ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਰੋਹਿਤ ਸ਼ਰਮਾ ਦੇ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਇਹ ਵੀਡੀਓ ਹਾਲ ਦਾ ਨਹੀਂ ਹੈ,ਬਲਕਿ ਕਰੀਬ 12 ਸਾਲ ਪੁਰਾਣਾ ਹੈ। ਜਦੋਂ ਉਹ ਸੀਰੀਜ਼ ਖੇਡਣ ਲਈ ਆਸਟ੍ਰੇਲੀਆ ਗਏ ਸੀ। ਉਸ ਦੌਰਾਨ ਨਸ਼ੇ ਵਿੱਚ ਧੁੱਤ ਇੱਕ ਵਿਅਕਤੀ ਨੇ ਉਨ੍ਹਾਂ ਨਾਲ ਦੁਰਵਿਵਹਾਰ ਕਰਨ ਦੀ ਕੋਸ਼ਿਸ਼ ਕੀਤੀ ਸੀ।
ਨਵੀਂ ਦਿੱਲੀ (ਵਿਸ਼ਵਾਸ ਨਿਊਜ )। ਪਾਕਿਸਤਾਨੀ ਕ੍ਰਿਕਟਰ ਹੈਰਿਸ ਰਾਊਫ ਅਤੇ ਇੱਕ ਪਾਕਿਸਤਾਨੀ ਫੈਨ ਵਿਚਾਲੇ ਝੜਪ ਦੇਖਣ ਨੂੰ ਮਿਲੀ ਸੀ। ਇਸ ਨਾਲ ਜੋੜਦੇ ਹੋਏ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਇਕ ਵਿਅਕਤੀ ਉਨ੍ਹਾਂ ਨਾਲ ਦੁਰਵਿਵਹਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਤਾਂ ਉਹ ਉਸ ਨੂੰ ਜਵਾਬ ਦਿੰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਯੂਜ਼ਰਸ ਹਾਲ ਦਾ ਦੱਸਦੇ ਹੋਏ ਸ਼ੇਅਰ ਕਰ ਰਹੇ ਹਨ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਇਹ ਵੀਡੀਓ ਹਾਲ ਦਾ ਨਹੀਂ ਹੈ, ਬਲਕਿ ਕਰੀਬ 12 ਸਾਲ ਪੁਰਾਣਾ ਹੈ। ਜਦੋਂ ਉਹ ਸੀਰੀਜ਼ ਖੇਡਣ ਲਈ ਆਸਟ੍ਰੇਲੀਆ ਗਏ ਸਨ। ਉਸ ਦੌਰਾਨ ਨਸ਼ੇ ਵਿੱਚ ਧੁੱਤ ਇਕ ਵਿਅਕਤੀ ਨੇ ਉਨ੍ਹਾਂ ਨਾਲ ਦੁਰਵਿਵਹਾਰ ਕਰਨ ਦੀ ਕੋਸ਼ਿਸ਼ ਕੀਤੀ ਸੀ।
ਫੇਸਬੁੱਕ ਯੂਜ਼ਰ ‘ਸੰਜੇ ਕਥੈਤ ਕੇਪੀਜੀ’ ਨੇ ਵਾਇਰਲ ਵੀਡੀਓ ਨੂੰ ਸਾਂਝਾ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਹੈ, “ਤੂੰ ਮੈਨੂੰ ਬੋਲ ਰਿਹਾ ਹੈ ਮੈਂ ਕੀ ਹਾਂ ਤੁ ਕੀ ਹੈ! ਤੇਰੀ ਤੋੜ ਦੇਵਾਂਗੇ! ਲੋਕਾਂ ਤੋਂ ਹਾਰਿਸ ਰਊਫ ਕੁਝ ਸਿੱਖ ਲੈਣ।”
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਅਸੀਂ ਸੰਬੰਧਿਤ ਕੀਵਰਡਸ ਦੀ ਮਦਦ ਨਾਲ ਗੂਗਲ ‘ਤੇ ਸਰਚ ਕਰਨਾ ਸ਼ੁਰੂ ਕੀਤਾ। ਸਾਨੂੰ ਵਾਇਰਲ ਵੀਡੀਓ ਜੈਵੀਰ ਸਿੰਘ ਨਾਂ ਦੇ ਯੂਟਿਊਬ ਚੈਨਲ ‘ਤੇ ਮਿਲਿਆ। ਵੀਡੀਓ 23 ਮਾਰਚ 2012 ਨੂੰ ਅਪਲੋਡ ਕੀਤਾ ਗਿਆ ਸੀ।
ਜਾਂਚ ਦੌਰਾਨ ਸਾਨੂੰ ਵਾਇਰਲ ਦਾਅਵੇ ਨਾਲ ਜੁੜੀ ਇੱਕ ਰਿਪੋਰਟ ਪ੍ਰੈਸ ਫ੍ਰੀ ਜਰਨਲ ਦੀ ਵੈੱਬਸਾਈਟ ‘ਤੇ ਮਿਲੀ। ਰਿਪੋਰਟ ਨੂੰ 19 ਜੂਨ 2024 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ। ਰਿਪੋਰਟ ਮੁਤਾਬਕ, ਵਾਇਰਲ ਵੀਡੀਓ ਸਾਲ 2012 ‘ਚ ਆਸਟ੍ਰੇਲੀਆ ‘ਚ ਹੋਈ ਸੀਰੀਜ਼ ਦਾ ਹੈ। ਦਰਅਸਲ, ਟੀਮ ਇੰਡੀਆ ਉਸ ਦੌਰਾਨ ਟੈਸਟ ਅਤੇ ਟੀ-20 ਸੀਰੀਜ਼ ਲਈ ਆਸਟ੍ਰੇਲੀਆ ਗਈ ਹੋਈ ਸੀ। ਇਸ ਦੌਰਾਨ ਇਕ ਨਸ਼ੇ ‘ਚ ਧੁੱਤ ਇੱਕ ਵਿਅਕਤੀ ਉਥੇ ਆ ਕੇ ਰੋਹਿਤ ਸ਼ਰਮਾ ਅਤੇ ਟੀਮ ਦੇ ਹੋਰ ਮੈਂਬਰਾਂ ਨਾਲ ਅਭੱਦਰ ਭਾਸ਼ਾ ਵਿੱਚ ਗੱਲ ਕਰਨ ਲੱਗਾ। ਉਸ ਸਮੇਂ ਰੋਹਿਤ ਸ਼ਰਮਾ ਟੀਮ ਦੇ ਕਪਤਾਨ ਨਹੀਂ ਸੀ, ਸਗੋਂ ਮਹਿੰਦਰ ਸਿੰਘ ਧੋਨੀ ਟੀਮ ਦੇ ਕਪਤਾਨ ਸਨ।
ਵਧੇਰੇ ਜਾਣਕਾਰੀ ਲਈ ਅਸੀਂ ਏਬੀਪੀ ਨਿਊਜ਼ ਦੇ ਰਿਪੋਰਟਰ ਅਭਿਸ਼ੇਕ ਉਪਾਧਿਆਏ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਇਹ ਵੀਡੀਓ ਕਰੀਬ 12 ਸਾਲ ਪੁਰਾਣਾ ਹੈ।
ਅੰਤ ਵਿੱਚ ਅਸੀਂ ਗੁੰਮਰਾਹਕੁੰਨ ਦਾਅਵੇ ਨਾਲ ਵੀਡੀਓ ਨੂੰ ਸਾਂਝਾ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਅਸੀਂ ਦੇਖਿਆ ਕਿ ਯੂਜ਼ਰ ਨੇ ਆਪਣੀ ਪ੍ਰੋਫਾਈਲ ‘ਤੇ ਖੁਦ ਨੂੰ ਦੇਹਰਾਦੂਨ ਦਾ ਨਿਵਾਸੀ ਦੱਸਿਆ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਰੋਹਿਤ ਸ਼ਰਮਾ ਦੇ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਇਹ ਵੀਡੀਓ ਹਾਲ ਦਾ ਨਹੀਂ ਹੈ,ਬਲਕਿ ਕਰੀਬ 12 ਸਾਲ ਪੁਰਾਣਾ ਹੈ। ਜਦੋਂ ਉਹ ਸੀਰੀਜ਼ ਖੇਡਣ ਲਈ ਆਸਟ੍ਰੇਲੀਆ ਗਏ ਸੀ। ਉਸ ਦੌਰਾਨ ਨਸ਼ੇ ਵਿੱਚ ਧੁੱਤ ਇੱਕ ਵਿਅਕਤੀ ਨੇ ਉਨ੍ਹਾਂ ਨਾਲ ਦੁਰਵਿਵਹਾਰ ਕਰਨ ਦੀ ਕੋਸ਼ਿਸ਼ ਕੀਤੀ ਸੀ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।