ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਪਾਇਆ ਕਿ ਵਾਇਰਲ ਤਸਵੀਰ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਵਾਇਰਲ ਤਸਵੀਰ ਸਾਲ 2019 ਤੋਂ ਸੋਸ਼ਲ ਮੀਡੀਆ ‘ਤੇ ਮੌਜੂਦ ਹੈ। ਅਸੀਂ ਇਸ ਗੱਲ ਦੀ ਪੁਸ਼ਟੀ ਨਹੀਂ ਕਰਦੇ ਹਾਂ ਕਿ ਫੋਟੋ ਕਦੋਂ ਅਤੇ ਕਿੱਥੇ ਦੀ ਹੈ, ਪਰ ਇਹ ਸਪੱਸ਼ਟ ਹੈ ਕਿ ਵਾਇਰਲ ਫੋਟੋ ਦਾ ਉੱਤਰਕਾਸ਼ੀ ਦੇ ਸਿਲਕਿਆਰਾ ਸੁਰੰਗ ਵਿੱਚ ਫਸੇ ਮਜ਼ਦੂਰਾਂ ਨਾਲ ਕੋਈ ਸਬੰਧ ਨਹੀਂ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ )। ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਸਥਿਤ ਸਿਲਕਿਆਰਾ ਦੀ ਉਸਾਰੀ ਅਧੀਨ ਸੁਰੰਗ ‘ਚ ਕਰੀਬ 41 ਮਜ਼ਦੂਰ ਫਸੇ ਗਏ ਸਨ, ਜਿਨ੍ਹਾਂ ਨੂੰ 17 ਦਿਨਾਂ ਦੀ ਸਖਤ ਮਿਹਨਤ ਤੋਂ ਬਾਅਦ ਬਾਹਰ ਕੱਢੀਆਂ ਗਿਆ। ਇਸ ਘਟਨਾ ਨਾਲ ਜੋੜਦੇ ਹੋਏ ਇਕ ਤਸਵੀਰ ਤੇਜ਼ੀ ਨਾਲ ਸ਼ੇਅਰ ਕੀਤੀ ਜਾ ਰਹੀ ਹੈ। ਸੋਸ਼ਲ ਮੀਡਿਆ ‘ਤੇ ਹਨੇਰੇ ਵਾਲੀ ਥਾਂ ‘ਤੇ ਹੈਲਮੇਟ ਪਾ ਕੇ ਬੈਠੇ ਇੱਕ ਬਜ਼ੁਰਗ ਦੀ ਤਸਵੀਰ ਵਾਇਰਲ ਹੋ ਰਹੀ ਹੈ। ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਉੱਤਰਾਖੰਡ ਦੇ ਉੱਤਰਕਾਸ਼ੀ ਸੁਰੰਗ ‘ਚ ਫਸੇ ਮਜ਼ਦੂਰਾਂ ‘ਚੋਂ ਇਕ ਦੀ ਹੈ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਤਸਵੀਰ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਵਾਇਰਲ ਤਸਵੀਰ ਸਾਲ 2019 ਤੋਂ ਸੋਸ਼ਲ ਮੀਡੀਆ ‘ਤੇ ਮੌਜੂਦ ਹੈ। ਅਸੀਂ ਇਸ ਦੀ ਪੁਸ਼ਟੀ ਨਹੀਂ ਕਰਦੇ ਹਾਂ ਕਿ ਫੋਟੋ ਕਦੋਂ ਅਤੇ ਕਿੱਥੇ ਦੀ ਹੈ। ਪਰ ਇਹ ਸਾਫ਼ ਹੈ ਕਿ ਵਾਇਰਲ ਤਸਵੀਰ ਦਾ ਉੱਤਰਕਾਸ਼ੀ ਦੀ ਸਿਲਕਿਆਰਾ ਸੁਰੰਗ ਵਿੱਚ ਫਸੇ ਮਜ਼ਦੂਰਾਂ ਨਾਲ ਕੋਈ ਸਬੰਧ ਨਹੀਂ ਹੈ।
ਫੇਸਬੁੱਕ ਯੂਜ਼ਰ ‘ਉਦੈ ਮੌਰਿਆ’ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ, ”ਚੰਨ ‘ਤੇ ਪਹੁੰਚਣ ਦਾ ਕੀ ਫਾਇਦਾ? ਜੇ ਤੁਸੀਂ 10-15 ਦਿਨਾਂ ਤੱਕ ਸੁਰੰਗ ਵਿੱਚ ਫਸੇ ਮਜ਼ਦੂਰਾਂ ਤੱਕ ਨਹੀਂ ਪਹੁੰਚ ਸਕਦੇ? ਵਿਸ਼ਵ ਕੱਪ ਜਿੱਤਣ ਲਈ ਹਵਨ ਕਰਦੇ ਹਨ, ਟਨਲ ਵਿੱਚ ਫਸੇ 15 ਦਿਨਾਂ ਤੋਂ ਉਹਨਾਂ ਦੀ ਜਾਨ ਬਚਾਉਣ ਲਈ ਹਵਨ ਕਿਉਂ ਨਹੀਂ ਕਰਦੇ। ਇਨ੍ਹਾਂ ਮਜ਼ਦੂਰਾਂ ਦੀ ਜਾਨ ਦੀ ਕੋਈ ਕੀਮਤ ਨਹੀਂ ਹੈ ਕੀ?”
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਵਾਇਰਲ ਤਸਵੀਰ ਦੀ ਸੱਚਾਈ ਜਾਣਨ ਲਈ ਅਸੀਂ ਗੂਗਲ ਰਿਵਰਸ ਇਮੇਜ ਰਾਹੀਂ ਫੋਟੋ ਸਰਚ ਕੀਤੀ। ਸਾਨੂੰ ਵਾਇਰਲ ਤਸਵੀਰ ਅਰਬ ਫੇਸਬੁੱਕ ਪੇਜ ਹੋਸ਼ਿਆਰ ਬਣੋ ਹੋਸ਼ਿਆਰ ਬਣੋ ‘ਤੇ ਮਿਲੀ। ਤਸਵੀਰ ਨੂੰ ਸੰਘਰਸ਼ ਕਰਨ ਵਾਲੇ ਪਿਤਾ ਨੂੰ ਸਮਰਪਿਤ ਕਰਦੇ ਹੋਏ 28 ਸਤੰਬਰ 2020 ਨੂੰ ਸ਼ੇਅਰ ਕੀਤਾ ਗਿਆ ਹੈ।
ਜਾਂਚ ਨੂੰ ਅੱਗੇ ਵਧਾਉਦੇ ਹੋਏ ਅਸੀਂ ਇੱਕ ਵਾਰ ਫਿਰ ਫੋਟੋ ਨੂੰ ਯਾਂਡੇਕਸ ਦੇ ਰਾਹੀਂ ਸਰਚ ਕੀਤਾ। ਸਾਨੂੰ ਵਾਇਰਲ ਤਸਵੀਰ Qasem sultani ਨਾਮ ਦੇ ਫੇਸਬੁੱਕ ਪੇਜ ‘ਤੇ 2 ਮਈ 2019 ਨੂੰ ਸ਼ੇਅਰ ਕੀਤੀ ਹੋਈ ਮਿਲੀ। ਕੈਪਸ਼ਨ ਵਿੱਚ ਤਸਵੀਰ ਨੂੰ ਜੰਗ ਨਾਲ ਜੋੜਦੇ ਹੋਏ ਸ਼ੇਅਰ ਕੀਤਾ ਗਿਆ ਹੈ। ਇੱਥੇ ਵੀ ਤਸਵੀਰ ਨੂੰ ਲੈ ਕੇ ਕੋਈ ਸਪੱਸ਼ਟ ਗੱਲ ਨਹੀਂ ਦੱਸੀ ਗਈ ਹੈ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਉੱਤਰਕਾਸ਼ੀ ਸੁਰੰਗ ਵਿੱਚ ਫਸੇ ਮਜ਼ਦੂਰਾਂ ਬਾਰੇ ਸਰਚ ਕਰਨਾ ਸ਼ੁਰੂ ਕੀਤਾ। ਸਾਨੂੰ ਇਸ ਨਾਲ ਜੁੜੀ ਵੀਡੀਓ ਰਿਪੋਰਟ ਅੱਜ ਤਕ ਦੀ ਵੈੱਬਸਾਈਟ ‘ਤੇ ਮਿਲੀ। ਵੀਡੀਓ ਨੂੰ 1 ਦਸੰਬਰ 2023 ਨੂੰ ਅਪਲੋਡ ਕੀਤਾ ਗਿਆ ਹੈ। ਰਿਪੋਰਟ ਮੁਤਾਬਕ ਸੁਰੰਗ ‘ਚੋਂ ਕੱਢੇ ਗਏ 41 ਮਜ਼ਦੂਰ ਦਿੱਲੀ ਹਵਾਈ ਅੱਡੇ ਪਹੁੰਚੇ ਅਤੇ ਸਰਕਾਰ ਦਾ ਧੰਨਵਾਦ ਕੀਤਾ। ਵੀਡੀਓ ਵਿੱਚ ਮਜ਼ਦੂਰਾਂ ਨੂੰ ਵੀ ਦੇਖਿਆ ਜਾ ਸਕਦਾ ਹੈ।
