Fact Check: ਅਸ਼ਰਫ ਗਨੀ ਦੀ ਬਗਰਾਮ ਯਾਤਰਾ ਦੀ ਤਸਵੀਰ ਨੂੰ ਉਨ੍ਹਾਂ ਦੇ ਅਫਗਾਨਿਸਤਾਨ ਛੱਡਕੇ ਜਾਣ ਦਾ ਦੱਸਦੇ ਹੋਏ ਕੀਤਾ ਜਾ ਰਿਹਾ ਹੈ ਵਾਇਰਲ

ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਰਾਸ਼ਟਰਪਤੀ ਅਸ਼ਰਫ ਗਨੀ ਦੇ ਅਫਗਾਨਿਸਤਾਨ ਛੱਡਣ ਦੇ ਦਾਅਵੇ ਨਾਲ ਵਾਇਰਲ ਹੋ ਰਹੀ ਇਹ ਤਸਵੀਰ ਜੁਲਾਈ 2021 ਦੀ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਅਫਗਾਨਿਸਤਾਨ ‘ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਰਾਸ਼ਟਰਪਤੀ ਅਸ਼ਰਫ ਗਨੀ ਦੇ ਦੇਸ਼ ਛੱਡਣ ਤੋਂ ਬਾਅਦ, ਇੱਕ ਤਸਵੀਰ ਸੋਸ਼ਲ ਮੀਡੀਆ’ ਤੇ ਵਾਇਰਲ ਹੋਈ ਹੈ ਜਿਸ ਵਿੱਚ ਉਨ੍ਹਾਂ ਨੂੰ ਇੱਕ ਹਵਾਈ ਜਹਾਜ਼ ਦੀ ਖਿੜਕੀ ਵਿੱਚੋਂ ਝਾਕਦੇ ਹੋਏ ਦੇਖਿਆ ਜਾ ਸਕਦਾ ਹੈ। ਪੋਸਟ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਉਨ੍ਹਾਂ ਦੇ ਦੇਸ਼ ਤੋਂ ਭੱਜਦੇ ਸਮੇਂ ਦੀ ਤਸਵੀਰ ਹੈ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਇਹ ਦਾਅਵਾ ਗ਼ਲਤ ਨਿਕਲਿਆ। ਤਾਲਿਬਾਨ ਦੇ ਕਬਜੇ ਤੋਂ ਬਾਅਦ ਅਸ਼ਰਫ ਗਨੀ ਅਫਗਾਨਿਸਤਾਨ ਛੱਡ ਕੇ ਜਾ ਚੁੱਕੇ ਹਨ, ਪਰ ਵਾਇਰਲ ਹੋ ਰਹੀ ਤਸਵੀਰ ਇਸ ਘਟਨਾ ਦੀ ਨਹੀਂ ਹੈ। ਵਾਇਰਲ ਤਸਵੀਰ ਜੁਲਾਈ ਦੀ ਹੈ, ਜਦੋਂ ਅੰਤਰਰਾਸ਼ਟਰੀ ਬਲਾਂ ਦੇ ਜਾਣ ਤੋਂ ਬਾਅਦ ਉਨ੍ਹਾਂ ਨੇ ਬਗਰਾਮ ਏਅਰਫੀਲਡ ਦਾ ਦੌਰਾ ਕੀਤਾ ਸੀ।

ਕੀ ਹੈ ਵਾਇਰਲ ਪੋਸਟ ਵਿੱਚ ?

ਟਵੀਟਰ ਯੂਜ਼ਰ ‘Ayinde_OmO_Yobe’ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰ ਲਿਖਿਆ ਹੈ , ”This is the Afghan president fleeing his country. Do you notice that there are no multitudes of Afghans in the plane with him? They’ve been left behind to face their fate. America only evacuated their embassy staff. No Afghans. This is instructive, especially…” ਜਿਸਦਾ ਪੰਜਾਬੀ ਅਨੁਵਾਦ ਹੁੰਦਾ ਹੈ,”“ਇਹ ਹੈ ਆਪਣੇ ਦੇਸ਼ ਤੋਂ ਭੱਜ ਰਹੇ ਅਫਗਾਨ ਰਾਸ਼ਟਰਪਤੀ। ਕੀ ਤੁਸੀਂ ਦੇਖਿਆ ਹੈ ਕਿ ਉਸਦੇ ਨਾਲ ਜਹਾਜ਼ ਵਿੱਚ ਅਫਗਾਨਾਂ ਦੀ ਭੀੜ ਨਹੀਂ ਹੈ? ਉਨ੍ਹਾਂ ਨੂੰ ਆਪਣੀ ਕਿਸਮਤ ਦਾ ਸਾਹਮਣਾ ਕਰਨ ਲਈ ਪਿੱਛੇ ਛੱਡ ਦਿੱਤਾ ਗਿਆ ਹੈ। ਅਮਰੀਕਾ ਨੇ ਸਿਰਫ ਆਪਣੇ ਦੁੱਤਾਵਾਸ ਦੇ ਕਰਮਚਾਰੀਆਂ ਨੂੰ ਕੱਢਿਆ। ਕੋਈ ਅਫਗਾਨ ਨਹੀਂ। ਇਹ ਉਪਦੇਸ਼ਕ ਹੈ, ਖ਼ਾਸਕਰ… ”

ਪੋਸਟ ਦਾ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।

ਪੜਤਾਲ

ਇਸ ਤਸਵੀਰ ਨੂੰ ਰਿਵਰਸ ਇਮੇਜ ਸਰਚ ਕਰਨ ਤੇ ਸਾਨੂੰ ਇਹ ਤਸਵੀਰ 9 ਜੁਲਾਈ, 2021 ਨੂੰ ਅਫਗਾਨ ਰਾਸ਼ਟਰਪਤੀ ਦਫਤਰ ਦੇ ਅਧਿਕਾਰਿਤ ਫੇਸਬੁੱਕ ਪੇਜ ਤੇ ਮਿਲੀ। ਤਸਵੀਰ ਵਿੱਚ ਲਿਖਿਆ ਸੀ : “ਅੱਜ ਸਵੇਰੇ, ਰਾਸ਼ਟਰਪਤੀ ਮੁਹੰਮਦ ਅਸ਼ਰਫ ਗਨੀ ਨੇ ਬਗਰਾਮ ਹਵਾਈ ਅੱਡੇ ਦੇ ਵੱਖ -ਵੱਖ ਹਿੱਸਿਆਂ ਦਾ ਦੌਰਾ ਕੀਤਾ, ਜਿਨ੍ਹਾਂ ਦੀਆਂ ਜ਼ਿੰਮੇਵਾਰੀਆਂ ਨੂੰ ਅੰਤਰਰਾਸ਼ਟਰੀ ਬਲਾਂ ਦੀ ਵਾਪਸੀ ਤੋਂ ਬਾਅਦ ਅਫਗਾਨ ਸੁਰੱਖਿਆ ਅਤੇ ਰੱਖਿਆ ਬਲਾਂ ਨੂੰ ਸਥਾਨਾਂਤਰਿਤ ਕਰ ਦਿੱਤਾ ਗਿਆ ਹੈ। ਸਭ ਤੋਂ ਪਹਿਲਾਂ, ਬ੍ਰਿਗੇਡੀਅਰ ਜਨਰਲ ਅਸਦੁੱਲਾ ਕੌਹੇਸਤਾਨੀ ਨੇ ਬਗਰਾਮ ਹਵਾਈ ਅੱਡੇ ਤੇ ਸਥਿਤੀ ਬਾਰੇ ਵਿਸਤ੍ਰਿਤ ਰਿਪੋਰਟ ਪੇਸ਼ ਕੀਤੀ ਅਤੇ ਰਾਸ਼ਟਰਪਤੀ ਨਾਲ ਆਪਣੀਆਂ ਯੋਜਨਾਵਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਸਾਂਝੀਆਂ ਕੀਤੀਆਂ, ਜਿਸ ਵਿੱਚ ਸਪਲਾਈ, ਸਟਾਫਿੰਗ, ਸੁਰੱਖਿਆ ਬੈਲਟ ਦੀ ਸਥਾਪਨਾ ਅਤੇ ਸਹੂਲਤਾਂ ਦੀ ਸਾਂਭ -ਸੰਭਾਲ ਸ਼ਾਮਿਲ ਹੈ।

ਸਾਨੂੰ ਇਹ ਤਸਵੀਰ www.abc.es ਤੇ ਵੀ ਮਿਲੀ। ਇੱਥੇ ਇਸ ਤਸਵੀਰ ਨਾਲ ਲਿਖਿਆ ਸੀ ” ਅਸ਼ਰਫ ਗਨੀ, ਅਮਰੀਕੀ ਸੈਨਿਕਾਂ ਦੇ ਜਾਣ ਤੋਂ ਬਾਅਦ ਪਿਛਲੇ ਜੁਲਾਈ ਵਿੱਚ ਬਗਰਾਮ ਬੇਸ ਦੀ ਯਾਤਰਾ ਦੌਰਾਨ – ਰਾਇਟਰਸ | ਵੀਡੀਓ : ਏਟਲਸ”

Jagran.com/ ਦੀ ਖਬਰ ਅਨੁਸਾਰ,“ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਸੰਯੁਕਤ ਅਰਬ ਅਮੀਰਾਤ ਵਿੱਚ ਹਨ। 15 ਅਗਸਤ ਨੂੰ ਕਾਬੁਲ ਉੱਤੇ ਤਾਲਿਬਾਨ ਦੇ ਕਬਜ਼ਾ ਕਰਨ ਤੋਂ ਬਾਅਦ ਰਾਸ਼ਟਰਪਤੀ ਅਸ਼ਰਫ ਗਨੀ ਨੇ ਦੇਸ਼ ਛੱਡ ਦਿੱਤਾ ਸੀ। ਯੂ.ਏ.ਈ ਦੀ ਸਰਕਾਰ ਨੇ ਇਸਦੀ ਪੁਸ਼ਟੀ ਕੀਤੀ। ਯੂ.ਏ.ਈ ਦੇ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਅਸ਼ਰਫ ਗਨੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਨਵਤਾ ਦੇ ਆਧਾਰ ਤੇ ਸ਼ਰਣ ਦਿੱਤੀ ਗਈ ਹੈ।

ਵਾਇਰਲ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ Ayinde_OmO_Yobe ਨੂੰ 170 ਤੋਂ ਵੱਧ ਲੋਕ ਫੋਲੋ ਕਰਦੇ ਹਨ।

ਨਤੀਜਾ: ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਰਾਸ਼ਟਰਪਤੀ ਅਸ਼ਰਫ ਗਨੀ ਦੇ ਅਫਗਾਨਿਸਤਾਨ ਛੱਡਣ ਦੇ ਦਾਅਵੇ ਨਾਲ ਵਾਇਰਲ ਹੋ ਰਹੀ ਇਹ ਤਸਵੀਰ ਜੁਲਾਈ 2021 ਦੀ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts