ਕੋਰੋਨਾ ਵਾਇਰਸ ਤੋਂ ਸੰਕ੍ਰਮਿਤ ਹੋਣ ਦੇ ਬਾਅਦ ਮੁੰਬਈ ਦੇ ਨਾਨਾਵਟੀ ਹਸਪਤਾਲ ਵਿਚ ਭਰਤੀ ਹੋਏ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਦੇ ਸੰਦੇਸ਼ ਦੇ ਦਾਅਵੇ ਨਾਲ ਵਾਇਰਲ ਹੋ ਰਿਹਾ ਉਨ੍ਹਾਂ ਦਾ ਵੀਡੀਓ ਪੁਰਾਣਾ ਹੈ ਹਾਲੀਆ ਨਹੀਂ।
ਨਵੀਂ ਦਿੱਲੀ (ਵਿਸ਼ਵਾਸ ਟੀਮ)। ਮਸ਼ਹੂਰ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਦੇ ਕੋਰੋਨਾ ਨਾਲ ਸੰਕ੍ਰਮਿਤ ਹੋਣ ਦੇ ਬਾਅਦ ਤੋਂ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸਨੂੰ ਲੈ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਮੁੰਬਈ ਦੇ ਨਾਨਾਵਟੀ ਹਸਪਤਾਲ ਵਿਚ ਭਰਤੀ ਹੋਣ ਦੇ ਬਾਅਦ ਦਾ ਵੀਡੀਓ ਹੈ। ਇਸ ਵੀਡੀਓ ਵਿਚ ਉਨ੍ਹਾਂ ਨੂੰ ਨਾਨਾਵਟੀ ਹਸਪਤਾਲ ਦੇ ਸਾਰੇ ਮੈਡੀਕਲ ਸਟਾਫ ਦੇ ਕੰਮ ਦੀ ਤਰੀਫ ਕਰਦੇ ਹੋਏ ਸੁਣਿਆ ਜਾ ਸਕਦਾ ਹੈ।
ਵਿਸ਼ਵਾਸ ਟੀਮ ਦੀ ਪੜਤਾਲ ਵਿਚ ਇਹ ਦਾਅਵਾ ਗੁੰਮਰਾਹਕਰਨ ਨਿਕਲਿਆ। ਅਮਿਤਾਭ ਬੱਚਨ ਦਾ ਇਹ ਵੀਡੀਓ ਪੁਰਾਣਾ ਹੈ, ਜਿਸਦੇ ਵਿਚ ਉਨ੍ਹਾਂ ਨੇ ਕੋਰੋਨਾ ਕਾਲ ਦੌਰਾਨ ਨਾਨਾਵਟੀ ਹਸਪਤਾਲ ਦੇ ਮੈਡੀਕਲ ਸਟਾਫ ਦੇ ਕੰਮ ਦੀ ਤਰੀਫ ਕਰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ ਸੀ।
ਫੇਸਬੁੱਕ ਪੇਜ ‘Punjab Today 24’ ਨੇ ਵਾਇਰਲ ਵੀਡੀਓ ਨੂੰ ਅਪਲੋਡ ਕਰਦੇ ਹੋਏ ਲਿਖਿਆ: “ਨਾਨਾਵਤੀ ਹਸਪਤਾਲ ਤੋਂ ਅਮਿਤਾਭ ਬਚਨ”
ਵਾਇਰਲ ਪੋਸਟ ਦਾ ਆਰਕਾਇਵਡ ਲਿੰਕ।
