਿਲਕਰ ਦੇਸ਼ ਬਚਾਏ ਦੀ ਪ੍ਰੋਫਾਈਲ ਨੂੰ ਸਕੈਨ ਕਰਨ ਦੀ। ਸਕੈਨ ਕਰਨ ਤੇ ਅਸੀਂ ਪਾਇਆ ਕਿ ਖ਼ਬਰ ਨੂੰ ਲਿਖਣ ਜਾਣ ਦੇ ਸਮੇਂ ਤੱਕ ਇਸ ਪੇਜ ਦੇ 51118 ਫੋਲੋਵਰਸ ਸਨ।
ਨਤੀਜਾ: ਵਾਇਰਲ ਪੋਸਟ ਵਿੱਚ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਮੋਦੀ ਸਰਕਾਰ ਨੇ ਸੋਨੂੰ ਸੂਦ ਤੇ ਕੋਈ ਮੁਕੱਦਮਾ ਨਹੀਂ ਚਲਾਇਆ ਹੈ। ਹਾਲਾਂਕਿ ਹਾਲ ਹੀ ਵਿੱਚ ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ ਸਰਕਾਰ ਨੂੰ ਰੇਮਡੇਸਿਵਿਰ ਡਰੱਗ ਦੇ ਕਥਿਤ ਅਵੈਧ ਵੰਡ ਦੇ ਸੰਬੰਧ ਵਿੱਚ ਵਿਧਾਇਕ ਜੀਸ਼ਾਨ ਸਿਦੀਕੀ ਅਤੇ ਅਭਿਨੇਤਾ ਸੋਨੂੰ ਸੂਦ ਦੀ ਭੂਮਿਕਾ ਦੀ ਗੰਭੀਰਤਾ ਨਾਲ ਜਾਂਚ ਕਰਨ ਦਾ ਆਦੇਸ਼ ਦਿੱਤਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।