ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਬਾਬਾ ਬੰਤਾ ਸਿੰਘ ਨੇ ਵਿਸ਼ਵਾਸ ਟੀਮ ਨਾਲ ਗੱਲ ਕਰਦੇ ਹੋਏ ਇਸ ਦਾਅਵੇ ਨੂੰ ਫਰਜ਼ੀ ਦੱਸਿਆ ਹੈ।
ਨਵੀਂ ਦਿੱਲੀ (ਵਿਸ਼ਵਾਸ ਟੀਮ)। ਸੋਸ਼ਲ ਮੀਡੀਆ ‘ਤੇ ਹਾਲ ਦੇ ਸਮੇਂ ਵਿਚ ਕੋਰੋਨਾ ਵਾਇਰਸ ਨੂੰ ਲੈ ਕੇ ਖਬਰਾਂ ਵਾਇਰਲ ਹੋ ਰਹੀਆਂ ਹਨ। ਇਸੇ ਤਰ੍ਹਾਂ ਇੱਕ ਪੋਸਟ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਇੱਕ ਤਸਵੀਰ ਦਾ ਇਸਤੇਮਾਲ ਕੀਤਾ ਗਿਆ ਹੈ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਮਸ਼ਹੂਰ ਕਥਾਵਾਚਕ ਬਾਬਾ ਬੰਤਾ ਸਿੰਘ ਕੋਰੋਨਾ ਵਾਇਰਸ ਪੋਸਿਟਿਵ ਪਾਏ ਗਏ ਹਨ ਅਤੇ ਉਨ੍ਹਾਂ ਨਾਲ ਦਮਦਮੀ ਟਕਸਾਲ ਦੇ ਕਈ ਸਿੱਖ ਸ਼ੱਕ ਦੇ ਘੇਰੇ ਵਿਚ ਆ ਗਏ ਹਨ।
ਵਿਸ਼ਵਾਸ ਟੀਮ ਨੇ ਜਦੋਂ ਇਸ ਦਾਅਵੇ ਦੀ ਪੜਤਾਲ ਕੀਤੀ ਤਾਂ ਇਹ ਵਾਇਰਲ ਦਾਅਵਾ ਫਰਜ਼ੀ ਪਾਇਆ। ਬਾਬਾ ਬੰਤਾ ਸਿੰਘ ਨੇ ਵਿਸ਼ਵਾਸ ਟੀਮ ਨਾਲ ਗੱਲ (10-April-2020) ਕਰਦੇ ਹੋਏ ਇਸ ਦਾਅਵੇ ਨੂੰ ਫਰਜ਼ੀ ਦੱਸਿਆ ਹੈ।
ਫੇਸਬੁੱਕ ਯੂਜ਼ਰ Harninder Singh ਨੇ ਇੱਕ ਤਸਵੀਰ ਨੂੰ ਅਪਲੋਡ ਕੀਤਾ ਜਿਸਦੇ ਵਿਚ ਬਾਬਾ ਬੰਤਾ ਸਿੰਘ ਦੀ ਤਸਵੀਰ ਸੀ ਅਤੇ ਨਾਲ ਹੀ ਲਿਖਿਆ ਹੋਇਆ ਸੀ: “ਸਿੱਖ ਪੰਥ ਦੇ ਮਸ਼ਹੂਰ ਪ੍ਰਚਾਰਕ ਬਾਬਾ ਬੰਤਾ ਸਿੰਘ ਨੂੰ ਹੋਇਆ ਕੋਰੋਨਾ ਵਾਇਰਸ। ਦਮਦਮੀ ਟਕਸਾਲ ਦੇ ਕਈ ਸਿੰਘ ਵੀ ਸ਼ੱਕ ਦੇ ਘੇਰੇ ਵਿਚ।” ਇਸ ਤਸਵੀਰ ਵਿਚ PTC ਦਾ ਵੀ ਲੋਗੋ ਲੱਗਿਆ ਹੋਇਆ ਹੈ।
ਵਾਇਰਲ ਪੋਸਟ ਦਾ ਆਰਕਾਇਵਡ ਲਿੰਕ।
