ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਵਾਇਰਲ ਵੀਡੀਓ ਹਾਲ ਦਾ ਨਹੀਂ, ਸਗੋਂ ਪੁਰਾਣੀ ਹੈ। ਸਾਲ 2021 ਵਿੱਚ ਮਨਜੀਤ ਸਿੰਘ ਬਿਲਾਸਪੁਰ ਦੇ ਖਿਲਾਫ ਕਿਸਾਨਾਂ ਵੱਲੋਂ ਕੀਤੇ ਗਏ ਵਿਰੋਧ ਦੇ ਵੀਡੀਓ ਨੂੰ ਕੁਝ ਲੋਕ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ। ਵਾਇਰਲ ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸਬੰਧ ਨਹੀਂ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ )। ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ,ਜਿਸ ‘ਚ ਲੋਕਾਂ ਨੂੰ ਉਨ੍ਹਾਂ ਦਾ ਵਿਰੋਧ ਕਰਦੇ ਹੋਏ ਅਤੇ ਸਵਾਲ ਪੁੱਛਦੇ ਹੋਏ ਦੇਖਿਆ ਜਾ ਸਕਦਾ ਹੈ। ਜਿਸ ਤੋਂ ਬਾਅਦ ਮਨਜੀਤ ਸਿੰਘ ਬਿਲਾਸਪੁਰ ਗੱਡੀ ਵਿੱਚ ਬੈਠ ਕੇ ਚਲੇ ਜਾਂਦੇ ਹਨ। ਕੁਝ ਯੂਜ਼ਰਸ ਇਸ ਵੀਡੀਓ ਨੂੰ ਹਾਲੀਆ ਦੱਸਦੇ ਹੋਏ ਸ਼ੇਅਰ ਕਰ ਰਹੇ ਹਨ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ 2021 ਦਾ ਹੈ। ਜਦੋਂ ਮਨਜੀਤ ਸਿੰਘ ਆਪਣੇ ਜਾਣਕਾਰ ਨੂੰ ਮਿਲਣ ਬਿਲਾਸਪੁਰ ਪਿੰਡ ਡਾਲਾ ਪਹੁੰਚੇ ਸੀ। ਇਸ ਦੌਰਾਨ ਲੋਕਾਂ ਨੇ ਉਨ੍ਹਾਂ ਨੂੰ ਘੇਰ ਲਿਆ ਸੀ ਅਤੇ ਸਵਾਲ ਪੁੱਛੇ ਸਨ, ਜਿਸ ਦਾ ਜਵਾਬ ਦਿੱਤੇ ਬਿਨਾਂ ਉਹ ਗੱਡੀ ਵਿਚ ਬੈਠ ਕੇ ਚਲੇ ਗਏ ਸੀ। ਵਾਇਰਲ ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸਬੰਧ ਨਹੀਂ ਹੈ। ਕੁਝ ਲੋਕ ਗੁੰਮਰਾਹਕੁੰਨ ਦਾਅਵੇ ਨਾਲ ਪੁਰਾਣਾ ਵੀਡੀਓ ਵਾਇਰਲ ਕਰ ਰਹੇ ਹਨ।
ਫੇਸਬੁੱਕ ਯੂਜ਼ਰ ‘ਟਿੰਕਾ ਜਰਗੜੀ’ ਨੇ 14 ਮਾਰਚ ਨੂੰ ਇਹ ਵੀਡੀਓ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ, “ਆਮ ਆਦਮੀ ਪਾਰਟੀ ਦੇ ਐਲ ਐਮ ਏ ਮਨਜੀਤ ਸਿੰਘ ਬਿਲਾਸਪੁਰ ਦੀ ਲੋਕਾ ਨੇ ਬਣਾਈ ਰੇਲ, ਜੁੱਤੀਆ ਤੋ ਡਰਦਾ ਭੱਜ ਕੇ ਗੱਡੀ ਚ ਬੈਠ ਗਿਆ, ਗੰਨਮੈਨ ਵੀ ਵਿਚਾਰਾ ਮਸਾਂ ਬੈਠਿਆ ਚਲਦੀ ਗੱਡੀ ਚ, ਡਲਾ ਤੋ ਡਲਾ ਹੋਤਾ ਹੈ ਕਿਆ ਪਤਾ ਕਿਧਰ ਸੇ ਚਲਾ ਹੋਤਾ ਹੈ,,”
ਵਾਇਰਲ ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਦੀ ਜਾਂਚ ਕਰਨ ਲਈ ਅਸੀਂ ਸੰਬੰਧਿਤ ਕੀਵਰਡਸ ਨਾਲ ਗੂਗਲ ‘ਤੇ ਸਰਚ ਕੀਤੀ। ਸਾਨੂੰ ਕਈ ਨਿਊਜ਼ ਵੈੱਬਸਾਈਟਾਂ ‘ਤੇ ਵੀਡੀਓ ਨਾਲ ਸਬੰਧਤ ਖ਼ਬਰ ਮਿਲੀ। Jansatta.com ‘ਤੇ ਵੀਡੀਓ ਨਾਲ ਜੁੜੀ ਖਬਰ ਮਿਲੀ। 27 ਅਗਸਤ 2021 ਨੂੰ ਪ੍ਰਕਾਸ਼ਿਤ ਖਬਰ ਵਿੱਚ ਵੀਡੀਓ ਦੇ ਸਕਰੀਨਸ਼ਾਟ ਦਾ ਇਸਤੇਮਾਲ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, “ਆਪ’ ਵਿਧਾਇਕ ਮਨਜੀਤ ਸਿੰਘ ਆਪਣੇ ਜਾਣਕਾਰ ਨੂੰ ਮਿਲਣ ਲਈ ਪਿੰਡ ਡਾਲਾ ਪਹੁੰਚੇ ਸਨ। ਪਰ ਫਿਰ ਉੱਥੇ ਪਿੰਡ ਦੇ ਲੋਕ ਪਹੁੰਚੇ ਗਏ,ਉਨ੍ਹਾਂ ਨੇ ਮਨਜੀਤ ਸਿੰਘ ਤੋਂ ਸਵਾਲ ਕਰਨਾ ਸ਼ੁਰੂ ਕਰ ਦਿੱਤਾ, ਕਿਸਾਨਾਂ ਦੇ ਰਵੱਈਆ ਦੇਖ ਕੇ ਮਨਜੀਤ ਸਿੰਘ ਗੱਡੀ ਵਿੱਚ ਸਵਾਰ ਹੋ ਉੱਥੋਂ ਚੱਲੇ ਗਏ।
ਸਰਚ ਦੌਰਾਨ ਸਾਨੂੰ Pro Punjab Tv ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਇੱਕ ਵੀਡੀਓ ਰਿਪੋਰਟ ਮਿਲਿਆ। 25 ਅਗਸਤ 2021 ਨੂੰ ਅਪਲੋਡ ਵੀਡੀਓ ਵਿੱਚ ਦੱਸਿਆ ਗਿਆ, ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਕਿਸਾਨਾਂ ਨੇ ਵਿਰੋਧ ਕੀਤਾ। ਲੋਕਾਂ ਨੇ ਵਿਧਾਇਕ ਨੂੰ ਘੇਰ ਕੇ ਸਵਾਲ ਕੀਤੇ। ਸਵਾਲਾਂ ਤੋਂ ਬੱਚ ਕੇ ਗੱਡੀ ਵਿੱਚ ਬੈਠਕਰ ਚਲੇ ਗਏ ਵਿਧਾਇਕ।
ਵੀਡੀਓ ਨਾਲ ਜੁੜੀ ਹੋਰ ਖਬਰਾਂ ਇੱਥੇ ਪੜ੍ਹੀਆਂ ਜਾ ਸਕਦੀਆਂ ਹਨ।
ਵੀਡੀਓ ਸਬੰਧੀ ਅਸੀਂ ਪੰਜਾਬੀ ਜਾਗਰਣ ਮੋਗਾ ਦੇ ਜ਼ਿਲ੍ਹਾ ਇੰਚਾਰਜ ਮਨਪ੍ਰੀਤ ਸਿੰਘ ਨਾਲ ਸੰਪਰਕ ਕੀਤਾ। ਉਨ੍ਹਾਂ ਨਾਲ ਵੀਡੀਓ ਸਾਂਝੀ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ, “ਇਹ ਵੀਡੀਓ ਸਾਲ 2021 ਦਾ ਹੈ। ਉਸ ਸਮੇਂ ਇਹ ਸੁਰਖੀਆਂ ਵਿੱਚ ਸੀ। ਇਸ ਦਾ ਮੌਜੂਦਾ ਹਾਲਾਤ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।”
ਅੰਤ ਵਿੱਚ ਅਸੀਂ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ ਵੀਡੀਓ ਨੂੰ ਸਾਂਝਾ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਅਸੀਂ ਪਾਇਆ ਕਿ ਯੂਜ਼ਰ ਨੂੰ 58 ਹਜ਼ਾਰ ਲੋਕ ਫੋਲੋ ਕਰਦੇ ਹਨ। ਯੂਜ਼ਰ ਇੱਕ ਵਿਚਾਰਧਾਰਾ ਨਾਲ ਸਬੰਧਤ ਪੋਸਟ ਸ਼ੇਅਰ ਕਰਦਾ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਵਾਇਰਲ ਵੀਡੀਓ ਹਾਲ ਦਾ ਨਹੀਂ, ਸਗੋਂ ਪੁਰਾਣੀ ਹੈ। ਸਾਲ 2021 ਵਿੱਚ ਮਨਜੀਤ ਸਿੰਘ ਬਿਲਾਸਪੁਰ ਦੇ ਖਿਲਾਫ ਕਿਸਾਨਾਂ ਵੱਲੋਂ ਕੀਤੇ ਗਏ ਵਿਰੋਧ ਦੇ ਵੀਡੀਓ ਨੂੰ ਕੁਝ ਲੋਕ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ। ਵਾਇਰਲ ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸਬੰਧ ਨਹੀਂ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।