ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਐਡਮ ਗਿਲਕ੍ਰਿਸਟ ਬਾਰੇ ਵਾਇਰਲ ਪੋਸਟ ਵਿੱਚ ਕੀਤਾ ਜਾ ਰਿਹਾ ਦਾਅਵਾ ਝੂਠਾ ਹੈ। ਉਨ੍ਹਾਂ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।
ਵਿਸ਼ਵਾਸ ਨਿਊਜ਼ (ਨਵੀਂ ਦਿੱਲੀ)। ਵਿਰਾਟ ਕੋਹਲੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ 2023 ਦੇ ਸੁਪਰ ਫੋਰ ਮੈਚ ਦੌਰਾਨ ਸਚਿਨ ਤੇਂਦੁਲਕਰ ਦੇ 13000 ਇੱਕ ਦਿਵਸੀਏ ਰਨਾਂ ਦੇ ਰਿਕਾਰਡ ਨੂੰ ਤੋੜਦੇ ਹੋਏ ਸਭ ਤੋਂ ਤੇਜ਼ ਉਪਲਬਧੀ ਹਾਸਲ ਕਰਨ ਵਾਲੇ ਖਿਡਾਰੀ ਬਣ ਗਏ ਹਨ। ਉਨ੍ਹਾਂ ਨੂੰ ਬਾਅਦ ਵਿੱਚ ਆਸਟਰੇਲੀਆ ਖ਼ਿਲਾਫ਼ ਘਰੇਲੂ ਸੀਰੀਜ਼ ਲਈ ਆਰਾਮ ਦਿੱਤਾ ਗਿਆ। ਇਸ ਦੌਰਾਨ ਆਸਟ੍ਰੇਲੀਆ ਦੇ ਸਾਬਕਾ ਵਿਕਟਕੀਪਰ ਬੱਲੇਬਾਜ਼ ਐਡਮ ਗਿਲਕ੍ਰਿਸਟ ਦੇ ਨਾਂ ‘ਤੇ ਇਕ ਕਥਿਤ ਬਿਆਨ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਗਿਲਕ੍ਰਿਸਟ ਨੇ ਕਿਹਾ ਕਿ ਸਚਿਨ ਤੇਂਦੁਲਕਰ ਦੇ ਰਿਕਾਰਡ ਨੂੰ ਬਚਾਉਣ ਲਈ ਵਿਰਾਟ ਕੋਹਲੀ ਨੂੰ ਆਰਾਮ ਦਿੱਤਾ ਜਾ ਰਿਹਾ ਹੈ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਦਾਅਵਾ ਗ਼ਲਤ ਹੈ। ਐਡਮ ਗਿਲਕ੍ਰਿਸਟ ਨੇ ਵਿਰਾਟ ਕੋਹਲੀ ਅਤੇ ਸਚਿਨ ਤੇਂਦੁਲਕਰ ਨੂੰ ਲੈ ਕੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ। ਆਸਟ੍ਰੇਲੀਆ ਦੇ ਸਾਬਕਾ ਵਿਕਟਕੀਪਰ ਬੱਲੇਬਾਜ਼ ਐਡਮ ਗਿਲਕ੍ਰਿਸਟ ਦੇ ਨਾਂ ‘ਤੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਜਾ ਰਿਹਾ ਬਿਆਨ ਫਰਜ਼ੀ ਹੈ। ਉਨ੍ਹਾਂ ਨੇ ਖੁਦ ਇਸ ਦਾ ਖੰਡਨ ਕੀਤਾ ਹੈ।
24 ਸਤੰਬਰ 2023 ਨੂੰ ਵਾਇਰਲ ਹੋਈ ਪੋਸਟ ਨੂੰ ਸਾਂਝਾ ਕਰਦੇ ਹੋਏ, ਫੇਸਬੁੱਕ ਯੂਜ਼ਰ Vakil Khan Human Rights ਨੇ ਲਿਖਿਆ ਹੈ, “ਆਸਟ੍ਰੇਲੀਅਨ ਕ੍ਰਿਕਟਰ ਐਡਮ ਗਿਲਕ੍ਰਿਸਟ ਦਾ ਦਾਅਵਾ ਸਚਿਨ ਦੇ ਰਿਕਾਰਡ ਨੂੰ ਬਚਾਉਣ ਲਈ ਵਿਰਾਟ ਕੋਹਲੀ ਨੂੰ ਆਰਾਮ ਦਿੱਤਾ ਜਾ ਰਿਹਾ ਹੈ।”
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖੋ।
ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਅਸੀਂ ਸੰਬੰਧਿਤ ਕੀਵਰਡਸ ਦੇ ਨਾਲ ਗੂਗਲ ‘ਤੇ ਖੋਜ ਕਰਨਾ ਸ਼ੁਰੂ ਕੀਤਾ। ਸਾਨੂੰ ਦਾਅਵੇ ਨਾਲ ਸਬੰਧਤ ਅਜਿਹੀ ਕੋਈ ਖ਼ਬਰ ਨਹੀਂ ਮਿਲੀ। ਸੋਚਣ ਵਾਲੀ ਗੱਲ ਇਹ ਹੈ ਕਿ ਜੇਕਰ ਐਡਮ ਗਿਲਕ੍ਰਿਸਟ ਨੇ ਅਜਿਹਾ ਬਿਆਨ ਦਿੱਤਾ ਹੁੰਦਾ ਤਾਂ ਉਹ ਹੁਣ ਤੱਕ ਹਰ ਮੀਡੀਆ ਅਦਾਰੇ ਦੀਆਂ ਸੁਰਖੀਆਂ ਵਿੱਚ ਹੁੰਦਾ। ਪਰ ਸਾਨੂੰ ਕਿਤੇ ਵੀ ਅਜਿਹੀ ਕੋਈ ਖ਼ਬਰ ਪ੍ਰਕਾਸ਼ਿਤ ਨਹੀਂ ਮਿਲੀ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗਿਲਕ੍ਰਿਸਟ ਦੇ ਸੋਸ਼ਲ ਮੀਡੀਆ ਹੈਂਡਲ ਨੂੰ ਸਕੈਨ ਕਰਨਾ ਸ਼ੁਰੂ ਕਰ ਦਿੱਤਾ। ਇੱਥੇ ਵੀ ਸਾਨੂੰ ਦਾਅਵੇ ਨਾਲ ਸਬੰਧਤ ਕੋਈ ਪੋਸਟ ਨਹੀਂ ਮਿਲੀ।
ਖੋਜ ਦੌਰਾਨ ਸਾਨੂੰ ਗਿਲਕ੍ਰਿਸਟ ਦੇ ਐਕਸ ਹੈਂਡਲ ਤੋਂ 20 ਸਤੰਬਰ 2023 ਦਾ ਇੱਕ ਟਵੀਟ ਮਿਲਿਆ। ਲੋਕੇਸ਼ ਸੈਣੀ ਨਾਮ ਦੇ ਇੱਕ ਯੂਜ਼ਰ ਦੁਆਰਾ ਵਾਇਰਲ ਪੋਸਟ ਸ਼ੇਅਰ ਕੀਤੀ ਗਈ, ਜਿਸ ਦਾ ਜਵਾਬ ਦਿੰਦੇ ਹੋਏ ਗਿਲਕ੍ਰਿਸਟ ਨੇ ਆਪਣੇ ਟਵੀਟ ਵਿੱਚ ਲਿਖਿਆ, “ਮੈਂ ਅਜਿਹਾ ਕਦੇ ਨਹੀਂ ਕਿਹਾ।”
ਵਧੇਰੇ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਦੇ ਖੇਡ ਪੱਤਰਕਾਰ ਅਭਿਸ਼ੇਕ ਤ੍ਰਿਪਾਠੀ ਨਾਲ ਗੱਲ ਕੀਤੀ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਗ਼ਲਤ ਹੈ। ਉਨ੍ਹਾਂ ਨੇ ਦੱਸਿਆ ਕਿ ਐਡਮ ਗਿਲਕ੍ਰਿਸਟ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ। ਵਾਇਰਲ ਦਾਅਵਾ ਫਰਜ਼ੀ ਹੈ।
ਇਸ ਤੋਂ ਪਹਿਲਾਂ ਵੀ ਕਈ ਕ੍ਰਿਕਟਰਾਂ ਦੇ ਨਾਂ ‘ਤੇ ਸੋਸ਼ਲ ਮੀਡੀਆ ‘ਤੇ ਅਜਿਹੇ ਫਰਜ਼ੀ ਅਤੇ ਮਨਘੜਤ ਬਿਆਨ ਸ਼ੇਅਰ ਕੀਤੇ ਜਾ ਚੁੱਕੇ ਹਨ। ਜਿਸ ਦੀ ਜਾਂਚ ਵਿਸ਼ਵਾਸ ਨਿਊਜ਼ ਨੇ ਕੀਤੀ ਸੀ। ਤੁਸੀਂ ਉਹਨਾਂ ਫ਼ੈਕ੍ਟ ਚੈੱਕ ਰਿਪੋਰਟਾਂ ਨੂੰ ਇੱਥੇ ਪੜ੍ਹ ਸਕਦੇ ਹੋ।
ਅੰਤ ਵਿੱਚ ਅਸੀਂ ਪੋਸਟ ਨੂੰ ਗ਼ਲਤ ਦਾਅਵੇ ਨਾਲ ਸਾਂਝਾ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਅਸੀਂ ਪਾਇਆ ਕਿ ਫੇਸਬੁੱਕ ‘ਤੇ ਯੂਜ਼ਰ ਦੇ ਲਗਭਗ 5 ਹਜ਼ਾਰ ਦੋਸਤ ਹਨ। ਯੂਜ਼ਰ ਇੰਦੌਰ ਦਾ ਰਹਿਣ ਵਾਲਾ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਐਡਮ ਗਿਲਕ੍ਰਿਸਟ ਬਾਰੇ ਵਾਇਰਲ ਪੋਸਟ ਵਿੱਚ ਕੀਤਾ ਜਾ ਰਿਹਾ ਦਾਅਵਾ ਝੂਠਾ ਹੈ। ਉਨ੍ਹਾਂ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।