Fact Check: ਪੁਲਿਸ ਵੱਲੋਂ ਬੇਰਹਿਮੀ ਨਾਲ ਕੁੱਟੇ ਗਏ ਬੱਚੇ ਦਾ ਪੁਰਾਣਾ ਵੀਡੀਓ ਮੁੜ ਹੋ ਰਿਹਾ ਵਾਇਰਲ।

ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਵਾਇਰਲ ਪੋਸਟ ਗੁੰਮਰਾਹਕੁੰਨ ਪਾਇਆ ਹੈ। ਇਹ ਵੀਡੀਓ ਹਾਲੀਆ ਨਹੀਂ ਬਲਕਿ ਪਿਛਲੇ ਸਾਲ ਦਾ ਹੈ ਅਤੇ ਉਸ ਪੁਲਿਸ ਮੁਲਾਜ਼ਮ ਖਿਲਾਫ ਕਾਰਵਾਈ ਹੋਣ ਮਗਰੋਂ ਉਸਨੂੰ ਸਸਪੈਂਡ ਕਰ ਦਿੱਤਾ ਗਿਆ ਸੀ। ਪਿਛਲੇ ਸਾਲ ਦੀ ਇਸ ਵੀਡੀਓ ਨੂੰ ਹੁਣ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੱਮਰਾਹ ਕੀਤਾ ਜਾ ਰਿਹਾ ਹੈ।

Fact Check: ਪੁਲਿਸ ਵੱਲੋਂ ਬੇਰਹਿਮੀ ਨਾਲ ਕੁੱਟੇ ਗਏ ਬੱਚੇ ਦਾ ਪੁਰਾਣਾ ਵੀਡੀਓ ਮੁੜ ਹੋ ਰਿਹਾ ਵਾਇਰਲ।

ਵਿਸ਼ਵਾਸ ਨਿਊਜ਼ (ਨਵੀਂ ਦਿੱਲੀ)। ਇੱਕ ਵੀਡੀਓ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਵੀਡੀਓ ਵਿੱਚ ਇੱਕ ਪੁਲਿਸ ਮੁਲਾਜ਼ਮ ਨੂੰ ਇੱਕ ਬੱਚੇ ਨੂੰ ਬੇਰਹਿਮੀ ਨਾਲ ਕੁੱਟਦੇ ਹੋਏ ਵੇਖਿਆ ਜਾ ਸਕਦਾ ਹੈ। ਵੀਡੀਓ ਨੂੰ ਯੂਜ਼ਰ ਹਾਲੀਆ ਦੱਸ ਕੇ ਵਾਇਰਲ ਕਰ ਰਹੇ ਹਨ। ਵੀਡੀਓ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੁਲਿਸ ਹੀ ਗਰੀਬ ਲੋਕਾਂ ਤੇ ਜ਼ੁਲਮ ਕਰ ਰਹੀ ਹੈ ਅਤੇ ਗਰੀਬਾਂ ਦੀ ਮਦਦ ਕਰਨ ਵਾਲਾ ਹੁਣ ਕੋਈ ਵੀ ਨਹੀਂ ਹੈ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਇਹ ਦਾਅਵਾ ਸਹੀ ਨਹੀਂ ਪਾਇਆ ਗਿਆ।

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਇਹ ਵੀਡੀਓ ਹਾਲੀਆ ਨਹੀਂ ਬਲਕਿ ਪਿਛਲੇ ਸਾਲ ਦਾ ਹੈ ਅਤੇ ਉਸ ਪੁਲਿਸ ਮੁਲਾਜ਼ਮ ਖਿਲਾਫ ਕਾਰਵਾਈ ਹੋਣ ਮਗਰੋਂ ਉਸਨੂੰ ਸਸਪੈਂਡ ਕਰ ਦਿੱਤਾ ਗਿਆ ਸੀ।

ਕੀ ਹੋ ਰਿਹਾ ਹੈ ਵਾਇਰਲ

ਫੇਸਬੁੱਕ ਯੂਜ਼ਰ Baljit Singh ਨੇ ਇਹ ਪੋਸਟ ਸ਼ੇਅਰ ਕੀਤਾ ਹੈ, ਜਿਸਦੇ ਨਾਲ ਕੈਪਸ਼ਨ ਵਿੱਚ ਲਿਖਿਆ ਗਿਆ ਹੈ : ਜੇਕਰ ਪੁਲਿਸ ਹੀ ਗਰੀਬਾਂ ਉੱਤੇ ਅੱਤਿਆਚਾਰ ਕਰਦੀ ਰਹੀ, ਤੁਸੀਂ ਮਦਦ ਲਈ ਕਿਸ ਕੋਲ ਜਾਵੋਗੇ, ਗਰੀਬਾਂ ਦੀ ਆਵਾਜ਼ ਕੋਣ ਸੁਣੋ ?

