ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਪੋਸਟ ਫਰਜੀ ਸਾਬਿਤ ਹੋਈ। ਪ੍ਰੇਮ ਸਿੰਘ ਚੰਦੂਮਾਜਰਾ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।
ਵਿਸ਼ਵਾਸ ਨਿਊਜ਼( ਨਵੀਂ ਦਿੱਲੀ ) ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਨੇ ਸਿਆਸੀ ਜਗਤ ਨੂੰ ਹੈਰਾਨ ਕਰ ਦਿੱਤਾ। ਕਈ ਵਿਰੋਧੀ ਸਿਆਸੀ ਆਗੂਆਂ ਵੱਲੋਂ ਦੋਨਾਂ ਪਾਰਟੀ ‘ਤੇ ਇਸ ਗਠਜੋੜ ਨੂੰ ਲੈ ਕੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।ਇਸ ਨੂੰ ਲੈ ਕੇ ਹੀ ਇੱਕ ਪੋਸਟ ਵਿੱਚ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੇ ਨਾਂ ਤੋਂ ਇੱਕ ਬਿਆਨ ਨੂੰ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਇਹ ਬਿਆਨ ਡੇਰਾ ਸੋਧਾ ਸਾਧ ਗੁਰਮੀਤ ਰਾਮ ਰਹੀਮ ਪੋਸ਼ਾਕ ਮਾਮਲੇ ਨੂੰ ਲੈ ਕੇ ਦਿੱਤਾ ਗਿਆ ਹੈ। ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਇਹ ਪੋਸਟ ਫਰਜੀ ਸਾਬਿਤ ਹੋਈ। ਪ੍ਰੇਮ ਸਿੰਘ ਚੰਦੂਮਾਜਰਾ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।
ਕੀ ਹੋ ਰਿਹਾ ਹੈ ਵਾਇਰਲ?
ਫੇਸਬੁੱਕ ਯੂਜ਼ਰ “Nick Bagri” ਨੇ 14 ਜੂਨ 2021 ਨੂੰ ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਲਿਖਿਆ:ਮਾਇਆਵਤੀ ਨੂੰ ਮਿਲਣ ਲਈ ਬਾਦਲ ਬਿਲਕੁਲ ਠੀਕ ਆ ਪਰ SIT ਸਾਹਮਣੇ ਪੇਸ਼ ਹੋਣ ਵੇਲੇ ਬਿਮਾਰੀ ਦੇ ਡਰਾਮੇ ਕਰਨ ਲੱਗ ਪੈਂਦਾ !!🤔ਪੋਸਟ ਵਿੱਚ ਪ੍ਰੇਮ ਸਿੰਘ ਚੰਦੂਮਾਜਰਾ ਦੀ ਤਸਵੀਰ ਦਾ ਇਸਤੇਮਾਲ ਕਰਦੇ ਹੋਏ ਇੱਕ ਅਖਬਾਰ ਦੀ ਕਟਿੰਗ ਸ਼ੇਅਰ ਕੀਤੀ ਗਈ ਹੈ।
ਇਸ ਪੋਸਟ ਦਾ ਆਰਕਾਇਵਡ ਲਿੰਕ ਇੱਥੇ ਵੇਖੋ।
ਪੜਤਾਲ
ਪੜਤਾਲ ਦੀ ਸ਼ੁਰੂਆਤ ਅਸੀਂ ਨਿਊਜ਼ ਸਰਚ ਤੋਂ ਕੀਤੀ ਅਸੀਂ ਸਬੰਧਿਤ ਕੀਵਰਡ ਨਾਲ ਖਬਰਾਂ ਲੱਭਣੀਆਂ ਸ਼ੁਰੂ ਕੀਤੀ। ਸਾਨੂੰ ਇਸ ਮਾਮਲੇ ਨਾਲ ਜੁੜੀ ਕੋਈ ਵੀ ਮੀਡਿਆ ਰਿਪੋਰਟ ਨਹੀਂ ਮਿਲੀ। ਦੱਸ ਦਈਏ ਕਿ ਜੇਕਰ ਅਜਿਹਾ ਕੋਈ ਬਿਆਨ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਦਿੱਤਾ ਗਿਆ ਹੁੰਦਾ ਤਾਂ ਉਹ ਸੁਰਖੀਆਂ ਵਿਚ ਜ਼ਰੂਰ ਆਉਣਾ ਸੀ ਪਰ ਇਸ ਬਿਆਨ ਨੂੰ ਲੈ ਕੇ ਸਾਨੂੰ ਕੋਈ ਖਬਰ ਨਹੀਂ ਮਿਲੀ।