ਅਮਿਤਾਭ ਬੱਚਨ ਨੇ 11 ਜੁਲਾਈ ਨੂੰ ਆਪਣੇ ਟਵਿੱਟਰ ਪੋਸਟ ਦੇ ਜਰੀਏ ਆਪਣੇ ਆਪ ਨੂੰ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਹੋਣ ਦੀ ਜਾਣਕਾਰੀ ਦਿੱਤੀ ਸੀ। ਟਵੀਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ‘ਮੇਰਾ COVID-19 ਟੈਸਟ ਪੋਸਿਟਿਵ ਆਇਆ ਹੈ ਅਤੇ ਮੈਂ ਹਸਪਤਾਲ ਵਿਚ ਭਰਤੀ ਹਾਂ। ਅਸੀਂ ਸਾਰੇ ਵਿਭਾਗ ਨੂੰ ਇਸਦੀ ਜਾਣਕਾਰੀ ਦੇ ਦਿੱਤੀ ਹੈ। ਸਾਡੇ ਪਰਿਵਾਰ ਅਤੇ ਹੋਰ ਸਟਾਫ ਦਾ ਟੈਸਟ ਹੋ ਚੁੱਕਿਆ ਹੈ ਅਤੇ ਰਿਜ਼ਲਟ ਦਾ ਇੰਤਜ਼ਾਰ ਹੈ। ਮੈਂ ਉਨ੍ਹਾਂ ਸਾਰਿਆਂ ਤੋਂ ਟੈਸਟ ਕਰਵਾਉਣ ਦਾ ਨਿਵੇਦਨ ਕਰਦਾ ਹਾਂ ਜਿਹੜੇ ਪਿਛਲੇ ਦਸ ਦਿਨਾਂ ਦੌਰਾਨ ਮੇਰੇ ਨੇੜੇ ਰਹੇ ਹਨ।’
11 ਜੁਲਾਈ ਨੂੰ ਰਾਤ ਦੱਸ ਵੱਜਕੇ 55 ਮਿੰਟ ‘ਤੇ ਆਪਣੇ ਫੇਸਬੁੱਕ ਪ੍ਰੋਫ਼ਾਈਲ ‘ਤੇ ਉਨ੍ਹਾਂ ਨੇ ਇਸ ਜਾਣਕਾਰੀ ਨੂੰ ਸ਼ੇਅਰ ਕੀਤਾ ਹੈ।
ਵਾਇਰਲ ਹੋ ਰਹੇ ਵੀਡੀਓ ਨੂੰ 12 ਜੁਲਾਈ ਨੂੰ ‘ਨਾਨਾਵਟੀ ਹਸਪਤਾਲ ਤੋਂ ਅਮਿਤਾਭ ਬੱਚਨ ਦਾ ਸੰਦੇਸ਼’ ਦੱਸਕੇ ਸ਼ੇਅਰ ਕੀਤਾ ਗਿਆ ਹੈ, ਜਿਸ ਨਾਲ ਇਹ ਪ੍ਰਤੀਤ ਹੋ ਰਿਹਾ ਹੈ ਕਿ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਹੋਣ ਦੇ ਬਾਅਦ ਨਾਨਾਵਟੀ ਹਸਪਤਾਲ ਵਿਚ ਭਰਤੀ ਹੋਣ ਦੇ ਬਾਅਦ ਅਮਿਤਾਭ ਬੱਚਨ ਨੇ ਇਹ ਵੀਡੀਓ ਸੰਦੇਸ਼ ਜਾਰੀ ਕੀਤਾ ਹੈ।
ਵੀਡੀਓ ਦੀ ਸਚਾਈ ਜਾਣਨ ਲਈ ਅਸੀਂ ਸੋਸ਼ਲ ਮੀਡੀਆ ਸਰਚ ਅਤੇ ਨਿਊਜ਼ ਸਰਚ ਦਾ ਸਹਾਰਾ ਲਿਆ, ਪਰ ਸਾਨੂੰ ਕੀਤੇ ਵੀ ਅਜੇਹੀ ਜਾਣਕਾਰੀ ਨਹੀਂ ਮਿਲੀ, ਜਿਸਦੇ ਵਿਚ ਅਮਿਤਾਭ ਬੱਚਨ ਦੇ ਹਸਪਤਾਲ ਵਿਚ ਭਰਤੀ ਹੋਣ ਦੇ ਬਾਅਦ ਉਨ੍ਹਾਂ ਤਰਫ਼ੋਂ ਵੀਡੀਓ ਸੰਦੇਸ਼ ਜਾਰੀ ਕੀਤੇ ਜਾਣ ਦਾ ਜਿਕਰ ਹੋਵੇ।
