Fact Check: ਕਾਂਗਰਸੀ ਲੀਡਰ ਦੀ ਗੱਡੀ ਤੇ ਹਮਲਾ ਕਰਨ ਦੇ ਪੁਰਾਣੇ ਵੀਡੀਓ ਨੂੰ ਭ੍ਰਮਕ ਦਾਅਵੇ ਨਾਲ ਕੀਤਾ ਜਾ ਰਿਹਾ ਹੈ ਵਾਇਰਲ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਭ੍ਰਮਕ ਨਿਕਲਿਆ। ਵਾਇਰਲ ਵੀਡੀਓ ਹਾਲੀਆ ਨਹੀਂ , ਬਲਕਿ 2019 ਦਾ ਹੈ। ਪੁਰਾਣਾ ਵੀਡੀਓ ਹੁਣ ਵਾਇਰਲ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ।

ਨਵੀਂ ਦਿੱਲੀ ( ਵਿਸ਼ਵਾਸ ਨਿਊਜ਼ ) । ਸੋਸ਼ਲ ਮੀਡੀਆ ਤੇ ਇੱਕ 1 ਮਿੰਟ 35 ਸੈਕੰਡ ਦਾ ਵੀਡੀਓ ਇਨ੍ਹੀਂ ਦਿਨੀਂ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਲੋਕਾਂ ਦੀ ਭੀੜ ਨੂੰ ਇੱਕ ਗੱਡੀ ਵੱਲ ਭੱਜਦੇ ਹੋਏ ਵੇਖਿਆ ਜਾ ਸਕਦਾ ਹੈ। ਸੋਸ਼ਲ ਮੀਡਿਆ ਯੂਜ਼ਰਸ ਇਸ ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕਰਕੇ ਦਾਅਵਾ ਕਰ ਰਹੇ ਹਨ ਕਿ ਧਰਮਕੋਟ ਦੇ ਕਾਂਗਰਸੀ ਵਿਧਾਇਕ ਨਾਲ ਕੁੱਟਮਾਰ ਕੀਤੀ ਗਈ। ਵਿਸ਼ਵਾਸ ਨਿਊਜ਼ ਨੇ ਵਿਸਤਾਰ ਨਾਲ ਵਾਇਰਲ ਵੀਡੀਓ ਦੀ ਜਾਂਚ ਕੀਤੀ ਅਤੇ ਇਸ ਦਾਅਵੇ ਨੂੰ ਭ੍ਰਮਕ ਪਾਇਆ । ਅਸਲ ਵਿੱਚ ਇਹ ਵੀਡੀਓ ਦਸੰਬਰ 2019 ਦਾ ਹੈ ,ਜਦੋਂ ਗੋਲੀ ਲੱਗਣ ਕਾਰਨ ਹੋਈ ਨੌਜਵਾਨ ਦੀ ਮੌਤ ਤੋਂ ਬਾਅਦ ਧਰਨਾ ਦੇ ਰਹੇ ਧਰਨਾਕਾਰੀਆਂ ਦੁਆਰਾ ਧਰਮਕੋਟ ਤੋਂ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਤੇ ਹਮਲਾ ਕਰ ਦਿੱਤਾ ਗਿਆ ਸੀ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਪੇਜ ” आप की क्रान्ति” ਨੇ 11 ਜਨਵਰੀ ਨੂੰ ਇਹ ਵੀਡੀਓ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ : ਚੋਣ ਜ਼ਾਬਤੇ ਦੇ ਨਤੀਜੇ ਆਉਣੇ ਸ਼ੁਰੂ ।।🤣🤣ਧਰਮਕੋਟ ਦੇ ਕਾਂਗਰਸੀ ਲੀਡਰ ਦੇ ਛਿੱਤਰ ਪੈਣੇ ਸ਼ੁਰੂ🤣🤣”

ਅਜਿਹੇ ਹੀ ਇੱਕ ਹੋਰ ਯੂਜ਼ਰ ਨੇ Tarsem Singh DP ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕਰ ਲਿਖਿਆ ਹੈ ,’ਬਰੇਕਿੰਗ ਨਿਊਜ਼ ਧਰਮਕੋਟ ਦੇ ਕਾਂਗਰਸੀ ਲੀਡਰ ਦਾ ਸਵਾਗਤ ਸ਼ੁਰੂ’

ਸੋਸ਼ਲ ਮੀਡਿਆ ਤੇ ਇਸ ਵੀਡੀਓ ਨੂੰ ਸਮਾਨ ਅਤੇ ਮਿਲਦੇ ਜੁਲਦੇ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਪੜਤਾਲ

ਵਿਸ਼ਵਾਸ ਨਿਊਜ਼ ਨੇ ਵਾਇਰਲ ਦਾਅਵੇ ਦੀ ਸੱਚਾਈ ਜਾਣਨ ਦੇ ਲਈ ਗੂਗਲ ਤੇ ਕੁਝ ਕੀਵਰਡਸ ਰਾਹੀਂ ਸਰਚ ਕੀਤਾ। ਇਸ ਦੌਰਾਨ ਸਾਨੂੰ News18 Punjab/Haryana/Himachal ਦੇ ਯੂਟਿਊਬ ਚੈਨਲ ਤੇ ਇਹ ਵੀਡੀਓ ਅਪਲੋਡ ਮਿਲਾ। 2,ਦਸੰਬਰ 2019 ਨੂੰ ਅਪਲੋਡ ਵੀਡੀਓ ਦੇ ਡਿਸਕ੍ਰਿਪਸ਼ਨ ਵਿੱਚ ਲਿਖਿਆ ਸੀ ,’ਧਰਮਕੋਟ ਤੋਂ ਕਾਂਗਰਸ ਵਿਧਾਇਕ ਤੇ ਹਮਲਾ ਕੀਤਾ ਹੈ। ਵਿਧਾਇਕ ਸੁਖਜੀਤ ਸਿੰਘ ਕਾਕਾ ਨੇ ਆਪਣੀ ਭੱਜ ਕੇ ਜਾਨ ਬਚਾਈ ਹੈ। ਮੋਗਾ ਫਾਈਰਿੰਗ ਮਾਮਲੇ ਵਿੱਚ ਧਰਨਾ ਦੇ ਰਹੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਭੜਕੇ। ਮੋਗਾ ‘ਚ ਫਾਈਰਿੰਗ ਦੌਰਾਨ ਨੌਜਵਾਨ ਦੀ ਮੌਤ ਦਾ ਮਾਮਲਾ ਹੈ। ‘ ਪੂਰੀ ਵੀਡੀਓ ਇੱਥੇ ਵੇਖੋ।

ABP Sanjha ਦੇ ਫੇਸਬੁੱਕ ਪੇਜ ਤੇ ਵੀ 2 ਦਸੰਬਰ 2019 ਨੂੰ ਅਪਲੋਡ ਨਿਊਜ਼ ਵੀਡੀਓ ਵਿੱਚ ਦੱਸਿਆ ਗਿਆ ਸੀ ਕਿ ਮੋਗਾ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਗੋਲੀ ਚੱਲਣ ਨਾਲ ਡੀਜੇ ਵਾਲੇ ਦੀ ਹੋਈ ਸੀ ਮੌਤ। ਮੌਤ ਤੋਂ ਬਾਅਦ ਪਰਿਵਾਰ ਰੋਸ਼ ਵਿੱਚ ਹੈ ਅਤੇ ਉਨ੍ਹਾਂ ਨੇ ਮੋਗਾ ਦੇ ਸਿਵਿਲ ਹਸਪਤਾਲ ਦੇ ਬਾਹਰ ਧਰਨਾ ਲਾਇਆ ਸੀ,ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਉੱਥੇ ਪਹੁੰਚੇ ਸਨ ਅਤੇ ਉਨ੍ਹਾਂ ਨੇ ਇੱਕ ਵਿਵਾਦਿਤ ਬਿਆਨ ਦਿੱਤਾ ਜਿਸ ਤੋਂ ਬਾਅਦ ਪਰਿਵਾਰ ਵਾਲੇ ਭੜਕ ਗਏ ਅਤੇ ਉਨ੍ਹਾਂ ਨੇ ਵਿਧਾਇਕ ਦੀ ਗੱਡੀ ਤੇ ਹੁਮਲਾ ਕੀਤਾ” ਪੂਰੀ ਖਬਰ ਨੂੰ ਇੱਥੇ ਵੇਖੋ।

5AABTODAY CHANNEL ਯੂਟਿਊਬ ਚੈਨਲ ਤੇ ਵੀ 2 ਦਸੰਬਰ 2019 ਨੂੰ ਅਪਲੋਡ ਇਸ ਘਟਨਾ ਦੇ ਪੂਰੇ ਵੀਡੀਓ ਨੂੰ ਇੱਥੇ ਦੇਖਿਆ ਜਾ ਸਕਦਾ ਹੈ।

Rozana Pehredar ਨਾਮ ਦੇ ਯੂ ਟਿਊਬ ਚੈਨਲ ਤੇ ਅਪਲੋਡ ਕੀਤੀ ਗਈ ਵੀਡੀਓ ਦੇ ਵਿੱਚ ਇਸ ਘਟਨਾ ਨਾਲ ਜੁੜਿਆ ਧਰਮਕੋਟ ਤੋਂ ਵਿਧਾਇਕ ਕਾਕਾ ਲੋਹਗਡ਼੍ਹ ਦਾ ਬਿਆਨ ਮਿਲਿਆ। 3 ਦਸੰਬਰ 2019 ਨੂੰ ਅਪਲੋਡ ਵੀਡੀਓ ਵਿੱਚ ਵਿਧਾਇਕ ਕਾਕਾ ਲੋਹਗੜ੍ਹ ਨੇ ਇਸ ਮਾਮਲੇ ਬਾਰੇ ਬਿਆਨ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਹ ਪਰਿਵਾਰ ਦੀ ਹਮਦਰਦੀ ਦੇ ਲਈ ਸਿਵਲ ਹਸਪਤਾਲ ਪਹੁੰਚੇ ਸਨ ਜਿੱਥੇ ਉਨ੍ਹਾਂ ਤੇ ਹਮਲਾ ਕਰ ਦਿੱਤਾ ਗਿਆ। ਤੁਸੀਂ ਪੂਰੀ ਵੀਡੀਓ ਨੂੰ ਇੱਥੇ ਵੇਖ ਸਕਦੇ ਹੋ।

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਮੋਗਾ ਦੇ ਜਿਲ੍ਹਾ ਇੰਚਾਰਜ ਮਨਪ੍ਰੀਤ ਸਿੰਘ ਮੱਲੇਆਣਾ ਨਾਲ ਸੰਪਰਕ ਕੀਤਾ । ਅਸੀਂ ਉਨ੍ਹਾਂ ਦੇ ਨਾਲ ਵਾਇਰਲ ਵੀਡੀਓ ਨੂੰ ਵਹਟਸ ਐੱਪ ਤੇ ਸ਼ੇਅਰ ਵੀ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਖਬਰ ਉਨ੍ਹਾਂ ਨੇ ਹੀ ਕੀਤੀ ਸੀ ਅਤੇ ਵਾਇਰਲ ਵੀਡਿਓ ਹਾਲੀਆ ਨਹੀਂ ਪੁਰਾਣਾ ਹੈ ਜਦੋਂ ਇੱਕ ਵਿਆਹ ਤੇ ਡੀਜੇ ਵਾਲੇ ਮੁੰਡੇ ਨੂੰ ਗੋਲੀ ਲੱਗ ਗਈ ਸੀ ਅਤੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਕੋਟ ਈਸੇ ਖਾਂ ਵਾਸੀਆਂ ਸਮੇਤ ਸਿਵਲ ਹਸਪਤਾਲ ਮੋਗਾ ‘ਚ ਧਰਨਾ ਲਗਾ ਦਿੱਤਾ ਸੀ ।ਧਰਮਕੋਟ ਦੇ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਪੀੜਤਾਂ ਦਾ ਹਾਲ-ਚਾਲ ਜਾਣਨ ਮੋਗਾ ਦੇ ਸਿਵਲ ਹਸਪਤਾਲ ਪਹੁੰਚੇ ਤਾਂ ਧਰਨਾਕਾਰੀਆਂ ਨੇ ਉਨ੍ਹਾਂ ਦੀ ਗੱਡੀ ਤੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦਿੱਤਾ। ਵਿਧਾਇਕ ਨੇ ਗੱਡੀ ‘ਚੋਂ ਉਤਰ ਕੇ ਸਿਵਲ ਹਸਪਤਾਲ ਦੇ ਪਿਛਲੇ ਪਾਸਿਓਂ ਭੱਜ ਕੇ ਆਪਣੀ ਜਾਨ ਬਚਾਈ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਅਜਿਹੀ ਕੋਈ ਘਟਨਾ ਇੱਥੇ ਹਾਲ ਦੇ ਸਮੇਂ ਵਿੱਚ ਨਹੀਂ ਵਾਪਰੀ ਹੈ।

ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਸੋਸ਼ਲ ਸਕੈਨਿੰਗ ਕੀਤੀ। ਸਕੈਨਿੰਗ ਤੋਂ ਪਤਾ ਲੱਗਿਆ ਕਿ ਇਸ ਯੂਜ਼ਰ ਦੇ ਫੇਸਬੁੱਕ ਤੇ 4.8K ਮਿੱਤਰ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਭ੍ਰਮਕ ਨਿਕਲਿਆ। ਵਾਇਰਲ ਵੀਡੀਓ ਹਾਲੀਆ ਨਹੀਂ , ਬਲਕਿ 2019 ਦਾ ਹੈ। ਪੁਰਾਣਾ ਵੀਡੀਓ ਹੁਣ ਵਾਇਰਲ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts