Fact Check: ਪੰਜਾਬ ਦੇCM ਚਰਨਜੀਤ ਸਿੰਘ ਚੰਨੀ ਦੇ ਈਸਾਈ ਧਰਮ ਅਪਨਾਉਣ ਦਾ ਦਾਅਵਾ ਫਰਜ਼ੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਈਸਾਈ ਧਰਮ ਅਪਨਾਉਣ ਦੇ ਦਾਅਵੇ ਨਾਲ ਵਾਇਰਲ ਪੋਸਟ ਫਰਜ਼ੀ ਹੈ। ਇਸ ਦਾਅਵੇ ਨਾਲ ਵਾਇਰਲ ਹੋ ਰਿਹਾ ਵੀਡੀਓ ਕਿਸੇ ਹੋਰ ਵਿਅਕਤੀ ਦੇ ਬਪਤਿਸਮਾ ਦੀ ਪ੍ਰਕਿਰਿਆ ਨਾਲ ਸਬੰਧਿਤ ਹੈ।

Fact Check: ਪੰਜਾਬ ਦੇCM ਚਰਨਜੀਤ ਸਿੰਘ ਚੰਨੀ ਦੇ ਈਸਾਈ ਧਰਮ ਅਪਨਾਉਣ  ਦਾ ਦਾਅਵਾ ਫਰਜ਼ੀ

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਵੀਡੀਓ ਨੂੰ ਲੈ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸਬੰਧਿਤ ਹੈ ਅਤੇ ਇਸ ਵਿੱਚ ਉਨ੍ਹਾਂ ਨੂੰ ਬਪਤਿਸਮਾ ਲੈਂਦੇ ਹੋਏ ਵੇਖਿਆ ਜਾ ਸਕਦਾ ਹੈ। ਬਪਤਿਸਮਾ ਲੈਣ ਦਾ ਮਤਲਬ ਇਹ ਹੈ ਕਿ ਉਨ੍ਹਾਂ ਨੇ ਈਸਾਈ ਧਰਮ ਅਪਣਾ ਲਿਆ ਹੈ।

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਇਹ ਦਾਅਵਾ ਗ਼ਲਤ ਅਤੇ ਦੁਸ਼ਪ੍ਰਚਾਰ ਨਿਕਲਿਆ । ਵਾਇਰਲ ਹੋ ਰਿਹਾ ਵੀਡੀਓ ਬਪਤਿਸਮਾ ਦੀ ਪ੍ਰਕਿਰਿਆ ਨਾਲ ਸਬੰਧਿਤ ਹੈ, ਪਰ ਇਸ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਚਰਨਜੀਤ ਸਿੰਘ ਚੰਨੀ ਨਹੀਂ ਹੈ।

ਕੀ ਹੈ ਵਾਇਰਲ ਪੋਸਟ ਵਿੱਚ?

ਫੇਸਬੁੱਕ ਯੂਜ਼ਰ ‘Vinodkumar Vinnu’ ਵਾਇਰਲ (ਆਰਕਾਈਵ ਲਿੰਕ) ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਹੈ , ”Punjab CM take Baptism 🙏🏻🙏🏻🙏🏻.” (“ਪੰਜਾਬ ਦਾ ਮੁੱਖ ਮੰਤਰੀ ਬਪਤਿਸਮਾ ਲੈਂਦੇ ਹੋਏ।”)

https://www.facebook.com/100051084953974/videos/2921655491429052/

ਸੋਸ਼ਲ ਮੀਡੀਆ ‘ਤੇ ਕਈ ਹੋਰ ਯੂਜ਼ਰਸ ਨੇ ਇਸ ਵੀਡੀਓ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵਿਆਂ ਦੇ ਨਾਲ ਵੀਡੀਓ ਨੂੰ ਸਾਂਝਾ ਕੀਤਾ ਹੈ। ਟਵਿੱਟਰ ‘ਤੇ ਕਈ ਹੋਰ ਯੂਜ਼ਰਸ ਨੇ ਵੀ ਇਸ ਵੀਡੀਓ ਨੂੰ ਸਮਾਨ ਦਾਅਵੇ ਨਾਲ ਸਾਂਝਾ ਕੀਤਾ ਹੈ।

ਪੜਤਾਲ

ਇੱਕ ਮਿੰਟ ਦੇ ਵਾਇਰਲ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਫਾਦਰ ਨੂੰ ਸਾਫ ਤੌਰ ‘ਤੇ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ, ”I baptise Simranjeet Singh as Samuel in the name of the father, the son and the holy God…..”

ਭਾਵ ਜਿਸ ਵਿਅਕਤੀ ਨੂੰ ਬਪਤਿਸਮਾ ਦੀ ਪ੍ਰਕਿਰਿਆ ਦੇ ਰਾਹੀਂ ਈਸਾਈ ਬਣਾਇਆ ਜਾ ਰਿਹਾ ਹੈ, ਉਨ੍ਹਾਂ ਦਾ ਨਾਮ ਸਿਮਰਨਜੀਤ ਸਿੰਘ ਹੈ ਅਤੇ ਧਰਮ ਪਰਿਵਰਤਨ ਤੋਂ ਬਾਅਦ ਦਾ ਨਾਮ ਸੈਮੂਅਲ ਹੋਣ ਵਾਲਾ ਹੈ। ਦੂਜਾ ਤਸਵੀਰ ਵਿੱਚ ਦਿਖਾਈ ਦੇਣ ਵਾਲੇ ਵਿਅਕਤੀ ਨੂੰ ਧਿਆਨ ਨਾਲ ਵੇਖ ਕੇ, ਕੋਈ ਵੀ ਵਿਅਕਤੀ ਇਸਦਾ ਅੰਦਾਜ਼ਾ ਲਗਾ ਸਕਦਾ ਹੈ ਕਿ ਉਨ੍ਹਾਂ ਦੀ ਕੱਦ ਕਾਠੀ ਅਤੇ ਸ਼ਖਸੀਅਤ ਪੂਰੀ ਤਰ੍ਹਾਂ ਤੋਂ ਚਰਨਜੀਤ ਸਿੰਘ ਚੰਨੀ ਨਾਲੋਂ ਵੱਖਰੀ ਹੈ।