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਬਤੋਂ ਪਹਿਲਾਂ ਨਿਊਜ਼ ਸਰਚ ਦੇ ਜਰੀਏ ਇਹ ਜਾਣਨ ਦੀ ਕੋਸ਼ਿਸ਼ ਕੀਤੀ ਕਿ ਕੀ ਇਹ ਵਾਇਰਲ ਦਾਅਵਾ ਸੱਚ ਹੈ। ਸਾਨੂੰ ਅਜਿਹੀ ਕੋਈ ਖਬਰ ਨਹੀਂ ਮਿਲੀ ਜਿਸਨੇ ਦਾਅਵਾ ਕੀਤਾ ਕਿ ਬਾਬਾ ਬੰਤਾ ਸਿੰਘ ਕੋਰੋਨਾ ਵਾਇਰਸ ਤੋਂ ਸੰਕ੍ਰਮਿਤ ਹਨ ਅਤੇ ਨਾਲ ਹੀ ਦਮਦਮੀ ਟਕਸਾਲ ਦੇ ਕਈ ਸਿੱਖ ਸ਼ੱਕ ਦੇ ਘੇਰੇ ਵਿਚ ਆ ਗਏ ਹਨ।
ਹੁਣ ਅਸੀਂ ਬਾਬਾ ਬੰਤਾ ਸਿੰਘ ਦੇ ਫੇਸਬੁੱਕ ਪੇਜ ‘ਤੇ ਗਏ। ਸਾਨੂੰ ਬਾਬਾ ਬੰਤਾ ਸਿੰਘ ਦੇ ਫੇਸਬੁੱਕ ਪੇਜ ‘ਤੇ ਹਾਲ ਫਿਲਹਾਲ ਵਿਚ ਸ਼ੇਅਰ ਕੀਤੇ ਕਈ ਪੋਸਟ ਮਿਲੇ। ਸਬਤੋਂ ਲੇਟੈਸਟ ਪੋਸਟ ਇੱਕ ਲਾਈਵ ਵੀਡੀਓ ਦਾ ਸੀ ਜਿਹੜਾ 9 ਅਪ੍ਰੈਲ ਨੂੰ ਕੀਤਾ ਗਿਆ ਸੀ। ਪੋਸਟ ਨਾਲ ਡਿਸਕ੍ਰਿਪਸ਼ਨ ਸੀ: 📍Live ਗੁ: ਦੀਵਾਨ ਹਾਲ ਮੰਜੀ ਸਾਹਿਬ.. ਸ਼੍ਰੀ ਹਰਿਮੰਦਿਰ ਸਾਹਿਬ.. ਸ਼੍ਰੀ ਅੰਮ੍ਰਿਤਸਰ.. 9 April 2020.. Baba Banta Singh Ji..
ਹੁਣ ਅਸੀਂ ਬਾਬਾ ਬੰਤਾ ਸਿੰਘ ਨਾਲ ਸੰਪਰਕ ਕੀਤਾ। ਬਾਬਾ ਬੰਤਾ ਸਿੰਘ ਨੇ ਵਿਸ਼ਵਾਸ ਟੀਮ ਨਾਲ ਗੱਲ ਕਰਦੇ ਹੋਏ ਇਸ ਵਾਇਰਲ ਦਾਅਵੇ ਨੂੰ ਫਰਜ਼ੀ ਦੱਸਿਆ ਅਤੇ ਨਾਲ ਹੀ ਉਨ੍ਹਾਂ ਨੇ ਵਿਸ਼ਵਾਸ ਟੀਮ ਨਾਲ 9 ਅਪ੍ਰੈਲ ਦਾ ਇੱਕ ਵੀਡੀਓ ਵੀ ਸ਼ੇਅਰ ਕੀਤਾ ਜਿਸਦੇ ਵਿਚ ਉਹ ਗੁਰੂਦਵਾਰਾ ਸ਼੍ਰੀ ਹਰਿਮੰਦਿਰ ਸਾਹਿਬ ਵਿਚ ਪਾਲਕੀ ਦੀ ਸੇਵਾ ਕਰ ਰਹੇ ਹਨ।
ਕਿਓਂਕਿ ਇਸ ਦਾਅਵੇ ਵਿਚ ਦਮਦਮੀ ਟਕਸਾਲ ਬਾਰੇ ਵੀ ਗੱਲ ਕੀਤੀ ਗਈ ਹੈ ਇਸੇ ਕਰਕੇ ਅਸੀਂ ਦਮਦਮੀ ਟਕਸਾਲ ਦੇ ਦਫਤਰ ਵਿਚ ਵੀ ਸੰਪਰਕ ਕੀਤਾ। ਸਾਡੀ ਗੱਲ ਗਿਆਨੀ ਜੀਵਾ ਸਿੰਘ ਨਾਲ ਹੋਈ ਜਿਨ੍ਹਾਂ ਨੇ ਕਿਹਾ, “ਇਹ ਵਾਇਰਲ ਦਾਅਵਾ ਫਰਜ਼ੀ ਹੈ ਅਤੇ ਇਹ ਫਰਜ਼ੀ ਖਬਰਾਂ ਉਹ ਲੋਕ ਬਣਾਉਂਦੇ ਨੇ ਜਿਹੜੇ ਗੁਰੂ ਨੂੰ ਮਾੜਾ ਬੋਲਦੇ ਹਨ।”
ਇਸ ਪੋਸਟ ਨੂੰ Harninder Singh ਨਾਂ ਦੇ ਫੇਸਬੁੱਕ ਯੂਜ਼ਰ ਨੇ ਸ਼ੇਅਰ ਕੀਤਾ ਹੈ। ਅਕਾਊਂਟ ਦੀ ਪ੍ਰੋਫ਼ਾਈਲ ਇੰਟਰੋ ਅਨੁਸਾਰ ਯੂਜ਼ਰ ਅੰਮ੍ਰਿਤਸਰ ਤੋਂ ਹੈ ਅਤੇ ਇਸ ਸਮੇਂ ਸਪੈਨ ਵਿਚ ਰਹਿੰਦਾ ਹੈ।
ਡਿਸਕਲੇਮਰ: ਵਿਸ਼ਵਾਸ ਨਿਊਜ਼ ਦੇ ਕੋਰੋਨਾ ਵਾਇਰਸ (COVID-19) ਨਾਲ ਜੁੜੀ ਤੱਥ ਜਾਂਚ ਦੀ ਰਿਪੋਰਟ ਨੂੰ ਪੜ੍ਹਨ ਜਾਂ ਸਾਂਝਾ ਕਰਨ ਵੇਲੇ, ਤੁਹਾਨੂੰ ਇਹ ਯਾਦ ਰੱਖਣ ਦੀ ਜ਼ਰੂਰਤ ਹੈ ਕਿ ਵਰਤਿਆ ਗਿਆ ਡੇਟਾ ਜਾਂ ਖੋਜ ਸੰਬੰਧੀ ਡੇਟਾ ਪਰਿਵਰਤਨਸ਼ੀਲ ਹੈ ਕਿਉਂਕਿ ਇਸ ਮਹਾਂਮਾਰੀ ਨਾਲ ਜੁੜੇ ਅੰਕੜੇ (ਸੰਕਰਮਿਤ ਅਤੇ ਠੀਕ ਹੋਏ ਮਰੀਜ਼ਾਂ ਦੀ ਗਿਣਤੀ, ਇਸ ਤੋਂ ਹੋਣ ਵਾਲੀਆਂ ਮੌਤਾਂ ਦੀ ਗਿਣਤੀ) ਲਗਾਤਾਰ ਬਦਲਦੇ ਰਹਿੰਦੇ ਹਨ। ਉਸੇ ਸਮੇਂ, ਇਸ ਬਿਮਾਰੀ ਦੇ ਟੀਕੇ ਲੱਭਣ ਦੀ ਦਿਸ਼ਾ ਵਿਚ ਚੱਲ ਰਹੀ ਖੋਜ ਦੇ ਅਜੇ ਵੀ ਠੋਸ ਨਤੀਜੇ ਸਾਹਮਣੇ ਨਹੀਂ ਆਏ ਹਨ, ਅਤੇ ਇਸ ਦੇ ਕਾਰਨ, ਇਲਾਜ ਅਤੇ ਰੋਕਥਾਮ ਲਈ ਉਪਲਬਧ ਅੰਕੜੇ ਵੀ ਬਦਲ ਸਕਦੇ ਹਨ। ਇਸ ਲਈ ਇਹ ਮਹੱਤਵਪੂਰਨ ਹੈ ਕਿ ਰਿਪੋਰਟ ਵਿਚ ਵਰਤੇ ਗਏ ਡੇਟਾ ਨੂੰ ਇਸ ਦੀ ਤਾਰੀਖ ਦੇ ਪ੍ਰਸੰਗ ਵਿਚ ਦੇਖਿਆ ਜਾਵੇ।
ਨਤੀਜਾ: ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਬਾਬਾ ਬੰਤਾ ਸਿੰਘ ਨੇ ਵਿਸ਼ਵਾਸ ਟੀਮ ਨਾਲ ਗੱਲ ਕਰਦੇ ਹੋਏ ਇਸ ਦਾਅਵੇ ਨੂੰ ਫਰਜ਼ੀ ਦੱਸਿਆ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।