ਇਸ ਪੋਸਟ ਦਾ ਆਰਕਾਇਵਡ ਲਿੰਕ ਇੱਥੇ ਵੇਖਿਆ ਜਾ ਸਕਦਾ ਹੈ।

ਪੜਤਾਲ

ਵਿਸ਼ਵਾਸ ਨਿਊਜ਼ ਨੇ ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਸਭ ਤੋਂ ਪਹਿਲਾਂ ਅਸੀਂ ਵਾਇਰਲ ਵੀਡੀਓ ਨੂੰ InVID ਟੂਲ ਵਿੱਚ ਪਾ ਕੇ ਇਸਦੇ ਕੀਫ਼੍ਰੇਮਸ ਕੱਢੇ। ਕੀਫ਼੍ਰੇਮਸ ਉੱਤੇ ਗੂਗਲ ਰਿਵਰਸ ਇਮੇਜ ਸਰਚ ਦਾ ਇਸਤੇਮਾਲ ਕਰਨ ਤੋਂ ਬਾਅਦ ਸਾਨੂੰ ਇਸ ਨਾਲ ਮਿਲਦੇ ਜੁਲਦੇ ਬਹੁਤ ਸਾਰੇ ਪਰਿਣਾਮ ਮਿਲੇ। ਇੱਕ ਪਰਿਣਾਮ ਦੀ ਮਦਦ ਨਾਲ ਅਸੀਂ IndiaTV ਦੇ ਯੂਟਿਯੂਬ ਚੈਨਲ ਤੇ ਪਹੁੰਚੇ ਜਿੱਥੇ ਇਸ ਵੀਡੀਓ ਨੂੰ 25 ਅਗਸਤ 2020 ਨੂੰ ਅਪਲੋਡ ਕੀਤਾ ਗਿਆ ਸੀ। ਵੀਡੀਓ ਨੂੰ ਅੱਪਲੋਡ ਕਰਦੇ ਹੋਏ ਲਿਖਿਆ ਗਿਆ ਸੀ Shocking! Delhi cop beats up youth in RK puram . ਪੂਰੀ ਵੀਡੀਓ ਇਥੇ ਵੇਖ ਸਕਦੇ ਹੋ। ਇਸਨੂੰ ਦੇਖਣ ਤੋਂ ਬਾਅਦ ਸਾਨੂੰ ਪਤਾ ਲੱਗਿਆ ਕਿ ਇਹ ਮਾਮਲਾ ਦਿੱਲੀ ਦੇ ਆਰ.ਕੇ.ਪੁਰਮ ਦਾ ਹੈ ਜਿੱਥੇ ਇੱਕ ਪੁਲਿਸ ਮੁਲਾਜ਼ਮ ਨੇ ਇੱਕ ਬੱਚੇ ਨੂੰ ਬੇਰਹਿਮੀ ਨਾਲ ਕੁੱਟਿਆ ਸੀ।

ਸਾਨੂੰ ਇਸ ਮਾਮਲੇ ਨੂੰ ਲੈ ਕੇ ਇੱਕ ਖ਼ਬਰ ਹਿੰਦੀ ਵੈੱਬ ਦੁਨੀਆ ਤੇ ਵੀ ਪ੍ਰਕਾਸ਼ਿਤ ਮਿਲੀ । ਹਿੰਦੀ ਵੈੱਬ ਦੁਨੀਆ ਨੇ 25 ਅਗਸਤ 2020 ਨੂੰ ਮਾਮਲੇ ਨੂੰ ਲੈ ਕੇ ਖਬਰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ, “दिल्ली पुलिस के कांस्टेबल ने बेहरमी से की नाबालिग की पिटाई, वीडियो वायरल होने पर सस्पेंड” ਇਹ ਖਬਰ ਇੱਥੇ ਕਲਿੱਕ ਕਰ ਪੜ੍ਹੀ ਜਾ ਸਕਦੀ ਹੈ।

ਅਸੀਂ ਆਪਣੀ ਜਾਂਚ ਅੱਗੇ ਵਧਾਈ ਤਾਂ ਸਾਨੂੰ Zee News ਦੀ ਵੈੱਬਸਾਈਟ ਤੇ 25 ਅਗਸਤ 2020 ਨੂੰ ਇਹ ਖ਼ਬਰ ਪਬਲਿਸ਼ ਮਿਲੀ ਜਿਸਦਾ ਸਿਰਲੇਖ ਸੀ : Video of a minor being beaten by a cop in Delhi goes viral; constable suspended , ਪੂਰੀ ਖ਼ਬਰ ਇਥੇ ਵੇਖੋ।

ਇਸ ਮਾਮਲੇ ਨੂੰ ਲੈ ਕੇ Indian Express ਅਤੇ The Times of India ਦੀ ਖ਼ਬਰ ਇੱਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ। ਕਿਉਂਕਿ ਇਹ ਸਾਰੀਆਂ ਖਬਰਾਂ ਪਿਛਲੇ ਸਾਲ ਅਗਸਤ ਵਿੱਚ ਪ੍ਰਕਾਸ਼ਿਤ ਹੋਈਆਂ ਸਨ, ਇਸ ਤੋਂ ਸਾਫ ਹੋਇਆ ਕਿ ਮਾਮਲਾ ਪੁਰਾਣਾ ਹੈ ਅਤੇ ਮਾਮਲੇ ਨੂੰ ਲੈ ਕੇ ਪੁਲਿਸ ਮੁਲਾਜ਼ਮ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ।

ਵੱਧ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਦੇ ਦਿੱਲੀ ਰਿਪੋਰਟਰ ਰਾਕੇਸ਼ ਸਿੰਘ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਘਟਨਾ ਫਰਜ਼ੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਬਾਰੇ ਦਿੱਲੀ ਪੁਲਿਸ ਦੇ ਪੀਆਰਓ ਚਿਨਮਯ ਬਿਸਵਾਲ ਨੇ ਵੀ ਸਟੇਟਮੈਂਟ ਦਿੱਤੀ ਹੈ ਕਿ ਇਹ ਵੀਡੀਓ ਫਰਜ਼ੀ ਹੈ ਅਤੇ ਇਸ ਤਰ੍ਹਾਂ ਦੀ ਕੋਈ ਘਟਨਾ ਹਾਲ ਵਿੱਚ ਨਹੀਂ ਵਾਪਰੀ ਹੈ।

ਹੁਣ ਵਾਰੀ ਸੀ ਫੇਸਬੁੱਕ ਤੇ ਇਸ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ Baljit Singh ਦੀ ਪ੍ਰੋਫਾਈਲ ਨੂੰ ਸਕੈਨ ਕਰਨ ਦੀ। ਯੂਜ਼ਰ ਦੀ ਪ੍ਰੋਫਾਈਲ ਨੂੰ ਸਕੈਨ ਕਰਨ ਤੇ ਅਸੀਂ ਪਾਇਆ ਕੀ ਫੇਸਬੁੱਕ ਤੇ ਯੂਜ਼ਰ ਦੇ 4704 ਮਿੱਤਰ ਹਨ ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਵਾਇਰਲ ਪੋਸਟ ਗੁੰਮਰਾਹਕੁੰਨ ਪਾਇਆ ਹੈ। ਇਹ ਵੀਡੀਓ ਹਾਲੀਆ ਨਹੀਂ ਬਲਕਿ ਪਿਛਲੇ ਸਾਲ ਦਾ ਹੈ ਅਤੇ ਉਸ ਪੁਲਿਸ ਮੁਲਾਜ਼ਮ ਖਿਲਾਫ ਕਾਰਵਾਈ ਹੋਣ ਮਗਰੋਂ ਉਸਨੂੰ ਸਸਪੈਂਡ ਕਰ ਦਿੱਤਾ ਗਿਆ ਸੀ। ਪਿਛਲੇ ਸਾਲ ਦੀ ਇਸ ਵੀਡੀਓ ਨੂੰ ਹੁਣ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੱਮਰਾਹ ਕੀਤਾ ਜਾ ਰਿਹਾ ਹੈ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts