ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਗ੍ਰਹਿ ਮੰਤਰਾਲੇ ਦੇ ਨਾਮ ‘ਤੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਦਾਅਵਾ ਗ਼ਲਤ ਹੈ। ਗ੍ਰਹਿ ਮੰਤਰਾਲੇ ਵੱਲੋਂ ਨਾ ਤਾਂ ਅਜਿਹੀ ਕੋਈ ਪੋਸਟ ਜਾਰੀ ਕੀਤੀ ਗਈ ਹੈ ਅਤੇ ਨਾ ਹੀ ਗ੍ਰਹਿ ਮੰਤਰਾਲੇ ਵਿੱਚ ਵਿਸ਼ਵਜੀਤ ਮੁਖਰਜੀ ਨਾਮ ਦਾ ਕੋਈ ਅਧਿਕਾਰੀ ਹੈ। ਲੋਕ ਗ਼ਲਤ ਦਾਅਵੇ ਨੂੰ ਵਾਇਰਲ ਕਰ ਰਹੇ ਹਨ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਗ੍ਰਹਿ ਮੰਤਰਾਲੇ ਦੇ ਨਾਮ ਤੋਂ ਇੱਕ ਮੈਸੇਜ ਵਾਇਰਲ ਹੋ ਰਿਹਾ ਹੈ। ਪੋਸਟ ‘ਚ ਸੀਨੀਅਰ ਜਾਂਚ ਅਧਿਕਾਰੀ ਵਿਸ਼ਵਜੀਤ ਮੁਖਰਜੀ ਦੇ ਹਵਾਲੇ ਤੋਂ ਦਾਅਵਾ ਕੀਤਾ ਗਿਆ ਹੈ ਕਿ ਚੀਨ ਦੀਵਾਲੀ ‘ਤੇ ਭਾਰਤ ਨੂੰ ਦਮਾ ਫੈਲਾਉਣ ਵਾਲੇ ਪਟਾਕੇ ਭੇਜ ਰਿਹਾ ਹੈ, ਤਾਂ ਜੋ ਭਾਰਤ ‘ਚ ਦਮੇ ਅਤੇ ਅੱਖਾਂ ਦੀਆਂ ਬੀਮਾਰੀਆਂ ਫੈਲ ਸਕਣ।
ਵਿਸ਼ਵਾਸ ਨਿਊਜ਼ ਨੇ ਜਾਂਚ ‘ਚ ਪਾਇਆ ਗਿਆ ਕਿ ਗ੍ਰਹਿ ਮੰਤਰਾਲੇ ਦੇ ਨਾਂ ‘ਤੇ ਵਾਇਰਲ ਦਾਅਵਾ ਗ਼ਲਤ ਹੈ। ਦਰਅਸਲ, ਗ੍ਰਹਿ ਮੰਤਰਾਲੇ ਵੱਲੋਂ ਅਜਿਹਾ ਕੋਈ ਮੈਸੇਜ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਗ੍ਰਹਿ ਮੰਤਰਾਲੇ ਵਿੱਚ ਵਿਸ਼ਵਜੀਤ ਮੁਖਰਜੀ ਨਾਮ ਦਾ ਕੋਈ ਅਧਿਕਾਰੀ ਹੈ। ਲੋਕ ਸੋਸ਼ਲ ਮੀਡੀਆ ‘ਤੇ ਗਲਤ ਪੋਸਟ ਸ਼ੇਅਰ ਕਰ ਰਹੇ ਹਨ।
ਫੇਸਬੁੱਕ ਯੂਜ਼ਰ Ramlal Choudhary Aanjna Patel ਨੇ ਪੋਸਟ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ,“महत्वपूर्ण सूचना… खुफिया जानकारी के मुताबिक, चूंकि पाकिस्तान भारत पर सीधे हमला नहीं कर सकता, इसलिए उसने भारत से बदला लेने की मांग की है। चीन ने भारत में अस्थमा फैलाने के लिए कार्बन मोनोऑक्साइड गैस से भी ज्यादा जहरीले पटाखों का विकास किया है। इसके अलावा भारत में आंखों की बीमारियों को फैलने के लिए विशेष लाइट डेकोरेटिव लैंप भी विकसित किए जा रहे हैं जो अंधेपन का कारण बनता है। पारे का बहुत उपयोग किया गया है, कृपया इस दिवाली सावधान रहें और इन चीनी उत्पादों का उपयोग न करें। इस संदेश को सभी भारतीयों तक पहुंचाएं। जय हिन्द….विश्वजीत मुखर्जी, वरिष्ठ जांच अधिकारी, गृह मंत्रालय, भारत सरकार (छ.ग.)….प्राप्त होने पर अपने सभी ग्रुपों एवम् मित्रों रिश्तेदारों को शेयर जरुर करें.. और इस दीपावली चाइनीज पटाखें बिल्कुल भी ना खरीदें..साभार..”
