ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜ਼ੀ ਨਿਕਲਿਆ । ਆਮ ਆਦਮੀ ਪਾਰਟੀ ਵੱਲੋਂ ਹੁਣ ਤੱਕ ਅਜਿਹੀ ਕੋਈ ਘੋਸ਼ਣਾ ਨਹੀਂ ਕੀਤੀ ਗਈ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ ) । ਸੋਸ਼ਲ ਮੀਡੀਆ ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ। ਇਸ ਵਿੱਚ ਪੰਜਾਬ ਦੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਭਗਵੰਤ ਮਾਨ ਦੀ ਤਸਵੀਰ ਲੱਗੀ ਹੋਈ ਹੈ । ਪੋਸਟ ਨੂੰ ਵਾਇਰਲ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਨਾਉਂਣ ਦਾ ਐਲਾਣ ਕੀਤਾ ਹੈ । ਵਿਸ਼ਵਾਸ ਨਿਊਜ਼ ਨੇ ਵਾਇਰਲ ਦਾਅਵੇ ਦੀ ਜਾਂਚ ਕੀਤੀ ਤਾਂ ਇਹ ਖ਼ਬਰ ਫਰਜੀ ਸਾਬਿਤ ਹੋਈ । ਅਸਲ ਵਿੱਚ ਹੁਣ ਤੱਕ ਆਮ ਆਦਮੀ ਪਾਰਟੀ ਵੱਲੋ ਐਦਾਂ ਦਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ , ਪੋਸਟ ਨੂੰ ਫਰਜੀ ਦਾਅਵੇ ਨਾਲ ਵਾਇਰਲ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਫੇਸਬੁੱਕ ਯੂਜ਼ਰ“Yashmaan Singh ” ਨੇ 7 ਦਸੰਬਰ 2021 ਨੂੰ ਇਹ ਪੋਸਟ ਕੀਤਾ ਹੈ । ਪੋਸਟ ਨਾਲ ਲਿਖਿਆ ਗਿਆ ਹੈ : ਆਮ ਆਦਮੀ ਪਾਰਟੀ ਨੇ ਕੀਤਾ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਨਾਉਂਣ ਦਾ ਐਲਾਣ”
ਪੋਸਟ ਦੇ ਨਾਲ ਭਗਵੰਤ ਮਾਨ ਦੀ ਫੋਟੋ ਵੀ ਲੱਗੀ ਹੋਈ ਹੈ ਜਿਸ ਉੱਤੇ ਲਿਖਿਆ ਹੈ: ਸਾਡਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ “ਪੋਸਟ ਦੇ ਕੰਟੇੰਟ ਨੂੰ ਬਦਲਿਆ ਨਹੀਂ ਗਿਆ ਹੈ।
ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਸੱਚਾਈ ਦਾ ਪਤਾ ਲਗਾਉਣ ਲਈ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀਵਰਡ ਨਾਲ ਸਰਚ ਕੀਤਾ । ਜੇਕਰ ਭਗਵੰਤ ਮਾਨ ਨੂੰ ਸੀ.ਐਮ ਚਿਹਰਾ ਐਲਾਨਿਆ ਹੁੰਦਾ ਤਾਂ ਸਾਰੇ ਨਿਊਜ਼ ਏਜੇਂਸੀਆਂ ਤੇ ਇਹ ਖਬਰ ਸੁਰਖੀਆਂ ਵਿੱਚ ਹੋਣੀ ਸੀ , ਪਰ ਸਾਨੂੰ ਇਸ ਨਾਲ ਜੁੜੀ ਕੋਈ ਵੀ ਖਬਰ ਕਿਸੇ ਵੀ ਨਿਊਜ਼ ਏਜੇਂਸੀ ਵਿੱਚ ਪ੍ਰਕਾਸ਼ਿਤ ਨਹੀਂ ਮਿਲੀ ।
ਅਸੀਂ ਫਿਰ ਗੂਗਲ ਤੇ ਸਰਚ ਕੀਤਾ ਤਾਂ ਸਾਨੂੰ ਇਸ ਨਾਲ ਜੁੜੀਆਂ ਹੋਰ ਖਬਰਾਂ ਮਿਲੀਆਂ । ਸਾਨੂੰ ndtv.com ਤੇ 24,ਨਵੰਬਰ
