Fact Check : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਮੌਤ ਨਾਲ ਜੁੜੀ ਵਾਇਰਲ ਪੋਸਟ ਫਰਜ਼ੀ ਹੈ, ਏਮਜ ਵਿੱਚ ਚੱਲ ਰਿਹਾ ਹੈ ਇਲਾਜ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਮੌਤ ਨਾਲ ਜੁੜੀਆਂ ਖ਼ਬਰਾਂ ਫਰਜ਼ੀ ਹਨ। ਉਨ੍ਹਾਂ ਦਾ ਏਮਜ਼ ਵਿੱਚ ਡੇਂਗੂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੀ ਸਿਹਤ ਵਿੱਚ ਪਹਿਲਾਂ ਨਾਲੋਂ ਸੁਧਾਰ ਹੈ।

Fact Check : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਮੌਤ ਨਾਲ ਜੁੜੀ ਵਾਇਰਲ ਪੋਸਟ ਫਰਜ਼ੀ ਹੈ, ਏਮਜ ਵਿੱਚ ਚੱਲ ਰਿਹਾ ਹੈ ਇਲਾਜ

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਦਿੱਗਜ ਆਗੂ ਮਨਮੋਹਨ ਸਿੰਘ ਨਾਲ ਜੁੜੀ ਕੁਝ ਪੋਸਟਾਂ ਵਾਇਰਲ ਹੋ ਰਹੀਆਂ ਹਨ। ਉਸ ਵਿੱਚ ਉਨ੍ਹਾਂ ਦੀਆਂ ਤਸਵੀਰਾਂ ਦੀ ਵਰਤੋਂ ਕਰਦਿਆਂ, ਦਾਅਵਾ ਕੀਤਾ ਜਾ ਰਿਹਾ ਹੈ ਕਿ ਮਨਮੋਹਨ ਸਿੰਘ ਦਾ ਦਿਹਾਂਤ ਹੋ ਗਿਆ ਹੈ । ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ। ਸਾਨੂੰ ਪਤਾ ਲੱਗਾ ਕਿ ਮਨਮੋਹਨ ਸਿੰਘ ਦੀ ਮੌਤ ਨਾਲ ਜੁੜੀਆਂ ਸਾਰੀਆਂ ਵਾਇਰਲ ਪੋਸਟਾਂ ਫਰਜ਼ੀ ਹਨ। ਉਨ੍ਹਾਂ ਦਾ ਦਿੱਲੀ ਦੇ ਏਮਜ ਵਿੱਚ ਡੇਂਗੂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੀ ਹਾਲਤ ਪਹਿਲਾਂ ਨਾਲੋਂ ਠੀਕ ਹੈ।

ਕੀ ਹੈ ਵਾਇਰਲ ਪੋਸਟ ਵਿੱਚ

ਫੇਸਬੁੱਕ ਯੂਜ਼ਰ ਪੂਨਮ ਕੁਮਾਰੀ ਨੇ 15 ਅਕਤੂਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀਆਂ ਦੋ ਤਸਵੀਰਾਂ ਦੀ ਵਰਤੋਂ ਕਰਦਿਆਂ ਲਿਖਿਆ: ‘ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ, ਅਰਥ ਸ਼ਾਸਤਰੀ, ਮਹਾਨ ਵਿਅਕਤੀ ਸਤਿਕਾਰਯੋਗ ਡਾ. ਮਨਮੋਹਨ ਸਿੰਘ ਜੀ ਸਾਡੇ ਵਿੱਚ ਨਹੀਂ ਰਹੇ, ਭਗਵਾਨ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ!’

ਫੇਸਬੁੱਕ ਪੋਸਟ ਦੇ ਕੰਟੇੰਟ ਨੂੰ ਜਿਉਂ ਦਾ ਤਿਉਂ ਲਿਖਿਆ ਗਿਆ ਹੈ। ਇਹ ਟਵਿੱਟਰ, ਵਟਸਐਪ ਅਤੇ ਫੇਸਬੁੱਕ ‘ਤੇ ਜ਼ਿਆਦਾ ਵਾਇਰਲ ਹੈ। ਪੋਸਟ ਦੇ ਅਰਕਾਇਵ ਵਰਜਨ ਨੂੰ ਇੱਥੇ ਕਲਿਕ ਕਰਕੇ ਵੇਖਿਆ ਜਾ ਸਕਦਾ ਹੈ।