ਪੋਸਟ ਦਾ ਆਰਕਾਈਵ ਲਿੰਕ ਇੱਥੇ ਦੇਖਿਆ ਜਾ ਸਕਦਾ ਹੈ।
ਵਾਇਰਲ ਦਾਅਵੇ ਨੂੰ ਲੈ ਕੇ ਅਸੀਂ ਸੰਬੰਧਿਤ ਕੀਵਰਡਸ ਦੇ ਨਾਲ ਗੂਗਲ ‘ਤੇ ਖੋਜ ਕੀਤੀ। ਸਾਨੂੰ ਦਾਅਵੇ ਨਾਲ ਸਬੰਧਤ ਕੋਈ ਭਰੋਸੇਯੋਗ ਮੀਡੀਆ ਰਿਪੋਰਟ ਨਹੀਂ ਮਿਲੀ।
ਸਰਚ ਦੌਰਾਨ ਸਾਨੂੰ ਵਾਇਰਲ ਪੋਸਟ ਸਾਲ 2016 ਅਤੇ 2017 ਵਿੱਚ ਕਈ ਫੇਸਬੁੱਕ ਪੋਸਟ ‘ਤੇ ਸ਼ੇਅਰ ਮਿਲੀ। ਜਿਸ ਤੋਂ ਸਾਫ਼ ਹੈ ਕਿ ਇਹ ਪੋਸਟ ਹਾਲੀਆ ਨਹੀਂ ਹੈ, ਸਗੋਂ ਪਹਿਲਾਂ ਤੋਂ ਹੀ ਵਾਇਰਲ ਹੈ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗ੍ਰਹਿ ਮੰਤਰਾਲੇ ਦੀ ਵੈੱਬਸਾਈਟ ਸਰਚ ਕੀਤੀ। ਸਾਨੂੰ ਇੱਥੇ ਦਾਅਵੇ ਨਾਲ ਸਬੰਧਤ ਕੋਈ ਜਾਣਕਾਰੀ ਨਹੀਂ ਮਿਲੀ। ਇਸ ਤੋਂ ਬਾਅਦ ਅਸੀਂ ਵਿਸ਼ਵਜੀਤ ਮੁਖਰਜੀ ਬਾਰੇ ਖੋਜ ਕੀਤੀ। ਅਸੀਂ ਵੈੱਬਸਾਈਟ ‘ਤੇ ਉਪਲਬਧ ਅਧਿਕਾਰੀਆਂ ਦੀ ਸੂਚੀ ਨੂੰ ਦੇਖਿਆ। ਇੱਥੇ ਸਾਨੂੰ ਵਿਸ਼ਵਜੀਤ ਗੁਪਤਾ ਨਾਮ ਤਾਂ ਮਿਲਿਆ, ਪਰ ਵਿਸ਼ਵਜੀਤ ਮੁਖਰਜੀ ਨਾਮਕ ਕਿਸੇ ਵੀ ਵਿਅਕਤੀ ਦਾ ਨਾਮ ਸੂਚੀ ਵਿੱਚ ਨਹੀਂ ਮਿਲਿਆ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਇਹ ਸੰਦੇਸ਼ ਸਾਂਝਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਸੋਸ਼ਲ ਮੀਡੀਆ ‘ਤੇ ਸਮੇਂ-ਸਮੇਂ ‘ਤੇ ਇਹ ਦਾਅਵਾ ਵਾਇਰਲ ਹੋ ਚੁੱਕਾ ਹੈ। ਉਸ ਸਮੇਂ, ਅਸੀਂ ਦੈਨਿਕ ਜਾਗਰਣ ਦੀ ਤਰਫੋਂ ਗ੍ਰਹਿ ਮੰਤਰਾਲੇ ਨੂੰ ਕਵਰ ਕਰਨ ਵਾਲੇ ਨੈਸ਼ਨਲ ਬਿਊਰੋ ਦੇ ਪੱਤਰਕਾਰ ਨੀਲੂ ਰੰਜਨ ਨਾਲ ਗੱਲ ਕੀਤੀ ਸੀ। ਉਨ੍ਹਾਂ ਨੇ ਦੱਸਿਆ ਸੀ ਕਿ,”ਇਹ ਸੰਦੇਸ਼ ਫਰਜ਼ੀ ਹੈ। ਇਹ ਪੋਸਟ ਕਈ ਸਾਲਾਂ ਤੋਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਸਰਕਾਰ ਨੇ ਅਜਿਹਾ ਕੋਈ ਮੈਸੇਜ ਜਾਰੀ ਨਹੀਂ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਵੀ ਇਸ ਦਾਅਵੇ ਨੂੰ ਫਰਜ਼ੀ ਕਰਾਰ ਦਿੱਤਾ ਹੈ। ਫ਼ੈਕ੍ਟ ਚੈਕ ਰਿਪੋਰਟ ਇੱਥੇ ਪੜ੍ਹੀ ਜਾ ਸਕਦੀ ਹੈ।
ਅੰਤ ਵਿੱਚ ਅਸੀਂ ਪੋਸਟ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਪ੍ਰੋਫਾਈਲ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਯੂਜ਼ਰ ਨੂੰ 5 ਹਜ਼ਾਰ ਤੋਂ ਵੱਧ ਲੋਕ ਫਾਲੋ ਕਰਦੇ ਹਨ। ਯੂਜ਼ਰ ਨੇ ਆਪਣੇ ਆਪ ਨੂੰ ਰਾਜਸਥਾਨ ਦਾ ਰਹਿਣ ਵਾਲਾ ਦੱਸਿਆ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਗ੍ਰਹਿ ਮੰਤਰਾਲੇ ਦੇ ਨਾਮ ‘ਤੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਦਾਅਵਾ ਗ਼ਲਤ ਹੈ। ਗ੍ਰਹਿ ਮੰਤਰਾਲੇ ਵੱਲੋਂ ਨਾ ਤਾਂ ਅਜਿਹੀ ਕੋਈ ਪੋਸਟ ਜਾਰੀ ਕੀਤੀ ਗਈ ਹੈ ਅਤੇ ਨਾ ਹੀ ਗ੍ਰਹਿ ਮੰਤਰਾਲੇ ਵਿੱਚ ਵਿਸ਼ਵਜੀਤ ਮੁਖਰਜੀ ਨਾਮ ਦਾ ਕੋਈ ਅਧਿਕਾਰੀ ਹੈ। ਲੋਕ ਗ਼ਲਤ ਦਾਅਵੇ ਨੂੰ ਵਾਇਰਲ ਕਰ ਰਹੇ ਹਨ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।