ਸਾਡੀ ਹੁਣ ਤੱਕ ਦੀ ਜਾਂਚ ਵਿੱਚ ਇਹ ਤਾਂ ਸਾਬਤ ਹੁੰਦਾ ਹੈ ਕਿ ਵਾਇਰਲ ਤਸਵੀਰ ਦਾ ਉੱਤਰਕਾਸ਼ੀ ਵਿੱਚ ਸੁਰੰਗ ਵਿੱਚ ਫਸੇ ਮਜ਼ਦੂਰਾਂ ਨਾਲ ਕੋਈ ਸਬੰਧ ਨਹੀਂ ਹੈ। ਹਾਲਾਂਕਿ, ਅਸੀਂ ਇਸਦੀ ਪੁਸ਼ਟੀ ਨਹੀਂ ਕਰਦੇ ਹਾਂ ਕਿ ਫੋਟੋ ਕਦੋਂ ਅਤੇ ਕਿੱਥੇ ਦੀ ਹੈ।
ਵਧੇਰੇ ਜਾਣਕਾਰੀ ਲਈ ਅਸੀਂ ਇਸ ਘਟਨਾ ਨੂੰ ਕਵਰ ਕਰਨ ਵਾਲੇ ਦੈਨਿਕ ਜਾਗਰਣ ਉੱਤਰਕਾਸ਼ੀ ਦੇ ਜ਼ਿਲ੍ਹਾ ਪ੍ਰਭਾਰੀ ਸ਼ੈਲੇਂਦਰ ਪ੍ਰਸਾਦ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ, “ਵਾਇਰਲ ਦਾਅਵਾ ਗ਼ਲਤ ਹੈ। ਇਹ ਤਸਵੀਰ ਸੁਰੰਗ ਵਿੱਚ ਫਸੇ ਮਜ਼ਦੂਰਾਂ ਨਾਲ ਸਬੰਧਤ ਨਹੀਂ ਹੈ। ਇਹ ਤਸਵੀਰ ਹਾਦਸੇ ਵਾਲੇ ਦਿਨ ਤੋਂ ਵਾਇਰਲ ਹੈ। ਲੋਕ ਉਦੋਂ ਤੋਂ ਇਸਨੂੰ ਸੁਰੰਗ ਵਿੱਚ ਫਸੇ ਮਜ਼ਦੂਰਾਂ ਦਾ ਦੱਸਦੇ ਸ਼ੇਅਰ ਕੀਤਾ ਜਾ ਰਿਹਾ ਹੈ।”
ਅੰਤ ਵਿੱਚ ਅਸੀਂ ਪੋਸਟ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਅਸੀਂ ਪਾਇਆ ਕਿ ਯੂਜ਼ਰ ਨੂੰ 1.6 ਹਜ਼ਾਰ ਲੋਕ ਫੋਲੋ ਕਰਦੇ ਹਨ। ਯੂਜ਼ਰ ਨੇ ਆਪਣੀ ਪ੍ਰੋਫਾਈਲ ‘ਤੇ ਖੁਦ ਨੂੰ ਝਾਰਖੰਡ ਦਾ ਨਿਵਾਸੀ ਦੱਸਿਆ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਪਾਇਆ ਕਿ ਵਾਇਰਲ ਤਸਵੀਰ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਵਾਇਰਲ ਤਸਵੀਰ ਸਾਲ 2019 ਤੋਂ ਸੋਸ਼ਲ ਮੀਡੀਆ ‘ਤੇ ਮੌਜੂਦ ਹੈ। ਅਸੀਂ ਇਸ ਗੱਲ ਦੀ ਪੁਸ਼ਟੀ ਨਹੀਂ ਕਰਦੇ ਹਾਂ ਕਿ ਫੋਟੋ ਕਦੋਂ ਅਤੇ ਕਿੱਥੇ ਦੀ ਹੈ, ਪਰ ਇਹ ਸਪੱਸ਼ਟ ਹੈ ਕਿ ਵਾਇਰਲ ਫੋਟੋ ਦਾ ਉੱਤਰਕਾਸ਼ੀ ਦੇ ਸਿਲਕਿਆਰਾ ਸੁਰੰਗ ਵਿੱਚ ਫਸੇ ਮਜ਼ਦੂਰਾਂ ਨਾਲ ਕੋਈ ਸਬੰਧ ਨਹੀਂ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।