ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਤਸਵੀਰ ਵਿੱਚ ਕੀਤਾ ਜਾ ਰਿਹਾ ਦਾਅਵਾ ਪੂਰੀ ਤਰ੍ਹਾਂ ਗੁੰਮਰਾਹਕੁੰਨ ਨਿਕਲਿਆ। ਅਖਿਲੇਸ਼ ਯਾਦਵ ਨੇ ਆਪਣੇ ਪਿਤਾ ਦੇ ਅੰਤਿਮ ਸੰਸਕਾਰ ਦੌਰਾਨ ਜੁੱਤੀਆਂ ਨਹੀਂ ਕਾਲੀਆਂ ਜੁਰਾਬਾਂ ਪਹਿਨੀਆਂ ਸਨ। ਹਾਲਾਂਕਿ ਉਨ੍ਹਾਂ ਨੇ ਅੰਤਿਮ ਸੰਸਕਾਰ ਦੌਰਾਨ ਪਾਰਟੀ ਦੀ ਟੋਪੀ ਅਤੇ ਕੋਟ ਪਾਇਆ ਹੋਇਆ ਸੀ। ਤਸਵੀਰ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼) : ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦਾ 11 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਉਨ੍ਹਾਂ ਦੇ ਜੱਦੀ ਪਿੰਡ ਸੈਫਈ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੇ ਪੁੱਤਰ ਅਖਿਲੇਸ਼ ਯਾਦਵ ਨੇ ਅਗਨੀ ਕੀਤੀ। ਸੋਸ਼ਲ ਮੀਡੀਆ ‘ਤੇ ਹੁਣ ਇੱਕ ਤਸਵੀਰ ਵਾਇਰਲ ਹੋ ਰਹੀ ਹੈ, ਜਿਸ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਖਿਲੇਸ਼ ਯਾਦਵ ਨੇ ਆਪਣੇ ਪਿਤਾ ਦੇ ਅੰਤਿਮ ਸੰਸਕਾਰ ‘ਤੇ ਨਾ ਤਾਂ ਆਪਣੇ ਜੁੱਤੇ ਉਤਾਰੇ ਨਾ ਜੈਕੇਟ ਉਤਾਰੀ ਅਤੇ ਨਾ ਟੋਪੀ ਉਤਾਰੀ, ਸਗੋਂ ਜਨੇਊ ਨੂੰ ਜੈਕਟ ਦੇ ਉੱਪਰ ਪਾ ਕੇ ਅੰਤਿਮ ਸੰਸਕਾਰ ਕੀਤਾ। ਤਸਵੀਰ ਵਿੱਚ ਅਖਿਲੇਸ਼ ਯਾਦਵ ਦੇ ਨਾਲ ਸਮਾਜਵਾਦੀ ਪਾਰਟੀ ਦੀ ਸੰਸਦ ਮੈਂਬਰ ਜਯਾ ਬੱਚਨ ਅਤੇ ਅਭਿਸ਼ੇਕ ਬੱਚਨ ਵੀ ਨਜ਼ਰ ਆ ਰਹੇ ਹਨ। ਤਸਵੀਰ ਨੂੰ ਸੱਚ ਮੰਨਦੇ ਹੋਏ ਦੂਜੇ ਯੂਜ਼ਰਸ ਵੀ ਇਸਨੂੰ ਵਾਇਰਲ ਕਰ ਰਹੇ ਹੈਂ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਪਾਇਆ ਗਿਆ। ਤਸਵੀਰ ‘ਚ ਅਖਿਲੇਸ਼ ਯਾਦਵ ਨੇ ਕਾਲੀਆਂ ਜੁਰਾਬਾਂ ਪਾਈਆਂ ਹੋਈਆਂ ਹਨ, ਜਿਸ ਨੂੰ ਲੋਕ ਜੁੱਤੀ ਸਮਝ ਕੇ ਗਲਤ ਦਾਅਵੇ ਨਾਲ ਵਾਇਰਲ ਕਰ ਰਹੇ ਹਨ। ਹਾਲਾਂਕਿ ਆਪਣੇ ਪਿਤਾ ਮੁਲਾਇਮ ਸਿੰਘ ਯਾਦਵ ਦੇ ਅੰਤਿਮ ਸੰਸਕਾਰ ਮੌਕੇ ਉਨ੍ਹਾਂ ਨੇ ਪਾਰਟੀ ਦੀ ਟੋਪੀ ਅਤੇ ਕੋਟ ਜ਼ਰੂਰ ਪਾਇਆ ਹੋਇਆ ਸੀ।