2021 ਨੂੰ ਪ੍ਰਕਾਸ਼ਿਤ ਇੱਕ ਖਬਰ ਮਿਲੀ । ਖਬਰ ਵਿੱਚ ਦਿੱਤੀ ਜਾਣਕਾਰੀ ਮੁਤਾਬਿਕ ‘ਸੀਐਮ ਉਮੀਦਵਾਰ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਸੀ ਕਿ ਹੁਣ ਤੱਕ ਕਿਸੇ ਵੀ ਪਾਰਟੀ ਵੱਲੋਂ ਸੀਐਮ ਪਦ ਦੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ , ਅਸੀਂ ਜਲਦ ਹੀ ਗੱਲ ਬਾਤ ਕਰਕੇ ਸੀਐਮ ਚਿਹਰੇ ਦਾ ਐਲਾਨ ਕਰਾਂਗੇ ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡਿਆ ਹੈਂਡਲ ਨੂੰ ਖੰਗਾਲਿਆ। ਉੱਥੇ ਵੀ ਸਾਨੂੰ ਅਜਿਹੀ ਕੋਈ ਪੋਸਟ ਨਹੀਂ ਮਿਲੀ।
ਵੱਧ ਜਾਣਕਾਰੀ ਲਈ ਅਸੀਂ ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਕੋਰਡੀਨੇਟਰ ਸਿਮਰਨਜੀਤ ਸਿੰਘ ਨਾਲ ਸੰਪਰਕ ਕੀਤਾ। ਉਨ੍ਹਾਂ ਦੇ ਨਾਲ ਅਸੀਂ ਵਾਇਰਲ ਪੋਸਟ ਨੂੰ ਸ਼ੇਅਰ ਵੀ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਆਪ ਵੱਲੋਂ ਅਜੇ ਤੱਕ ਸੀਐਮ ਕੈਂਡੀਡੇਟ ਦਾ ਐਲਾਨ ਨਹੀਂ ਕੀਤਾ ਗਿਆ ਹੈ, ਪਰ ਸੀਐਮ ਉਮੀਦਵਾਰ ਪੰਜਾਬ ਤੋਂ ਹੀ ਹੋਵੇਗਾ ਅਤੇ ਇਸਦੀ ਘੋਸ਼ਣਾ ਜਲਦ ਕੀਤੀ ਜਾਵੇਗੀ।
ਮਾਮਲੇ ਵਿੱਚ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਪੰਜਾਬ ਦੇ ਡਿਪਟੀ ਨਿਊਜ਼ ਐਡੀਟਰ ਕਮਲੇਸ਼ ਭੱਟ ਨਾਲ ਗੱਲ ਕੀਤੀ। ਅਸੀਂ ਉਨ੍ਹਾਂ ਦੇ ਨਾਲ ਵਾਇਰਲ ਤਸਵੀਰ ਨੂੰ ਸ਼ੇਅਰ ਕੀਤਾ , ਉਨ੍ਹਾਂ ਨੇ ਸਾਨੂੰ ਦੱਸਿਆ ਕਿ ਅਜੇ ਤੱਕ ਅਜਿਹੀ ਕੋਈ ਘੋਸ਼ਣਾ ਨਹੀਂ ਹੋਈ ਹੈ, ਜੇਕਰ ਅਜਿਹਾ ਹੁੰਦਾ ਤਾਂ ਜ਼ਰੂਰ ਖਬਰ ਵਿੱਚ ਹੁੰਦਾ। ਵਾਇਰਲ ਦਾਅਵਾ ਪੂਰੀ ਤਰ੍ਹਾਂ ਫਰਜੀ ਹੈ ।
ਪੜਤਾਲ ਦੇ ਅੰਤ ਵਿੱਚ ਅਸੀਂ ਇਸ ਪੋਸਟ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਸੋਸ਼ਲ ਸਕੈਨਿੰਗ ਕੀਤੀ । ਸਕੈਨਿੰਗ ਤੋਂ ਪਤਾ ਲੱਗਿਆ ਕਿ ਯੂਜ਼ਰ ਨਵੀਂ ਦਿੱਲੀ ਦਾ ਰਹਿਣ ਵਾਲਾ ਹੈ ਅਤੇ ਯੂਜ਼ਰ ਦੇ ਫੇਸਬੁੱਕ ਤੇ 492 ਮਿੱਤਰ ਹਨ ।
ਖਬਰ ਲਿਖੇ ਜਾਣ ਤੱਕ ਇਸ ਤਰ੍ਹਾਂ ਦੀ ਕੋਈ ਘੋਸ਼ਣਾ ਆਮ ਆਦਮੀ ਪਾਰਟੀ ਵੱਲੋਂ ਨਹੀਂ ਕੀਤੀ ਗਈ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜ਼ੀ ਨਿਕਲਿਆ । ਆਮ ਆਦਮੀ ਪਾਰਟੀ ਵੱਲੋਂ ਹੁਣ ਤੱਕ ਅਜਿਹੀ ਕੋਈ ਘੋਸ਼ਣਾ ਨਹੀਂ ਕੀਤੀ ਗਈ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।