ਹਾਲਾਂਕਿ, ਸਰਚ ਦੌਰਾਨ ਸਾਨੂੰ ‘screengrafia Entertainment Ka Adda’ ਨਾਂ ਦੇ Youtube ਚੈੱਨਲ ‘ਤੇ ਇਹੀ ਵੀਡੀਓ ਮਿਲਿਆ, ਜਿਸਨੂੰ 23 ਅਪ੍ਰੈਲ 2020 ਨੂੰ ਅਪਲੋਡ ਕੀਤਾ ਗਿਆ ਹੈ।
ਵੀਡੀਓ ਨਾਲ ਦਿੱਤੀ ਗਈ ਜਾਣਕਾਰੀ ਮੁਤਾਬਕ, ‘ਅਮਿਤਾਭ ਬੱਚਨ ਨੇ ਕੋਰੋਨਾ ਵਾਰੀਅਰਸ ਦੀ ਤਰੀਫ ਕਰਦੇ ਹੋਏ ਕਿਹਾ ਕਿ ਚਿੱਟੇ ਕੋਟ ਵਿਚ ਭਗਵਾਨ ਹਸਪਤਾਲਾਂ ਵਿਚ ਕੰਮ ਕਰ ਰਹੇ ਹਨ।’ ਵੀਡੀਓ ਵਿਚ ਅਮਿਤਾਭ ਬੱਚਨ ਨੂੰ ਨਾਨਾਵਟੀ ਹਸਪਤਾਲ ਵਿਚ ਕੰਮ ਕਰ ਰਹੇ ਡਾਕਟਰ ਅਤੇ ਸਾਰੇ ਮੈਡੀਕਲ ਸਟਾਫ ਨੂੰ ਕੋਰੋਨਾ ਸੰਕ੍ਰਮਣ ਦੇ ਚੁਣੌਤੀਪੂਰਣ ਸਮੇਂ ਵਿਚ ਕੰਮ ਕਰਨ ਦੇ ਲਈ ਧੰਨਵਾਦ ਦਿੰਦੇ ਹੋਏ ਸੁਣਿਆ ਜਾ ਸਕਦਾ ਹੈ। ਉਨ੍ਹਾਂ ਨੇ ਡਾਕਟਰਾਂ ਨੂੰ ਭਗਵਾਨ ਦਾ ਰੂਪ ਦਸਦੇ ਹੋਏ ਕਿਹਾ ਕਿ ਇਹ ਸਾਰੇ ਇਸ ਬੁਰੇ ਸਮੇਂ ਵਿਚ ਬਹੁਤ ਸੋਹਣਾ ਕੰਮ ਕਰ ਰਹੇ ਹੋ। ਉਨ੍ਹਾਂ ਨੇ ਕਿਹਾ, ‘ਧੰਨਵਾਦ ਨਾਨਾਵਟੀ ਹਸਪਤਾਲ। ਮੈਂ ਜਦੋਂ ਵੀ ਹਸਪਤਾਲ ਆਇਆ ਹਾਂ, ਮੇਰਾ ਤਜੁਰਬਾ ਸ਼ਾਨਦਾਰ ਰਿਹਾ ਹੈ। ਤੁਸੀਂ ਸਾਰੇ ਰੱਬ ਦਾ ਰੂਪ ਹੋ ਅਤੇ ਰੱਬ ਤੁਹਾਡੇ ਸਾਰਿਆਂ ਦੀ ਰੱਖਿਆ ਕਰੇਗਾ।’
ਅਮਿਤਾਭ ਬੱਚਨ ਦੇ ਨਾਨਾਵਟੀ ਹਸਪਤਾਲ ਦੇ ਮੈਡੀਕਲ ਸਟਾਫ ਦਾ ਧੰਨਵਾਦ ਕਰਦੇ ਹੋਏ ਦੇ ਇਸੇ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਗਿਆ ਹੈ। ਵੀਡੀਓ ਵਿਚ ਉਨ੍ਹਾਂ ਨੇ ਨਾਨਾਵਟੀ ਹਸਪਤਾਲ ਦਾ ਜਿਕਰ ਕਰਦੇ ਹੋਏ ਦੇਖਿਆ ਅਤੇ ਸੁਣਿਆ ਜਾ ਸਕਦਾ ਹੈ, ਇਸਲਈ ਸੋਸ਼ਲ ਮੀਡੀਆ ਯੂਜ਼ਰ ਨੇ ਇਸ ਵੀਡੀਓ ਨੂੰ ਉਨ੍ਹਾਂ ਦੇ ਹਸਪਤਾਲ ਵਿਚ ਭਰਤੀ ਹੋਣ ਦੇ ਬਾਅਦ ਜਾਰੀ ਕੀਤੇ ਗਏ ਵੀਡੀਓ ਸੰਦੇਸ਼ ਮੰਨਦੇ ਹੋਏ ਸ਼ੇਅਰ ਕਰਨਾ ਸ਼ੁਰੂ ਕਰ ਦਿੱਤਾ।
‘ABP ਅਸਮਿਤਾ’ ਦੇ ਅਧਿਕਾਰਿਕ Youtube ਹੈਂਡਲ ‘ਤੇ 23 ਅਪ੍ਰੈਲ 2020 ਨੂੰ ਅਪਲੋਡ ਕੀਤੇ ਗਏ ਵੀਡੀਓ ਬੁਲੇਟਿਨ ਵਿਚ ਗੁਜਰਾਤ ਵਿਚ ਲੱਗੇ ਉਸ ਬਿਲਬੋਰਡ ਨੂੰ ਵੀ ਵੇਖਿਆ ਜਾ ਸਕਦਾ ਹੈ, ਜਿਸਦਾ ਜਿਕਰ ਅਮਿਤਾਭ ਬੱਚਨ ਨੇ ਆਪਣੇ ਵੀਡੀਓ ਵਿਚ ਕਰਦੇ ਹੋਏ ਡਾਕਟਰਾਂ ਸਣੇ ਹੋਰ ਮੈਡੀਕਲ ਸਟਾਫ ਦੀ ਤਰੀਫ ਕੀਤੀ ਸੀ।
ਵਿਸ਼ਵਾਸ ਨਿਊਜ਼ ਨੇ ਇਸ ਵੀਡੀਓ ਨੂੰ ਲੈ ਕੇ ਅਮਿਤਾਭ ਬੱਚਨ ਦੀ ਜਨਸੰਪਰਕ ਟੀਮ ਨਾਲ ਗੱਲ ਕੀਤੀ। ਉਨ੍ਹਾਂ ਨੇ ਸਾਨੂੰ ਦੱਸਿਆ, ‘ਸਾਡੀ ਤਰਫੋਂ ਕਿਸੇ ਵੀ ਨਿਜੀ ਵੀਡੀਓ ਨੂੰ ਜਾਰੀ ਨਹੀਂ ਕੀਤਾ ਜਾਂਦਾ ਹੈ।’ ਸਾਡੇ ਸਹਿਯੋਗੀ ਦੈਨਿਕ ਜਾਗਰਣ ਵਿਚ ਬਾਲੀਵੁੱਡ ਨੂੰ ਕਵਰ ਕਰਨ ਵਾਲੀ ਮੁੱਖ ਸੰਵਾਦਦਾਤਾ ਸਮਿਤਾ ਸ਼੍ਰੀਵਾਸਤਵ ਨੇ ਦੱਸਿਆ, ‘ਕੋਰੋਨਾ ਵਾਇਰਸ ਸੰਕ੍ਰਮਣ ਦੇ ਬਾਅਦ ਮੁੰਬਈ ਦੇ ਨਾਨਾਵਟੀ ਹਸਪਤਾਲ ਵਿਚ ਭਰਤੀ ਹੋਣ ਦੇ ਬਾਅਦ ਅਮਿਤਾਭ ਬੱਚਨ ਦੀ ਤਰਫ਼ੋਂ ਕੋਈ ਵੀਡੀਓ ਸੰਦੇਸ਼ ਜਾਰੀ ਨਹੀਂ ਕੀਤਾ ਗਿਆ ਹੈ। ਕਿਓਂਕਿ, ਇਸ ਵੀਡੀਓ ਵਿਚ ਅਮਿਤਾਭ ਕੋਰੋਨਾ ਸੰਕ੍ਰਮਣ ਤੋਂ ਨਿਪਟਣ ਵਿਚ ਨਾਨਾਵਟੀ ਹਸਪਤਾਲ ਦੇ ਡਾਕਟਰਾਂ ਅਤੇ ਮੈਡੀਕਲ ਸਟਾਫ ਦਾ ਧੰਨਵਾਦ ਅਦਾ ਕਰ ਰਹੇ ਹਨ, ਇਸਲਈ ਲੋਕਾਂ ਨੇ ਉਨ੍ਹਾਂ ਦੇ ਵੀਡੀਓ ਨੂੰ ਨਾਨਾਵਟੀ ਹਸਪਤਾਲ ਵਿਚ ਭਰਤੀ ਹੋਣ ਦੇ ਬਾਅਦ ਦਾ ਵੀਡੀਓ ਸੱਮਝ ਕੇ ਵਾਇਰਲ ਕਰ ਰਹੇ ਹਨ।’
ਸ਼੍ਰੀਵਾਸਤਵ ਨੇ ਦੱਸਿਆ, ‘ਵੀਡੀਓ ਵਿਚ ਉਨ੍ਹਾਂ ਦੇ ਡਰੈਸ ਨੂੰ ਵੇਖ ਕੇ ਵੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਹ ਹਸਪਤਾਲ ਵਿਚ ਭਰਤੀ ਹੋਣ ਦੇ ਬਾਅਦ ਦਾ ਨਹੀਂ ਹੈ, ਕਿਓਂਕਿ ਓਥੇ ਮਾਸਕ ਲਾਉਣਾ ਜਰੂਰੀ ਹੈ।’
ਇਸਦੇ ਬਾਅਦ ਅਸੀਂ ਮੁੰਬਈ ਦੇ ਇੱਕ ਹੋਰ ਸੀਨੀਅਰ ਪੱਤਰਕਾਰ ਪਰਾਗ ਛਾਪੇਕਰ ਨਾਲ ਗੱਲ ਕੀਤੀ। ਉਨ੍ਹਾਂ ਨੇ ਸਾਨੂੰ ਦੱਸਿਆ, ‘ਇਹ ਵੀਡੀਓ ਪੁਰਾਣਾ ਹੈ। ਅਮਿਤਾਭ ਬੱਚਨ ਕੋਰੋਨਾ ਵਾਇਰਸ ਤੋਂ ਸੰਕ੍ਰਮਿਤ ਹੋਣ ਦੇ ਬਾਅਦ ਨਾਨਾਵਟੀ ਹਸਪਤਾਲ ਵਿਚ ਭਰਤੀ ਹੋਏ ਹਨ ਅਤੇ ਵਾਇਰਲ ਵੀਡੀਓ ਵਿਚ ਉਹ ਕੋਰੋਨਾ ਸੰਕ੍ਰਮਣ ਦੌਰਾਨ ਨਾਨਾਵਟੀ ਹਸਪਤਾਲ ਦੇ ਹੀ ਡਾਕਟਰਾਂ ਅਤੇ ਮੈਡੀਕਲ ਸਟਾਫ ਦੀ ਭੂਮਿਕਾ ਦੀ ਤਰੀਫ ਕਰ ਰਹੇ ਹਨ, ਇਸਲਈ ਲੋਕਾਂ ਨੇ ਇਸ ਵੀਡੀਓ ਨੂੰ ਉਨ੍ਹਾਂ ਦੇ ਹਸਪਤਾਲ ਭਰਤੀ ਹੋਣ ਦੇ ਬਾਅਦ ਦਾ ਮੰਨਕੇ ਸ਼ੇਅਰ ਕਰਨਾ ਸ਼ੁਰੂ ਕਰ ਦਿੱਤਾ।’
ਇਸ ਵੀਡੀਓ ਨੂੰ ਕਈ ਲੋਕਾਂ ਨੇ ਸ਼ੇਅਰ ਕੀਤਾ ਹੈ ਅਤੇ ਇਨ੍ਹਾਂ ਵਿਚੋਂ ਦੀ ਹੀ ਇੱਕ ਹੈ Punjab Today 24 ਨਾਂ ਦਾ ਫੇਸਬੁੱਕ ਪੇਜ।
ਨਤੀਜਾ: ਕੋਰੋਨਾ ਵਾਇਰਸ ਤੋਂ ਸੰਕ੍ਰਮਿਤ ਹੋਣ ਦੇ ਬਾਅਦ ਮੁੰਬਈ ਦੇ ਨਾਨਾਵਟੀ ਹਸਪਤਾਲ ਵਿਚ ਭਰਤੀ ਹੋਏ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਦੇ ਸੰਦੇਸ਼ ਦੇ ਦਾਅਵੇ ਨਾਲ ਵਾਇਰਲ ਹੋ ਰਿਹਾ ਉਨ੍ਹਾਂ ਦਾ ਵੀਡੀਓ ਪੁਰਾਣਾ ਹੈ ਹਾਲੀਆ ਨਹੀਂ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।