ਪੜਤਾਲ

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਜੁੜੀ ਵਾਇਰਲ ਪੋਸਟ ਦੀ ਸੱਚਾਈ ਜਾਣਨ ਲਈ ਵਿਸ਼ਵਾਸ ਨਿਊਜ਼ ਨੇ ਸਭ ਤੋਂ ਪਹਿਲਾਂ ਗੂਗਲ ਓਪਨ ਸਰਚ ਦੀ ਮਦਦ ਲਈ। ਇੱਥੇ ਸੰਬੰਧਿਤ ਕੀਵਰਡਸ ਟਾਈਪ ਕਰਕੇ ਸਰਚ ਕਰਨ ਤੇ, ਸਾਨੂੰ ਬਹੁਤ ਸਾਰੀਆਂ ਮੀਡੀਆ ਰਿਪੋਰਟਾਂ ਮਿਲੀਆਂ। ਇਹਨਾਂ ਵਿੱਚ ਦੱਸਿਆ ਗਿਆ ਕਿ ਸਾਬਕਾ ਪ੍ਰਧਾਨ ਮੰਤਰੀ ਏਮਜ ਵਿੱਚ ਭਰਤੀ ਹਨ। ਜਾਗਰਣ ਡਾਟ ਕਾਮ ‘ਤੇ ਪਬਲਿਸ਼ ਇੱਕ ਖਬਰ ਵਿੱਚ ਦੱਸਿਆ ਗਿਆ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਬੁਖਾਰ ਦੇ ਬਾਅਦ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਦਿੱਲੀ ਦੇ ਅਖਿਲ ਭਾਰਤੀਅ ਆਯੁਰਵਿਗਿਆਨ ਸੰਸਥਾਨ (ਏਮਜ਼) ‘ਚ ਦਾਖਲ ਕਰਵਾਇਆ ਗਿਆ ਸੀ। ਜਾਂਚ ਵਿੱਚ ਡੇਂਗੂ ਪਾਇਆ ਗਿਆ। ਹੁਣ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਪੂਰੀ ਖ਼ਬਰ ਇੱਥੇ ਪੜ੍ਹੀ ਜਾ ਸਕਦੀ ਹੈ।

ਸਰਚ ਦੇ ਦੌਰਾਨ ਸਾਨੂੰ ਹਿੰਦੁਸਤਾਨ ਟਾਈਮਜ਼ ਦੇ ਟਵਿੱਟਰ ਹੈਂਡਲ ਉੱਤੇ ਟਵੀਟ ਕੀਤੀ ਇੱਕ ਖ਼ਬਰ ਮਿਲੀ। ਇਸਨੂੰ 18 ਅਕਤੂਬਰ ਨੂੰ ਕੀਤਾ ਗਿਆ ਸੀ। ਇਸ ਵਿੱਚ ਦੱਸਿਆ ਗਿਆ ਕਿ ਡੇਂਗੂ ਦੇ ਇਲਾਜ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਦੀ ਸਿਹਤ ਵਿੱਚ ਸੁਧਾਰ ਹੈ। ਸੰਬੰਧਿਤ ਖ਼ਬਰ ਨੂੰ ਹੇਠਾਂ ਵੇਖੋ।

ਵਿਸ਼ਵਾਸ ਨਿਊਜ਼ ਨੇ ਵਧੇਰੇ ਜਾਣਕਾਰੀ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਚੀਫ ਨੇਸ਼ਨਲ ਮੀਡੀਆ ਕੋ-ਆਰਡੀਨੇਟਰ ਸੰਜੇ ਸਿੰਘ ਨਾਲ ਸੰਪਰਕ ਕੀਤਾ। ਵਾਇਰਲ ਪੋਸਟ ਨੂੰ ਉਨ੍ਹਾਂ ਨਾਲ ਵਟਸਐਪ ‘ਤੇ ਸਾਂਝਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ਮਨਮੋਹਨ ਸਿੰਘ ਦੀ ਮੌਤ ਨਾਲ ਜੁੜੀਆਂ ਖ਼ਬਰਾਂ ਅਫਵਾਹ ਹਨ। ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੈ।

ਹੁਣ ਸਾਨੂੰ ਇਹ ਜਾਨਣਾ ਸੀ ਕਿ ਫ਼ਰਜ਼ੀ ਖਬਰ ਉਡਾਉਣ ਵਾਲੀ ਫੇਸਬੁੱਕ ਯੂਜ਼ਰ ਕੌਣ ਹੈ। ਫੇਸਬੁੱਕ ਯੂਜ਼ਰ ਪੂਨਮ ਕੁਮਾਰੀ ਦੀ ਸੋਸ਼ਲ ਸਕੈਨਿੰਗ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦੇ ਪੇਜ ਨੂੰ 160 ਤੋਂ ਵੱਧ ਲੋਕ ਫੋਲੋ ਕਰਦੇ ਹਨ। ਯੂਜ਼ਰ ਇੱਕ ਵਿਸ਼ੇਸ਼ ਵਿਚਾਰਧਾਰਾ ਤੋਂ ਪ੍ਰਭਾਵਿਤ ਦਿਖੀ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਮੌਤ ਨਾਲ ਜੁੜੀਆਂ ਖ਼ਬਰਾਂ ਫਰਜ਼ੀ ਹਨ। ਉਨ੍ਹਾਂ ਦਾ ਏਮਜ਼ ਵਿੱਚ ਡੇਂਗੂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੀ ਸਿਹਤ ਵਿੱਚ ਪਹਿਲਾਂ ਨਾਲੋਂ ਸੁਧਾਰ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts