Fact Check: ਪੁਲਿਸ ਵੱਲੋਂ ਭੰਨਤੋੜ ਦਾ ਇਹ ਵੀਡੀਓ ਜਬਲਪੁਰ ਦਾ ਹੈ, ਦਿੱਲੀ ਪੁਲਿਸ ਜਾਂ ਕਿਸਾਨੀ ਸੰਘਰਸ਼ ਨਾਲ ਨਹੀਂ ਕੋਈ ਸੰਬੰਧ
ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਵਾਇਰਲ ਪੋਸਟ ਫਰਜ਼ੀ ਪਾਇਆ। ਇਹ ਵੀਡੀਓ ਹਾਲੀਆ ਨਹੀਂ ਬਲਕਿ 2 ਸਾਲ ਪੁਰਾਣਾ ਹੈ ਅਤੇ ਇਹ ਮੱਧ ਪ੍ਰਦੇਸ਼ ਦੇ ਜਬਲਪੁਰ ਦਾ ਹੈ। ਇਸ ਵੀਡੀਓ ਦਾ ਕਿਸਾਨ ਸੰਘਰਸ਼ ਨਾਲ ਕੋਈ ਸੰਬੰਧ ਨਹੀਂ ਹੈ।
- By: Jyoti Kumari
- Published: May 20, 2021 at 06:56 PM
- Updated: May 20, 2021 at 07:46 PM
ਨਵੀਂ ਦਿੱਲੀ( ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ਤੇ ਇੱਕ ਵੀਡੀਓ ਤੇਜੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਪੁਲਿਸ ਕਰਮਚਾਰੀਆਂ ਨੂੰ ਭੰਨਤੋੜ ਕਰਦਿਆਂ ਵੇਖਿਆ ਜਾ ਸਕਦਾ ਹੈ। ਪੋਸਟ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਦਿੱਲੀ ਦਾ ਹੈ। ਪੋਸਟ ਵਿੱਚ ਕਿਹਾ ਜਾ ਰਿਹਾ ਹੈ ਕਿ ਪੁਲਿਸ ਆਪ ਭੰਨਤੋੜ ਕਰ ਰਹੀ ਹੈ ਅਤੇ ਪੁਲਿਸ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਫਰਜ਼ੀ ਨਿਕਲਿਆ। ਇਹ ਵੀਡੀਓ ਮੱਧ ਪ੍ਰਦੇਸ਼ ਦੇ ਜਬਲਪੁਰ ਦਾ ਹੈ ਅਤੇ ਇਹ ਹਾਲੀਆ ਨਹੀਂ ਬਲਕਿ 2 ਸਾਲ ਪੁਰਾਣਾ ਹੈ। ਇਸ ਦਾ ਕਿਸਾਨ ਸੰਘਰਸ਼ ਨਾਲ ਕੋਈ ਸੰਬੰਧ ਨਹੀਂ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਪੇਜ “ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ”ਨੇ ਵਾਇਰਲ ਵੀਡੀਓ ਨੂੰ ਦਿੱਲੀ ਦਾ ਦੱਸ ਕੇ ਸ਼ੇਅਰ ਕਰਦਿਆਂ ਲਿਖਿਆ, “ਦਿੱਲੀ ਵਿੱਚ ਪੁਲਿਸ ਆਪ ਭੰਨ ਤੋੜ ਕਰਕੇ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ ਕਿ ਕਿਸਾਨ ਦਿੱਲੀ ਨਿਵਾਸੀਆਂ ਦਾ ਨੁਕਸਾਨ ਕਰ ਰਹੇ ਹਨ… ਕਿਰਪਾ ਕਰਕੇ ਵੱਧ ਤੋਂ ਵੱਧ ਸ਼ੇਅਰ ਕਰੋ ਜੀ…. ਕਿਸਾਨ ਮਜ਼ਦੂਰ ਏਕਤਾ ਜਿੰਦਾਬਾਦ 💪🏻
ਫੇਸਬੁੱਕ ਪੋਸਟ ਦੇ ਆਰਕਾਇਵਡ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਪੜਤਾਲ
ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕਰਨ ਲਈ ਸਭ ਤੋਂ ਪਹਿਲਾਂ ਵੀਡੀਓ ਨੂੰ InVID ਟੂਲ ਵਿੱਚ ਪਾ ਕੇ ਇਸਦੇ ਕੀਫ਼੍ਰੇਮਸ ਕੱਢੇ। ਕੀਫ਼੍ਰੇਮਸ ਉੱਤੇ ਗੂਗਲ ਰਿਵਰਸ ਇਮੇਜ ਸਰਚ ਦਾ ਇਸਤੇਮਾਲ ਕਰਨ ਤੋਂ ਬਾਅਦ ਸਾਨੂੰ ਵੀਡੀਓ ਨੂੰ ਲੈ ਕੇ Nai Dunia ਤੇ ਪ੍ਰਕਾਸ਼ਿਤ ਇੱਕ ਪੁਰਾਣੀ ਖਬਰ ਮਿਲੀ। ਇਸ ਖਬਰ ਵਿੱਚ ਵੀਡੀਓ ਦਾ ਸਕ੍ਰੀਨਸ਼ਾਟ ਇਸਤੇਮਾਲ ਕੀਤਾ ਗਿਆ ਸੀ ਅਤੇ ਇਹ ਖਬਰ 26 ਦਿਸੰਬਰ 2019 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ। ਖਬਰ ਨੂੰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ ਗਿਆ ਸੀ , “Madhya Pradesh News : तोड़फोड़ के वीडियो को लेकर उत्तरप्रदेश पुलिस के दावे की जबलपुर में जांच”
ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਨੂੰ ਲੈ ਕੇ ਆਪਣੀ ਜਾਂਚ ਅੱਗੇ ਵਧਾਈ ਤਾਂ ਸਾਨੂੰ ” ਅਮਰ ਉਜਾਲਾ” ਤੇ 27 ਦਿਸੰਬਰ 2019 ਨੂੰ ਇਹ ਖ਼ਬਰ ਪ੍ਰਕਾਸ਼ਿਤ ਮਿਲੀ। ਖਬਰ ਨੂੰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ ਗਿਆ ਸੀ, ” मध्यप्रदेश : वायरल वीडियो में दावा, खड़ी गाड़ियों में तोड़फोड़ कर रही जबलपुर पुलिस” ਪੂਰੀ ਖ਼ਬਰ ਇੱਥੇ ਪੜ੍ਹੋ।
ਖਬਰ ਅਨੁਸਾਰ ਇਸ ਵਾਇਰਲ ਵੀਡੀਓ ਨੂੰ ਉੱਤਰ ਪ੍ਰਦੇਸ਼ ਦਾ ਦੱਸ ਕੇ ਵਾਇਰਲ ਕੀਤਾ ਜਾ ਰਿਹਾ ਸੀ ਜਿਸ ਤੋਂ ਬਾਅਦ ਉੱਤਰ ਪ੍ਰਦੇਸ਼ ਪੁਲਿਸ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਇਹ ਵੀਡੀਓ ਮੱਧ ਪ੍ਰਦੇਸ਼ ਦੇ ਜਬਲਪੁਰ ਦਾ ਹੈ। ਇਸ ਮਾਮਲੇ ਨੂੰ ਲੈ ਕੇ ਜਬਲਪੁਰ ਪੁਲਿਸ ਨੇ ਕਾਰਵਾਈ ਕੀਤੀ ਅਤੇ ਪਾਇਆ ਕਿ ਇਹ ਵੀਡੀਓ ਜਬਲਪੁਰ ਦੇ ਗੋਹਲਪੁਰ ਦਾ ਹੈ ਜਿੱਥੇ ਇੱਕ ਡਾਕਟਰ ਦੀ ਕਲੀਨਿਕ ਹੇਠਾਂ ਭੰਨਤੋੜ ਕੀਤੀ ਗਈ ਸੀ।
ਉੱਤਰ ਪ੍ਰਦੇਸ਼ ਪੁਲਿਸ ਨੇ ਵੀਡੀਓ ਸਬੰਧੀ 25 ਦਿਸੰਬਰ 2019 ਨੂੰ ਟਵੀਟ ਕੀਤਾ ਸੀ। ਟਵੀਟ ਕਰਦਿਆਂ ਉਨ੍ਹਾਂ ਨੇ ਲਿਖਿਆ ਸੀ: “वीडियो में दिखाई जा रही घटना @UPPolice से संबंधित नहीं है, यह जबलपुर मध्य प्रदेश का वीडियो है। #UPPAgainstFakeNews” ਇਹ ਟਵੀਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਇਸ ਮਾਮਲੇ ਵਿੱਚ ਪੁਸ਼ਟੀ ਲਈ ਅਸੀਂ ਨਈ ਦੁਨੀਆਂ ਜਬਲਪੁਰ ਦੇ ਸਥਾਨਕ ਰਿਪੋਰਟਰ ਬ੍ਰਿਜੇਸ਼ ਸ਼ੁਕਲਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਵੀਡੀਓ 2019 ਦਾ ਹੈ । ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਸ ਸਮੇਂ ਜਬਲਪੁਰ ਦੇ ਗੋਹਲਪੁਰ ਵਿੱਚ CAA ਖਿਲਾਫ ਪ੍ਰਦਰਸ਼ਨ ਚਲ ਰਿਹਾ ਸੀ ਅਤੇ ਪੂਰੇ ਖੇਤਰ ਵਿੱਚ ਕਰਫਿਊ ਲੱਗਿਆ ਹੋਇਆ ਸੀ।
ਵੱਧ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਦੇ ਦਿੱਲੀ ਰਿਪੋਰਟਰ ਰਾਕੇਸ਼ ਸਿੰਘ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਵੀਡੀਓ ਫਰਜ਼ੀ ਹੈ ਅਤੇ ਅਜਿਹੀ ਕੋਈ ਘਟਨਾ ਹਾਲ ਦੇ ਦਿਨਾਂ ਵਿੱਚ ਇੱਥੇ ਨਹੀਂ ਵਾਪਰੀ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਫਰਜ਼ੀ ਪੋਸਟ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਸਾਨੂੰ ਪਤਾ ਲੱਗਿਆ ਕਿ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਨਾਮ ਦੇ ਇਸ ਫੇਸਬੁੱਕ ਪੇਜ ਨੂੰ 81,968 ਲੋਕ ਫੋਲੋ ਕਰਦੇ ਹਨ। ਇਸ ਫੇਸਬੁੱਕ ਪੇਜ ਨੂੰ 7 ਅਗਸਤ 2017 ਨੂੰ ਬਣਾਇਆ ਗਿਆ ਸੀ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਵਾਇਰਲ ਪੋਸਟ ਫਰਜ਼ੀ ਪਾਇਆ। ਇਹ ਵੀਡੀਓ ਹਾਲੀਆ ਨਹੀਂ ਬਲਕਿ 2 ਸਾਲ ਪੁਰਾਣਾ ਹੈ ਅਤੇ ਇਹ ਮੱਧ ਪ੍ਰਦੇਸ਼ ਦੇ ਜਬਲਪੁਰ ਦਾ ਹੈ। ਇਸ ਵੀਡੀਓ ਦਾ ਕਿਸਾਨ ਸੰਘਰਸ਼ ਨਾਲ ਕੋਈ ਸੰਬੰਧ ਨਹੀਂ ਹੈ।
- Claim Review : ਦਿੱਲੀ ਵਿੱਚ ਪੁਲਿਸ ਆਪ ਭੰਨ ਤੋੜ ਕਰਕੇ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ ਕਿ ਕਿਸਾਨ ਦਿੱਲੀ ਨਿਵਾਸੀਆਂ ਦਾ ਨੁਕਸਾਨ ਕਰ ਰਹੇ ਹਨ… ਕਿਰਪਾ ਕਰਕੇ ਵੱਧ ਤੋਂ ਵੱਧ ਸ਼ੇਅਰ ਕਰੋ ਜੀ…. ਕਿਸਾਨ ਮਜ਼ਦੂਰ ਏਕਤਾ ਜਿੰਦਾਬਾਦ
- Claimed By : ਫੇਸਬੁੱਕ ਪੇਜ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ
- Fact Check : ਫਰਜ਼ੀ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...