ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਿਹਾ ਸਕ੍ਰੀਨਸ਼ੋਟ ਫਰਜ਼ੀ ਨਿਕਲਿਆ। ਏਬੀਪੀ ਨਿਊਜ਼ ਦੇ 5 ਰਾਜ ਉੱਤਰ ਪ੍ਰਦੇਸ਼, ਪੰਜਾਬ, ਮਣੀਪੁਰ, ਗੋਆ ਅਤੇ ਉੱਤਰਾਖੰਡ ਚੋਣਾਂ ਨਾਲ ਜੁੜੇ ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਹੁਣ ਐਡਿਟ ਕਰਕੇ ਗੁਜਰਾਤ ਚੋਣਾਂ 2022 ਨਾਲ ਜੋੜਿਆ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )।ਸੋਸ਼ਲ ਮੀਡੀਆ ‘ਤੇ ਇੱਕ Exit Poll ਦਾ ਸਕ੍ਰੀਨਸ਼ੋਟ ਵਾਇਰਲ ਕੀਤਾ ਜਾ ਰਿਹਾ ਹੈ। ਸਕ੍ਰੀਨਸ਼ੋਟ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਗਾਮੀ ਗੁਜਰਾਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ 125, ਭਾਜਪਾ ਨੂੰ 42 ਅਤੇ ਕਾਂਗਰੇਸ ਨੂੰ 14 ਸੀਟ ਮਿਲ ਸਕਦੀਆਂ ਹਨ। ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਪਾਇਆ ਕਿ ਵਾਇਰਲ ਹੋ ਰਿਹਾ ਸਕ੍ਰੀਨਸ਼ੋਟ ਫਰਜ਼ੀ ਹੈ। ABP ਨਿਊਜ਼ ਦੇ 5 ਰਾਜ ਉੱਤਰ ਪ੍ਰਦੇਸ਼, ਪੰਜਾਬ, ਮਣੀਪੁਰ, ਗੋਆ ਅਤੇ ਉੱਤਰਾਖੰਡ ਚੋਣਾਂ ਨਾਲ ਜੁੜੇ Exit ਪੋਲ ਨਤੀਜਿਆਂ ਨੂੰ ਐਡਿਟ ਕਰਕੇ ਗੁਜਰਾਤ ਚੋਣਾਂ 2022 ਨਾਲ ਜੋੜਦੇ ਹੋਏ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਫੇਸਬੁੱਕ ਯੂਜ਼ਰ ‘Amanchain Singh Aman’ ਨੇ ਸਕ੍ਰੀਨਸ਼ੋਟ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ ,”ਗੁਜਰਾਤ ਵਿਚ ਆਪ ਵੱਡੀ ਜਿੱਤ ਦਰਜ ਕਰ ਸਕਦੀ ਹੈ । ਸਰਵੇ ਅਤੇ ਲੋਕ ਮੁਤਾਬਿਕ ਲੋਕ ਵੱਡਾ ਫੇਰਬਦਲ ਕਰਨ ਦੇ ਮੂਡ ਵਿਚ ਨੇ।”
ਫੇਸਬੁੱਕ ‘ਤੇ ਕਈ ਹੋਰ ਯੂਜ਼ਰਸ ਨੇ ਇਸ ਵੀਡੀਓ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵਿਆਂ ਨਾਲ ਸਾਂਝਾ ਕੀਤਾ ਹੈ।ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਹੇ ਸਕ੍ਰੀਨਸ਼ੋਟ ਬਾਰੇ ਪੜਤਾਲ ਸ਼ੁਰੂ ਕਰਦੇ ਹੋਏ ਅਸੀਂ ਸਕ੍ਰੀਨਸ਼ੋਟ ਨੂੰ ਧਿਆਨ ਨਾਲ ਵੇਖਿਆ। ਵਾਇਰਲ ਸਕ੍ਰੀਨਸ਼ੋਟ ‘ਤੇ ਸਾਨੂੰ ਏਬੀਪੀ ਨਿਊਜ਼ ਦਾ ਲੋਗੋ ਦਿਖਾਈ ਦਿੱਤਾ ਅਤੇ ਐਂਕਰ ਰੁਬਿਕਾ ਲਿਆਕਤ ਦੀ ਤਸਵੀਰ ਵੀ ਲੱਗੀ ਹੋਈ ਹੈ।
ਇੱਥੋਂ ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਸੰਬੰਧਿਤ ਕੀਵਰਡ ਜ਼ਰੀਏ ਇਸ ਬੁਲੇਟਿਨ ਨੂੰ ਲੱਭਣਾ ਸ਼ੁਰੂ ਕੀਤਾ। ਸਾਨੂੰ ਵਾਇਰਲ ਗ੍ਰਾਫਿਕ ਵਾਲਾ ਐਗਜ਼ਿਟ ਪੋਲ ABP News ਦੇ ਅਧਿਕਾਰਿਕ ਯੂਟਿਊਬ ਚੈਨਲ ‘ਤੇ 8 ਅਕਤੂਬਰ 2021 ਨੂੰ ਸਾਂਝਾ ਕੀਤਾ ਮਿਲਿਆ। ਵੀਡੀਓ ‘ਚ ਐਂਕਰ ਰੁਬਿਕਾ ਲਿਆਕਤ ਉੱਤਰ ਪ੍ਰਦੇਸ਼, ਪੰਜਾਬ, ਮਣੀਪੁਰ, ਗੋਆ ਅਤੇ ਉੱਤਰਾਖੰਡ ਚੋਣਾਂ ਨਾਲ ਜੁੜੇ ਐਗਜ਼ਿਟ ਪੋਲ ਬਾਰੇ ਦੱਸ ਰਹੀ ਹੈ।
ਹਾਲੀਆ ਐਗਜ਼ਿਟ ਪੋਲ ਦੇ ਬਾਰੇ ਜਾਨਣ ਲਈ ਅਸੀਂ ABP News ਦੇ ਯੂਟਿਊਬ ਚੈਨਲ ਅਤੇ ਵੈੱਬਸਾਈਟ ਨੂੰ ਖੰਗਾਲਣਾ ਸ਼ੁਰੂ ਕੀਤਾ। ਸਾਨੂੰ ਏਬੀਪੀ ਨਿਊਜ਼ ਦਾ 6 ਦਸੰਬਰ 2022 ਨੂੰ ਪ੍ਰਕਾਸ਼ਿਤ ਐਗਜ਼ਿਟ ਪੋਲ ਦੇ ਮੁਤਾਬਿਕ ਗੁਜਰਾਤ ਚੌਣਾ ਵਿੱਚ ਬੀਜੇਪੀ ਜਿੱਤ ਸਕਦੀ ਹੈ।
ਪਹਿਲਾਂ ਵੀ ਕਈ ਬਾਰੀ ਹਿਮਾਚਲ ਅਤੇ ਗੁਜਰਾਤ ਦੇ ਚੌਣਾ ਦੌਰਾਨ ਐਗਜ਼ਿਟ ਪੋਲ ਤੋਂ ਜੁੜੇ ਕਈ ਫਰਜੀ ਦਾਅਵੇ ਵਾਇਰਲ ਹੋ ਚੁੱਕੇ ਹਨ , ਜਿਸਦੀ ਜਾਂਚ ਵਿਸ਼ਵਾਸ ਚੀਜ਼ ਨੇ ਕੀਤੀ ਹੈ। ਤੁਸੀਂ ਸਾਡੀ ਪੜਤਾਲ ਨੂੰ ਇੱਥੇ ਪੜ੍ਹ ਸਕਦੇ ਹੋ।
ਵੱਧ ਜਾਣਕਾਰੀ ਲਈ ਅਸੀਂ ਏਬੀਪੀ ਨਿਊਜ਼ ਦੇ ਰਿਪੋਰਟਰ ਨਾਲ ਗੱਲ ਕੀਤੀ । ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਐਡੀਟੇਡ ਹੈ ਅਤੇ ਵਾਇਰਲ ਦਾਅਵਾ ਗ਼ਲਤ ਹੈ ।
ਪੜਤਾਲ ਦੇ ਅੰਤ ਵਿੱਚ ਅਸੀਂ ਫਰਜੀ ਸਕ੍ਰੀਨਸ਼ੋਟ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਜਾਂਚ ਵਿੱਚ ਪਤਾ ਲੱਗਿਆ ਕਿ ਫੇਸਬੁੱਕ ‘ਤੇ ਯੂਜ਼ਰ ਦੇ 4 ਹਜ਼ਾਰ ਤੋਂ ਵੱਧ ਮਿੱਤਰ ਹਨ ਅਤੇ ਯੂਜ਼ਰ ਪੰਜਾਬ ਦੇ ਲੁਧਿਆਣਾ ਦਾ ਰਹਿਣ ਵਾਲਾ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਿਹਾ ਸਕ੍ਰੀਨਸ਼ੋਟ ਫਰਜ਼ੀ ਨਿਕਲਿਆ। ਏਬੀਪੀ ਨਿਊਜ਼ ਦੇ 5 ਰਾਜ ਉੱਤਰ ਪ੍ਰਦੇਸ਼, ਪੰਜਾਬ, ਮਣੀਪੁਰ, ਗੋਆ ਅਤੇ ਉੱਤਰਾਖੰਡ ਚੋਣਾਂ ਨਾਲ ਜੁੜੇ ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਹੁਣ ਐਡਿਟ ਕਰਕੇ ਗੁਜਰਾਤ ਚੋਣਾਂ 2022 ਨਾਲ ਜੋੜਿਆ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।