ਜਦੋਂ ਅਸੀਂ ਫੇਸਬੁੱਕ ਤੇ ਸਰਚ ਕੀਤਾ ਤਾਂ ਸਾਨੂੰ ਫੇਸਬੁੱਕ ਯੂਜ਼ਰ Kanwar Nonihal Singh Sidhu ਦੇ ਅਕਾਊਂਟ ਵਿੱਚ 20 ਜੁਲਾਈ 2020 ਨੂੰ ਪ੍ਰੇਮ ਸਿੰਘ ਚੰਦੂਮਾਜਰਾ ਦਾ ਇਹ ਵੀਡੀਓ ਅਪਲੋਡ ਮਿਲਿਆ, ਵੀਡੀਓ ਨੂੰ ਅਪਲੋਡ ਕਰਦੇ ਹੋਏ ਲਿਖਿਆ ਗਿਆ ਸੀ, “ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਜੀ ਦੇ ਅਕਸ ਨੂੰ ਬਦਨਾਮ ਕਰਨ ਲਈ ਉਨ੍ਹਾਂ ਖਿਲਾਫ ਝੂਠੀਆਂ ਖ਼ਬਰਾਂ ਬਣਾ ਕੇ ਸੋਸ਼ਲ ਮੀਡੀਆ ਤੇ ਵਾਇਰਲ ਕਰਨ ਵਾਲਿਆਂ ਤੇ ਹੋਵੇਗੀ ਸਖ਼ਤ ਕਾਰਵਾਈ।#BewareOfLiars
ਇਸ ਬਾਰੇ ਸਾਨੂੰ ਕੋਈ ਖ਼ਬਰ ਤਾਂ ਨਹੀਂ ਮਿਲੀ ਇਸ ਲਈ ਇਸ ਖ਼ਬਰ ਦੀ ਸੱਚਾਈ ਜਾਨਣ ਦੇ ਲਈ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਪ੍ਰਵਕਤਾ ਡਾ.ਦਲਜੀਤ ਸਿੰਘ ਚੀਮਾ ਨਾਲ ਸੰਪਰਕ ਕੀਤਾ, ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਪੋਸਟ ਪਹਿਲਾਂ ਵੀ ਵਾਇਰਲ ਹੋਈ ਸੀ ਅਤੇ ਇਸ ਗੱਲ ਡਾ ਖੰਡਨ ਆਪ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ।ਉਨ੍ਹਾਂ ਨੇ ਦੱਸਿਆ ਕਿ ਐਦਾਂ ਦਾ ਕੋਈ ਵੀ ਬਿਆਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਨਾ ਹੁਣ ਦਿੱਤਾ ਹੈ ਅਤੇ ਨਾ ਹੀ ਪਹਿਲਾਂ ਦਿੱਤਾ ਸੀ। ਇਹ ਪੋਸਟ ਪੂਰੀ ਤਰ੍ਹਾਂ ਫਰਜੀ ਹੈ।
ਇਸ ਦਾਅਵੇ ਨਾਲ ਜੁੜੀ ਸਾਡੀ ਪਹਿਲਾਂ ਦੀ ਰਿਪੋਰਟ ਨੂੰ ਇਥੇ ਪੜ੍ਹੋ।
ਪੜਤਾਲ ਦੇ ਅੰਤ ਵਿੱਚ ਅਸੀਂ ਫਰਜ਼ੀ ਪੋਸਟ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਜਾਂਚ ਤੋਂ ਪਤਾ ਲੱਗਿਆ ਕਿ ਯੂਜ਼ਰ ਨੂੰ 2,609 ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਪੋਸਟ ਫਰਜੀ ਸਾਬਿਤ ਹੋਈ। ਪ੍ਰੇਮ ਸਿੰਘ ਚੰਦੂਮਾਜਰਾ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।