ਕੀ ਹੈ ਵਾਇਰਲ ਪੋਸਟ ਵਿੱਚ
ਫੇਸਬੁੱਕ ਯੂਜ਼ਰ “ਅਨਿਲ ਭਾਸਕਰ” ਨੇ 16 ਅਕਤੂਬਰ ਨੂੰ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ‘ऐसी कपूत औलाद भगवान दुश्मन को भी ना दें, जो अपने बाप के अंतिम संस्कार में ना जूते उतारे ना जैकेट उतारे ना टोपी उतारे बल्कि जैकेट के ऊपर ही जनेऊ डालकर बड़ा नेता बनकर ही बाप का अंतिम संस्कार करता है। अपने बाप की अर्थी के सामने भी जो कपूत नेता बनकर खड़ा रहे ऐसे कपूत औलाद भगवान दुश्मन को भी न दे। मित्रो विधायक, सांसद, मंत्री, मुख्यमंत्री बनकर हजारों करोड़ की संपति अर्जित करके क्या फायदा?जब सगा बेटा अंतिम संस्कार भी ठीक से नहीं करे।’
ਸੋਸ਼ਲ ਮੀਡਿਆ ਕਈ ਯੂਜ਼ਰਸ ਨੇ ਇਸ ਦਾਅਵੇ ਨੂੰ ਸ਼ੇਅਰ ਕੀਤਾ ਹੈ। ਇਸ ਪੋਸਟ ਦਾ ਆਰਕਾਈਵ ਵਰਜਨ ਇੱਥੇ ਕਲਿੱਕ ਕਰਕੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਿਸ਼ਵਾਸ ਨਿਊਜ਼ ਨੇ ਵਾਇਰਲ ਤਸਵੀਰ ਦੀ ਸੱਚਾਈ ਦਾ ਪਤਾ ਲਗਾਉਣ ਲਈ ਸਭ ਤੋਂ ਪਹਿਲਾਂ ਗੂਗਲ ਰਿਵਰਸ ਇਮੇਜ ਟੂਲ ਦੀ ਵਰਤੋਂ ਕੀਤੀ। ਇਸ ਵਿੱਚ ਤਸਵੀਰ ਨੂੰ ਅਪਲੋਡ ਕਰਕੇ ਖੋਜ ਕੀਤੀ। ਸਾਨੂੰ ਕਈ ਨਿਊਜ਼ ਵੈੱਬਸਾਈਟਾਂ ‘ਤੇ ਵਾਇਰਲ ਤਸਵੀਰ ਨਾਲ ਮਿਲਦੀ – ਜੁਲਦੀ ਤਸਵੀਰ ਮਿਲੀ। ਸਰਚ ਕਰਨ ‘ਤੇ ਸਾਨੂੰ ਅਮਰ ਉਜਾਲਾ ਵੱਲੋਂ ਪ੍ਰਕਾਸ਼ਿਤ ਖਬਰ ਦੀ ਫੋਟੋ ਗੈਲਰੀ ਵਿੱਚ ਮਿਲੀ। 11 ਅਕਤੂਬਰ 2022 ਨੂੰ ਛਪੀ ਖਬਰ ਵਿੱਚ ਕਿਤੇ ਵੀ ਅਖਿਲੇਸ਼ ਯਾਦਵ ਦੇ ਜੁੱਤੀ ਪਹਿਨਣ ਦਾ ਜ਼ਿਕਰ ਨਹੀਂ ਕੀਤਾ ਗਿਆ ਸੀ।
ਸਰਚ ਦੌਰਾਨ ਸਾਨੂੰ 11 ਅਕਤੂਬਰ 2022 ਨੂੰ abplive.com ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ ਰਿਪੋਰਟ ਦੀ ਫੋਟੋ ਗੈਲਰੀ ਵਿੱਚ ਵਾਇਰਲ ਤਸਵੀਰ ਮਿਲੀ। ਇੱਥੇ ਵੀ ਅਖਿਲੇਸ਼ ਯਾਦਵ ਨੂੰ ਜੁੱਤੀਆਂ ਨਹੀਂ ਸਗੋਂ ਕਾਲੀਆਂ ਜੁਰਾਬਾਂ ਪਹਿਨੇ ਦੇਖਿਆ ਜਾ ਸਕਦਾ ਹੈ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਸਮਾਜਵਾਦੀ ਪਾਰਟੀ ਦੇ ਅਧਿਕਾਰਤ ਟਵਿੱਟਰ ਹੈਂਡਲ ਨੂੰ ਸਕੈਨ ਕੀਤਾ, ਜਿੱਥੇ ਸਾਨੂੰ ਇਹ ਤਸਵੀਰ ਮਿਲੀ। ਇਸ ਤੋਂ ਇਲਾਵਾ ਕਈ ਹੋਰ ਤਸਵੀਰਾਂ ਵੀ ਮਿਲਿਆ ,, ਜਿਸ ‘ਚ ਨੇਤਾ ਜੀ ਦੇ ਅੰਤਿਮ ਸੰਸਕਾਰ ‘ਤੇ ਕਈ ਸਿਆਸੀ ਹਸਤੀਆਂ ਅਖਿਲੇਸ਼ ਯਾਦਵ ਨੂੰ ਦਿਲਾਸਾ ਦੇ ਰਹੀਆਂ ਹਨ।
ਹੋਰ ਵੀ ਕਈ ਖ਼ਬਰਾਂ ਵਿੱਚ ਵਾਇਰਲ ਤਸਵੀਰ ਨਾਲ ਜੁੜੀਆਂ ਖ਼ਬਰਾਂ ਪੜ੍ਹੀਆਂ ਜਾ ਸਕਦੀਆਂ ਹਨ। ਵਿਸ਼ਵਾਸ ਨਿਊਜ਼ ਨੇ ਵਾਇਰਲ ਤਸਵੀਰ ਬਾਰੇ ਜਾਣਕਾਰੀ ਲਈ ਸਮਾਜਵਾਦੀ ਪਾਰਟੀ ਦੇ ਮਹਾਰਾਸ਼ਟਰ ਰਾਜ ਸ਼ਾਖਾ ਦੇ ਪ੍ਰਧਾਨ ਅਬੂ ਆਸਿਮ ਆਜ਼ਮੀ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ, “ਸੋਸ਼ਲ ਮੀਡੀਆ ‘ਤੇ ਵਾਇਰਲ ਦਾਅਵਾ ਫਰਜ਼ੀ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਇਸ ਦੌਰਾਨ ਅਖਿਲੇਸ਼ ਜੀ ਦੇ ਨਾਲ ਸੀ। ਉਨ੍ਹਾਂ ਨੇ ਕਾਲੀਆਂ ਜੁਰਾਬਾਂ ਪਾਈਆਂ ਹੋਈਆਂ ਸਨ, ਜੁੱਤੀਆਂ ਨਹੀਂ।
ਜਾਂਚ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਸਾਂਝਾ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਜਾਂਚ ਤੋਂ ਪਤਾ ਲੱਗਾ ਕਿ ਯੂਜ਼ਰ ਹਰਿਦੁਆਰ ਦਾ ਰਹਿਣ ਵਾਲਾ ਹੈ। ਫੇਸਬੁੱਕ ‘ਤੇ ਯੂਜ਼ਰ ਦੇ 221 ਦੋਸਤ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਤਸਵੀਰ ਵਿੱਚ ਕੀਤਾ ਜਾ ਰਿਹਾ ਦਾਅਵਾ ਪੂਰੀ ਤਰ੍ਹਾਂ ਗੁੰਮਰਾਹਕੁੰਨ ਨਿਕਲਿਆ। ਅਖਿਲੇਸ਼ ਯਾਦਵ ਨੇ ਆਪਣੇ ਪਿਤਾ ਦੇ ਅੰਤਿਮ ਸੰਸਕਾਰ ਦੌਰਾਨ ਜੁੱਤੀਆਂ ਨਹੀਂ ਕਾਲੀਆਂ ਜੁਰਾਬਾਂ ਪਹਿਨੀਆਂ ਸਨ। ਹਾਲਾਂਕਿ ਉਨ੍ਹਾਂ ਨੇ ਅੰਤਿਮ ਸੰਸਕਾਰ ਦੌਰਾਨ ਪਾਰਟੀ ਦੀ ਟੋਪੀ ਅਤੇ ਕੋਟ ਪਾਇਆ ਹੋਇਆ ਸੀ। ਤਸਵੀਰ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।