ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਵਾਇਰਲ ਦਾਅਵਾ ਗ਼ਲਤ ਨਿਕਲਾ। ਵਾਇਰਲ ਤਸਵੀਰ ਹਾਲੀਆ ਨਹੀਂ ਪੁਰਾਣੀ ਹੈ ਹਾਲਾਂਕਿ ਸੁਖਬੀਰ ਬਾਦਲ ਨੇ 9 ਮਈ 2023 ਨੂੰ ਇਸ ਤਸਵੀਰ ਨੂੰ ਸਾਂਝਾ ਕਰਦਿਆਂ ਸਿੱਧੂ ਮੂਸੇਵਾਲਾ ਦੇ ਕਤਲ ਦੇ ਇਨਸਾਫ ਨੂੰ ਲੈ ਕੇ ਗੱਲ ਜ਼ਰੂਰ ਕੀਤੀ ਸੀ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡਿਆ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਇੱਕ ਤਸਵੀਰ ਵਾਇਰਲ ਕੀਤੀ ਜਾ ਰਹੀ ਹੈ। ਤਸਵੀਰ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਬਲਕੌਰ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਦੇਖਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਇਸ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕਰ ਰਹੇ ਹਨ ਕਿ ਇਹ ਤਸਵੀਰ ਇਹਨਾਂ ਦੀ ਹਾਲੀਆ ਮੁਲਾਕਾਤ ਦੀ ਹੈ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਨਿਕਲਿਆ। ਵਾਇਰਲ ਤਸਵੀਰ 2 ਜੂਨ 2022 ਦੀ ਹੈ ਜਦੋਂ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਾਦਲ ਪਰਿਵਾਰ ਸਿੱਧੂ ਦੇ ਘਰ ਦੁੱਖ ਸਾਂਝਾ ਕਰਨ ਗਿਆ ਸੀ। ਹਾਲਾਂਕਿ ਸੁਖਬੀਰ ਬਾਦਲ ਨੇ 9 ਮਈ 2023 ਨੂੰ ਇਸ ਤਸਵੀਰ ਨੂੰ ਸਾਂਝਾ ਕੀਤਾ ਅਤੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਇਨਸਾਫ ਨੂੰ ਲੈ ਕੇ ਗੱਲ ਕੀਤੀ ਸੀ। ਹੁਣ ਪੁਰਾਣੀ ਤਸਵੀਰ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਫੇਸਬੁੱਕ ਪੇਜ “Live 24 Punjabi” ਨੇ 9 ਮਈ ਨੂੰ ਇੱਕ ਪੋਸਟ ਸ਼ੇਅਰ ਕੀਤੀ ਹੈ ਅਤੇ ਲਿਖਿਆ ਹੈ , “Sukhbir Singh Badal ਨੇ Sidhu Moose Wala ਦੇ ਪਿਤਾ ਬਲਕੌਰ ਸਿੰਘ ਨਾਲ ਕੀਤੀ ਮੁਲਾਕਾਤ ਅਤੇ ਕਿਹਾ, ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਸੂਬੇ ‘ਚ ਅਕਾਲੀ-ਬਸਪਾ ਸਰਕਾਰ ਬਣਨ ‘ਤੇ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਲਈ ਜਿੰਮੇਵਾਰ ਲੋਕਾਂ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਇਸਦੇ ਮੀਡੀਆ ਸਲਾਹਕਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਸਿੱਧੂ ਮੂਸੇਵਾਲਾ ਦੇ ਪਿਤਾ ਸ. ਬਲਕੌਰ ਸਿੰਘ ਜੀ ਵੱਲੋਂ ਆਪਣੇ ਪੁੱਤਰ ਦੇ ਕਤਲ ਵਿੱਚ ਸ਼ਾਮਲ ਲੋਕਾਂ ਦੀ ਸੂਚੀ ਸਰਕਾਰ ਨੂੰ ਸੌਂਪਣ ਦੇ ਬਾਵਜੂਦ ਮੁੱਖ ਮੰਤਰੀ ਕੇਸ ਨੂੰ ਬੰਦ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।”
ਸੋਸ਼ਲ ਮੀਡਿਆ ਉੱਤੇ ਕਈ ਯੂਜ਼ਰਸ ਇਸ ਤਸਵੀਰ ਨੂੰ ਸਮਾਨ ਦਾਅਵੇ ਨਾਲ ਖੂਬ ਵਾਇਰਲ ਕਰ ਰਹੇ ਹਨ। ਪੋਸਟ ਦਾ ਆਰਕਾਈਵ ਲਿੰਕ ਇੱਥੇ ਦੇਖਿਆ ਜਾ ਸਕਦਾ ਹੈ।
ਵਾਇਰਲ ਤਸਵੀਰ ਦੀ ਪੜਤਾਲ ਲਈ ਅਸੀਂ ਇਵਰਸ ਇਮੇਜ ਦਾ ਇਸਤੇਮਾਲ ਕੀਤਾ। ਸਾਨੂੰ ਇਹ ਤਸਵੀਰ ਗੇਟੀ ਇਮੇਜ ਦੀ ਵੈਬਸਾਈਟ ‘ਤੇ 2 ਜੂਨ 2022 ਨੂੰ ਅਪਲੋਡ ਮਿਲੀ। ਤਸਵੀਰ ਨਾਲ ਦਿੱਤੀ ਜਾਣਕਾਰੀ ਅਨੁਸਾਰ, “2 ਜੂਨ 2022 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਨਸਾ ਦੇ ਪਿੰਡ ਮੂਸੇ ਵਿਖੇ ਸਿੱਧੂ ਮੂਸੇ ਵਾਲਾ ਦੇ ਮਾਪਿਆਂ ਨੂੰ ਦਿਲਾਸਾ ਦਿੱਤਾ। ਗਾਇਕ ਤੋਂ ਨੇਤਾ ਬਣੇ ਸਿੱਧੂ ਦੀ ਐਤਵਾਰ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।” ਤਸਵੀਰ ਦਾ ਕ੍ਰੇਡਿਟ (ਫ਼ੋਟੋ: ਸੰਜੀਵ ਕੁਮਾਰ/ਹਿੰਦੁਸਤਾਨ ਟਾਈਮਜ਼) ਨੂੰ ਦਿੱਤਾ ਗਿਆ ਹੈ।
ਸਰਚ ਦੌਰਾਨ ਸਾਨੂੰ ਵਾਇਰਲ ਤਸਵੀਰ Babushahi ਦੀ ਇੱਕ ਖਬਰ ਵਿਚ ਵੀ ਮਿਲੀ। 2 ਜੂਨ 2022 ਨੂੰ ਪ੍ਰਕਾਸ਼ਿਤ ਖਬਰ ਦਾ ਸਿਰਲੇਖ ਲਿਖਿਆ ਗਿਆ, “ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲੇ “
ਖਬਰ ਵਿੱਚ ਦਿੱਤੀ ਜਾਣਕਾਰੀ ਮੁਤਾਬਿਕ, “ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੀ ਪਤਨੀ ਹਰਸਿਮਰਤ ਬਾਦਲ ਨਾਲ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਉਨ੍ਹਾਂ ਦੇ ਪਿੰਡ ਵਿਖੇ ਮੁਲਾਕਾਤ ਕੀਤੀ।”
ਵਾਇਰਲ ਤਸਵੀਰ ਸਾਨੂੰ ਸੁਖਬੀਰ ਸਿੰਘ ਬਾਦਲ ਦੇ ਵੇਰੀਫਾਈਡ ਫੇਸਬੁੱਕ ਪੇਜ ‘ਤੇ ਵੀ ਮਿਲੀ। ਤਸਵੀਰ ਨੂੰ 2 ਜੂਨ 2022 ਨੂੰ ਸ਼ੇਅਰ ਕੀਤਾ ਗਿਆ। ਵਾਇਰਲ ਤਸਵੀਰ ਨਾਲ ਸਾਨੂੰ ਕਈ ਹੋਰ ਤਸਵੀਰਾਂ ਵੀ ਮਿਲਿਆ ਜਿਸਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਸਾਡੀ ਹੁਣ ਤੱਕ ਦੀ ਜਾਂਚ ਤੋਂ ਇਹ ਗੱਲ ਸਾਫ ਹੋਈ ਕਿ ਵਾਇਰਲ ਤਸਵੀਰ ਪੁਰਾਣੀ ਹੈ। ਵੱਧ ਜਾਣਕਾਰੀ ਲਈ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਪੋਲੀਟੀਕਲ ਸੇਕ੍ਰੇਟਰੀ ਅਤੇ ਬੁਲਾਰੇ ਚਰਨਜੀਤ ਸਿੰਘ ਬਰਾੜ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ।
ਦੱਸ ਦਈਏ ਕਿ ਇਸ ਤਸਵੀਰ ਨੂੰ 9 ਮਈ 2023 ਸੁਖਬੀਰ ਸਿੰਘ ਬਾਦਲ ਨੇ ਸਾਂਝਾ ਕਰਦਿਆਂ ਸਿੱਧੂ ਮੂਸੇਵਾਲਾ ਦੇ ਕਤਲ ਦੇ ਇਨਸਾਫ ਨੂੰ ਲੈ ਕੇ ਗੱਲ ਕੀਤੀ ਸੀ। ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਪੋਸਟ ਨੂੰ ਸ਼ੇਅਰ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਜਾਂਚ ਵਿੱਚ ਪਤਾ ਲੱਗਿਆ ਕਿ ਪੇਜ ਨੂੰ 3,633 ਲੋਕ ਫੋਲੋ ਕਰਦੇ ਹੈ। ਫੇਸਬੁੱਕ ‘ਤੇ ਇਸ ਪੇਜ ਨੂੰ 12 ਦਸੰਬਰ 2013 ਨੂੰ ਬਣਾਇਆ ਗਿਆ ਹੈ।
ਨਤੀਜਾ: ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਵਾਇਰਲ ਦਾਅਵਾ ਗ਼ਲਤ ਨਿਕਲਾ। ਵਾਇਰਲ ਤਸਵੀਰ ਹਾਲੀਆ ਨਹੀਂ ਪੁਰਾਣੀ ਹੈ ਹਾਲਾਂਕਿ ਸੁਖਬੀਰ ਬਾਦਲ ਨੇ 9 ਮਈ 2023 ਨੂੰ ਇਸ ਤਸਵੀਰ ਨੂੰ ਸਾਂਝਾ ਕਰਦਿਆਂ ਸਿੱਧੂ ਮੂਸੇਵਾਲਾ ਦੇ ਕਤਲ ਦੇ ਇਨਸਾਫ ਨੂੰ ਲੈ ਕੇ ਗੱਲ ਜ਼ਰੂਰ ਕੀਤੀ ਸੀ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।