ਇਸ ਵੀਡੀਓ ਨੂੰ ਲੈ ਕੇ ਅਸੀਂ ਸਾਡੇ ਸਹਿਯੋਗੀ ਦੈਨਿਕ ਜਾਗਰਣ ਦੇ ਚੰਡੀਗੜ੍ਹ ਦੇ ਵਿਸ਼ੇਸ਼ ਪੱਤਰਕਾਰ ਜੈ ਸਿੰਘ ਛਿੱਬਰ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਦੱਸਿਆ, “ਵਾਇਰਲ ਹੋ ਰਹੇ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਹੀਂ ਹੈ।” “ਛਿੱਬਰ ਚਮਕੌਰ ਸਾਹਿਬ ਵਿਧਾਨ ਸਭਾ ਖੇਤਰ ਦੇ ਰਹਿਣ ਵਾਲੇ ਹਨ , ਜਿੱਥੇ ਤੋਂ ਚਰਨਜੀਤ ਸਿੰਘ ਚੰਨੀ ਵਿਧਾਇਕ ਹਨ। ਉਨ੍ਹਾਂ ਨੇ ਕਿਹਾ ,’ ਚੰਨੀ ਰਮਦਾਸੀਆ ਸਿੱਖ ਹੈ ਅਤੇ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਅਧੀਨ ਆਉਣ ਵਾਲਿਆਂ 39 ਜਾਤੀਆਂ ਵਿੱਚੋਂ ਇੱਕ ਹਨ। ਉਨ੍ਹਾਂ ਦੇ ਈਸਾਈ ਹੋਣ ਦਾ ਦਾਅਵਾ ਬੇਬੁਨਿਆਦ ਹੈ।

ਵਿਸ਼ਵਾਸ ਨਿਊਜ਼ ਵਾਇਰਲ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਵਿਅਕਤੀ ਦੀ ਸੁਤੰਤਰ ਪਹਿਚਾਣ ਦੀ ਪੁਸ਼ਟੀ ਨਹੀਂ ਕਰਦਾ ਹੈ , ਪਰ ਅਸੀਂ ਇਸ ਗੱਲ ਦੀ ਪੁਸ਼ਟੀ ਕਰਦੇ ਹਾਂ ਕਿ ਵੀਡੀਓ ਵਿੱਚ ਨਜ਼ਰ ਆ ਰਿਹਾ ਵਿਅਕਤੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਹੀਂ ਹੈ।

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਚੰਨੀ ਦੀ ਧਾਰਮਿਕ ਪਛਾਣ ਨੂੰ ਲੈ ਕੇ ਗ਼ਲਤ ਦਾਅਵਾ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤਾ ਗਿਆ ਹੈ। ਉਨ੍ਹਾਂ ਦੇ ਮੁੱਖ ਮੰਤਰੀ ਬਣਨ ਤੋਂ ਤੁਰੰਤ ਬਾਅਦ ਹੀ ਸੋਸ਼ਲ ਮੀਡਿਆ ਤੇ ਉਨ੍ਹਾਂ ਦੇ ਧਰਮ ਪਰਿਵਰਤਨ ਈਸਾਈ ਹੋਣ ਦਾ ਦਾਅਵਾ ਵਾਇਰਲ ਹੋਇਆ ਸੀ, ਜਿਸ ਦੀ ਜਾਂਚ ਵਿਸ਼ਵਾਸ ਨਿਊਜ਼ ਨੇ ਕੀਤੀ ਸੀ। ਵਿਸ਼ਵਾਸ ਨਿਊਜ਼ ਦੀ ਪੜਤਾਲ ਨੂੰ ਇੱਥੇ ਪੜ੍ਹਿਆ ਜਾ ਸਕਦਾ ਹੈ।

ਵਾਇਰਲ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸਾਂਝਾ ਕਰਨ ਵਾਲੇ ਯੂਜ਼ਰ ਨੇ ਫੇਸਬੁੱਕ ‘ਤੇ ਆਪਣੀ ਪ੍ਰੋਫਾਈਲ ਵਿੱਚ ਆਪਣੇ ਆਪ ਨੂੰ ਮੰਗਲਾਗਿਰੀ ਦਾ ਰਹਿਣ ਵਾਲਾ ਦੱਸਿਆ ਹੈ।

ਨਤੀਜਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਈਸਾਈ ਧਰਮ ਅਪਨਾਉਣ ਦੇ ਦਾਅਵੇ ਨਾਲ ਵਾਇਰਲ ਪੋਸਟ ਫਰਜ਼ੀ ਹੈ। ਇਸ ਦਾਅਵੇ ਨਾਲ ਵਾਇਰਲ ਹੋ ਰਿਹਾ ਵੀਡੀਓ ਕਿਸੇ ਹੋਰ ਵਿਅਕਤੀ ਦੇ ਬਪਤਿਸਮਾ ਦੀ ਪ੍ਰਕਿਰਿਆ ਨਾਲ ਸਬੰਧਿਤ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts