Fact Check: ਫਿਲਮ ‘ਪਠਾਨ’ ਨੂੰ ਲੈ ਕੇ ਉਰਫੀ ਜਾਵੇਦ ਦੇ ਨਾਂ ‘ਤੇ ਵਾਇਰਲ ਹੋਇਆ ਫਰਜ਼ੀ ਬਿਆਨ

ਪਠਾਨ ਫਿਲਮ ਨੂੰ ਲੈ ਕੇ ਉਰਫੀ ਜਾਵੇਦ ਦੇ ਨਾਮ ‘ਤੇ ਵਾਇਰਲ ਹੋ ਰਿਹਾ ਬਿਆਨ ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਫਰਜ਼ੀ ਨਿਕਲਿਆ। ਉਰਫੀ ਜਾਵੇਦ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼) : ਫੇਸਬੁੱਕ ‘ਤੇ ਵਾਇਰਲ ਹੋ ਰਹੀ ਇੱਕ ਪੋਸਟ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਰਫੀ ਜਾਵੇਦ ਨੇ ਫਿਲਮ ਪਠਾਣ ਨੂੰ ਲੈ ਕੇ ਬਿਆਨ ਦਿੱਤਾ ਹੈ ਕਿ ‘ਫਿਲਮ ਪਠਾਨ ਵਿੱਚ ਦਿਖਾਈ ਗਈ ਅਸ਼ਲੀਲਤਾ ਦਾ ਸਮਾਜ ਦੇ ਬੱਚਿਆਂ ‘ਤੇ ਡੂੰਘਾ ਅਸਰ ਪੈ ਸਕਦਾ ਹੈ।’ ਵਾਇਰਲ ਪੋਸਟ ਵਿੱਚ ਉਰਫੀ ਜਾਵੇਦ ਦੀ ਤਸਵੀਰ ਵੀ ਲੱਗੀ ਹੈ। ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਪੜਤਾਲ ਕੀਤੀ ਅਤੇ ਵਾਇਰਲ ਪੋਸਟ ਨੂੰ ਫਰਜ਼ੀ ਪਾਇਆ। ਉਰਫੀ ਜਾਵੇਦ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ

ਫੇਸਬੁੱਕ ਯੂਜ਼ਰ ‘Arif Tigala’ ਨੇ 31 ਦਸੰਬਰ ਨੂੰ ਇਹ ਪੋਸਟ ਸ਼ੇਅਰ ਕੀਤੀ ਹੈ। ਪੋਸਟ ‘ਚ ਲਿਖਿਆ ਹੈ, ‘ਪਠਾਨ ਫਿਲਮ ‘ਚ ਦਿਖਾਈ ਗਈ ਦੀਪਿਕਾ ਦੀ ਨਗਨਤਾ ਅਤੇ ਅਸ਼ਲੀਲਤਾ ਦਾ ਸਮਾਜ ਦੇ ਬੱਚਿਆਂ ‘ਤੇ ਡੂੰਘਾ ਅਸਰ ਪੈ ਸਕਦਾ ਹੈ। ਉਰਫੀ ਜਾਵੇਦ।”

ਸੋਸ਼ਲ ਮੀਡਿਆ ‘ਤੇ ਕਈ ਹੋਰ ਯੂਜ਼ਰਸ ਨੇ ਇਸ ਵੀਡੀਓ ਨੂੰ ਮਿਲਦੇ – ਜੁਲਦੇ ਦਾਅਵਿਆਂ ਨਾਲ ਸ਼ੇਅਰ ਕੀਤਾ ਹੈ। ਪੋਸਟ ਦਾ ਆਰਕਾਈਵ ਲਿੰਕ ਇੱਥੇ ਦੇਖਿਆ ਜਾ ਸਕਦਾ ਹੈ।

ਪੜਤਾਲ

ਵਿਸ਼ਵਾਸ ਨਿਊਜ਼ ਨੇ ਸਭ ਤੋਂ ਪਹਿਲਾਂ ਫਿਲਮ ਪਠਾਨ ਨੂੰ ਲੈ ਕੇ ਉਰਫੀ ਜਾਵੇਦ ਦੇ ਨਾਮ ‘ਤੇ ਵਾਇਰਲ ਦਾਅਵੇ ਦੀ ਸੱਚਾਈ ਦਾ ਪਤਾ ਲਗਾਉਣ ਲਈ ਕੀਵਰਡ ਸਰਚ ਦੇ ਨਾਲ ਕੀਤੀ। ਇਸ ਵਿੱਚ ਸਾਨੂੰ ਕਿਸੇ ਵੀ ਭਰੋਸੇਯੋਗ ਵੈੱਬਸਾਈਟ ‘ਤੇ ਅਜਿਹੀ ਕੋਈ ਖਬਰ ਨਹੀਂ ਮਿਲੀ, ਜਿਸ ਨਾਲ ਇਸ ਦਾਅਵੇ ਦੀ ਪੁਸ਼ਟੀ ਹੋ ਸਕੇ ਕਿ ਉਰਫੀ ਨੇ ਅਜਿਹਾ ਕੋਈ ਬਿਆਨ ਦਿੱਤਾ ਹੈ।

ਇੱਥੋਂ ਅਸੀਂ ਆਪਣੀ ਜਾਂਚ ਨੂੰ ਅੱਗੇ ਵਧਾਇਆ ਅਤੇ ਉਰਫੀ ਜਾਵੇਦ ਦੇ ਅਧਿਕਾਰਿਤ ਸੋਸ਼ਲ ਮੀਡੀਆ ਹੈਂਡਲ ਨੂੰ ਖੰਗਾਲਣਾ ਸ਼ੁਰੂ ਕੀਤਾ। ਸਾਨੂੰ ਵਾਇਰਲ ਪੋਸਟ ਨਾਲ ਜੁੜੀ ਕੋਈ ਵੀ ਪੋਸਟ ਨਹੀਂ ਮਿਲੀ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਉਰਫੀ ਜਾਵੇਦ ਨਾਲ ਜੁੜੀਆਂ ਕਈ ਅਜਿਹੀਆਂ ਪੋਸਟਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਚੁੱਕੀਆਂ ਹਨ , ਜਿਸ ਦੀ ਜਾਂਚ ਵਿਸ਼ਵਾਸ ਨਿਊਜ਼ ਨੇ ਕੀਤੀ ਸੀ। ਤੁਸੀਂ ਇੱਥੇ ਸਾਡੀ ਤੱਥ ਜਾਂਚ ਰਿਪੋਰਟ ਪੜ੍ਹ ਸਕਦੇ ਹੋ।

ਅਸੀਂ ਇਸ ਬਾਰੇ ਮੁੰਬਈ ਦੇ ਸੀਨੀਅਰ ਇੰਟਰਟੇਨਮੇੰਟ ਪੱਤਰਕਾਰ ਪਰਾਗ ਛਾਪੇਕਰ ਨਾਲ ਗੱਲ ਕੀਤੀ। ਉਨ੍ਹਾਂ ਦਾ ਕਹਿਣਾ ਹੈ, ‘ਉਰਫੀ ਜਾਵੇਦ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ। ਵਾਇਰਲ ਪੋਸਟ ਫਰਜ਼ੀ ਹੈ।

ਅਸੀਂ ਉਰਫੀ ਜਾਵੇਦ ਦੀ ਪੀ.ਆਰ ਟੀਮ ਨਾਲ ਵੀ ਸੰਪਰਕ ਕੀਤਾ। ਉਨ੍ਹਾਂ ਨੇ ਵੀ ਇਸ ਨੂੰ ਫਰਜ਼ੀ ਦੱਸਿਆ ਹੈ।

ਪੋਸਟ ਨੂੰ ਸ਼ੇਅਰ ਕਰਨ ਵਾਲੇ ਫੇਸਬੁੱਕ ਯੂਜ਼ਰ ‘Arif Tigala’ ਦੇ ਪ੍ਰੋਫਾਈਲ ਨੂੰ ਸਕੈਨ ਕੀਤਾ। ਇਸ ਦੇ ਮੁਤਾਬਿਕ, ਉਹ ਛੱਤੀਸਗੜ੍ਹ ਦੇ ਨਯਾ ਰਾਏਪੁਰ ‘ਚ ਰਹਿੰਦੇ ਹਨ। ਇਸ ਯੂਜ਼ਰ ਦੇ 4.3K ਦੋਸਤ ਹਨ।

ਨਤੀਜਾ: ਪਠਾਨ ਫਿਲਮ ਨੂੰ ਲੈ ਕੇ ਉਰਫੀ ਜਾਵੇਦ ਦੇ ਨਾਮ ‘ਤੇ ਵਾਇਰਲ ਹੋ ਰਿਹਾ ਬਿਆਨ ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਫਰਜ਼ੀ ਨਿਕਲਿਆ। ਉਰਫੀ ਜਾਵੇਦ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts