ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਇਹ ਦਾਅਵਾ ਫਰਜ਼ੀ ਪਾਇਆ। ਇਸ ਖ਼ਬਰ ਦੇ ਪ੍ਰਕਾਸ਼ਿਤ ਹੋਣ ਤੱਕ ਚੋਣ ਕਮਿਸ਼ਨ ਦੁਆਰਾ ਉੱਤਰ ਪ੍ਰਦੇਸ਼ ਵਿੱਚ 2022 ਵਿੱਚ ਹੋਣ ਵਾਲੀਆਂ ਚੋਣਾਂ ਦਾ ਐਲਾਨ ਨਹੀਂ ਕੀਤਾ ਗਿਆ ।
ਨਵੀਂ ਦਿੱਲੀ (ਵਿਸ਼ਵਾਸ ਟੀਮ)।ਸੋਸ਼ਲ ਮੀਡੀਆ ਤੇ ਆਜ ਤਕ ਦੀ ਇੱਕ ਬ੍ਰੇਕਿੰਗ ਪਲੇਟ ਨੂੰ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਗਾਮੀ ਯੂਪੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਹੋ ਗਿਆ ਹੈ। ਉੱਤਰ ਪ੍ਰਦੇਸ਼ ਵਿੱਚ ਸੱਤ ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਪਹਿਲਾ ਪੜਾਅ 11 ਫਰਵਰੀ, ਦੂਜਾ ਪੜਾਅ 15 ਫਰਵਰੀ, ਤੀਜਾ ਪੜਾਅ 19 ਫਰਵਰੀ, ਚੌਥਾ ਪੜਾਅ 23 ਫਰਵਰੀ, ਪੰਜਵਾਂ ਪੜਾਅ 27 ਫਰਵਰੀ, ਛੇਵਾਂ ਪੜਾਅ 4 ਮਾਰਚ ਅਤੇ ਸੱਤਵਾਂ ਪੜਾਅ 8 ਮਾਰਚ। ਜਦਕਿ 11 ਮਾਰਚ ਨੂੰ ਮੱਤਗਣਨਾ ਹੋਵੇਗੀ। ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਇਹ ਦਾਅਵਾ ਫਰਜ਼ੀ ਪਾਇਆ। ਇਸ ਖ਼ਬਰ ਦੇ ਪ੍ਰਕਾਸ਼ਿਤ ਹੋਣ ਤੱਕ ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਵਿੱਚ 2022 ਵਿੱਚ ਹੋਣ ਵਾਲੀਆਂ ਚੋਣਾਂ ਦਾ ਐਲਾਨ ਨਹੀਂ ਕੀਤਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ Awadhesh Kumar Nishad ਨੇ ਵਾਇਰਲ ਸਕ੍ਰੀਨਸ਼ਾਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਯੂਪੀ ਚੌਣ 2022 ਜੈ ਵੀ.ਆਈ.ਪੀ
ਪੜਤਾਲ
ਵਾਇਰਲ ਪੋਸਟ ਦੀ ਸੱਚਾਈ ਜਾਣਨ ਲਈ, ਅਸੀਂ ਪਹਿਲਾਂ ਗੂਗਲ ਤੇ ਕਈ ਕੀਵਰਡਸ ਦੁਆਰਾ ਖੋਜ ਕੀਤੀ, ਪਰ ਸਾਨੂੰ ਅਜਿਹਾ ਕੋਈ ਭਰੋਸੇਯੋਗ ਮੀਡੀਆ ਨਹੀਂ ਮਿਲਿਆ। 2 ਜਨਵਰੀ 2022 ਨੂੰ ਪ੍ਰਕਾਸ਼ਿਤ ਨਵਭਾਰਤ ਟਾਈਮਜ਼ ਦੀ ਰਿਪੋਰਟ ਦੇ ਅਨੁਸਾਰ, ਯੂਪੀ ਚੋਣਾ 2022 ਨੂੰ ਲੈ ਕੇ ਭਾਰਤੀ ਨਿਰਵਾਚਨ ਆਯੋਗ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਅਜੇ ਤਰੀਖਾਂ ਦਾ ਐਲਾਨ ਨਹੀਂ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਇਲੇਕਸ਼ਨ ਕਮਿਸ਼ਨ 10 ਤੋਂ 15 ਜਨਵਰੀ ਦੇ ਵਿੱਚਕਾਰ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਤਰੀਕਾਂ ਦੀ ਘੋਸ਼ਣਾ ਕਰ ਸਕਦਾ ਹੈ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਯੂ.ਪੀ ਇਲੇਕਸ਼ਨ ਕਮਿਸ਼ਨ ਦੀ ਅਧਿਕਾਰਿਤ ਵੈੱਬਸਾਈਟ ਨੂੰ ਖੰਗਾਲਣਾ ਸ਼ੁਰੂ ਕੀਤਾ , ਪਰ ਸਾਨੂੰ ਅਜਿਹੀ ਕੋਈ ਵੀ ਅਨਾਊਂਸਮੈਂਟ ਵੈੱਬਸਾਈਟ ਤੇ ਨਹੀਂ ਦਿਖਾਈ ਦਿੱਤੀ । ਸਰਚ ਦੇ ਦੌਰਾਨ ਸਾਨੂੰ ਵਾਇਰਲ ਪੋਸਟ ਨਾਲ ਜੁੜਿਆ ਇੱਕ ਵੀਡੀਓ ਆਜ ਤਕ ਦੇ ਯੂਟਿਊਬ ਚੈਨਲ ਤੇ 4 ਜਨਵਰੀ, 2017 ਨੂੰ ਅਪਲੋਡ ਮਿਲਿਆ। ਵੀਡੀਓ ਦੇ ਸ਼ੁਰੂਆਤੀ 4 ਸੈਕਿੰਡ ਵਿੱਚ ਵਾਇਰਲ ਪੋਸਟ ਦੇ ਦ੍ਰਿਸ਼ ਨੂੰ ਦੇਖਿਆ ਜਾ ਸਕਦਾ ਹੈ। ਵੀਡੀਓ ‘ਚ ਦਿੱਤੀ ਗਈ ਜਾਣਕਾਰੀ ਮੁਤਾਬਿਕ ਇਹ 2017 ਯੂਪੀ ਚੋਣਾਂ ਦੀਆਂ ਤਾਰੀਖਾਂ ਹਨ, ਜਿਨ੍ਹਾਂ ਨੂੰ ਹਾਲੀਆ ਚੋਣਾਂ ਦਾ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।
ਵੱਧ ਜਾਣਕਾਰੀ ਦੇ ਲਈ ਅਸੀਂ ਯੂਪੀ ਚੋਣ ਆਯੋਗ ਦੇ ਅਧਿਕਾਰੀ ਅਨੁਜ ਚਾਂਡਕ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਗ਼ਲਤ ਹੈ। ਇਹ ਫਰਜ਼ੀ ਖਬਰ ਹੈ, ਅਜੇ ਤਾਰੀਖਾਂ ਦਾ ਐਲਾਨ ਨਹੀਂ ਹੋਇਆ ਹੈ। ਜਦੋਂ ਤਾਰੀਖਾਂ ਦਾ ਐਲਾਨ ਹੋਵੇਗਾ , ਤਾਂ ਸਭ ਨੂੰ ਪਤਾ ਲੱਗ ਜਾਵੇਗਾ ਅਤੇ ਸਾਡੀ ਵੈੱਬਸਾਈਟ ਤੇ ਵੀ ਮੌਜੂਦ ਹੋਵੇਗਾ।
ਜਾਂਚ ਦੇ ਅੰਤ ਵਿੱਚ ਅਸੀਂ ਇਸ ਪੋਸਟ ਨੂੰ ਸਾਂਝਾ ਕਰਨ ਵਾਲੇ ਫੇਸਬੁੱਕ ਯੂਜ਼ਰ Awadhesh Kumar Nishad ਦੀ ਸੋਸ਼ਲ ਸਕੈਨਿੰਗ ਕੀਤੀ । ਸਕੈਨਿੰਗ ਤੋਂ ਸਾਨੂੰ ਪਤਾ ਲੱਗਾ ਕਿ ਯੂਜ਼ਰ ਕਿਸੇ ਖਾਸ ਵਿਚਾਰਧਾਰਾ ਤੋਂ ਪ੍ਰਭਾਵਿਤ ਹੈ। Awadhesh Kumar Nishad ਦੇ ਫੇਸਬੁੱਕ ‘ਤੇ 5000 ਦੋਸਤ ਹਨ। ਯੂਜ਼ਰ ਦਾ ਅਕਾਊਂਟ ਦਸੰਬਰ 2018 ਤੋਂ ਸਕ੍ਰਿਯ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਇਹ ਦਾਅਵਾ ਫਰਜ਼ੀ ਪਾਇਆ। ਇਸ ਖ਼ਬਰ ਦੇ ਪ੍ਰਕਾਸ਼ਿਤ ਹੋਣ ਤੱਕ ਚੋਣ ਕਮਿਸ਼ਨ ਦੁਆਰਾ ਉੱਤਰ ਪ੍ਰਦੇਸ਼ ਵਿੱਚ 2022 ਵਿੱਚ ਹੋਣ ਵਾਲੀਆਂ ਚੋਣਾਂ ਦਾ ਐਲਾਨ ਨਹੀਂ ਕੀਤਾ ਗਿਆ ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।