ਨਿਊਯੌਰਕ ਵਿੱਚ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਦੌਰਾਨ ਖਾਲਿਸਤਾਨ ਸਮਰਥਕਾਂ ਦੇ ਤਿਰੰਗੇ ਦਾ ਅਪਮਾਨ ਕੀਤੇ ਜਾਣ ਦੇ ਵੀਡੀਓ ਨੂੰ ਛੱਤੀਸਗੜ੍ਹ ਵਿੱਚ ਕਿਸਾਨਾਂ ਦੇ ਅੰਦੋਲਨ ਨਾਲ ਜੋੜ ਕੇ ਗਲਤ ਦਾਅਵੇ ਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਇੱਕ ਵੀਡੀਓ ਵਿੱਚ ਲੋਕ ਖਾਲਿਸਤਾਨੀ ਝੰਡੇ ਨਾਲ ਪ੍ਰਦਰਸ਼ਨ ਕਰ ਰਹੇ ਹਨ । ਕੁਝ ਲੋਕਾਂ ਨੂੰ ਤਿਰੰਗੇ ਦਾ ਅਪਮਾਨ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਛੱਤੀਸਗੜ੍ਹ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਨੇ ਤਿਰੰਗੇ ਦਾ ਅਪਮਾਨ ਕਰਦੇ ਹੋਏ ਉਸ ਨੂੰ ਫਾੜ ਦਿੱਤਾ ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਇਹ ਦਾਅਵਾ ਗੁੰਮਰਾਹਕੁੰਨ ਨਿਕਲਿਆ । ਵਾਇਰਲ ਹੋ ਰਿਹਾ ਵੀਡੀਓ ਨਿਊਯੌਰਕ ਵਿੱਚ ਖਾਲਿਸਤਾਨੀ ਸਮਰਥਕਾਂ ਦੇ ਪ੍ਰਦਰਸ਼ਨ ਨਾਲ ਸਬੰਧਿਤ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਾਲੀਆ ਯਾਤਰਾ ਦੇ ਦੌਰਾਨ ਸੰਯੁਕਤ ਰਾਸ਼ਟਰ ਭਵਨ ਦੇ ਬਾਹਰ ਖਾਲਿਸਤਾਨ ਸਮਰਥਕਾਂ ਨੇ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਤਿਰੰਗੇ ਦਾ ਅਪਮਾਨ ਕੀਤਾ ਸੀ । ਇਹੀ ਵੀਡੀਓ ਨੂੰ ਭਾਰਤ ਵਿੱਚ ਕਿਸਾਨ ਅੰਦੋਲਨ ਨਾਲ ਜੋੜਕਰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਕੀ ਹੈ ਵਾਇਰਲ ਵੀਡੀਓ ਵਿੱਚ?
ਟਵੀਟਰ ਯੂਜ਼ਰ ‘Megh Updates’ ਨੇ ਵਾਇਰਲ ਵੀਡੀਓ ( ਆਰਕਾਈਵ ਲਿੰਕ ) ਨੂੰ ਸ਼ੇਅਰ ਕਰਦੇ ਹੋਏ ਇਸਨੂੰ ਛੱਤੀਸਗੜ੍ਹ ਦਾ ਦੱਸਿਆ ਹੈ।
ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕਰਦੇ ਹੋਏ ਇਸ ਨੂੰ ਭਾਰਤ ਵਿੱਚ ਜਾਰੀ ਕਿਸਾਨ ਅੰਦੋਲਨ ਨਾਲ ਸੰਬੰਧਿਤ ਦੱਸ ਰਹੇ ਹਨ ।
