Fact Check: ਆਪ ਵਿਧਾਇਕ ਬਲਕਾਰ ਸਿੱਧੂ ਦਾ 7 ਸਾਲ ਪੁਰਾਣਾ ਵੀਡੀਓ ਫਿਰ ਤੋਂ ਕੀਤਾ ਜਾ ਰਿਹਾ ਵਾਇਰਲ

ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁਨ ਪਾਇਆ ਗਿਆ। ਵਾਇਰਲ ਵੀਡੀਓ ਹਾਲੀਆ ਨਹੀਂ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਇਹ ਵੀਡੀਓ ਤਕਰੀਬਨ 7 ਸਾਲ ਪੁਰਾਣੀ ਹੈ ਜਦੋਂ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਸਨ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਰਾਮਪੁਰਾ ਫ਼ੂਲ ਤੋਂ ਵਿਧਾਇਕ ਅਤੇ ਪੰਜਾਬੀ ਗਾਇਕ ਬਲਕਾਰ ਸਿੰਘ ਸਿੱਧੂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਬਾਰੇ ਬੋਲਦੇ ਹੋਏ ਸੁਣਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਹਾਲ ਦਾ ਦੱਸਦੇ ਹੋਏ ਸ਼ੇਅਰ ਕਰ ਰਹੇ ਹਨ।

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁਨ ਸਾਬਿਤ ਹੋਇਆ। ਵਾਇਰਲ ਵੀਡੀਓ 7 ਸਾਲ ਪੁਰਾਣਾ ਹੈ ਜਦੋਂ ਬਲਕਾਰ ਸਿੱਧੂ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਜਾ ਰਹੇ ਸਨ। ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ ‘Prince Lang’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ ,”ਲਉ ਜੀ ਝਾੜੂ ਦੀਆਂ ਸਿਫਤਾਂ ਸੁਣੋਂ, ਬਦਲਾਅ ਦੇ M L A ਤੋਂ।”

ਸੋਸ਼ਲ ਮੀਡਿਆ ਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਸਮਾਨ ਅਤੇ ਮਿਲਦੇ- ਜੁਲਦੇ ਦਾਅਵਿਆਂ ਨਾਲ ਸ਼ੇਅਰ ਕੀਤਾ ਹੈ। ਇਸ ਪੋਸਟ ਦਾ ਆਰਕਾਈਵ ਵਰਜਨ ਇੱਥੇ ਕਲਿੱਕ ਕਰਕੇ ਦੇਖਿਆ ਜਾ ਸਕਦਾ ਹੈ।

ਪੜਤਾਲ

ਕਿਉਂਕਿ ਵਾਇਰਲ ਵੀਡੀਓ ਵਿੱਚ ਏਬੀਪੀ ਸਾਂਝਾ ਦਾ ਲੋਗੋ ਨਜ਼ਰ ਆ ਰਿਹਾ ਹੈ, ਇਸ ਲਈ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਏਬੀਪੀ ਸਾਂਝਾ ‘ਤੇ ਹੀ ਖੋਜਿਆ। ਇਸ ਦੌਰਾਨ ਸਾਨੂੰ ਇਹ ਵੀਡੀਓ ਏਬੀਪੀ ਸਾਂਝਾ ਦੇ ਵੇਰੀਫਾਈਡ ਫੇਸਬੁੱਕ ਪੇਜ ਉੱਤੇ 9 ਫਰਵਰੀ 2016 ਨੂੰ ਸ਼ੇਅਰ ਮਿਲਾ। ਵੀਡੀਓ ਨਾਲ ਲਿਖਿਆ ਸੀ,”ਕਾਂਗਰਸ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਬਲਕਾਰ ਸਿੰਘ ਸਿੱਧੂ ਏਬੀਪੀ ਸਾਂਝਾ ‘ਤੇ।” ਸੱਤ ਮਿੰਟ 29 ਸੈਕੰਡ ਦੇ ਅਸਲੀ ਵੀਡੀਓ ਵਿੱਚ ਵਾਇਰਲ ਵੀਡੀਓ ਨੂੰ ਦੋ ਮਿੰਟ 45 ਸੈਕੰਡ ਤੋਂ ਲੈ ਕੇ ਤਿੰਨ ਮਿੰਟ 17 ਸੈਕੰਡ ਵਿੱਚਕਾਰ ਸੁਣਿਆ ਜਾ ਸਕਦਾ ਹੈ।

ਫੇਸਬੁੱਕ ‘ਤੇ ਵੀ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ 2016 ਵਿੱਚ ਸ਼ੇਅਰ ਕੀਤਾ ਹੈ। ਗੌਰਤਲਬ ਹੈ ਕਿ ਬਲਕਾਰ ਸਿੰਘ ਸਿੱਧੂ ਨੂੰ ਸਾਲ 2014 ਵਿੱਚ ਆਮ ਆਦਮੀ ਪਾਰਟੀ ਤੋਂ ਕੱਢ ਦਿੱਤਾ ਗਿਆ ਸੀ ਅਤੇ ਸਾਲ 2016 ਵਿੱਚ ਬਲਕਾਰ ਸਿੱਧੂ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਸਨ। ਬਾਅਦ ਵਿੱਚ ਸਾਲ 2021 ‘ਚ ਬਲਕਾਰ ਸਿੱਧੂ ਮੁੜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸੀ।

ਇੱਕ ਬਾਰ ਪਹਿਲਾਂ ਵੀ ਇਹ ਵੀਡੀਓ ਸੋਸ਼ਲ ਮੀਡਿਆ ‘ਤੇ ਵਾਇਰਲ ਹੋਇਆ ਸੀ। ਉਸ ਸਮੇਂ ਅਸੀਂ ਵੀਡੀਓ ਵਿੱਚ ਦਿੱਖ ਰਹੇ ਰਿਪੋਰਟਰ ਅਤੇ ਅੱਜ ਦੇ ਸਮੇਂ ਵਿੱਚ ਪ੍ਰੋ-ਪੰਜਾਬ ਟੀਵੀ ਦੇ ਮੈਨੇਜਿੰਗ ਡਾਇਰੈਕਟਰ ਯਾਦਵਿੰਦਰ ਸਿੰਘ ਨਾਲ ਗੱਲ ਕੀਤੀ ਸੀ। ਉਨ੍ਹਾਂ ਨੇ ਸਾਨੂੰ ਦੱਸਿਆ ਸੀ ਕਿ ਵੀਡੀਓ ਪੁਰਾਣਾ ਹੈ ਅਤੇ ਇਸ ਨੂੰ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਸੋਸ਼ਲ ਸਕੈਨਿੰਗ ਕੀਤੀ। ਸਾਨੂੰ ਪਤਾ ਲੱਗਿਆ ਕਿ ਯੂਜ਼ਰ ਪਟਿਆਲਾ ਦਾ ਰਹਿਣ ਵਾਲਾ ਹੈ। ਯੂਜ਼ਰ ਦੇ ਫੇਸਬੁੱਕ ਉੱਤੇ ਤਿੰਨ ਹਜਾਰ ਤੋਂ ਵੱਧ ਮਿੱਤਰ ਹਨ।

ਨਤੀਜਾ: ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁਨ ਪਾਇਆ ਗਿਆ। ਵਾਇਰਲ ਵੀਡੀਓ ਹਾਲੀਆ ਨਹੀਂ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਇਹ ਵੀਡੀਓ ਤਕਰੀਬਨ 7 ਸਾਲ ਪੁਰਾਣੀ ਹੈ ਜਦੋਂ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਸਨ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts