ਫਲਸਤੀਨ ਦੇ ਸਮਰਥਨ ਦਿੱਤੇ ਜਾਣ ਨੂੰ ਲੈ ਕੇ ਵਾਇਰਲ ਹੋ ਰਹੀ ਅਜੇ ਦੇਵਗਨ ਦੀ ਵੀਡੀਓ ਕਲਿੱਪ ਐਡੀਟੇਡ ਹੈ। ਅਸਲੀ ਵੀਡੀਓ ਦਾ ਆਡੀਓ ਬਦਲ ਦਿੱਤਾ ਗਿਆ ਹੈ ਅਤੇ ਹੁਣ ਗ਼ਲਤ ਦਾਅਵਿਆਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਇਜ਼ਰਾਈਲ ਅਤੇ ਫਲਸਤੀਨੀ ਅੱਤਵਾਦੀ ਸੰਗਠਨ ਹਮਾਸ ਵਿਚਾਲੇ ਜੰਗ ਜਾਰੀ ਹੈ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਗੁੰਮਰਾਹਕੁੰਨ ਅਤੇ ਫਰਜ਼ੀ ਦਾਅਵਿਆਂ ਨਾਲ ਕਈ ਵੀਡੀਓ ਅਤੇ ਫੋਟੋਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਹੁਣ ਇਸ ਨਾਲ ਜੋੜਦੇ ਹੋਏ ਬਾਲੀਵੁੱਡ ਅਭਿਨੇਤਾ ਅਜੇ ਦੇਵਗਨ ਦੀ ਇੱਕ ਵੀਡੀਓ ਕਲਿੱਪ ਸ਼ੇਅਰ ਕੀਤੀ ਜਾ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅਜੇ ਦੇਵਗਨ ਨੇ ਫਲਸਤੀਨ ਦਾ ਸਮਰਥਨ ਕੀਤਾ ਹੈ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਹੋਇਆ ਦਾਅਵਾ ਗ਼ਲਤ ਪਾਇਆ ਗਿਆ। ਵਾਇਰਲ ਵੀਡੀਓ ਵਿੱਚ ਆਡੀਓ ਨੂੰ ਵੱਖਰੇ ਤੌਰ ‘ਤੇ ਜੋੜਿਆ ਗਿਆ ਹੈ। ਅਸਲੀ ਵੀਡੀਓ ‘ਚ ਅਜੇ ਦੇਵਗਨ ਆਪਣੀ ਫਿਲਮ ਰਨਵੇ 34 ਬਾਰੇ ਗੱਲ ਕਰ ਰਹੇ ਹਨ। ਵੀਡੀਓ ਨੂੰ ਹੁਣ ਫਿਲਸਤੀਨ ਦੇ ਸਮਰਥਨ ਦਾ ਦੱਸਦੇ ਹੋਏ ਸ਼ੇਅਰ ਕੀਤਾ ਜਾ ਰਿਹਾ ਹੈ।
ਫੇਸਬੁੱਕ ਪੇਜ ‘Islamic Page‘ ਨੇ 17 ਅਕਤੂਬਰ ਨੂੰ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ , “ਅਜੇ ਦੇਵਗਨ ਵੀ ਫਲਸਤੀਨ ਦੇ ਨਾਲ ਹਨ।”
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਵਾਇਰਲ ਦਾਅਵੇ ਦੀ ਜਾਂਚ ਕਰਨ ਲਈ ਅਸੀਂ ਸੰਬੰਧਿਤ ਕੀਵਰਡ ਦੀ ਵਰਤੋਂ ਕਰਕੇ ਗੂਗਲ ‘ਤੇ ਸਰਚ ਕੀਤੀ। ਸਾਨੂੰ ਦਾਅਵੇ ਦੀ ਪੁਸ਼ਟੀ ਕਰਨ ਵਾਲੀ ਕੋਈ ਭਰੋਸੇਯੋਗ ਨਿਊਜ ਰਿਪੋਰਟ ਨਹੀਂ ਮਿਲੀ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਵਾਇਰਲ ਵੀਡੀਓ ਦਾ ਸਕ੍ਰੀਨਸ਼ਾਟ ਗੂਗਲ ਇਮੇਜ ‘ਤੇ ਅਪਲੋਡ ਕੀਤਾ। ਸਾਨੂੰ ਇਹ ਵੀਡੀਓ ਅਜੇ ਦੇਵਗਨ ਦੇ ਵੈਰੀਫਾਈਡ ਇੰਸਟਾਗ੍ਰਾਮ ਅਕਾਊਂਟ ‘ਤੇ ਮਿਲਿਆ। 14 ਅਪ੍ਰੈਲ 2022 ਨੂੰ ਅਪਲੋਡ ਵੀਡੀਓ ਵਿੱਚ ਅਜੇ ਨੂੰ ਆਪਣੀ ਫਿਲਮ ਰਨਵੇ 34 ਬਾਰੇ ਬੋਲਦੇ ਸੁਣਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਨੂੰ ਐਕਸ ‘ਤੇ ਅਜੇ ਦੇਵਗਨ ਦੇ ਇੱਕ ਫੈਨ ਪੇਜ ਦੁਆਰਾ ਵੀ ਸਾਂਝਾ ਕੀਤਾ ਗਿਆ ਸੀ। ਵੀਡੀਓ ਕਲਿੱਪ ਨੂੰ 14 ਅਪ੍ਰੈਲ 2022 ਨੂੰ ਟਵੀਟ ਕੀਤਾ ਗਿਆ ਸੀ।
ਸਮੇਂ-ਸਮੇਂ ‘ਤੇ ਬਾਲੀਵੁੱਡ ਦੇ ਕਈ ਸਿਤਾਰਿਆਂ ਦੇ ਅਜਿਹੇ ਵੀਡੀਓ ਸ਼ੇਅਰ ਕੀਤੇ ਗਏ ਹਨ, ਜਿਨ੍ਹਾਂ ਦੇ ਅਸਲ ਆਡੀਓ ਨੂੰ ਬਦਲ ਕੇ ਕਦੇ ਫਲਸਤੀਨ ਦੇ ਸਮਰਥਨ ਦੇ ਨਾਂ ‘ਤੇ ਅਤੇ ਕਦੇ ਇਮਰਾਨ ਖਾਨ ਦੇ ਸਮਰਥਨ ਦੇ ਨਾਂ ‘ਤੇ ਸ਼ੇਅਰ ਕੀਤਾ ਗਿਆ ਹੈ। ਤੁਸੀਂ ਉਹਨਾਂ ਫ਼ੈਕ੍ਟ ਚੈੱਕ ਰਿਪੋਰਟਾਂ ਨੂੰ ਇੱਥੇ ਪੜ੍ਹ ਸਕਦੇ ਹੋ।
ਵਧੇਰੇ ਜਾਣਕਾਰੀ ਲਈ ਅਸੀਂ ਸੀਨੀਅਰ ਮਨੋਰੰਜਨ ਪੱਤਰਕਾਰ ਪਰਾਗ ਛਾਪੇਕਰ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਵੀਡੀਓ ਨੂੰ ਐਡਿਟ ਦੱਸਿਆ ਹੈ। ਉਨ੍ਹਾਂ ਨੇ ਦੱਸਿਆ ਕਿ ਵੀਡੀਓ ਵਿੱਚ ਆਡੀਓ ਨੂੰ ਬਦਲ ਦਿੱਤਾ ਗਿਆ ਹੈ।
ਜਾਂਚ ਦੇ ਆਖ਼ਰੀ ਪੜਾਅ ਵਿੱਚ ਫਰਜ਼ੀ ਪੋਸਟ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਪ੍ਰੋਫਾਈਲ ‘ਤੇ ਮੌਜੂਦ ਜਾਣਕਾਰੀ ਮੁਤਾਬਕ ਯੂਜ਼ਰ ਨੂੰ ਕਰੀਬ ਸੱਤ ਸੌ ਲੋਕ ਫੋਲੋ ਕਰਦੇ ਹਨ।
ਇਜ਼ਰਾਈਲ-ਹਮਾਸ ਸੰਘਰਸ਼ ਨਾਲ ਸਬੰਧਤ ਹੋਰ ਵਾਇਰਲ ਦਾਅਵਿਆਂ ਨਾਲ ਜੁੜੀ ਫ਼ੈਕ੍ਟ ਚੈੱਕ ਰਿਪੋਰਟਾਂ ਵਿਸ਼ਵਾਸ ਨਿਊਜ਼ ਵੈੱਬਸਾਈਟ ‘ਤੇ ਪੜ੍ਹੀਆਂ ਜਾ ਸਕਦੀਆਂ ਹਨ।
ਨਤੀਜਾ: ਫਲਸਤੀਨ ਦੇ ਸਮਰਥਨ ਦਿੱਤੇ ਜਾਣ ਨੂੰ ਲੈ ਕੇ ਵਾਇਰਲ ਹੋ ਰਹੀ ਅਜੇ ਦੇਵਗਨ ਦੀ ਵੀਡੀਓ ਕਲਿੱਪ ਐਡੀਟੇਡ ਹੈ। ਅਸਲੀ ਵੀਡੀਓ ਦਾ ਆਡੀਓ ਬਦਲ ਦਿੱਤਾ ਗਿਆ ਹੈ ਅਤੇ ਹੁਣ ਗ਼ਲਤ ਦਾਅਵਿਆਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।