ਫੇਸਬੁੱਕ ਤੇ ਕਈ ਹੋਰ ਯੂਜ਼ਰਸ ਨੇ ਇਸ ਵੀਡੀਓ ਨੂੰ ਭਾਰਤ ਵਿੱਚ ਜਾਰੀ ਕਿਸਾਨ ਅੰਦੋਲਨ ਦਾ ਦੱਸਦੇ ਹੋਏ ਸਾਂਝਾ ਕੀਤਾ ਹੈ ।
https://www.facebook.com/100002857653243/videos/379869047201042/
ਪੜਤਾਲ
ਵਾਇਰਲ ਹੋ ਰਹੇ ਵੀਡੀਓ ਦੇ ਪ੍ਰਿਸ਼ਠ ਭੂਮੀ ਵਿੱਚ ਖਾਲਿਸਤਾਨ ਦੇ ਝੰਡੇ ਨੂੰ ਦੇਖਿਆ ਜਾ ਸਕਦਾ ਹੈ। ਨਾਲ ਹੀ ਵੀਡੀਓ ਵਿੱਚ ਦਿੱਖ ਰਹੇ ਲੋਕਾਂ ਨੂੰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਸੁਣਿਆ ਜਾ ਸਕਦਾ ਹੈ। ‘Khalistani India Flag’ਕੀਵਰਡਸ ਦੇ ਨਾਲ ਸਰਚ ਕਰਨ ਤੇ ਸਾਨੂੰ ਸੋਸ਼ਲ ਮੀਡਿਆ ਤੇ ਐਨਆਰਆਈ ਹੇਰਾਲਡ ਨਾਮਕ ਟਵਿੱਟਰ ਹੈਂਡਲ ਤੋਂ 3 ਅਕਤੂਬਰ ਨੂੰ ਟਵੀਟ ਕੀਤਾ ਗਿਆ ਵੀਡੀਓ ਮਿਲਿਆ, ਜੋ ਕਿ ਵਾਇਰਲ ਵੀਡੀਓ ਨਾਲ ਮੇਲ ਖਾਂਦਾ ਹੈ।
ਦਿੱਤੀ ਗਈ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਿਊਯੌਰਕ ਯਾਤਰਾ ਦੌਰਾਨ ਖਾਲਿਸਤਾਨ ਸਮਰਥਕਾਂ ਨੇ ਆਪਣੇ ਪ੍ਰਦਰਸ਼ਨ ਦੌਰਾਨ ਤਿਰੰਗੇ ਦਾ ਅਪਮਾਨ ਕੀਤਾ ਸੀ।
ਨਿਊਜ਼ ਸਰਚ ਵਿੱਚ ਮਿਲੀ ਰਿਪੋਰਟ ਨਾਲ ਇਸਦੀ ਪੁਸ਼ਟੀ ਹੁੰਦੀ ਹੈ। ਨਿਊਜ਼ ਏਜੇਂਸੀ ਆਈਏਐਨਏਸ ਦੀ 25 ਸਤੰਬਰ ਦੀ ਰਿਪੋਰਟ ਅਨੁਸਾਰ,’ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਦੌਰਾਨ ਨਿਊਯੌਰਕ ਵਿੱਚ ਸੰਯੁਕਤ ਰਾਸ਼ਟਰ ਦੇ ਭਵਨ ਦੇ ਬਾਹਰ ਖਾਲਿਸਤਾਨੀ ਸਮਰਥਕਾਂ ਨੇ ਖਾਲਿਸਤਾਨ ਦੇ ਝੰਡੇ ਦੇ ਨਾਲ ਪ੍ਰਦਰਸ਼ਨ ਕੀਤਾ ਸੀ ।
ਉੱਥੇ ਹੋਏ ਵਿਰੋਧ ਪ੍ਰਦਰਸ਼ਨ ਦੀਆਂ ਤਸਵੀਰਾਂ ਨੂੰ ਦੇਖਣ ਦੇ ਲਈ ਅਸੀਂ ਇੱਕ ਵਾਰ ਫਿਰ ਤੋਂ ਨਿਊਜ਼ ਸਰਚ ਦੀ ਮਦਦ ਲਈ। ਸਰਚ ਵਿੱਚ ਸਾਨੂੰ kdhnews.com ਦੀ ਵੈੱਬਸਾਈਟ ‘ਤੇ 25 ਸਤੰਬਰ 2021 ਨੂੰ ਪ੍ਰਕਾਸ਼ਿਤ ਰਿਪੋਰਟ ਵਿੱਚ ਖਾਲਿਸਤਾਨ ਸਮਰਥਕਾਂ ਦੇ ਵਿਰੋਧ ਦੀਆਂ ਕਈ ਤਸਵੀਰਾਂ ਮਿਲੀਆਂ। ਇਨ੍ਹਾਂ ਤਸਵੀਰਾਂ ‘ਚ ਉਹ ਦੋ ਆਦਮੀ ਵੀ ਦਿਖਾਈ ਦੇ ਰਹੇ ਹਨ, ਜਿੰਨਾ ਨੂੰ ਵਾਇਰਲ ਵੀਡੀਓ ‘ਚ ਤਿਰੰਗਾ ਫਾੜਦੇ ਹੋਏ ਦੇਖਿਆ ਜਾ ਸਕਦਾ ਹੈ।
ਹੁਣ ਤੱਕ ਦੀ ਜਾਂਚ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਤਿਰੰਗੇ ਦੇ ਅਪਮਾਨ ਦਾ ਵੀਡੀਓ ਨਿਊਯੌਰਕ ਵਿੱਚ ਸੰਯੁਕਤ ਰਾਸ਼ਟਰ ਮਹਾਸਭਾ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਦੌਰਾਨ ਹੋਏ ਵਿਰੋਧ ਪ੍ਰਦਰਸ਼ਨਾਂ ਨਾਲ ਸਬੰਧਿਤ ਹੈ, ਜਿੱਥੇ ਖਾਲਿਸਤਾਨ ਸਮਰਥਕਾਂ ਨੇ ਭਾਰਤ ਦੇ ਰਾਸ਼ਟਰੀ ਝੰਡੇ ਦਾ ਅਪਮਾਨ ਕੀਤਾ ਸੀ।
ਛੱਤੀਸਗੜ੍ਹ ਵਿੱਚ ਅਜਿਹੀ ਕਿਸੇ ਮਿਲਦੀ – ਜੁਲਦੀ ਘਟਨਾ ਬਾਰੇ ਜਾਣਕਾਰੀ ਲਈ ਅਸੀਂ ਸਾਡੇ ਸਹਯੋਗੀ ਦੈਨਿਕ ਜਾਗਰਣ ਦੇ ਰਾਏਪੁਰ ਦੇ ਸੰਪਾਦਕਿਯ ਪ੍ਰਭਾਰੀ ਸਤੀਸ਼ ਚੰਦਰ ਸ੍ਰੀਵਾਸਤਵ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਵਾਇਰਲ ਦਾਅਵੇ ਦਾ ਖੰਡਨ ਕਰਦਿਆਂ ਦੱਸਿਆ ਕਿ ਤਿਰੰਗੇ ਦੇ ਅਪਮਾਨ ਨਾਲ ਸਬੰਧਿਤ ਕੋਈ ਘਟਨਾ ਨਹੀਂ ਵਾਪਰੀ ਹੈ ।
ਵਾਇਰਲ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸਾਂਝਾ ਕਰਨ ਵਾਲੇ ਫੇਸਬੁੱਕ ਯੂਜ਼ਰ ਨੇ ਆਪਣੀ ਪ੍ਰੋਫਾਈਲ ਵਿੱਚ ਖੁਦ ਨੂੰ ਅਹਿਮਦਾਬਾਦ ਦੇ ਵਸਨੀਕ ਦੱਸਿਆ ਹੈ । ਇਹ ਪ੍ਰੋਫਾਈਲ ਅਕਤੂਬਰ 2011 ਤੋਂ ਫੇਸਬੁੱਕ ‘ਤੇ ਸਕ੍ਰਿਯ ਹੈ।
ਨਤੀਜਾ: ਨਿਊਯੌਰਕ ਵਿੱਚ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਦੌਰਾਨ ਖਾਲਿਸਤਾਨ ਸਮਰਥਕਾਂ ਦੇ ਤਿਰੰਗੇ ਦਾ ਅਪਮਾਨ ਕੀਤੇ ਜਾਣ ਦੇ ਵੀਡੀਓ ਨੂੰ ਛੱਤੀਸਗੜ੍ਹ ਵਿੱਚ ਕਿਸਾਨਾਂ ਦੇ ਅੰਦੋਲਨ ਨਾਲ ਜੋੜ ਕੇ ਗਲਤ ਦਾਅਵੇ ਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।